30 ਕਿਲੋਮੀਟਰ ਦੇ ਅੰਦਰ ਸੜਕ ਸੁਰਖਿਆ ਫੋਰਸ ਕੀਤੀ ਤੈਨਾਤ
ਪੰਜਾਬ ਵਿੱਚ ਸੜਕ ਹਾਦਸਿਆਂ ਕਾਰਨ ਰੋਜ਼ਾਨਾ ਕਈ ਘਰਾਂ ਦੇ ਚਿਰਾਗ ਬੁੱਝ ਜਾਂਦੇ ਹਨ। ਇਨ੍ਹਾਂ ਹਾਦਸਿਆਂ ਨੂੰ ਠੱਲ ਪਾਉਣ ਲਈ ਪੰਜਾਬ ਸਰਕਾਰ ਨੇ “ਸੜਕ ਸੁਰਖਿਆ ਫੋਰਸ” ਦੀ ਸ਼ੁਰੂਆਤ ਕੀਤੀ ਹੈ। ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 27 ਜਨਵਰੀ 2024 ਨੂੰ ਸੜਕ ਸੁਰਖਿਆ ਫੋਰਸ ਦੀ ਸ਼ੁਰੂਆਤ ਕੀਤੀ।ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਹੈ ਜਿਸਨੇ ਆਪਣੇ ਨਾਗਰਿਕਾਂ ਲਈ ‘ਸੜਕ ਸੁਰੱਖਿਆ ਫੋਰਸ’ ਬਣਾਈ ਹੈ। SSF ‘ਚ 144 ਹਾਈਟੈਕ ਗੱਡੀਆਂ ਤੇ 5000 ਪੁਲਿਸ ਮੁਲਾਜ਼ਮ ਸੜਕ ‘ਤੇ ਲੋਕਾਂ ਦੀ ਸੁਰੱਖਿਆ ਹਰ ਵਕਤ ਸੜਕਾਂ ਉਪਰ ਮੌਜੂਦ ਰਹਿੰਦੇ ਹਨ।
144 ਅਤਿ ਆਧੁਨਿਕ ਵਾਹਨ ਦਿੱਤੇ
ਸੜਕ ਸੁਰੱਖਿਆ ਫੋਰਸ ਨੂੰ ਸੜਕਾਂ ਦੀ ਕੁਸ਼ਲਤਾ ਨਾਲ ਨਿਗਰਾਨੀ ਕਰਨ ਲਈ ਪਹਿਲੇ ਪੜਾਅ ਵਿੱਚ 144 ਅਤਿ ਆਧੁਨਿਕ ਵਾਹਨ ਦਿੱਤੇ ਗਏ ਹਨ। ਇਨ੍ਹਾਂ ਵਾਹਨਾਂ ਵਿੱਚ 116 ਟੋਇਟਾ ਹਿਲਕਸ ਅਤੇ 28 ਮਹਿੰਦਰਾ ਸਕਾਰਪੀਓ ਸ਼ਾਮਲ ਹਨ ਅਤੇ ਸੜਕਾਂ ਦੀ ਨਿਗਰਾਨੀ ਲਈ ਇਹ ਵਾਹਨ ਹਰ 30 ਕਿਲੋਮੀਟਰ ਦੇ ਵਕਫ਼ੇ ਨਾਲ ਤਾਇਨਾਤ ਕੀਤੇ ਗਏ ਹਨ। ਇਹਨਾਂ ਵਾਹਨਾਂ ਵਿੱਚ ਚਾਰ ਪੁਲਿਸ ਮੁਲਾਜ਼ਮਾਂ ਦੀ ਟੀਮ ਹੈ ਜਿਸ ਦੀ ਅਗਵਾਈ ਪੈਟਰੋਲਿੰਗ ਇੰਚਾਰਜ ਵਜੋਂ ਏ.ਐਸ.ਆਈ. ਜਾਂ ਉਸ ਤੋਂ ਉੱਚ ਰੈਂਕ ਦਾ ਅਧਿਕਾਰੀ ਕਰ ਰਿਹਾ ਹੈ।
ਟੋਲ ਫ੍ਰੀ ਨੰਬਰ 112
ਜੇਕਰ ਕੋਈ ਹਾਦਸਾ ਵਾਪਰਦਾ ਹੈ ਤਾਂ ਤੁਰੰਤ 112 ‘ਤੇ ਕਾਲ ਕਰਕੇ ਅਸੀ ਮੌਕੇ ‘ਤੇ ਹੋਈ ਦੁਰਘਟਨਾ ਦੀ ਜਾਣਕਾਰੀ ਅਸੀ ਸੜਕ ਸੁਰਖਿਆ ਫੋਰਸ ਨੂੰ ਦੇ ਸਕਦੇ ਹਾਂ। ਹਰ 30 ਕਿਲੋਮੀਟਰ ਦੇ ਅੰਦਰ ਸੜਕ ਸੁਰਖਿਆ ਫੋਰਸ ਦੀ ਤੈਨਾਤੀ ਕੀਤੀ ਗਈ ਹੈ। ਜੇਕਰ ਕੋਈ ਦੁਰਘਟਨਾ ਹੁੰਦੀ ਹੈ ਤਾਂ 10 ਮਿੰਟਾਂ ਵਿੱਚ ਇਹ ਫੋਰਸ ਘਟਨਾਂ ਵਾਲੇ ਸਥਾਨ ‘ਤੇ ਪਹੁੰਚ ਜਾਦੀ ਹੈ। ਮੌਕੇ ‘ਤੇ ਪਹੁੰਚ ਕੇ ਫੋਰਸ ਵੱਲੋਂ ਜ਼ਖਮੀਆਂ ਦੀ ਮਦਦ ਕੀਤੀ ਜਾਰੀ ਹੈ ਤੇ ਉਨ੍ਹਾਂ ਨੂੰ ਹਸਪਤਾਲ ਲਿਜਾਣ ਤੱਕ ਸਾਰੇ ਪ੍ਰਬੰਧ ਵੀ ਕੀਤੇ ਜਾ ਰਹੇ ਹਨ।
ਹਾਈਟੈਕ ਗੱਡੀਆ ਦੀ ਕੀਤੀ ਵਰਤੋਂ
ਸੜਕ ਸੁਰਖਿਆ ਫੋਰਸ ਨੂੰ ਹਾਈਟੈਕ ਗੱਡੀਆ ਦਿੱਤੀਆ ਗਈਆ ਹਨ। ਇਹ ਵਾਹਨ ਇੰਨੇ ਸ਼ਕਤੀਸ਼ਾਲੀ ਹਨ ਕਿ ਇਹ ਸੜਕ ਕਿਨਾਰੇ ਖੜ੍ਹੇ ਟਰੱਕ ਨੂੰ ਵੀ ਟੋਅ ਕਰ ਸਕਦੇ ਹਨ। ਇਸ ਦੇ ਨਾਲ ਹੀ ਹੁਣ ਹਾਈਵੇਅ ‘ਤੇ ਇਨ੍ਹਾਂ ਵਾਹਨਾਂ ਦੇ ਨਾਲ ਸਪੀਡ ਗੰਨ ਕੈਮਰੇ ਵੀ ਲਗਾਏ ਜਾਣਗੇ ਤਾਂ ਜੋ ਤੇਜ਼ ਰਫ਼ਤਾਰ ਵਾਹਨਾਂ ਦਾ ਪਤਾ ਲਗਾਇਆ ਜਾ ਸਕੇ ਅਤੇ ਕਾਰਵਾਈ ਵੀ ਕੀਤੀ ਜਾ ਸਕੇ।
ਸੜਕ ਹਾਦਸਿਆਂ ‘ਚ ਮੌਤ ਦਰ ਹੋਈ ਘੱਟ
ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਪਹਿਲੀ ‘ਸੜਕ ਸੁਰੱਖਿਆ ਫੋਰਸ’ ਲੋਕਾਂ ਨੂੰ ਸਮਰਪਿਤ ਕੀਤੀ ਗਈ ਹੈ। ‘ਸੜਕ ਸੁਰੱਖਿਆ ਫੋਰਸ’ ਬਣਨ ਨਾਲ ਸੜਕ ਹਾਦਸਿਆਂ ਵਿੱਚ ਮੌਤਾਂ ਦੀ ਦਰ ਵਿੱਚ ਵੱਡੇ ਪੱਧ੍ਰ ‘ਤੇ ਕੰਮੀ ਆਈ ਹੈ। ਪਿਛਲੇ ਸਾਲ ਦੇ ਮੁਕਾਬਲੇ ਇਸ ਵਾਰ ਸੜਕ ਹਾਦਸਿਆਂ ਵਿੱਚ ਮੌਤਾਂ ਦੀ ਦਰ ਵਿੱਚ 50 ਫ਼ੀਸਦੀ ਕਮੀ ਆਈ ਹੈ।
ਪੰਜਾਬ ਲਈ ਵਰਦਾਨ ਸਾਬਤ ਹੋਈ ਸੜਕ ਸੁਰੱਖਿਆ ਫੋਰਸ
ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਵਲੋਂ ਸੜਕ ਹਾਦਸਿਆਂ ਵਿਚ ਜਾਣ ਵਾਲੀਆਂ ਜਾਨਾਂ ਬਚਾਉਣ ਲਈ ਬਣਾਈ ਗਈ ਸੜਕ ਸੁਰੱਖਿਆ ਫੋਰਸ ਦੇ ਸ਼ਾਨਦਾਰ ਨਤੀਜੇ ਸਾਹਮਣੇ ਆ ਰਹੇ ਹਨ। ਇਸ ਫੋਰਸ ਸਦਕਾ ਇਕ ਸਾਲ ਵਿਚ ਹੀ ਕਈ ਜਾਨਾਂ ਬਚਾਈਆਂ ਜਾ ਚੁੱਕੀਆਂ ਹਨ। ਸੜਕ ਸੁਰੱਖਿਆ ਫੋਰਸ ਸਦਕਾ ਇਸ ਸਾਲ ਘੱਟ ਜਾਨਾਂ ਹਾਦਸਿਆਂ ਵਿਚ ਗਈਆਂ ਹਨ। ਪੰਜਾਬ ‘ਚ ਸੜਕ ਸੁਰੱਖਿਆ ਫੋਰਸ ਦਾ ਗਠਨ ਕਰਨ ਦੇ ਨਾਲ-ਨਾਲ 5000 ਪੁਲਿਸ ਕਰਮਚਾਰੀਆਂ ਦੀ ਡਿਊਟੀ ਇਨ੍ਹਾਂ ਸੜਕ ਹਾਦਸਿਆਂ ਨੂੰ ਰੋਕਣ ਲਈ ਲਗਾਈ ਗਈ। ਇਸ ਫੋਰਸ ਦੀ ਵਰਦੀ ਆਮ ਪੁਲਿਸ ਤੋਂ ਵੱਖਰੀ ਹੈ। ਇਸ ਤੋਂ ਇਲਾਵਾ 5500 ਕਿਲੋਮੀਟਰ ਤੋਂ ਵੱਧ ਕੌਮੀ ਸ਼ਾਹਮਾਰਗਾਂ, ਰਾਜ ਸ਼ਾਹਮਾਰਗਾਂ ਅਤੇ ਮੁੱਖ ਜ਼ਿਲ੍ਹਾ ਮਾਰਗਾਂ ਦੀ ਸੁਰੱਖਿਆ ਨੂੰ ਮਜ਼ਬੂਤ ਕੀਤਾ ਗਿਆ ਹੈ ਅਤੇ ਵਾਹਨ ਸੜਕੀ ਉਲੰਘਣਾਵਾਂ ਨੂੰ ਰੋਕਣ ਲਈ 150 ਦੇ ਕਰੀਬ ਅਤਿ-ਆਧੁਨਿਕ ਵਾਹਨ ਤਾਇਨਾਤ ਕੀਤੇ ਗਏ ਹਨ।
ਇਹ ਵੀ ਪੜ੍ਹੋ
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।