Wednesday, December 31, 2025

ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ, ਸ੍ਰੀ ਆਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਪਵਿੱਤਰ ਸ਼ਹਿਰਾਂ ਵਜੋਂ ਨੋਟੀਫ਼ਾਈ

Date:

spot_img

👉ਇਹ ਇਤਿਹਾਸਕ ਫੈਸਲਾ ਬਹੁਤ ਪਹਿਲਾਂ ਲਾਗੂ ਹੋ ਜਾਣਾ ਚਾਹੀਦਾ ਸੀ; ਮੈਂ ਪਰਮਾਤਮਾ ਦਾ ਧੰਨਵਾਦੀ ਹਾਂ, ਜਿਸਨੇ ਸਾਨੂੰ ਇਹ ਫੈਸਲਾ ਲੈਣ ਦੀ ਸੋਝੀ ਅਤੇ ਤਾਕਤ ਬਖ਼ਸ਼ੀ: ਮੁੱਖ ਮੰਤਰੀ
👉ਤਿੰਨੋਂ ਪਵਿੱਤਰ ਸ਼ਹਿਰਾਂ ਦੇ ਵਿਆਪਕ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ: ਭਗਵੰਤ ਸਿੰਘ ਮਾਨ
Punjab News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਾਂ ਲਈ ਧਾਰਮਿਕ ਮਹੱਤਤਾ ਵਾਲੇ ਤਿੰਨ ਸ਼ਹਿਰਾਂ ਨੂੰ ਪਵਿੱਤਰ ਸ਼ਹਿਰਾਂ ਦਾ ਦਰਜਾ ਦੇਣ ਸੰਬੰਧੀ ਨੋਟੀਫਿਕੇਸ਼ਨ ਜਾਰੀ ਕਰਕੇ ਇੱਕ ਇਤਿਹਾਸਕ ਫੈਸਲਾ ਲਿਆ ਹੈ। ਉਨ੍ਹਾਂ ਨੇ ਇਸ ਪਲ ਨੂੰ ਸੂਬੇ ਲਈ ਪਰਮਾਤਮਾ ਪ੍ਰਤੀ ਸ਼ੁਕਰਗੁਜ਼ਾਰੀ, ਨਿਮਰਤਾ ਅਤੇ ਜ਼ਿੰਮੇਵਾਰੀ ਵਾਲਾ ਅਵਸਰ ਦੱਸਿਆ।ਇੱਕ ਵੀਡੀਓ ਸੰਦੇਸ਼ ਵਿੱਚ ਪੰਜਾਬ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਆਰੇ ਪੰਜਾਬੀਓ, ਤੁਹਾਡੀ ਆਪਣੀ ਪੰਜਾਬ ਸਰਕਾਰ ਨੇ ਸਿੱਖ ਲਈ ਧਾਰਮਿਕ ਮਹੱਤਤਾ ਵਾਲੇ ਸ਼ਹਿਰਾਂ ਨੂੰ ਪਵਿੱਤਰ ਸ਼ਹਿਰਾਂ ਦਾ ਦਰਜਾ ਦੇਣ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਕੇ ਇੱਕ ਇਤਿਹਾਸਕ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਇਹ ਐਲਾਨ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ‘ਸ਼ਹੀਦੀ ਦਿਵਸ’ (ਸ਼ਹੀਦੀ ਦਿਹਾੜੇ) ਨੂੰ ਮਨਾਉਣ ਲਈ ਰਾਜ ਪੱਧਰੀ ਸਮਾਗਮ ਮੌਕੇ ਸ੍ਰੀ ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਤੋਂ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਮੈਂ ਪਰਮਾਤਮਾ ਦਾ ਸ਼ੁਕਰਗੁਜ਼ਾਰ ਹਾਂ, ਜਿਸਨੇ ਸਾਨੂੰ ਅਜਿਹਾ ਇਤਿਹਾਸਕ ਫੈਸਲਾ ਲੈਣ ਦੀ ਤਾਕਤ, ਸਮਰੱਥਾ ਅਤੇ ਸੁਮੱਤ ਬਖਸ਼ੀ ਹੈ।

ਇਹ ਵੀ ਪੜ੍ਹੋ ਸਾਲ 2025 ਦੌਰਾਨ ਵਿੱਤੀ ਸੂਝ-ਬੂਝ ਅਤੇ ਡਿਜੀਟਲ ਇਨੋਵੇਸ਼ਨ ਨਾਲ ‘ਰੰਗਲਾ ਪੰਜਾਬ’ ਵਿਜ਼ਨ ਨੂੰ ਮਿਲਿਆ ਹੁਲਾਰਾ : ਹਰਪਾਲ ਸਿੰਘ ਚੀਮਾ

ਇਸ ਕਦਮ ਦੀ ਮਹੱਤਤਾ ਬਾਰੇ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਿੱਖਾਂ ਦੇ ਪੰਜ ਸਿੱਖ ਤਖ਼ਤ ਸਾਹਿਬਾਨਾਂ ਵਿੱਚੋਂ ਤਿੰਨ ਤਖ਼ਤ ਪੰਜਾਬ ਵਿੱਚ ਸਥਿਤ ਹਨ, ਜਿਨ੍ਹਾਂ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਪਵਿੱਤਰ ਤਖ਼ਤ ਸਾਹਿਬਾਨਾਂ ਦੀ ਸਥਾਪਨਾ ਵਾਲੇ ਤਿੰਨਾਂ ਸ਼ਹਿਰਾਂ ਨੂੰ ਹੁਣ ਅਧਿਕਾਰਤ ਤੌਰ ‘ਤੇ ਰੂਹਾਨੀਅਤ ਦੇ ਕੇਂਦਰਾਂ ਅਤੇ ਪਵਿੱਤਰ ਸ਼ਹਿਰਾਂ ਦਾ ਦਰਜਾ ਦਿੱਤਾ ਗਿਆ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਪਵਿੱਤਰ ਸ਼ਹਿਰਾਂ ਵਿੱਚ ਆਉਣ ਵਾਲੇ ਸ਼ਰਧਾਲੂਆਂ ਲਈ ਸਾਰੀਆਂ ਜ਼ਰੂਰੀ ਸਹੂਲਤਾਂ ਯਕੀਨੀ ਬਣਾਏਗੀ। ਉਨ੍ਹਾਂ ਕਿਹਾ ਕਿ ਸਿੱਖਾਂ ਲਈ ਧਾਰਮਿਕ ਮਹੱਤਤਾ ਵਾਲੇ ਇਨ੍ਹਾਂ ਸ਼ਹਿਰਾਂ ਵਿੱਚ ਈ-ਰਿਕਸ਼ਾ, ਮਿੰਨੀ-ਬੱਸਾਂ ਅਤੇ ਹੋਰ ਜਨਤਕ ਆਵਾਜਾਈ ਸੇਵਾਵਾਂ ਪ੍ਰਦਾਨ ਕਰਨ ਸਮੇਤ ਸਾਰੇ ਜ਼ਰੂਰੀ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਦੁਨੀਆ ਭਰ ਤੋਂ ਆਉਣ ਵਾਲੇ ਸ਼ਰਧਾਲੂਆਂ ਅਤੇ ਸੰਗਤ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਏ.ਆਈ.-ਆਧਾਰਤ ਕਰੀਅਰ ਸੇਧ ਪ੍ਰੋਗਰਾਮ ਲਾਗੂ, ਵਿਦਿਆਰਥੀਆਂ ਨੂੰ ਭਵਿੱਖ ਸਬੰਧੀ ਫ਼ੈਸਲੇ ਲੈਣ ਵਿੱਚ ਮਿਲੇਗੀ ਮਦਦ

ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਨ੍ਹਾਂ ਪਵਿੱਤਰ ਸ਼ਹਿਰਾਂ ਵਿੱਚ ਹੁਣ ਸਖ਼ਤ ਨਿਯਮ ਲਾਗੂ ਹੋਣਗੇ। ਉਨ੍ਹਾਂ ਭਰੋਸਾ ਦਿਵਾਉਂਦਿਆਂ ਕਿਹਾ ਕਿ ਇਹ ਫੈਸਲਾ ਇਨ੍ਹਾਂ ਸਥਾਨਾਂ ਦੀ ਪਵਿੱਤਰਤਾ ਦੇ ਮੱਦੇਨਜ਼ਰ ਲਿਆ ਗਿਆ ਹੈ ਅਤੇ ਹੁਣ ਇਨ੍ਹਾਂ ਤਿੰਨੋਂ ਸ਼ਹਿਰਾਂ ਵਿੱਚ ਮਾਸ, ਸ਼ਰਾਬ, ਤੰਬਾਕੂ ਅਤੇ ਕਿਸੇ ਵੀ ਨਸ਼ੀਲੇ ਪਦਾਰਥ ਦੀ ਵਿਕਰੀ ’ਤੇ ਪੂਰੀ ਤਰ੍ਹਾਂ ਪਾਬੰਦੀ ਹੋਵੇਗੀ।ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਉਨ੍ਹਾਂ ਕਿਹਾ ਕਿ ਮੈਂ ਤੁਹਾਨੂੰ ਪੂਰੀ ਜ਼ਿੰਮੇਵਾਰੀ ਨਾਲ ਭਰੋਸਾ ਦਿਵਾਉਂਦਾ ਹਾਂ ਕਿ ਇਨ੍ਹਾਂ ਸ਼ਹਿਰਾਂ ਦੇ ਸਮੁੱਚੇ ਅਤੇ ਢੁਕਵੇਂ ਵਿਕਾਸ ਨੂੰ ਯਕੀਨੀ ਬਣਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਇਹ ਸ਼ਹਿਰ ਸਿਰਫ਼ ਰੂਹਾਨੀਅਤ ਦਾ ਕੇਂਦਰ ਨਹੀਂ ਸਗੋਂ ਸਾਡੀ ਸੱਭਿਆਚਾਰਕ ਵਿਰਾਸਤ ਦਾ ਸ਼ਾਨਾਮੱਤਾ ਪ੍ਰਤੀਕ ਵੀ ਹਨ।

ਇਹ ਵੀ ਪੜ੍ਹੋ ਚੌਥੀ ਮੈਗਾ ਮਾਪੇ-ਅਧਿਆਪਕ ਮਿਲਣੀ: ਪੰਜਾਬ ਦੀ ਸਭ ਤੋਂ ਵੱਡੀ ਸਿੱਖਿਆ ਮੁਹਿੰਮ ਵਿੱਚ 23 ਲੱਖ ਤੋਂ ਵੱਧ ਮਾਪਿਆਂ ਨੇ ਹਿੱਸਾ ਲਿਆ

ਸਿੱਖ ਭਾਈਚਾਰੇ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੈਂ ਸਮੁੱਚੀ ਸਿੱਖ ਸੰਗਤ ਨੂੰ ਦਿਲੋਂ ਵਧਾਈ ਦਿੰਦਾ ਹਾਂ। ਉਨ੍ਹਾਂ ਕਿਹਾ ਕਿ ਪਵਿੱਤਰ ਸ਼ਹਿਰਾਂ ਦੇ ਐਲਾਨ ਦਾ ਇਹ ਇਤਿਹਾਸਕ ਫੈਸਲਾ ਬਹੁਤ ਪਹਿਲਾਂ ਲਾਗੂ ਹੋ ਜਾਣਾ ਚਾਹੀਦਾ ਸੀ ਅਤੇ ਸੂਬਾ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਹੋਣ ਦੇ ਨਾਲ, ਇਹ ਫੈਸਲਾ ਹੁਣ ਲਾਗੂ ਹੋ ਗਿਆ ਹੈ ਅਤੇ ਹੁਣ ਇਨ੍ਹਾਂ ਤਿੰਨੋਂ ਸ਼ਹਿਰਾਂ ਨੂੰ ਅਧਿਕਾਰਤ ਤੌਰ ’ਤੇ ਪਵਿੱਤਰ ਸ਼ਹਿਰਾਂ ਦਾ ਦਰਜਾ ਮਿਲ ਗਿਆ ਹੈ।ਉਨ੍ਹਾਂ ਅੱਗੇ ਕਿਹਾ ਕਿ 15 ਦਸੰਬਰ, 2025 ਨੂੰ ਪੰਜਾਬ ਸਰਕਾਰ ਨੇ ਅਧਿਕਾਰਤ ਤੌਰ ’ਤੇ ਨੋਟੀਫਿਕੇਸ਼ਨ ਜਾਰੀ ਕਰਦਿਆਂ ਅੰਮ੍ਰਿਤਸਰ ਜ਼ਿਲ੍ਹੇ ਦੇ ਵਾਲਡ ਸਿਟੀ ਅੰਮ੍ਰਿਤਸਰ, ਰੂਪਨਗਰ ਜ਼ਿਲ੍ਹੇ ਦੇ ਸ੍ਰੀ ਅਨੰਦਪੁਰ ਸਾਹਿਬ ਸ਼ਹਿਰ ਅਤੇ ਬਠਿੰਡਾ ਜ਼ਿਲ੍ਹੇ ਦੇ ਤਲਵੰਡੀ ਸਾਬੋ (ਸ੍ਰੀ ਦਮਦਮਾ ਸਾਹਿਬ) ਸ਼ਹਿਰ ਨੂੰ ਪੰਜਾਬ ਰਾਜ ਦੇ ਪਵਿੱਤਰ ਸ਼ਹਿਰਾਂ ਵਜੋਂ ਘੋਸ਼ਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਨੋਟੀਫਿਕੇਸ਼ਨ ਰਸਮੀ ਤੌਰ ’ਤੇ ਇਤਿਹਾਸਕ ਅਤੇ ਧਾਰਮਿਕ ਮਹੱਤਤਾ ਵਾਲੇ ਇਨ੍ਹਾਂ ਸ਼ਹਿਰਾਂ ਨੂੰ ਇਨ੍ਹਾਂ ਦੀ ਅਧਿਆਤਮਕ ਮਹੱਤਤਾ ਅਤੇ ਵਿਸ਼ਵਵਿਆਪੀ ਅਕੀਦੇ ਨੂੰ ਮਾਨਤਾ ਦਿੰਦਿਆਂ ਵਿਸ਼ੇਸ਼ ਦਰਜਾ ਦਿੰਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img
spot_img

Popular

More like this
Related

ਮਨਰੇਗਾ ਖ਼ਤਮ ਕਰਨ ਵਿਰੁੱਧ 8 ਜਨਵਰੀ ਦੇ ਬਠਿੰਡਾ ਧਰਨੇ ਦੀ ਸਫ਼ਲਤਾ ਲਈ ਮਜ਼ਦੂਰਾਂ ਦੀ ਹੋਈ ਮੀਟਿੰਗ

Bathinda News: ਪੰਜਾਬ ਖੇਤ ਖੇਤ ਮਜ਼ਦੂਰ ਯੂਨੀਅਨ ਵੱਲੋਂ ਪਿੰਡ...

SSP Moga ਵੱਲੋਂ ਪੁਲਿਸ ਕਰਮਚਾਰੀਆਂ ਨੂੰ ਵਧੀਆਂ ਕਾਰਗੁਜ਼ਾਰੀ ਲਈ ਕੀਤਾ ਸਨਮਾਨਿਤ

Moga News: Moga Police ਦੀ ਲਗਾਤਾਰ ਸ਼ਾਨਦਾਰ, ਨਤੀਜਾ-ਕੇਂਦਰਿਤ ਅਤੇ...

Bathinda Police ਦੀ ਸਾਲ 2025 ਵਿੱਚ ਕਾਰਗੁਜ਼ਾਰੀ ਰਹੀ ਸ਼ਾਨਦਾਰ:SSP Amneet Kondal

👉ਨਸ਼ਾ ਅਤੇ ਅਪਰਾਧ ਮੁਕਤ ਬਠਿੰਡਾ ਵੱਲ ਮਜ਼ਬੂਤੀ ਨਾਲ ਅੱਗੇ...