ਪੰਜਾਬ ਸਰਕਾਰ ਵੱਲੋਂ 10 ਸੀ.ਡੀ.ਪੀ.ਓ ਨੂੰ ਬਤੌਰ ਡੀ.ਪੀ.ਓਜ਼ ਦਿੱਤੀ ਤਰੱਕੀ: ਡਾ. ਬਲਜੀਤ ਕੌਰ

Date:

spot_img

ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜਮਾਂ ਦੀ ਭਲਾਈ ਲਈ ਵਚਨਬੱਧ

ਸੀ.ਡੀ.ਪੀ.ਓਜ਼ ਵੱਲੋਂ ਲੰਬੇ ਸਮੇਂ ਤੋਂ ਤਰੱਕੀ ਦੀ ਕੀਤੀ ਜਾ ਰਹੀ ਸੀ ਮੰਗ

ਚੰਡੀਗੜ੍ਹ, 29 ਅਗਸਤ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸਾਰੇ ਵਰਗਾਂ ਦੀ ਭਲਾਈ ਲਈ ਕਾਰਜਸ਼ੀਲ ਹੈ, ਉੱਥੇ ਹੀ ਮੁਲਾਜਮਾਂ ਦੀ ਭਲਾਈ ਅਤੇ ਉਨ੍ਹਾਂ ਨੂੰ ਸਮੇਂ ਸਿਰ ਬਣਦੀਆਂ ਤਰੱਕੀਆਂ ਦੇਣ ਲਈ ਵਚਨਬੱਧ ਹੈ। ਇਸੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 10 ਜ਼ਿਲ੍ਹਾ ਪ੍ਰੋਗਰਾਮ ਅਫਸਰਾਂ ਨੂੰ ਤਰੱਕੀ ਦਿੱਤੀ ਗਈ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸੂਬਾ ਸਰਕਾਰ ਨੇ ਸੀ.ਡੀ.ਪੀ.ਓਜ਼ ਦੀਆਂ ਲੰਬੇ ਸਮੇਂ ਤੋਂ ਤਰੱਕੀਆਂ ਦੀ ਮੰਗ ਪੂਰੀ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 10 ਬਾਲ ਵਿਕਾਸ ਪ੍ਰੋਜੈਕਟ ਅਫਸਰਾਂ (ਸੀ.ਡੀ.ਪੀ.ਓਜ਼) ਨੂੰ ਜ਼ਿਲ੍ਹਾ ਪ੍ਰੋਗਰਾਮ ਅਫਸਰਾਂ (ਡੀ.ਪੀ.ਓਜ਼) ਵਜੋਂ ਤਰੱਕੀ ਦਿੱਤੀ ਗਈ ਹੈ।

ਸਿੱਖਿਆ ਮੰਤਰੀ ਨੇ 1158 ਸਹਾਇਕ ਪ੍ਰੋਫੈਸਰ ਯੂਨੀਅਨ ਦੀ ਏ.ਜੀ. ਨਾਲ ਕਰਵਾਈ ਮੀਟਿੰਗ

ਇਸ ਮੌਕੇ ਪਦਉਨਤ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇਹ ਵਿਭਾਗ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦਾ ਹੈ। ਇਸ ਲਈ ਉਨ੍ਹਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਹਮੇਸ਼ਾ ਸੇਵਾ ਭਾਵਨਾ ਨਾਲ ਡਿਉਟੀ ਨਿਭਾਉਣ। ਜ਼ਿਕਰਯੋਗ ਹੈ ਕਿ ਵਿਭਾਗ ਦੇ ਪਦਉੱਨਤ 10 ਜ਼ਿਲ੍ਹਾ ਪ੍ਰੋਜੈਕਟ ਅਫਸਰਾਂ ਵਿੱਚੋਂ ਇੱਕ ਅਨੁਸੂਚਿਤ ਜਾਤੀ ਨਾਲ ਸਬੰਧਤ ਹੈ।

spot_img
spot_img

Share post:

Popular

More like this
Related

Big Breaking: Punjab Congress ਨੂੰ ਮਿਲਿਆ ਨਵਾਂ ਪ੍ਰਧਾਨ, Pargat Singh ਦੀ ਹੋਈ ਨਿਯੁਕਤੀ

ਚੰਡੀਗੜ੍ਹ: ਪੰਜਾਬ ਕਾਂਗਰਸ ਨਾਲ ਜੁੜੀ ਇਸ ਵੇਲੇ ਦੀ ਵੱਡੀ...

नागरिकों से मिली शिकायतों के फीडबैक पर मुख्यमंत्री का गुरुग्राम में बड़ा एक्शन

👉बिल्डर द्वारा एसटीपी का उचित संचालन नहीं किए जाने...

CM Nayab Singh Saini ने “स्टार्टअप हरियाणा सेवा संकल्प – विचार से विस्तार तक” का शुभारंभ किया

Haryana News: हरियाणा सरकार के उद्योग एवं वाणिज्य विभाग...