ਸਿੱਖਿਆ ਮੰਤਰੀ ਨੇ ਵਧੇਰੇ ਪ੍ਰਭਾਵਸ਼ਾਲੀ ਵਿੱਦਿਅਕ ਵਾਤਾਵਰਣ ਨੂੰ ਉਤਸ਼ਾਹਿਤ ਕਰਨ ਲਈ ਮੁੱਖ ਅਧਿਆਪਕਾਂ ਨੂੰ ਹੋਰ ਮਿਹਨਤ ਕਰਨ ਵਾਸਤੇ ਪ੍ਰੇਰਿਆ
Chandigharh News:ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਅੱਜ 415 ਅਧਿਆਪਕਾਂ ਨੂੰ ਮੁੱਖ ਅਧਿਆਪਕ ਵਜੋਂ ਤਰੱਕੀ ਦਿੱਤੀ ਗਈ ਹੈ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਪੰਜਾਬ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 398 ਮਾਸਟਰ/ਮਿਸਟ੍ਰੈਸ ਅਤੇ 17 ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ (ਬੀ.ਪੀ.ਈ.ਓਜ਼) ਨੂੰ ਹੈੱਡਮਾਸਟਰ/ਹੈੱਡਮਿਸਟ੍ਰੈਸ ਵਜੋਂ ਤਰੱਕੀ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਇਨ੍ਹਾਂ ਨਵੇਂ ਤਰੱਕੀ ਪ੍ਰਾਪਤ ਮੁੱਖ ਅਧਿਆਪਕਾਂ ਦਾ ਪਰਖ ਕਾਲ ਦਾ ਸਮਾਂ ਇੱਕ ਸਾਲ ਹੋਵੇਗਾ।
ਇਹ ਵੀ ਪੜ੍ਹੋ ਮੱਖੂ ਰੇਲਵੇ ਓਵਰ ਬ੍ਰਿਜ ਦਾ ਕੰਮ ਇਕ ਹਫ਼ਤੇ ਵਿੱਚ ਸ਼ੁਰੂ ਹੋਵੇਗਾ: ਹਰਭਜਨ ਸਿੰਘ ਈ.ਟੀ.ਉ.
ਮਾਸਟਰ ਕਾਡਰ ਲਈ ਸਕੂਲ ਸਿੱਖਿਆ ਵਿਭਾਗ ਵੱਲੋਂ 29-05-2024 ਅਤੇ 05-08-2024 ਨੂੰ ਜਾਰੀ ਕੀਤੀ ਗਈ ਸੀਨੀਆਰਤਾ ਸੂਚੀ ਦੇ ਆਧਾਰ ‘ਤੇ ਤਰੱਕੀ ਦੇ ਹੁਕਮ ਜਾਰੀ ਕੀਤੇ ਗਏ ਹਨ।ਅਧਿਆਪਕਾਂ ਨੂੰ ਵਧਾਈ ਦਿੰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਉਨ੍ਹਾਂ ਨੂੰ ਵਿਦਿਆਰਥੀਆਂ ਲਈ ਵਧੇਰੇ ਪ੍ਰਭਾਵਸ਼ਾਲੀ ਵਿੱਦਿਅਕ ਮਾਹੌਲ ਨੂੰ ਉਤਸ਼ਾਹਿਤ ਕਰਨ ਲਈ ਹੋਰ ਮਿਹਨਤ ਕਰਨ ਵਾਸਤੇ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਇਹ ਤਰੱਕੀਆਂ ਸਿੱਖਿਆ ਖੇਤਰ ਵਿੱਚ ਨਵੀਂ ਊਰਜਾ ਅਤੇ ਉਤਸ਼ਾਹ ਪੈਦਾ ਕਰਨਗੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਕਰਮਚਾਰੀਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।ਇਨ੍ਹਾਂ ਅਧਿਆਪਕਾਂ ਦੇ ਸਮਰਪਣ ਅਤੇ ਸਖ਼ਤ ਮਿਹਨਤ ਦੀ ਸ਼ਲਾਘਾ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਵਿਭਾਗ ਨੇ ਉਨ੍ਹਾਂ ਨੂੰ ਵੱਡੀ ਜ਼ਿੰਮੇਵਾਰੀ ਨਾਲ ਅਗਵਾਈ ਕਰਨ ਲਈ ਸਮਰੱਥ ਬਣਾਇਆ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਵਿਦਿਆਰਥੀਆਂ ਦੇ ਨਤੀਜਿਆਂ ਵਿੱਚ ਹੋਰ ਬਿਹਤਰੀਨ ਸੁਧਾਰ ਵੇਖਣ ਨੂੰ ਮਿਲੇਗਾ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਪੰਜਾਬ ਸਰਕਾਰ ਵੱਲੋਂ 415 ਅਧਿਆਪਕਾਂ ਨੂੰ ਮੁੱਖ ਅਧਿਆਪਕ ਵਜੋਂ ਤਰੱਕੀ,ਬੈਂਸ ਨੇ ਅਧਿਆਪਕਾਂ ਨੂੰ ਦਿੱਤੀ ਵਧਾਈ"