WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਚੰਡੀਗੜ੍ਹ

ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਮਾਣਮੱਤੇ ਲਈ 46.89 ਕਰੋੜ ਰੁਪਏ ਜਾਰੀ

ਚੰਡੀਗੜ੍ਹ, 1 ਫਰਵਰੀ:ਪੰਜਾਬ ਸਰਕਾਰ ਨੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਮਾਣਭੱਤੇ ਦੀ ਅਦਾਇਗੀ ਲਈ 46.89 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੀਆਂ ਲੋੜਵੰਦ ਮਹਿਲਾਵਾਂ ਤੇ ਬੱਚਿਆਂ ਦੀ ਭਲਾਈ ਲਈ ਯਤਨ ਜਾਰੀ ਰੱਖੇਗੀ।ਕੈਬਨਿਟ ਮੰਤਰੀ ਨੇ ਦੱਸਿਆ ਕਿ ਆਈ.ਸੀ.ਡੀ.ਐਸ ਸਕੀਮ ਅਧੀਨ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਨਵੰਬਰ 2023 ਤੋਂ ਜਨਵਰੀ 2024 ਤੱਕ ਦੇ ਮਾਣਭੱਤੇ ਦੀ ਅਦਾਇਗੀ ਲਈ 46.89 ਕਰੋੜ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਮੁੱਖ ਮੰਤਰੀ ਦਾ ‘ਰੋਜ਼ਗਾਰ ਮਿਸ਼ਨ’ ਜਾਰੀ, 518 ਹੋਰ ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ 6 ਮਹੀਨੇ ਤੋਂ 6 ਸਾਲ ਦੀ ਉਮਰ ਦੇ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਨੂੰ ਅਨੁਪੂਰਕ ਪੋਸ਼ਣ, ਟੀਕਾਕਰਨ, ਸਿਹਤ ਜਾਂਚ, ਰੈਫਰਲ ਸੇਵਾਵਾਂ, ਪੋਸ਼ਣ ਅਤੇ ਸਿਹਤ ਸਿੱਖਿਆ ਅਤੇ ਪ੍ਰੀ-ਸਕੂਲ ਵਰਗੀਆਂ ਸੇਵਾਵਾਂ ਮੁਹੱਈਆ ਕਰਵਾਈਆ ਜਾ ਰਹੀਆਂ ਹਨ।ਸਮਾਜਿਕ ਸੁਰੱਖਿਆ ਮੰਤਰੀ ਨੇ ਦੱਸਿਆ ਕਿ ਪਠਾਨਕੋਟ ਨੂੰ 1.83 ਕਰੋੜ ਰੁਪਏ, ਤਰਨਤਾਰਨ ਨੂੰ 1.94 ਕਰੋੜ ਰੁਪਏ, ਸ੍ਰੀ ਮੁਕਤਸਰ ਸਾਹਿਬ 1.61 ਕਰੋੜ ਰੁਪਏ, ਐਸ.ਬੀ.ਐਸ ਨਗਰ 1.54 ਕਰੋੜ ਰੁਪਏ, ਮੋਗਾ ਨੂੰ 1.62 ਕਰੋੜ ਰੁਪਏ, ਮਾਨਸਾ ਨੂੰ 1.64 ਕਰੋੜ ਰੁਪਏ, ਪਟਿਆਲਾ ਨੂੰ 3.70 ਕਰੋੜ ਰੁਪਏ, ਸੰਗਰੂਰ ਨੂੰ 36.96 ਲੱਖ ਰੁਪਏ, ਕਪੂਰਥਲਾ ਨੂੰ 1.63 ਕਰੋੜ ਰੁਪਏ, ਜਲੰਧਰ ਨੂੰ 3.08 ਕਰੋੜ ਰੁਪਏ, ਹੁਸ਼ਿਆਰਪੁਰ 4.01 ਕਰੋੜ ਰੁਪਏ, ਫਿਰੋਜਪੁਰ ਨੂੰ 2.18 ਕਰੋੜ ਰੁਪਏ,

1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮਾਲ ਪਟਵਾਰੀ ਖ਼ਿਲਾਫ਼ ਵਿਜੀਲੈਂਸ ਵੱਲੋਂ ਕੇਸ ਦਰਜ

ਫਾਜ਼ਿਲਕਾ ਨੂੰ 1.71 ਕਰੋੜ ਰੁਪਏ, ਫਤਹਿਗੜ੍ਹ ਸਾਹਿਬ 1.32 ਕਰੋੜ ਰੁਪਏ, ਫਰੀਦਕੋਟ 97.32 ਲੱਖ, ਬਠਿੰਡਾ ਨੂੰ 1.73 ਕਰੋੜ ਰੁਪਏ, ਬਰਨਾਲਾ ਨੂੰ 1.33 ਕਰੋੜ ਰੁਪਏ, ਅੰਮ੍ਰਿਤਸਰ ਨੂੰ 3.31 ਕਰੋੜ ਰੁਪਏ, ਲੁਧਿਆਣਾ ਨੂੰ 4.71 ਕਰੋੜ ਰੁਪਏ, ਰੂਪਨਗਰ ਨੂੰ 1.76 ਕਰੋੜ ਰੁਪਏ, ਐਸ.ਏ.ਐਸ ਨਗਰ ਨੂੰ 1.22 ਕਰੋੜ ਰੁਪਏ, ਗੁਰਦਾਸਪੁਰ ਨੂੰ 3.58 ਕਰੋੜ ਰੁਪਏ ਜ਼ਾਰੀ ਕੀਤੇ ਗਏ ਹਨ।ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸੂਬੇ ਦੀਆਂ ਔਰਤਾਂ ਅਤੇ ਬੱਚਿਆਂ ਦੀ ਭਲਾਈ ਲਈ ਵਚਨਬੱਧ ਹੈ, ਉਥੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਮੰਗਾਂ ਤੇ ਮਸਲਿਆਂ ਦਾ ਵੀ ਪੂਰਾ ਖਿਆਲ ਰੱਖ ਰਹੀ ਹੈ।

 

Related posts

ਅਦਾਲਤ ਨੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਜ਼ਮਾਨਤ ਅਰਜ਼ੀ ਕੀਤੀ ਰੱਦ

punjabusernewssite

ਗੁਜਰਾਤ ਵਿਧਾਨ ਸਭਾ ਨਤੀਜਿਆਂ ਨਾਲ ਆਮ ਆਦਮੀ ਪਾਰਟੀ ਬਣੀ ਰਾਸ਼ਟਰੀ ਰਾਜਨੀਤਿਕ ਪਾਰਟੀ

punjabusernewssite

ਹਰਿਆਣਾ ਦੇ ਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਗੜ੍ਹੇਮਾਰੀ ਨਾਲ ਖਰਾਬ ਹੋਈ ਫਸਲਾਂ ਦੀ ਜਲਦੀ ਗਿਰਦਾਵਰੀ ਕਰਵਾਉਣ ਦੇ ਹੁਕਮ

punjabusernewssite