ਪਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜੋਰ ਵਰਗਾਂ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਹੇਠ 102.69 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ–ਡਾ. ਬਲਜੀਤ ਕੌਰ

0
47
+1

👉ਕਿਹਾ, ਪੰਜਾਬ ਸਰਕਾਰ ਦੀ ਮੁੱਖ ਤਰਜੀਹ; ਸਮਾਜ ਦੇ ਪਿੱਛੜੇ ਅਤੇ ਆਰਥਿਕ ਤੌਰ ‘ਤੇ ਕਮਜੋਰ ਵਰਗਾਂ ਦੀ ਤਰੱਕੀ ਅਤੇ ਸਮਾਜਿਕ ਪੱਧਰ ਉੱਚਾ ਚੁੱਕਣਾ

Chandigarh News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ Punjab Government ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਇਸੇ ਦ੍ਰਿਸ਼ਟੀਕੋਣ ਅਧੀਨ, ਪਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜੋਰ ਵਰਗਾਂ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਰਾਹੀਂ ਵਿੱਤੀ ਸਾਲ 2024-2025 ਦੌਰਾਨ 102.69 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ।

ਇਹ ਵੀ ਪੜ੍ਹੋ  Poice ਵਾਲੀ ਨਸ਼ਾ ਤਸਕਰ ‘Insta queen’ ਦਾ ਮੁੜ ਮਿਲਿਆ 2 ਦਿਨਾਂ ਦਾ ਹੋਰ ਰਿਮਾਂਡ

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਕਿ ਇਸ ਸਕੀਮ ਦੇ ਤਹਿਤ 20,136 ਲਾਭਪਾਤਰੀਆਂ ਨੂੰ ਲਾਭ ਪਹੁੰਚਾਇਆ ਗਿਆ ਹੈ। ਆਸ਼ੀਰਵਾਦ ਸਕੀਮ ਅਧੀਨ, ਪੰਜਾਬ ਸਰਕਾਰ ਵੱਲੋਂ ਘੱਟ ਆਮਦਨ ਵਾਲੇ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।ਕੈਬਨਿਟ ਮੰਤਰੀ ਨੇ ਆਗਾਹ ਕਰਦੇ ਹੋਏ ਦੱਸਿਆ ਕਿ ਇਸ ਸਕੀਮ ਦਾ ਲਾਭ ਲੈਣ ਲਈ ਲੋੜਵੰਦ ਬਿਨੈਕਾਰ ਦਾ ਪੰਜਾਬ ਰਾਜ ਦਾ ਸਥਾਈ ਨਿਵਾਸੀ ਹੋਣਾ ਲਾਜ਼ਮੀ ਹੈ। ਉਸ ਦਾ ਪਰਿਵਾਰ ਅਨੁਸੂਚਿਤ ਜਾਤੀ, ਪਛੜੀਆਂ ਸ੍ਰੇਣੀਆਂ ਜਾਂ ਹੋਰ ਆਰਥਿਕ ਤੌਰ ‘ਤੇ ਕਮਜੋਰ ਵਰਗ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਲਾਨਾ ਆਮਦਨ 32,790 ਰੁਪਏ ਤੋਂ ਘੱਟ ਹੋਣੀ ਚਾਹੀਦੀ ਹੈ।

ਇਹ ਵੀ ਪੜ੍ਹੋ Punjab Police ਨੂੰ ਮਿਲੀ ਵੱਡੀ ਸਫ਼ਲਤਾ; ਸਰਹੱਦ ਪਾਰੋਂ ਆਏ ਹਥਿਆਰਾਂ ਤੇ ਨਕਲੀ ਕਰੰਸੀ ਸਹਿਤ ਇੱਕ ਕਾਬੂ

ਇਨ੍ਹਾਂ ਸ਼ਰਤਾਂ ਨੂੰ ਪੂਰਾ ਕਰਦੇ ਪਰਿਵਾਰਾਂ ਦੀਆਂ ਦੋ ਧੀਆਂ ਤੱਕ ਇਸ ਸਕੀਮ ਦਾ ਲਾਭ ਲੈ ਸਕਦੀਆਂ ਹਨ।ਉਨ੍ਹਾਂ ਅੱਗੇ ਦੱਸਿਆ ਕਿ ਵਿੱਤੀ ਸਹਾਇਤਾ ਦੀ ਰਕਮ ਸਿੱਧਾ ਡੀਬੀਟੀ ਰਾਹੀਂ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾਂਦੀ ਹੈ, ਜਿਸ ਨਾਲ ਪੂਰੀ ਪਾਰਦਰਸ਼ਤਾ ਅਤੇ ਤੁਰੰਤ ਲਾਭ ਯਕੀਨੀ ਬਣਾਇਆ ਜਾਂਦਾ ਹੈ।ਡਾ. ਬਲਜੀਤ ਕੌਰ ਨੇ ਆਖ਼ਿਰ ‘ਚ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦੀ ਤਰੱਕੀ, ਖੁਸ਼ਹਾਲੀ ਅਤੇ ਆਤਮਨਿਰਭਰਤਾ ਨੂੰ ਯਕੀਨੀ ਬਣਾਉਣ ਵੱਲ ਤੇਜ਼ੀ ਨਾਲ ਕਦਮ ਚੁੱਕ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

+1

LEAVE A REPLY

Please enter your comment!
Please enter your name here