Thursday, April 16, 2026
spot_img
spot_img

ਪੰਜਾਬ ਸਰਕਾਰ ਨੇ ਪਾਣੀ ਦੀ ਬੱਚਤ ਕਰਨ ਵਾਲੀ ਡੀ.ਐਸ.ਆਰ. ਤਕਨੀਕ ਅਪਣਾਉਣ ਵਾਲੇ 20 ਹਜ਼ਾਰ ਤੋਂ ਵੱਧ ਕਿਸਾਨਾਂ ਨੂੰ 27.79 ਕਰੋੜ ਰੁਪਏ ਜਾਰੀ:ਖੁੱਡੀਆਂ

Date:

spot_img

👉ਝੋਨੇ ਦੀ ਸਿੱਧੀ ਬਿਜਾਈ ਅਧੀਨ ਰਕਬੇ ਵਿੱਚ ਸਾਲ 2023 ਦੇ ਮੁਕਾਬਲੇ ਹੋਇਆ 47 ਫ਼ੀਸਦ ਵਾਧਾ
Chandigarh News:ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਸਾਉਣੀ ਸੀਜ਼ਨ 2024 ਦੌਰਾਨ ਪਾਣੀ ਦੀ ਬੱਚਤ ਕਰਨ ਵਾਲੀ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਤਕਨੀਕ ਅਪਣਾਉਣ ਵਾਲੇ 20,229 ਕਿਸਾਨਾਂ ਨੂੰ 27.79 ਕਰੋੜ ਰੁਪਏ ਦੀ ਰਾਸ਼ੀ ਵੰਡੀ ਗਈ ਹੈ।ਉਨ੍ਹਾਂ ਦੱਸਿਆ ਕਿ ਸਾਲ 2024 ਵਿੱਚ 2.53 ਲੱਖ ਏਕੜ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਗਈ, ਜਦੋਂਕਿ ਸਾਉਣੀ ਸੀਜ਼ਨ 2023 ਦੌਰਾਨ ਝੋਨੇ ਦੀ ਸਿੱਧੀ ਬਿਜਾਈ ਅਧੀਨ 1.72 ਲੱਖ ਏਕੜ ਰਕਬਾ ਸੀ।

ਇਹ ਵੀ ਪੜ੍ਹੋ  ਵੱਡੀ ਖ਼ਬਰ; 1,50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ਾਂ ਹੇਠ ਵਿਜੀਲੈਂਸ ਵੱਲੋਂ SHO ਤੇ ASI ਗ੍ਰਿਫ਼ਤਾਰ

ਇਸ ਮੁਤਾਬਕ ਸਾਲ 2024 ਦੌਰਾਨ ਝੋਨੇ ਦੀ ਸਿੱਧੀ ਬਿਜਾਈ ਅਧੀਨ 47 ਫੀਸਦ ਵੱਧ ਰਕਬਾ ਸੀ। ਜ਼ਿਕਰਯੋਗ ਹੈ ਕਿ ਮਾਰਚ 2025 ਦੇ ਪਹਿਲੇ ਹਫ਼ਤੇ, ਪਹਿਲੇ ਪੜਾਅ ਅਧੀਨ 9,500 ਤੋਂ ਵੱਧ ਕਿਸਾਨਾਂ ਨੂੰ 4.34 ਕਰੋੜ ਰੁਪਏ ਜਾਰੀ ਕੀਤੇ ਗਏ ਸਨ ਅਤੇ ਹੁਣ ਬਾਕੀ ਸਾਰੀ ਰਕਮ ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕਰ ਦਿੱਤੀ ਗਈ ਹੈ।ਟਿਕਾਊ ਖੇਤੀ ਨੂੰ ਉਤਸ਼ਾਹਿਤ ਕਰਨ ਅਤੇ ਪਾਣੀ ਦੀ ਖਪਤ ਘਟਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ (ਡੀਐਸਆਰ) ਤਕਨੀਕ ਨੂੰ ਅਪਣਾਉਣ ਲਈ ਸਰਗਰਮੀ ਨਾਲ ਉਤਸ਼ਾਹਿਤ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ  ਦੇਸ਼ ਭਰ ’ਚ ਧੂਮਧਾਮ ਨਾਲ ਮਨਾਈ ਜਾ ਰਹੀ ਹੈ Eid-ul-Fitr, CM Mann ਮਲੇਰਕੋਟਲਾ ਪੁੱਜੇ

ਖੁੱਡੀਆਂ ਨੇ ਦੱਸਿਆ ਕਿ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1,500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਪ੍ਰੋਤਸਾਹਨ ਰਾਸ਼ੀ ਦਿੱਤੀ ਜਾ ਰਹੀ ਹੈ। ਇਸ ਪਹਿਲਕਦਮੀ ਦਾ ਉਦੇਸ਼ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਦੀ ਸਮੱਸਿਆ ਨਾਲ ਨਜਿੱਠਣਾ ਅਤੇ ਸੂਬੇ ਦੀ ਖੇਤੀ ਸਥਿਰਤਾ ਨੂੰ ਹੁਲਾਰਾ ਦੇਣਾ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਪਾਣੀ ਦੀ ਸੰਭਾਲ ਅਤੇ ਵਾਤਾਵਰਨ ਸੁਰੱਖਿਆ ਪ੍ਰਤੀ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦਰਸਾਉਂਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...