👉ਸਿੱਖਿਆ ਮੰਤਰੀ ਨੇ ਨੀਟ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ
Education News:ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਇੱਕ ਵਾਰ ਫਿਰ ਆਪਣੀ ਅਕਾਦਮਿਕ ਮੁਹਾਰਤ ਦਾ ਲੋਹਾ ਮੰਨਵਾਇਆ ਹੈ ਅਤੇ 474 ਵਿਦਿਆਰਥੀਆਂ ਨੇ ਸਖ਼ਤ ਮੁਕਾਬਲੇ ਵਾਲੀ ਰਾਸ਼ਟਰੀ ਯੋਗਤਾ ਕਮ ਦਾਖ਼ਲਾ ਪ੍ਰੀਖਿਆ (ਨੀਟ) ਵਿੱਚ ਕੁਆਲੀਫਾਈ ਕਰਕੇ ਸ਼ਾਨਦਾਰ ਸਫ਼ਲਤਾ ਹਾਸਲ ਕੀਤੀ ਹੈ।ਨੀਟ ਪ੍ਰੀਖਿਆ ਕੁਆਲੀਫਾਈ ਕਰਨ ਵਾਲੇ ਵਿਦਿਆਰਥੀਆਂ ਨੂੰ ਹਾਰਦਿਕ ਵਧਾਈ ਦਿੰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਸਾਰੇ ਵਿਦਿਆਰਥੀਆਂ ਨੂੰ ਮੈਡੀਕਲ ਖੇਤਰ ਵਿੱਚ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਇਹ ਵੀ ਪੜ੍ਹੋ ਨਸ਼ਾ ਵਿਰੋਧੀ ਜੰਗ: ਲੁਧਿਆਣਾ ਵਿੱਚ ਦੋ ਨਸ਼ਾ ਤਸਕਰਾਂ ਦੇ ਘਰ ਕੀਤੇ ਢਹਿਢੇਰੀ
ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਨੂੰ ਉਜਾਗਰ ਕਰਦਿਆਂ ਸਿੱਖਿਆ ਮੰਤਰੀ ਨੇ ਦੱਸਿਆ ਕਿ ਇਸ ਵਰ੍ਹੇ ਸਰਕਾਰੀ ਸਕੂਲਾਂ ਦੇ 265 ਵਿਦਿਆਰਥੀਆਂ ਨੇ ਜੇ.ਈ.ਈ. (ਮੇਨਜ਼) ਵਿੱਚ ਕੁਆਲੀਫਾਈ ਕੀਤਾ ਅਤੇ 44 ਵਿਦਿਆਰਥੀਆਂ ਨੇ ਜੇ.ਈ.ਈ. (ਐਡਵਾਂਸਡ) ਦੀ ਪ੍ਰੀਖਿਆ ਪਾਸ ਕੀਤੀ ਸੀ। ਇਨ੍ਹਾਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਪ੍ਰਭਾਵਸ਼ਾਲੀ ਪ੍ਰਦਰਸ਼ਨ ਸਾਡੀ ਸਰਕਾਰ ਦੇ ਮਿਆਰੀ ਸਿੱਖਿਆ ‘ਤੇ ਧਿਆਨ ਕੇਂਦਰਿਤ ਕਰਨ ਦੀ ਅਹਿਮ ਉਦਾਹਰਣ ਹੈ। ਇਹ ਸ਼ਾਨਦਾਰ ਪ੍ਰਾਪਤੀ ਸਾਡੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਅਤੇ ਉਨ੍ਹਾਂ ਦੇ ਅਧਿਆਪਕਾਂ ਦੇ ਸਮਰਪਣ ਨੂੰ ਉਜਾਗਰ ਕਰਦੀ ਹੈ।
ਇਹ ਵੀ ਪੜ੍ਹੋ ਨਦੀਂ ਦਾ ਪੁਲ ਢਹਿਣ ਕਾਰਨ 2 ਸੈਲਾਨੀਆਂ ਦੀ ਹੋਈ ਮੌਤ
ਸਿੱਖਿਆ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਉੱਤਮਤਾ ਪ੍ਰਾਪਤ ਕਰਨ ਲਈ ਸਾਜ਼ਗਾਰ ਮਾਹੌਲ ਪ੍ਰਦਾਨ ਕਰਨ ਲਈ ਦ੍ਰਿੜ੍ਹ ਵਚਨਬੱਧ ਹੈ ਤਾਂ ਜੋ ਸੂਬੇ ਦੇ ਵਿਦਿਆਰਥੀ ਹੋਰ ਉੱਚੇ ਮੁਕਾਮ ਹਾਸਲ ਕਰ ਸਕਣ। ਉਹਨਾਂ ਕਿਹਾ ਕਿ ਸੂਬਾ ਸਰਕਾਰ ਇੱਕ ਅਜਿਹੇ ਈਕੋਸਿਸਟਮ ਲਈ ਅਣਥੱਕ ਮਿਹਨਤ ਕਰਦੀ ਰਹੇਗੀ, ਜੋ ਵਿਦਿਆਰਥੀਆਂ ਦੀ ਪ੍ਰਤਿਭਾ ਦੀ ਪਛਾਣ ਕਰੇ ਅਤੇ ਉਹਨਾਂ ਦਾ ਸਮਰਥਣ ਕੀਤਾ ਜਾਵੇ ਅਤੇ ਉਹਨਾਂ ਨੂੰ ਵਿਸ਼ਵ ਪੱਧਰੀ ਮਿਆਰੀ ਸਿੱਖਿਆ ਅਤੇ ਸਰੋਤਾਂ ਤੱਕ ਪਹੁੰਚ ਪ੍ਰਦਾਨ ਕੀਤੀ ਜਾਵੇ ਜੋ ਉਨ੍ਹਾਂ ਨੂੰ ਹੋਰ ਅੱਗੇ ਵਧਣ ਅਤੇ ਉਨ੍ਹਾਂ ਨੂੰ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਦੇ ਯੋਗ ਬਣਾਇਆ ਜਾ ਸਕੇ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।