ਪੰਜਾਬ ਸਰਕਾਰ ਨੇ ਨੇਤਰਹੀਣ ਵਿਅਕਤੀਆਂ ਦੇ ਸਹਾਇਕਾਂ ਲਈ ਮੁਫ਼ਤ ਬੱਸ ਯਾਤਰਾ ਦੀ ਸਹੂਲਤ ਸ਼ੁਰੂ ਕੀਤੀ: ਡਾ. ਬਲਜੀਤ ਕੌਰ

Date:

spot_img

ਚੰਡੀਗੜ੍ਹ, 13 ਜੂਨ: ਪੰਜਾਬ ਸਰਕਾਰ ਨੇ ਨੇਤਰਹੀਣ ਭਾਈਚਾਰੇ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਨੇਤਰਹੀਣ ਵਿਅਕਤੀਆਂ ਦੇ ਸਹਾਇਕਾਂ ਲਈ ਮੁਫ਼ਤ ਬੱਸ ਯਾਤਰਾ ਦੀ ਸਹੂਲਤ ਦੇਣ ਦਾ ਐਲਾਨ ਕੀਤਾ ਹੈ। ਇਹ ਮਹੱਤਵਪੂਰਨ ਫ਼ੈਸਲਾ ਦਿਵਿਆਂਗਜਨਾਂ ਦੀ ਸਹਾਇਤਾ ਲਈ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਹ ਐਲਾਨ ਵਿੱਤ ਤੇ ਯੋਜਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਕੀਤਾ ਗਿਆ।

ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਮੈਂਬਰ ਵੱਲੋਂ ਕਾਰੋਬਾਰੀ ਖੇਤਰ ਦੇ ਨੁਮਾਇੰਦਿਆਂ ਨਾਲ ਮੀਟਿੰਗ

ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਸ੍ਰੀਮਤੀ ਰਾਜੀ ਪੀ. ਸ੍ਰੀਵਾਸਤਵਾ, ਪ੍ਰਮੁੱਖ ਸਕੱਤਰ ਵਿੱਤ ਸ੍ਰੀ ਅਜੋਏ ਕੁਮਾਰ ਸਿਨਹਾ, ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਡਾਇਰੈਕਟਰ ਡਾ. ਸ਼ੇਨਾ ਅਗਰਵਾਲ, ਵਿਸ਼ੇਸ਼ ਸਕੱਤਰ ਸ੍ਰੀਮਤੀ ਵਿੰਮੀ ਭੁੱਲਰ ਅਤੇ ਡਿਪਟੀ ਡਾਇਰੈਕਟਰ ਸ੍ਰੀ ਅਮਰਜੀਤ ਸਿੰਘ ਭੁੱਲਰ ਵੀ ਹਾਜ਼ਰ ਸਨ।ਨੇਤਰਹੀਣ ਵਿਅਕਤੀਆਂ ਦੇ ਸਹਾਇਕਾਂ ਲਈ ਮੁਫ਼ਤ ਬੱਸ ਸਫ਼ਰ ਦੀ ਪੇਸ਼ਕਸ਼ ਕਰਕੇ, ਪੰਜਾਬ ਸਰਕਾਰ ਦਿਵਿਆਂਗਜਨਾਂ ਦੇ ਕਿਤੇ ਵੀ ਆਉਣ-ਜਾਣ ਵਾਸਤੇ ਸਫ਼ਰ ਨੂੰ ਸੁਖਾਲਾ ਕਰਨ ਲਈ ਇੱਕ ਮਹੱਤਵਪੂਰਨ ਕਦਮ ਚੁੱਕ ਰਹੀ ਹੈ।

 

spot_img
spot_img

Share post:

Popular

More like this
Related

ਮੈਂ ਅਪਮਾਨਜਨਕ ਭਾਸ਼ਾ ਨਹੀਂ ਵਰਤਾਂਗਾ, ਪਰ ਹਰ ਸਵਾਲ ਦਾ ਜਵਾਬ ਹੈ ਮੇਰੇ ਕੋਲ: ਬਲਤੇਜ ਪੰਨੂ

👉ਵਿਰਸਾ ਸਿੰਘ ਵਲਟੋਹਾ ਔਰਤਾਂ ਵਿਰੁੱਧ ਆਪਣੀ ਭਾਸ਼ਾ 'ਤੇ ਕਾਬੂ...