Thursday, April 16, 2026
spot_img
spot_img

ਪੰਜਾਬ ਸਰਕਾਰ ਵੱਲੋਂ ਸਮਾਰਟ ਆਂਗਣਵਾੜੀਆਂ ਬਣਾਉਣ ਦੀ ਪਹਿਲ;ਵਰਕਰ ਤੇ ਹੈਲਪਰਾਂ ਨੂੰ ਦਿੱਤੇ ਜਾਣਗੇ ਸਮਾਰਟ ਫੋਨ

Date:

spot_img

Chandigarh News:ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਜਲਦ ਸਮਾਰਟ ਫੋਨ ਮੁਹੱਈਆ ਕਰਵਾਏ ਜਾਣਗੇ, ਤਾਂ ਜੋ ਉਹ ਆਪਣੇ ਦੈਨਿਕ ਕੰਮਾਂ ਨੂੰ ਹੋਰ ਸੁਚੱਜੇ ਤੇ ਆਧੁਨਿਕ ਢੰਗ ਨਾਲ ਨਿਭਾ ਸਕਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਜਾਇਜ਼ ਮੰਗਾਂ ਨੂੰ ਸੰਵੇਦਨਸ਼ੀਲਤਾ ਨਾਲ ਸੁਣ ਕੇ ਉਨ੍ਹਾਂ ਦੇ ਹੱਲ ਲਈ ਗੰਭੀਰ ਯਤਨ ਕਰ ਰਹੀ ਹੈ।ਪੰਜਾਬ ਭਵਨ ਵਿਖੇ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨਾਲ ਹੋਈ ਮੀਟਿੰਗ ਦੌਰਾਨ ਡਾ ਬਲਜੀਤ ਕੌਰ ਵੱਲੋਂ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਭਰੋਸਾ ਦਿੱਤਾ ਕਿ ਜਿਹੜੀਆਂ ਮੰਗਾਂ ਵਿਭਾਗ ਪੱਧਰ ‘ਤੇ ਤੁਰੰਤ ਹੱਲ ਹੋ ਸਕਦੀਆਂ ਹਨ, ਉਹਨਾਂ ਨੂੰ ਤੁਰੰਤ ਨਿਪਟਾਇਆ ਜਾਵੇਗਾ।

ਇਹ ਵੀ ਪੜ੍ਹੋ  CM Bhagwant Mann Govt ਦਾ ਵੱਡਾ Action; ਪੰਜਾਬ ਵਿਜੀਲੈਂਸ ਦੇ Chief ਸਹਿਤ AIG ਤੇ SSPਮੁਅੱਤਲ

ਉਨ੍ਹਾਂ ਕਿਹਾ ਕਿ ਜਿਹੜੀਆਂ ਮੰਗਾਂ ਰਾਜ ਸਰਕਾਰ ਪੱਧਰ ‘ਤੇ ਨਿਰਣੈ ਲੈ ਕੇ ਹੱਲ ਕਰਵਾਈਆਂ ਜਾ ਸਕਦੀਆਂ ਹਨ, ਉਹਨਾਂ ਬਾਰੇ ਵਿਭਾਗ ਵੱਲੋਂ ਮੁਕੰਮਲ ਤਜਵੀਜ਼ ਤਿਆਰ ਕਰਕੇ ਮੁੱਖ ਮੰਤਰੀ ਜੀ ਕੋਲ ਭੇਜੀ ਜਾਵੇਗੀ, ਤਾਂ ਜੋ ਅਗਲੇ ਪੱਧਰ ‘ਤੇ ਵੀ ਜਲਦੀ ਕਾਰਵਾਈ ਹੋ ਸਕੇ।ਉਨ੍ਹਾਂ ਦੱਸਿਆ ਕਿ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਕੰਮਕਾਜੀ ਕਾਰਗੁਜ਼ਾਰੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸਮਾਰਟ ਫੋਨ ਦੀ ਮੰਗ ਨੂੰ ਤਰਜੀਹੀ ਅਧਾਰ ‘ਤੇ ਪੂਰਾ ਕੀਤਾ ਜਾ ਰਿਹਾ ਹੈ। ਇਹ ਫੋਨ ਉਨ੍ਹਾਂ ਨੂੰ ਨਵੇਂ ਜਮਾਨੇ ਦੀਆਂ ਤਕਨੀਕੀ ਸਹੂਲਤਾਂ ਨਾਲ ਜੋੜਕੇ ਸਰਕਾਰੀ ਸਕੀਮਾਂ ਦੀ ਪਹੁੰਚ ਜ਼ਮੀਨੀ ਪੱਧਰ ਤੱਕ ਯਕੀਨੀ ਬਣਾਉਣ ਵਿੱਚ ਮਦਦਗਾਰ ਸਾਬਤ ਹੋਣਗੇ।ਡਾ. ਬਲਜੀਤ ਕੌਰ ਨੇ ਇਹ ਵੀ ਦੱਸਿਆ ਕਿ ਸਰਕਾਰ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਸਿਹਤ ਦੀ ਸੰਭਾਲ ਵਲ ਵੀ ਬਰਾਬਰ ਧਿਆਨ ਦੇ ਰਹੀ ਹੈ।

ਇਹ ਵੀ ਪੜ੍ਹੋ  ਪਹਿਲਗਾਮ ਹਮਲੇ ’ਚ ਸ਼ਾਮਲ ਸ਼ੱਕੀ ਅੱਤਵਾਦੀਆਂ ’ਤੇ ਭਾਰਤੀ ਫ਼ੌਜ ਦਾ ਵੱਡਾ Action

ਇਸੇ ਸੰਦਰਭ ਵਿੱਚ ਵਿਭਾਗ ਵੱਲੋਂ ਪਹਿਲਾਂ ਹੀ ਸਾਰੇ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀ eKYC ਕਰਵਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਸੀ, ਜੋ ਉਨ੍ਹਾਂ ਨੂੰ ਹੈਲਥ ਸੁਰੱਖਿਆ ਸਹੂਲਤਾਂ ਉਪਲੱਬਧ ਕਰਵਾਉਣ ਵੱਲ ਇੱਕ ਅਹਿਮ ਕਦਮ ਸਾਬਤ ਹੋਵੇਗੀ।ਅੰਤ ਵਿੱਚ, ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਹਰ ਵਰਕਰ ਦੇ ਹੱਕਾਂ ਦੀ ਪੂਰੀ ਰੱਖਿਆ ਕਰ ਰਹੀ ਹੈ ਅਤੇ ਭਵਿੱਖ ਵਿੱਚ ਵੀ ਉਨ੍ਹਾਂ ਦੀ ਭਲਾਈ ਲਈ ਹਮੇਸ਼ਾ ਵਚਨਬੱਧ ਰਹੇਗੀ। ਉਨ੍ਹਾਂ ਕਿਹਾ ਕਿ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਵੀ ਵਰਕਰਾਂ ਦੀਆਂ ਮੰਗਾਂ ਅਤੇ ਸੁਝਾਵਾਂ ਨੂੰ ਸੰਵੇਦਨਸ਼ੀਲਤਾ ਨਾਲ ਸੁਣ ਕੇ, ਲੋਕ-ਭਲਾਈ ਲਈ ਨਵੇਂ ਕਦਮ ਚੁੱਕਦੀ ਰਹੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Ludhiana News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...