Friday, May 1, 2026
spot_img
spot_img

ਏਅਰੋਸਪੇਸ ਅਤੇ ਰੱਖਿਆ ਖੇਤਰ ਵਿੱਚ ਹੁਨਰ ਵਿਕਾਸ ਲਈ ਪੰਜਾਬ ਸਰਕਾਰ ਵਿਆਪਕ ਨੀਤੀ ਲਿਆਏਗੀ:ਅਮਨ ਅਰੋੜਾ

Date:

spot_img

ਚੰਡੀਗੜ੍ਹ, 30 ਅਗਸਤ:ਸੂਬੇ ਨੂੰ ਰੱਖਿਆ ਉਦਯੋਗ ਵਿੱਚ ਮੋਹਰੀ ਬਣਾਉਣ ਅਤੇ ਲੰਬੇ ਸਮੇਂ ਦੇ ਵਿਕਾਸ ਅਤੇ ਸਥਿਰਤਾ ਲਈ ਅਨੁਕੂਲ ਮਾਹੌਲ ਸਿਰਜਣ ਦੇ ਉਦੇਸ਼ ਨਾਲ, ਪੰਜਾਬ ਸਰਕਾਰ ਹਵਾਈ-ਜਹਾਜ਼ ਉਦਯੋਗ ਅਤੇ ਰੱਖਿਆ (ਏਅਰੋਸਪੇਸ ਐਂਡ ਡਿਫੈਂਸ) ਸੈਕਟਰ ਵਿੱਚ ਹੁਨਰ ਵਿਕਾਸ ਲਈ ਇੱਕ ਵਿਆਪਕ ਨੀਤੀ ਲੈ ਕੇ ਆਵੇਗੀ।ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਇਹ ਗੱਲ ਸੈਂਟਰ ਫਾਰ ਟਰੇਨਿੰਗ ਐਂਡ ਇੰਪਲਾਇਮੈਂਟ ਆਫ਼ ਪੰਜਾਬ ਯੂਥ (ਸੀ-ਪਾਈਟ) ਵੱਲੋਂ ਅੱਜ ਇੱਥੇ ਐਸੋਚੈਮ ਉੱਤਰੀ ਖੇਤਰ ਦੀ ਮਦਦ ਨਾਲ ਏਅਰੋਸਪੇਸ ਤੇ ਡਿਫੈਂਸ ਅਤੇ ਐਮ.ਐਸ.ਐਮ.ਈ. ਸੈਕਟਰ ਲਈ ਹੁਨਰ ਵਿਕਾਸ ਵਿਸ਼ੇ ‘ਤੇ ਕਰਵਾਏ ਗਏ ਸੰਮੇਲਨ ਨੂੰ ਸੰਬੋਧਨ ਕਰਦਿਆਂ ਕਹੀ।ਸ੍ਰੀ ਅਮਨ ਅਰੋੜਾ ਨੇ ਪ੍ਰਮੁੱਖ ਸਕੱਤਰ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਸ੍ਰੀਮਤੀ ਜਸਪ੍ਰੀਤ ਤਲਵਾੜ ਅਤੇ ਡਾਇਰੈਕਟਰ ਜਨਰਲ ਸੀ-ਪਾਈਟ ਮੇਜਰ ਜਨਰਲ ਰਾਮਬੀਰ ਮਾਨ ਨੂੰ ਏਅਰੋਸਪੇਸ ਅਤੇ ਡਿਫੈਂਸ ਅਤੇ ਲਘੂ, ਛੋਟੇ ਤੇ ਦਰਮਿਆਨੇ ਉਦਯੋਗ (ਐਮ.ਐਸ.ਐਮ.ਈ.) ਸੈਕਟਰ ਵਿੱਚ ਹੁਨਰ ਵਿਕਾਸ ਲਈ ਨੀਤੀ ਤਿਆਰ ਕਰਨ ਵਾਸਤੇ ਸਾਰੇ ਹਿੱਸੇਦਾਰਾਂ ਦਾ ਇੱਕ ਸਮੂਹ ਬਣਾਉਣ ਦੇ ਨਿਰਦੇਸ਼ ਦਿੱਤੇ।

ਵਿਸ਼ੇਸ਼ ਮੁੱਖ ਸਕੱਤਰ ਵੱਲੋਂ ਕੇਂਦਰੀ ਮੰਤਰੀ ਨੱਢਾ ਨਾਲ ਮੁਲਾਕਾਤ, ਕੇਂਦਰ ਵੱਲੋਂ ਪੰਜਾਬ ਨੂੰ ਖਾਦਾਂ ਦੀ ਲੋੜੀਂਦੀ ਸਪਲਾਈ ਦਾ ਭਰੋਸਾ

ਉਨ੍ਹਾਂ ਕਿਹਾ ਕਿ ਏਅਰੋਸਪੇਸ ਵਿੱਚ ਨਿੱਜੀ ਉਦਯੋਗ ਦੀਆਂ ਜ਼ਿਆਦਾਤਰ ਨੌਕਰੀਆਂ ਸਿਵਲ ਹਵਾਬਾਜ਼ੀ, ਆਮ ਹਵਾਬਾਜ਼ੀ, ਫੌਜੀ ਜਹਾਜ਼ ਅਤੇ ਮਿਜ਼ਾਈਲਾਂ, ਸੰਚਾਰ ਉਪਗ੍ਰਹਿ ਅਤੇ ਮਿਲਟਰੀ ਤੇ ਕਮਰਸ਼ੀਅਲ ਲਾਂਚ ਵਹੀਕਲਸ ਖੇਤਰ ਵਿੱਚ ਹਨ। ਸੂਬਾ ਸਰਕਾਰ ਵੱਲੋਂ ਘੜੀ ਜਾਣ ਵਾਲੀ ਨੀਤੀ ਸੂਬੇ ਦੇ ਨੌਜਵਾਨਾਂ ਲਈ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਇਨ੍ਹਾਂ ਸੈਕਟਰਾਂ ‘ਤੇ ਕੇਂਦਰਤ ਹੋਵੇਗੀ। ਸ੍ਰੀ ਅਮਨ ਅਰੋੜਾ ਨੇ ਉਦਯੋਗਪਤੀਆਂ ਨੂੰ ਇਸ ਖੇਤਰ ਵਿੱਚ ਨਿਵੇਸ਼ ਕਰਨ ਲਈ ਸੱਦਾ ਦਿੰਦਿਆਂ ਕਿਹਾ ਕਿ ਰੱਖਿਆ ਖੇਤਰ ਵਿੱਚ ਪੰਜਾਬ ਦੀ ਇੱਕ ਅਮੀਰ ਵਿਰਾਸਤ ਹੈ, ਜੋ ਰੱਖਿਆ ਉਦਯੋਗ ਦੇ ਵਿਕਾਸ ਲਈ ਵੱਡੀਆਂ ਸੰਭਾਵਨਾਵਾਂ ਪ੍ਰਦਾਨ ਕਰਦੀ ਹੈ। ਇਸ ਤੋਂ ਇਲਾਵਾ ਉਦਯੋਗਿਕ ਵਿਕਾਸ ਲਈ ਵੱਖ-ਵੱਖ ਲਾਭ ਅਤੇ ਰਿਆਇਤਾਂ ਪ੍ਰਦਾਨ ਕਰਨ ਅਤੇ ਅਨੁਕੂਲ ਮਾਹੌਲ ਸਿਰਜਣ ਦੇ ਨਾਲ-ਨਾਲ ਸੂਬੇ ਵਿੱਚ ਮੋਹਾਲੀ ਅਤੇ ਅੰਮ੍ਰਿਤਸਰ ਵਿਖੇ ਦੋ ਅੰਤਰਰਾਸ਼ਟਰੀ ਹਵਾਈ ਅੱਡਿਆਂ, ਲੁਧਿਆਣਾ, ਬਠਿੰਡਾ ਅਤੇ ਜਲੰਧਰ ਵਿਖੇ ਘਰੇਲੂ ਹਵਾਈ ਅੱਡਿਆਂ ਅਤੇ ਆਦਮਪੁਰ ਵਿੱਚ ਭਾਰਤ ਦੇ ਸਭ ਤੋਂ ਵੱਡੇ ਹਵਾਈ ਸੈਨਾ ਅੱਡਿਆਂ ਦੇ ਨਾਲ ਇੱਕ ਮਜ਼ਬੂਤ ਬੁਨਿਆਦੀ ਢਾਂਚਾ ਹੈ।

ਸਪੀਕਰ ਸੰਧਵਾਂ ਵਲੋਂ 200 ਸਕੂਲੀ ਬੱਚਿਆਂ ਨੂੰ ਵਿਧਾਨ ਸਭਾ ਦਾ ਚੱਲਦਾ ਸ਼ੈਸ਼ਨ ਦਿਖਾਉਣ ਦਾ ਫੈਸਲਾ

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਐਡਵਾਂਸਡ ਮੈਨੂਫੈਕਚਰਿੰਗ ਲਈ ਮਜ਼ਬੂਤ ਸਹਿਯੋਗ, ਇੰਜਨੀਅਰਿੰਗ ਲਈ ਵਿਸ਼ਾਲ ਐਮ.ਐਸ.ਐਮ.ਈ.ਆਧਾਰ, ਫੋਕਸਡ ਐਜੂਕੇਸ਼ਨਲ ਇਨਫਰਾਸਟਰੱਕਚਰ ਅਤੇ ਸਥਾਪਿਤ ਏਵੀਏਸ਼ਨ ਕਲੱਬਾਂ ਦੀ ਉਪਲਬਧਤਾ ਹੈ। ਇਹ ਆਖਦਿਆਂ ਕਿ ਹੁਨਰ ਵਿਕਾਸ, ਰੱਖਿਆ ਖੇਤਰ ਵਿੱਚ ਪੰਜਾਬ ਦੀ ਸਮਰੱਥਾ ਨੂੰ ਉਜਾਗਰ ਕਰਨ ਦਾ ਮੂਲ ਆਧਾਰ ਹੈ, ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਸੰਮੇਲਨ ਪੰਜਾਬ ਵਿੱਚ ਹੁਨਰ ਵਿਕਾਸ ਦੇ ਯਤਨਾਂ ਨੂੰ ਹੋਰ ਹੁਲਾਰਾ ਦੇਣ ਲਈ ਵਡਮੁੱਲੇ ਵਿਚਾਰ ਅਤੇ ਸਹਿਯੋਗ ਦੇ ਮੌਕੇ ਹਾਸਲ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਇਸ ਸਹਿਯੋਗ ਨਾਲ ਹੁਨਰ ਦੇ ਪਾੜਿਆਂ ਦੀ ਪਛਾਣ ਕਰਨ ਅਤੇ ਇਨ੍ਹਾਂ ਪਾੜਿਆਂ ਨੂੰ ਪੂਰਨ ਲਈ ਟੀਚਾਗਤ ਸਿਖਲਾਈ ਪ੍ਰੋਗਰਾਮ ਵਿਕਸਿਤ ਕਰਨ ਵਿੱਚ ਵੀ ਮਦਦ ਮਿਲੇਗੀ।ਪ੍ਰਮੁੱਖ ਸਕੱਤਰ ਸ੍ਰੀਮਤੀ ਜਸਪ੍ਰੀਤ ਤਲਵਾੜ ਨੇ ਉਦਯੋਗ ਦੇ ਆਗੂਆਂ ਨੂੰ ਇਸ ਸਬੰਧੀ ਆਪਣੀ ਰਾਇ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਸਰਕਾਰ, ਵਿਦਿਅਕ ਸੰਸਥਾਵਾਂ ਅਤੇ ਉਦਯੋਗ ਦੇ ਆਗੂਆਂ ਦਰਮਿਆਨ ਸਹਿਯੋਗ, ਇਸ ਸੈਕਟਰ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਬੇਹੱਦ ਜ਼ਰੂਰੀ ਹੈ।

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਮਹਿਲਾਵਾਂ ਲਈ ਲਾਏ ਜਾਣਗੇ ਹੁਨਰ ਵਿਕਾਸ ਕੈਂਪ: ਡਾ ਬਲਜੀਤ ਕੌਰ

ਉਨ੍ਹਾਂ ਕਿਹਾ ਕਿ ਇਹ ਸਹਿਯੋਗ ਗਿਆਨ ਅਤੇ ਉੱਭਰ ਰਹੇ ਰੁਝਾਨਾਂ ਸਬੰਧੀ ਅਦਾਨ-ਪ੍ਰਦਾਨ ਦੀ ਸੁਵਿਧਾ ਵੀ ਪ੍ਰਦਾਨ ਕਰਨਗੇ। ਇਸ ਮੌਕੇ ਏ.ਡੀ.ਜੀ. ਆਰਮੀ ਡਿਜ਼ਾਈਨ ਬਿਊਰੋ ਮੇਜਰ ਜਨਰਲ ਸੀ.ਐਸ. ਮਾਨ, ਚੀਫ਼ ਨੋਡਲ ਅਫ਼ਸਰ ਉੱਤਰ ਪ੍ਰਦੇਸ਼ ਡਿਫੈਂਸ ਇੰਡਸਟਰੀਅਲ ਕੋਰੀਡੋਰ ਮੇਜਰ ਜਨਰਲ ਆਈ.ਐਮ. ਲਾਂਬਾ (ਸੇਵਾਮੁਕਤ), ਕਲਿਆਣੀ ਸਟਰੈਟਜਿਕ ਸਿਸਟਮਜ਼ ਲਿਮਟਿਡ ਦੇ ਚੇਅਰਮੈਨ ਸ੍ਰੀ ਰਜਿੰਦਰ ਸਿੰਘ ਭਾਟੀਆ, ਰੀਜ਼ਨਲ ਹੈਡ ਐਨ.ਐਸ.ਡੀ.ਸੀ. ਇੰਟਰਨੈਸ਼ਨਲ ਸ੍ਰੀ ਰਜਤ ਭਟਨਾਗਰ, ਚੇਅਰਮੈਨ ਐਸੋਚੈਮ ਪੰਜਾਬ ਅਤੇ ਡਾਇਰੈਕਟਰ ਸਰਸਵਤੀ ਗਰੁੱਪ ਆਫ਼ ਕੰਪਨੀਜ਼ ਸ੍ਰੀ ਅਭੀ ਬਾਂਸਲ, ਐਸੋਚੈਮ ਚੰਡੀਗੜ੍ਹ ਦੇ ਚੇਅਰਮੈਨ ਅਤੇ ਸੀ.ਐਫ.ਓ., ਐਸ.ਐਮ.ਐਲ. ਇਸੂਜ਼ੂ ਲਿਮਟਿਡ ਸ੍ਰੀ ਰਾਕੇਸ਼ ਭੱਲਾ, ਐਸੋਚੈਮ ਪੰਜਾਬ ਦੇ ਕੋ-ਚੇਅਰਮੈਨ ਅਤੇ ਪੰਜਾਬ ਫਿਲਮ ਸਿਟੀ ਦੇ ਕਾਰਜਕਾਰੀ ਨਿਰਦੇਸ਼ਕ ਸ੍ਰੀ ਇਕਬਾਲ ਚੀਮਾ ਨੇ ਵੀ ਸੰਮੇਲਨ ਨੂੰ ਸੰਬੋਧਨ ਕੀਤਾ।

 

Share post:

spot_img

Popular

More like this
Related

Bathinda News: ਸਹਾਇਕ ਥਾਣੇਦਾਰ ਬੋਘਾ ਸਿੰਘ ਸੇਵਾ ਮੁਕਤ…

Bathinda News : ਜ਼ਿਲ੍ਹਾ ਬਠਿੰਡਾ ਵਿੱਚ ਲੰਬੇ ਸਮੇਂ ਤੱਕ...