WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਐਸ. ਏ. ਐਸ. ਨਗਰਪਟਿਆਲਾ

ਕਿਸਾਨ ਧਰਨੇ ਦੌਰਾਨ ਜ਼ਖਮੀ ਹੋਏ ਵਿਅਕਤੀਆਂ ਦਾ ਸਾਰਾ ਖਰਚਾ ਪੰਜਾਬ ਸਰਕਾਰ ਚੁੱਕੇਗੀ

ਮੋਹਾਲੀ/ਪਟਿਆਲਾ, 14 ਫ਼ਰਵਰੀ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਨਾਲ ਡਟ ਕੇ ਖੜ੍ਹੀ ਹੈ ਅਤੇ ਕਿਸਾਨ ਧਰਨੇ ਦੌਰਾਨ ਜ਼ਖ਼ਮੀ ਹੋਏ ਵਿਅਕਤੀਆਂ ਦੇ ਇਲਾਜ ਦਾ ਸਾਰਾ ਖਰਚਾ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ।ਪੰਜਾਬ ਦੇ ਸਿਹਤ ਮੰਤਰੀ ਅੱਜ ਇੱਥੇ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਨੂੰ ਸੂਬੇ ਵਿੱਚ ਦਾਖ਼ਲ ਹੋਣ ਤੋਂ ਰੋਕਣ ਲਈ ਕੀਤੀ ਪੁਲੀਸ ਕਾਰਵਾਈ ਦੌਰਾਨ ਜ਼ਖ਼ਮੀ ਹੋਏ ਕਿਸਾਨਾਂ, ਪੱਤਰਕਾਰਾਂ ਅਤੇ ਪੁਲੀਸ ਮੁਲਾਜ਼ਮਾਂ ਦਾ ਹਾਲ-ਚਾਲ ਜਾਣਨ ਲਈ ਹਰਿਆਣਾ ਸਰਹੱਦ ਨੇੜੇ ਵੱਖ-ਵੱਖ ਸਰਕਾਰੀ ਸਿਹਤ ਸਹੂਲਤਾਂ ਦਾ ਦੌਰਾ ਕਰਨ ਗਏ ਸਨ। ਉਨ੍ਹਾਂ ਨੇ ਮੋਹਾਲੀ ਸਥਿਤ ਡਾ.ਬੀ.ਆਰ.ਅੰਬੇਡਕਰ ਸਟੇਟ ਇੰਸਟੀਚਿਊਟ ਫਾਰ ਮੈਡੀਕਲ ਸਾਇੰਸਜ਼ (ਏ.ਆਈ.ਐਮ.ਐਸ.), ਸੀ.ਐਚ.ਸੀ ਬਨੂੜ, ਸਿਵਲ ਹਸਪਤਾਲ ਰਾਜਪੁਰਾ ਅਤੇ ਰਜਿੰਦਰਾ ਹਸਪਤਾਲ ਪਟਿਆਲਾ ਦਾ ਦੌਰਾ ਕੀਤਾ।

ਟਰਾਂਸਪੋਰਟ ਮੰਤਰੀ ਨੇ ਸੜਕ ਸੁਰੱਖਿਆ ਮਹੀਨੇ ਦੀ ਕੀਤੀ ਸਮਾਪਤੀ

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪ੍ਰਦਰਸ਼ਨਕਾਰੀ ਕਿਸਾਨਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਹਰਿਆਣਾ ਸਰਹੱਦ ਨਾਲ ਲੱਗਦੇ ਸਾਰੇ ਹਸਪਤਾਲਾਂ ਨੂੰ ਹਾਈ ਅਲਰਟ ’ਤੇ ਰੱਖਿਆ ਗਿਆ ਹੈ ਅਤੇ ਐਮਰਜੈਂਸੀ ਸੇਵਾਵਾਂ 24 ਘੰਟੇ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਸਹੂਲਤਾਂ ਵਿੱਚ ਡਾਕਟਰਾਂ ਦੀ ਕੋਈ ਕਮੀ ਨਹੀਂ ਹੈ ਅਤੇ ਡਾਕਟਰਾਂ ਨੂੰ ਹਸਪਤਾਲਾਂ ਵਿੱਚ ਹੀ ਮੌਜੂਦ ਰਹਿਣ ਲਈ ਕਿਹਾ ਗਿਆ ਹੈ, ਜਦਕਿ ਸਰਹੱਦ ’ਤੇ ਐਂਬੂਲੈਂਸਾਂ ਦੀ ਤਾਇਨਾਤੀ ਵਧਾ ਦਿੱਤੀ ਗਈ ਹੈ। ਉਨ੍ਹਾਂ ਸਥਾਨਕ ਸਿਹਤ ਅਧਿਕਾਰੀਆਂ ਨੂੰ ਕਿਹਾ ਕਿ ਕਿਸੇ ਵੀ ਹੰਗਾਮੀ ਸਥਿਤੀ ਦੇ ਮੱਦੇਨਜ਼ਰ 14 ਐਂਬੂਲੈਂਸਾਂ ਨੂੰ ਲੋੜੀਂਦੇ ਸਟਾਫ਼ ਅਤੇ ਦਵਾਈਆਂ ਸਮੇਤ ਤਿਆਰ ਰੱਖਿਆ ਜਾਵੇ। ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਰਾਜਪੁਰਾ ਸ਼ੰਭੂ ਬਾਰਡਰ ਦੇ ਨਜ਼ਦੀਕ ਹੋਣ ਕਾਰਨ ਇੱਥੇ ਘੱਟੋ-ਘੱਟ 40 ਜ਼ਖਮੀਆਂ ਨੂੰ ਦਾਖਲ ਕਰਵਾਇਆ ਗਿਆ ਹੈ, ਜਿਨ੍ਹਾਂ ’ਚੋਂ ਦੋ ਦੇ ਸਿਰ ’ਤੇ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਹਰਿਆਣਾ ਬਾਰਡਰ ’ਤੇ ਦਿਨ ਚੜਦੇ ਮੁੜ ਮਾਹੌਲ ਤਲਖ਼ੀ ਵਾਲਾ ਬਣਿਆ, ਪੁਲਿਸ ਵਲੋਂ ਅੱਥਰੂ ਗੈਸ ਦੇ ਗੋਲਿਆਂ ਦੀ ਬੋਛਾੜ ਸ਼ੁਰੂ

ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੇ ਧਰਨੇ ਦੌਰਾਨ ਜ਼ਖ਼ਮੀ ਹੋਏ ਵਿਅਕਤੀਆਂ ਨੂੰ ਮੁਫ਼ਤ ਮੈਡੀਕਲ ਸਹਾਇਤਾ ਯਕੀਨੀ ਬਣਾਏਗੀ।ਡਾ. ਬਲਬੀਰ ਸਿੰਘ ਨੇ ਧਰਨਾਕਾਰੀ ਕਿਸਾਨਾਂ ’ਤੇ ਪੁਲਿਸ ਦੀ ਬੇਲੋੜੀ ਕਾਰਵਾਈ ਲਈ ਹਰਿਆਣਾ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਹਰਿਆਣਾ ਸਰਕਾਰ ਨੂੰ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨ ਲਈ ਦਿੱਲੀ ਜਾ ਰਹੇ ਕਿਸਾਨਾਂ ਨੂੰ ਰੋਕਣ ਦਾ ਕੋਈ ਅਧਿਕਾਰ ਨਹੀਂ ਹੈ।ਜ਼ਿਕਰਯੋਗ ਹੈ ਕਿ ਸਿਹਤ ਮੰਤਰੀ ਨੇ ਏਮਜ਼ ਮੋਹਾਲੀ ਵਿਖੇ ਆਪਣੇ ਦੌਰੇ ਦੌਰਾਨ ਐਮਰਜੈਂਸੀ ਕੇਅਰ ਵਿੱਚ ਦਿੱਤੀਆਂ ਜਾ ਰਹੀਆਂ ਮੈਡੀਕਲ ਸੇਵਾਵਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਐਮਰਜੈਂਸੀ ਸੇਵਾਵਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇ ਤਾਂ ਜੋ ਕਿਸੇ ਨੂੰ ਹੋਰ ਦੇਖਭਾਲ ਲਈ ਪੀ.ਜੀ.ਆਈ ਜਾਂ ਸਰਕਾਰੀ ਮੈਡੀਕਲ ਕਾਲਜ-32 ਵਿੱਚ ਰੈਫਰ ਨਾ ਕਰਨਾ ਪਵੇ।

 

Related posts

ਕਿਸਾਨ ਸੰਘਰਸ਼: ਬਠਿੰਡਾ ਦੇ ਨੌਜਵਾਨ ਕਿਸਾਨ ਦੀ ਹੋਈ ਮੌਤ, ਸ਼ੰਭੂ ਤੇ ਖਨੌਰੀ ਬਾਰਡਰ ਉਪਰ ਤਨਾਅ ਭਰਿਆ ਮਾਹੌਲ ਬਣਿਆ

punjabusernewssite

ਮੁੱਖ ਮੰਤਰੀ ਭਗਵੰਤ ਮਾਨ ਨੇ ਨਾਭਾ ਜੇਲ੍ਹ ਦੀ ਕੀਤੀ ਅਚਨਚੇਤ ਚੈਕਿੰਗ

punjabusernewssite

ਘਰੇਲੂ ਬਿਜਲੀ ਮੀਟਰ ਲਾਉਣ ਬਦਲੇ 10,000 ਰੁਪਏ ਦੀ ਰਿਸਵਤ ਲੈਂਦਾ ਲਾਈਨਮੈਨ ਵਿਜੀਲੈਂਸ ਬਿਊਰੋ ਵੱਲੋਂ ਕਾਬੂ

punjabusernewssite