Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਚੰਡੀਗੜ੍ਹ

ਪੰਜਾਬ ਸਰਕਾਰ ਮੋਹਾਲੀ ਵਿੱਚ ਅਤਿ-ਆਧੁਨਿਕ ਵਰਕਿੰਗ ਵੂਮੈਨ ਹੋਸਟਲ ਬਣਾਵੇਗੀ: ਡਾ ਬਲਜੀਤ ਕੌਰ

24 Views

ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਹਿਲਾਵਾਂ ਦੀ ਭਲਾਈ ਲਈ ਵਚਨਬੱਧ
ਚੰਡੀਗੜ੍ਹ, 21 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਥੇ ਹੋਰ ਵਰਗਾਂ ਦੀ ਭਲਾਈ ਲਈ ਦਿਨ ਰਾਤ ਕੰਮ ਕਰ ਰਹੀ ਹੈ, ਉਥੇ ਹੀ ਮਹਿਲਾਵਾਂ ਦੀ ਭਲਾਈ ਲਈ ਵੀ ਲਗਾਤਾਰ ਕੋਸ਼ਿਸ਼ਾਂ ਜਾਰੀ ਹਨ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਇੱਕ ਪ੍ਰੈਸ ਰਿਲੀਜ਼ ਰਾਹੀਂ ਦੱਸਿਆ ਕਿ ਪੰਜਾਬ ਸਰਕਾਰ ਰਾਜ ਭਰ ਦੀਆਂ ਕੰਮਕਾਜੀ ਔਰਤਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦੇ ਹੋਏ ਮੁਹਾਲੀ ਵਿੱਚ ਇੱਕ ਆਧੁਨਿਕ ਵਰਕਿੰਗ ਵੂਮੈਨ ਹੋਸਟਲ ਦੀ ਉਸਾਰੀ ਸ਼ੁਰੂ ਕਰਨ ਜਾ ਰਹੀ ਹੈ।

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਅਪ੍ਰੇਸ਼ਨ ਵਿੱਚ ਨਸ਼ਾ ਤਸਕਰੀ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 10 ਵਿਅਕਤੀ ਗ੍ਰਿਫਤਾਰ

ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਰੁਜ਼ਗਾਰ ਦੇ ਮੌਕਿਆਂ ਦੀ ਭਾਲ ਵਿੱਚ ਮੋਹਾਲੀ ਅਤੇ ਚੰਡੀਗੜ੍ਹ ਆਉਣ ਵਾਲੀਆਂ ਔਰਤਾਂ ਨੂੰ ਕਿਫਾਇਤੀ ਅਤੇ ਸੁਰੱਖਿਅਤ ਰਿਹਾਇਸ਼ ਪ੍ਰਦਾਨ ਕਰੇਗੀ।ਡਾ ਬਲਜੀਤ ਕੌਰ ਨੇ ਅੱਗੇ ਕਿਹਾ ਕਿ ਹੋਸਟਲ ਮੁਹਾਲੀ ਦੇ ਸੈਕਟਰ 79 ਵਿੱਚ ਸਥਿਤ 0.98 ਏਕੜ ਪਲਾਟ ਵਿੱਚ ਬਣਾਇਆ ਜਾਵੇਗਾ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਨੇ ਸਫਲਤਾਪੂਰਵਕ ਨਿਰਭਯਾ ਫੰਡ ਦੇ ਤਹਿਤ 12.57 ਕਰੋੜ ਰੁਪਏ ਪ੍ਰਾਪਤ ਕੀਤੇ ਹਨ। ਇਸ ਪ੍ਰਸਤਾਵ ਨੂੰ ਪਹਿਲਾਂ ਹੀ ਯੋਜਨਾ ਦੇ ਤਹਿਤ ਸਥਾਪਿਤ ਅਧਿਕਾਰਤ ਕਮੇਟੀ ਤੋਂ ਮਨਜ਼ੂਰੀ ਮਿਲ ਚੁੱਕੀ ਹੈ।

ਭਗਵੰਤ ਮਾਨ ਨੇ ਰਿਵਾੜੀ ਤੇ ਮਹਿਮ ’ਚ ਆਪ ਉਮੀਦਵਾਰਾਂ ਦੇ ਹੱਕ ’ਚ ਕੱਢਿਆ ਰੋਡ ਸੋਅ

ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਰਾਜ ਵਿੱਚ ਖਾਸ ਤੌਰ ’ਤੇ ਮੋਹਾਲੀ, ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ਵਰਗੇ ਵੱਡੇ ਸ਼ਹਿਰਾਂ ਵਿੱਚ ਵਧੇਰੇ ਵਰਕਿੰਗ ਵੂਮੈਨ ਹੋਸਟਲ ਬਣਾਉਣ ਲਈ ਵਚਨਬੱਧ ਹੈ, ਤਾਂ ਜੋ ਔਰਤਾਂ ਨੂੰ ਆਪਣੇ ਕਰੀਅਰ ਨੂੰ ਅੱਗੇ ਵਧਾਉਣ ਲਈ ਇੱਕ ਸੁਰੱਖਿਅਤ ਅਤੇ ਸਹਾਇਕ ਮਾਹੌਲ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਕੰਮਕਾਜੀ ਔਰਤਾਂ ਦੇ ਸਸ਼ਕਤੀਕਰਨ ਵਿੱਚ ਇੱਕ ਮਹੱਤਵਪੂਰਨ ਕਦਮ ਦੀ ਨਿਸ਼ਾਨਦੇਹੀ ਕਰਦਾ ਹੈ, ਉਹਨਾਂ ਨੂੰ ਮਾਣ ਨਾਲ ਰਹਿਣ ਅਤੇ ਕੰਮ ਕਰਨ ਲਈ ਲੋੜੀਂਦਾ ਬੁਨਿਆਦੀ ਢਾਂਚਾ ਪ੍ਰਦਾਨ ਕਰਦਾ ਹੈ।ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਚਨਬੱਧ ਹੈ ਕਿ ਰਾਜ ਦੀਆਂ ਔਰਤਾਂ ਨੂੰ ਸੁਰੱਖਿਅਤ ਅਤੇ ਸਹੂਲਤਭਰੀ ਜ਼ਿੰਦਗੀ ਦੇ ਸਾਰੇ ਮੌਕੇ ਮਿਲਣ।

 

Related posts

ਪੰਜਾਬ ਦੇ ਵਿੱਚ ਚੋਣ ਪ੍ਰਚਾਰ ਦਾ ਅੱਜ ਆਖਰੀ ਦਿਨ

punjabusernewssite

ਮੰਤਰੀ ਬਲਕਾਰ ਸਿੰਘ ਨੇ ਅਧਿਕਾਰੀਆਂ ਅਤੇ ਨਗਰ ਨਿਗਮਾਂ ਦੇ ਕਮਿਸ਼ਨਰਾਂ ਨਾਲ ਵਿਕਾਸ ਕਾਰਜਾਂ ਸਬੰਧੀ ਕੀਤੀ ਮੀਟਿੰਗ

punjabusernewssite

ਮਾਨ ਸਰਕਾਰ ਦੇ ਸੂਰਜੀ ਊਰਜਾ ਸਮਝੌਤੇ ਤੋਂ ਬਾਅਦ ‘ਆਪ’ ਨੇ ਅਕਾਲੀ ਦਲ ‘ਤੇ ਕੀਤਾ ਹਮਲਾ

punjabusernewssite