WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਚੰਡੀਗੜ੍ਹ

ਸਾਂਝੇ ਸ਼ਮਸ਼ਾਨਘਾਟ ਬਣਾਉਣ ਵਾਲੇ 29 ਪਿੰਡਾਂ ਨੂੰ ਪੰਜਾਬ ਸਰਕਾਰ ਦੇਵੇਗੀ 5-5 ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ

ਚੰਡੀਗੜ੍ਹ, 12 ਦਸੰਬਰ:ਪੰਜਾਬ ਸਰਕਾਰ ਪਿੰਡਾਂ ‘ਚ ਵੱਖੋ-ਵੱਖਰੇ ਸ਼ਮਸ਼ਾਨਘਾਟਾਂ ਦੀ ਥਾਂ ਇੱਕ ਸਾਂਝਾ ਸ਼ਮਸ਼ਾਨਘਾਟ ਬਣਾਉਣ ਵਾਲੇ 29 ਪਿੰਡਾਂ ਨੂੰ 5-5 ਲੱਖ ਰੁਪਏ ਦੀ ਗ੍ਰਾਂਟ ਜਾਰੀ ਕਰੇਗੀ। ਇਸ ਸਬੰਧੀ ਫ਼ਾਈਲ ਨੂੰ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪ੍ਰਵਾਨਗੀ ਦੇ ਦਿੱਤੀ ਹੈ।ਵਧੇਰੇ ਜਾਣਕਾਰੀ ਦਿੰਦਿਆਂ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ 1 ਕਰੋੜ 45 ਲੱਖ ਰੁਪਏ ਦੀ ਗ੍ਰਾਂਟ ਰਾਸ਼ੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਸ਼ਹੀਦਗੜ੍ਹ, ਸੈਂਪਲਾ, ਮੁਹੰਮਦੀਪੁਰ, ਧਤੌਂਦਾ ਅਤੇ ਧਨੌਲਾ, ਜ਼ਿਲ੍ਹਾ ਪਠਾਨਕੋਟ ਦੇ ਪਿੰਡ ਘੋਹ, ਜ਼ਿਲ੍ਹਾ ਰੋਪੜ ਦੇ ਪਿੰਡ ਝੱਲੀਆਂ ਕਲਾਂ, ਰਾਮਪੁਰ ਅਤੇ ਗੋਪਾਲਪੁਰ, ਜ਼ਿਲ੍ਹਾ ਸੰਗਰੂਰ ਦੇ ਪਿੰਡ ਖਾਈ, ਜ਼ਿਲ੍ਹਾ ਪਟਿਆਲਾ ਦੇ ਪਿੰਡ ਹਰਚੰਦਪੁਰਾ, ਗੱਜੂਮਾਜਰਾ, ਸਨੌਲੀਆਂ ਅਤੇ ਸੁੱਖੇਵਾਲ, ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਕਿੜੀਆਂ, ਚੰਬਲ, ਡਲੀਰੀ, ਮਾੜੀ ਸਮਰਾਂ ਅਤੇ ਜਵੰਦਪੁਰ, ਜ਼ਿਲ੍ਹਾ ਐਸ.ਏ.ਐਸ ਨਗਰ ਦੇ ਪਿੰਡ ਮਹਿਰੋਲੀ ਅਤੇ ਢਕੋਰਾਂ ਕਲਾਂ, ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਛੰਨ ਘੋਗਾ ਤੇ ਮੁਮੰਦ ਅਤੇ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਰੱਬੋਂ ਨੀਚੀ, ਖਾਨਪੁਰ ਮੰਡ, ਜੁਲਫ਼ਗੜ੍ਹ, ਕੀੜੀ, ਨਵਾਂ ਸਲੇਮਪੁਰਾ ਅਤੇ ਪਿੰਡ ਭਾਡੇਵਾਲ ਨੂੰ ਛੇਤੀ ਜਾਰੀ ਕੀਤੀ ਜਾਵੇਗੀ।

Breking News: 17 ਨੂੰ ਬਾਦਲਾਂ ਦੇ ਗੜ੍ਹ ‘ਚ ਲੋਕ ਸਭਾ ਚੋਣਾਂ ਦਾ ਵਿਗਲ ਵਜਾਉਣਗੇ ਭਗਵੰਤ ਮਾਨ ਤੇ ਕੇਜਰੀਵਾਲ

ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਬਹੁਤੇ ਪਿੰਡ ਅਜਿਹੇ ਹਨ, ਜਿੱਥੇ ਵੱਖ-ਵੱਖ ਧਰਮਾਂ-ਆਬਾਦੀਆਂ ਲਈ ਵੱਖੋ-ਵਖਰੇ ਸ਼ਮਸ਼ਾਨਘਾਟ ਹਨ ਅਤੇ ਇਨ੍ਹਾਂ ਵਿੱਚੋਂ ਕੋਈ ਵੀ ਸ਼ਮਸ਼ਾਨਘਾਟ ਮੁਕੰਮਲ ਰੂਪ ਵਿੱਚ ਵਿਕਸਿਤ ਨਹੀਂ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀ ਸਕੀਮ ਅਨੁਸਾਰ ਇੱਕ ਤੋਂ ਵੱਧ ਸ਼ਮਸ਼ਾਨਘਾਟ ਵਾਲੇ ਪਿੰਡਾਂ ਵਿੱਚੋਂ ਜੇ ਕਿਸੇ ਪਿੰਡ ਦੀ ਪੰਚਾਇਤ ਇੱਕ ਸ਼ਮਸ਼ਾਨਘਾਟ ਬਣਾਉਣ ਦਾ ਫ਼ੈਸਲਾ ਕਰਦੀ ਹੈ ਤਾਂ ਸਰਕਾਰ ਉਸ ਪਿੰਡ ਨੂੰ 5 ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦੇਵੇਗੀ। ਉਨ੍ਹਾਂ ਕਿਹਾ ਕਿ ਪੰਚਾਇਤ ਗ੍ਰਾਂਟ ਰਾਸ਼ੀ ਨੂੰ ਸਬੰਧਤ ਸ਼ਮਸ਼ਾਨਘਾਟ ਦੇ ਵਿਕਾਸ ਲਈ ਖ਼ਰਚ ਕਰ ਸਕਦੀ ਹੈ ਜਾਂ ਪੁਰਾਣੇ ਸ਼ਮਸ਼ਾਨਘਾਟ ਵਾਲੀਆਂ ਥਾਵਾਂ ਨੂੰ ਹੋਰਨਾਂ ਮੰਤਵਾਂ ਜਿਵੇਂ ਪਾਰਕਾਂ ਆਦਿ ‘ਚ ਤਬਦੀਲ ਕਰਨ ਲਈ ਵਰਤ ਸਕਦੀ ਹੈ।ਉਨ੍ਹਾਂ ਆਸ ਜਤਾਈ ਕਿ ਸਰਕਾਰ ਦੇ ਇਸ ਉਪਰਾਲੇ ਨਾਲ ਪਿੰਡਾਂ ਵਿੱਚ ਭਾਈਚਾਰਕ ਸਾਂਝ ਨੂੰ ਭਰਵਾਂ ਹੁੰਗਾਰਾ ਮਿਲੇਗਾ।ਦੱਸ ਦੇਈਏ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਿਛਲੇ ਵਿੱਤੀ ਵਰ੍ਹੇ ਦੌਰਾਨ ਸਾਂਝੇ ਸ਼ਮਸ਼ਾਨਘਾਟ ਬਣਾਉਣ ਵਾਲੀਆਂ 39 ਗ੍ਰਾਮ ਪੰਚਾਇਤਾਂ ਨੂੰ 1.95 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾ ਚੁੱਕੀ ਹੈ।

 

Related posts

ਪੰਜਾਬ ਦੇ ਬਾਗ਼ਬਾਨੀ ਖੇਤਰ ਲਈ ਨਵੀਨਤਮ ਤਕਨੀਕਾਂ ਪ੍ਰਦਾਨ ਕਰੇਗਾ ਇਜ਼ਰਾਈਲ

punjabusernewssite

ਪਿਛਲੀਆਂ ਸਰਕਾਰਾਂ ਦੇ ਰਾਹ ਤੇ ਤੁਰੀ ਆਪ ਸਰਕਾਰ, ਸਮਾਂ ਦੇ ਕੇ ਮੀਟਿੰਗ ਕਰਨ ਤੋਂ ਭੱਜੇ ਮੁੱਖ ਮੰਤਰੀ ਭਗਵੰਤ ਮਾਨ

punjabusernewssite

ਵਰਲਡ ਹਾਈਪਰਟੈਨਸਨ ਡੇਅ: ਡਾ. ਵਿਜੈ ਸਿੰਗਲਾ ਵੱਲੋਂ ਆਰਮ ਇਨ ਬੀ.ਪੀ. ਆਪਰੇਟਸ ਦਾ ਉਦਘਾਟਨ

punjabusernewssite