ਵਧੀਆਂ ਕਾਰਗੁਜ਼ਾਰੀ ਕਰਨ ਵਾਲੇ ਕਲੱਬਾਂ ਨੂੰ ਪੰਜਾਬ ਸਰਕਾਰ ਦੇਵੇਗੀ ਵਿੱਤੀ ਸਹਾਇਤਾ, ਅਰਜੀਆਂ ਦੀ ਕੀਤੀ ਮੰਗ

Date:

spot_img

ਬਠਿੰਡਾ 29 ਅਕਤੂਬਰ : ਪਿਛਲੇ ਸਮੇਂ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਯੂਥ ਕਲੱਬਾਂ ਨੂੰ ਵਿਤੀ ਸਹਾਇਤਾਂ ਦੇਣ ਦੇ ਮਕਸਦ ਨਾਲ ਸ਼ੁਰੂ ਕੀਤੀ ਨੀਤੀ ਦੇ ਦੂਜੇ ਗੇੜ ਤਹਿਤ ਹੁਣ ਮੁੜ ਵਧੀਆਂ ਕਾਰਗੁਜ਼ਾਰੀ ਵਾਲੇ ਕਲੱਬਾਂ ਤੋਂ ਅਰਜੀਆਂ ਦੀ ਮੰਗ ਕੀਤੀ ਗਈ ਹੈ। ਸੂਚਨਾ ਮੁਤਾਬਕ ਯੁਵਕ ਸੇਵਾਵਾਂ ਵਿਭਾਗ ਵੱਲੋਂ ਜ਼ਿਲ੍ਹੇ ਅੰਦਰ ਬਣਾਏ ਗਏ ਮਾਨਤਾ ਪ੍ਰਾਪਤ ਕਲੱਬਾਂ ਜਿਨ੍ਹਾਂ ਵੱਲੋਂ ਪਿਛਲੇ 2 ਸਾਲ ਤੋਂ ਆਪਣੇ ਪਿੰਡਾਂ ਵਿੱਚ ਪਿੰਡ ਦੀ ਭਲਾਈ, ਨੋਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਸਬੰਧੀ ਕੀਤੀਆਂ ਗਈਆਂ ਵੱਖ-ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਕਰਵਾਈਆਂ ਗਈਆਂ ਹਨ, ਨੂੰ ਵਿੱਤੀ ਸਹਾਇਤਾ ਦੇਣ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾ ਸ਼੍ਰੀ ਰਘਬੀਰ ਸਿੰਘ ਨੇ ਦੱਸਿਆ ਕਿ

ਇਹ ਵੀ ਪੜ੍ਹੋ: ਮੁੱਖ ਮੰਤਰੀ ਵੱਲੋਂ ਸੂਬੇ ਦੇ ਸ਼ਹਿਰੀ ਇਲਾਕਿਆਂ ਦੇ ਵਿਕਾਸ ਲਈ ਵੱਡੀਆਂ ਪਹਿਲਕਦਮੀਆਂ

ਇਹ ਅਰਜ਼ੀਆਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੂਸਰੀ ਮੰਜਿਲ ਕਮਰਾ ਨੰਬਰ 303-ਸੀ ਵਿਖੇ ਮਿਤੀ 30 ਨੰਵਬਰ 2024 ਤੱਕ ਜਮਹਾ ਕਰਵਾਈਆਂ ਜਾ ਸਕਦੀਆਂ ਹਨ।ਉਹਨਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਪਣੀ ਅਰਜੀ ਨਾਲ ਯੁਵਕ ਕਲੱਬ ਵੱਲੋਂ ਕੀਤੀਆਂ ਗਤੀਵਿਧੀਆਂ ਦੀਆ ਫੋਟੋਆ ਅਤੇ ਅਖਬਾਰਾਂ ਦੀਆਂ ਕਾਤਰਾਂ ਨੱਥੀ ਕੀਤੀਆ ਜਾਣ ਤਾਂ ਜ਼ੋ ਵਧੀਆਂ ਕੰਮ ਕਰਨ ਵਾਲੀਆਂ 30 ਤੋਂ ਵੱਧ ਯੁਵਕ ਕਲੱਬਾਂ ਦੀ ਚੋਣ ਕਰਕੇ ਉਹਨਾਂ ਨੂੰ ਖੇਡਾਂ ਦੇ ਸਮਾਨ, ਯੁਵਕ ਗਤੀਵਿਧੀਆਂ ਲਈ ਵਿੱਤੀ ਸਹਾਇਤਾ ਗ੍ਰਾਂਟ ਜਾਰੀ ਕੀਤੀ ਜਾ ਸਕੇ।ਉਹਨਾਂ ਦੱਸਿਆ ਕਿ ਇਹਨਾਂ ਯੋਗ ਯੁਵਕ ਕਲੱਬਾਂ ਦੀ ਚੋਣ ਡਿਪਟੀ ਕਮਿਸ਼ਨਰ ਦੀ ਅਗਵਾਈ ਵਿੱਚ ਜ਼ਿਲ੍ਹਾ ਪੱਧਰ ’ਤੇ ਬਣਾਈ ਗਈ ਕਮੇਟੀ ਵੱਲੋਂ ਕੀਤੀ ਜਾਵੇਗੀ। ਵਧੇਰੇ ਜਾਣਕਾਰੀ ਲਈ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਬਠਿੰਡਾ ਦੇ ਮੋਬਾਇਲ ਨੰਬਰ 94638-42362, 94639-18835 ’ਤੇ ਸਪੰਰਕ ਕੀਤਾ ਜਾ ਸਕਦਾ ਹੈ।

 

spot_img
spot_img
spot_img

Share post:

Popular

More like this
Related

Silver Oaks School Bibiwala Road Bathinda ਵਿਖੇ ਸਲਾਨਾ ਖੇਡ ਦਿਵਸ ਧੂਮਧਾਮ ਨਾਲ ਮਨਾਇਆ ਗਿਆ

Bathinda News: Silver Oaks School Bibiwala Road Bathinda ਵੱਲੋਂ...