ਬਠਿੰਡਾ ਝੀਲਾਂ ਨੂੰ ਸੈਰ ਸਪਾਟੇ ਦੇ ਹੱਬ ਵੱਜੋਂ ਵਿਕਸਿਤ ਕਰਨ ਦੀ ਯੋਜਨਾ ਬਣਾਏਗੀ ਪੰਜਾਬ ਸਰਕਾਰ: ਤਰੁਨਪ੍ਰੀਤ ਸਿੰਘ ਸੌਂਦ

0
163
+1

👉ਪੰਜਾਬ ਵਿੱਚ ਇਤਿਹਾਸਕ ਯਾਦਗਾਰਾਂ ਤੇ ਟੂਰਿਸਟ ਸਥਾਨਾਂ ਦੀ ਸਾਂਭ-ਸੰਭਾਲ ਅਤੇ ਸੁੰਦਰੀਕਰਨ ਲਈ ਬਹੁਤ ਸਾਰੇ ਕਾਰਜ ਜਾਰੀ
Bathinda News: ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਵਿਧਾਨ ਸਭਾ ਵਿਖੇ ਇੱਕ ਸਵਾਲ ਦਾ ਜਵਾਬ ਦਿੰਦਿਆਂ ਦੱਸਿਆ ਕਿ ਪੰਜਾਬ ਵਿੱਚ ਸੈਰ ਸਪਾਟੇ ਨੂੰ ਪ੍ਰਫੁੱਲਤ ਕਰਨ ਲਈ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਵੱਖ-ਵੱਖ ਜ਼ਿਲ੍ਹਿਆ ਵਿੱਚ ਇਤਿਹਾਸਕ ਯਾਦਗਾਰਾਂ ਤੇ ਟੂਰਿਸਟ ਸਥਾਨਾਂ ਦੀ ਇਤਿਹਾਸਕ ਮਹੱਤਤਾ ਦੇ ਮੱਦੇਨਜ਼ਰ ਇਨ੍ਹਾਂ ਦੀ ਸਾਂਭ-ਸੰਭਾਲ ਅਤੇ ਸੁੰਦਰੀਕਰਨ ਦੇ ਕਈ ਕੰਮ ਕਰਵਾਏ ਜਾ ਰਹੇ ਹਨ। ਜੇਕਰ ਬਠਿੰਡਾ ਝੀਲਾਂ ਉੱਪਰ ਫੂਡ ਹੱਬ ਬਣਾਉਣ ਜਾਂ ਇਸ ਸਥਾਨ ਨੂੰ ਸੈਰ ਸਪਾਟੇ ਲਈ ਹੋਰ ਪ੍ਰਫੁੱਲਤ ਕਰਨ ਦੀ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਕੋਈ ਤਜਵੀਜ਼ ਪ੍ਰਾਪਤ ਹੁੰਦੀ ਹੈ ਤਾਂ ਪੰਜਾਬ ਸਰਕਾਰ ਇਸ ਨੂੰ ਪਹਿਲ ਦੇਵੇਗੀ।

ਇਹ ਵੀ ਪੜ੍ਹੋ Big News: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ,ਨਿਯੁਕਤੀ, ਕਾਰਜ ਖੇਤਰ ਅਤੇ ਸੇਵਾ ਮੁਕਤੀ ਬਾਰੇ ਬਣਨਗੇ ਨਿਯਮ  

ਵਿਧਾਇਕ ਜਗਰੂਪ ਸਿੰਘ ਗਿੱਲ ਦੇ ਸਵਾਲ ਦਾ ਜਵਾਬ ਦਿੰਦਿਆਂ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਬਠਿੰਡਾ ਝੀਲਾਂ ਦੇ ਸੁੰਦਰੀਕਰਨ, ਸੈਰ ਸਪਾਟੇ ਵੱਜੋਂ ਵਿਕਸਿਤ ਕਰਨ ਤੇ ਫੂਡ ਹੱਬ ਬਣਾਉਣ ਲਈ ਡਿਪਟੀ ਕਮਿਸ਼ਨਰ ਬਠਿੰਡਾ ਤੋਂ ਇੱਕ ਤਜਵੀਜ਼ ਤਿਆਰ ਕਰਵਾ ਕੇ ਸਬੰਧਿਤ ਵਿਧਾਇਕ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਨੂੰ ਭੇਜਣ ਤਾਂ ਜੋ ਇਸ ਉੱਤੇ ਅਗਲੇਰੀ ਕਾਰਵਾਈ ਕੀਤੀ ਜਾ ਸਕੇ।

ਇਹ ਵੀ ਪੜ੍ਹੋ ਤਹਿਸੀਲਦਾਰਾਂ ਤੋਂ ਬਾਅਦ ਹੁਣ ਪੰਜਾਬ ਸਰਕਾਰ ਵੱਲੋਂ 191 ਥਾਣਿਆਂ ਦੇ ਮੁਨਸ਼ੀਆਂ ਦੇ ਤਬਾਦਲੇ

ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਦੁਨੀਆਂ ਦੀ ਸਭ ਤੋਂ ਸੋਹਣੀ ਧਰਤੀ ਹੈ। ਇੱਥੇ ਪਹਾੜ, ਨਦੀਆਂ, ਝੀਲਾਂ ਅਤੇ ਹਰ ਤਰ੍ਹਾਂ ਦਾ ਮੌਸਮ ਹੈ। ਇਸ ਤੋਂ ਇਲਾਵਾ ਇਤਿਹਾਸਕ ਕਿਲੇ ਹਨ ਅਤੇ ਧਾਰਮਿਕ ਮਹੱਤਤਾ ਵੀ ਬਹੁਤ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਭ ਤੱਥਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਸੈਰ ਸਪਾਟੇ ਦੀ ਪ੍ਰਫੁੱਲਤਾ ਲਈ ਇੱਕ ਵਿਸਥਾਰਤ ਯੋਜਨਾ ਤਿਆਰ ਕੀਤੀ ਜਾਣੀ ਚਾਹੀਦੀ ਹੈ। ਇਸ ਦੇ ਜਵਾਬ ਵਿੱਚ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸੈਰ ਸਪਾਟੇ ਦੇ ਮਾਮਲੇ ਵਿੱਚ ਪੰਜਾਬ ਦੀ ਧਰਤੀ ਦਾ ਕੋਈ ਮੁਕਾਬਲਾ ਨਹੀਂ ਅਤੇ ਪੰਜਾਬ ਸਰਕਾਰ ਪਹਿਲਾਂ ਹੀ ਬਹੁਤ ਸਾਰੇ ਪ੍ਰੋਜੈਕਟਾਂ ‘ਤੇ ਕੰਮ ਕਰ ਰਹੀ ਹੈ ਅਤੇ ਭਵਿੱਖ ਵਿੱਚ ਇਸ ਨੂੰ ਨਵੀਆਂ ਬੁਲੰਦੀਆਂ ‘ਤੇ ਲਿਜਾਇਆ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

+1

LEAVE A REPLY

Please enter your comment!
Please enter your name here