WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਚੰਡੀਗੜ੍ਹ

ਪੰਜਾਬ ਸਰਕਾਰ ਬਿਊਟੀ ਐਂਡ ਵੈਲਨੈੱਸ ਖੇਤਰ ਵਿੱਚ ਸਥਾਪਤ ਕਰੇਗੀ ਸੈਂਟਰ ਆਫ਼ ਐਕਸੀਲੈਂਸ

ਉਮੀਦਵਾਰਾਂ ਨੂੰ ਮੁਫ਼ਤ ਸਿਖਲਾਈ ਦਿੱਤੀ ਜਾਵੇਗੀ: ਅਮਨ ਅਰੋੜਾ
ਚੰਡੀਗੜ੍ਹ, 16 ਜੁਲਾਈ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੀ ਪ੍ਰਤੀਬੱਧਤਾ ਤਹਿਤ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਨੇ ਬਿਊਟੀ ਐਂਡ ਵੈਲਨੈੱਸ ਦੇ ਖੇਤਰ ਵਿੱਚ ਸੈਂਟਰ ਆਫ਼ ਐਕਸੀਲੈਂਸ ਸਥਾਪਤ ਕਰਨ ਦਾ ਫੈਸਲਾ ਕੀਤਾ ਹੈ।ਇਸ ਸਬੰਧੀ ਅੱਜ ਪੀ.ਐਸ.ਡੀ.ਐਮ. ਵੱਲੋਂ ਇੱਕ ਸਾਲ ਵਿੱਚ 300 ਉਮੀਦਵਾਰਾਂ ਨੂੰ ਸਿਖਲਾਈ ਅਤੇ ਰੋਜ਼ਗਾਰ ਦੇਣ ਲਈ ਹੇਅਰ ਰੇਜ਼ਰਜ਼ ਐਲ.ਐਲ.ਪੀ. (ਟਰੈਸ ਲੌਂਜ) ਨਾਲ ਸਮਝੌਤਾ ਸਹੀਬੱਧ ਕੀਤਾ ਗਿਆ ਹੈ।

ਵਾਤਾਵਰਨ ਨੂੰ ਸੰਤੁਲਿਤ ਰੱਖਣ ਲਈ ਮਨੁੱਖ ਨੂੰ ਹੁਣ ਵਿਸ਼ੇਸ਼ ਹੰਭਲੇ ਮਾਰਨੇ ਹੀ ਪੈਣਗੇ: ਸਪੀਕਰ ਸੰਧਵਾਂ

ਪੰਜਾਬ ਦੇ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਪੀ.ਐਸ.ਡੀ.ਐਮ. ਦੇ ਮਿਸ਼ਨ ਡਾਇਰੈਕਟਰ ਸ੍ਰੀਮਤੀ ਅੰਮ੍ਰਿਤ ਸਿੰਘ ਅਤੇ ਹੇਅਰ ਰੇਜ਼ਰਜ਼ ਐਲ.ਐਲ.ਪੀ. ਦੇ ਮੈਨੇਜਿੰਗ ਡਾਇਰੈਕਟਰ ਮੁਨੀਸ਼ ਬਜਾਜ ਨੇ ਇਸ ਸਮਝੌਤੇ ‘ਤੇ ਹਸਤਾਖਰ ਕੀਤੇ।ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਹੇਅਰ ਰੇਜ਼ਰਜ਼ ਐਲ.ਐਲ.ਪੀ. ਵੱਲੋਂ ਉਮੀਦਵਾਰਾਂ ਨੂੰ ਮੁਫ਼ਤ ਸਿਖਲਾਈ ਪ੍ਰਦਾਨ ਕੀਤੀ ਜਾਵੇਗੀ।ਪੀ.ਐਸ.ਡੀ.ਐਮ. ਦੀ ਸੰਕਲਪ ਸਕੀਮ ਤਹਿਤ ਸਹੀਬੱਧ ਕੀਤੇ ਇਸ ਸਮਝੌਤੇ ਦਾ ਉਦੇਸ਼ ਅਸਿਸਟੈਂਟ ਹੇਅਰ ਡ੍ਰੈਸਰ ਐਂਡ ਸਟਾਈਲਿਸਟ, ਪ੍ਰੋਫੈਸ਼ਨਲ ਮੇਕਅੱਪ ਆਰਟਿਸਟ, ਅਸਿਸਟੈਂਟ ਨੇਲ ਟੈਕਨੀਸ਼ੀਅਨ, ਅਤੇ ਨੇਲ ਟੈਕਨੀਸ਼ੀਅਨ ਸਮੇਤ ਵੱਖ-ਵੱਖ ਹੁਨਰ ਵਿਕਾਸ ਕੋਰਸਾਂ ਵਿੱਚ ਸਿਖਲਾਈ ਪ੍ਰਦਾਨ ਕਰਨਾ ਹੈ।

ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ‘ਚ ਹਥਿਆਰਾਂ ਦੀ ਤਸਕਰੀ ਦੇ ਇੱਕ ਹੋਰ ਅੰਤਰਰਾਜੀ ਰੈਕੇਟ ਦਾ ਪਰਦਾਫਾਸ਼

ਉਨ੍ਹਾਂ ਦੱਸਿਆ ਕਿ ਪੀ.ਐਸ.ਡੀ.ਐਮ. ਇਸ ਸਮਝੌਤੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਮਾਰਗਦਰਸ਼ਨ, ਫੰਡਿੰਗ ਅਤੇ ਸਹਾਇਤਾ ਪ੍ਰਦਾਨ ਕਰਨ ਦੇ ਨਾਲ ਨਾਲ ਸਬੰਧਤ ਭਾਈਵਾਲਾਂ ਨਾਲ ਤਾਲਮੇਲ ਕਰੇਗਾ ਅਤੇ ਉਮੀਦਵਾਰਾਂ ਨੂੰ ਲਾਮਬੰਦ ਕਰਨ ਵਿੱਚ ਸਹਾਇਤਾ ਕਰੇਗਾ। ਇਸ ਸਿਖਲਾਈ ਤੋਂ ਇਲਾਵਾ ਲੋਰੀਅਲ ਵੱਲੋਂ ਉਮੀਦਵਾਰਾਂ ਨੂੰ 4 ਦਿਨਾਂ ਦੀ ਹੋਰ ਟਰੇਨਿੰਗ ਅਤੇ ਸਰਟੀਫਿਕੇਟ ਪ੍ਰਦਾਨ ਕੀਤਾ ਜਾਵੇਗਾ। ਹੇਅਰ ਰੇਜ਼ਰਜ਼ ਐਲ.ਐਲ.ਪੀ. ਕੋਲ ਬਹੁਤ ਸਾਰੇ ਹੁਨਰ ਸਿਖਲਾਈ ਕੇਂਦਰ ਹਨ ਅਤੇ ਉਹ ਸੈਂਟਰ ਆਫ਼ ਐਕਸੀਲੈਂਸ ਦੇ ਪ੍ਰਬੰਧਨ ਤੋਂ ਇਲਾਵਾ ਉਮੀਦਵਾਰਾਂ ਨੂੰ ਸਿਖਲਾਈ ਅਤੇ ਰੋਜ਼ਗਾਰ ਦੇਵੇਗਾ। ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਪ੍ਰਾਜੈਕਟ ਦੇ ਲਾਗੂਕਰਨ ਨੂੰ ਯਕੀਨੀ ਬਣਾਉਣ ਦੇ ਨਾਲ ਨਾਲ ਪੀ.ਐਸ.ਡੀ.ਐਮ. ਵੱਲੋਂ ਨਿਯੁਕਤ ਜ਼ਿਲ੍ਹਾ ਪ੍ਰੋਗਰਾਮ ਪ੍ਰਬੰਧਨ ਯੂਨਿਟ ਵੱਲੋਂ ਇਸ ਪ੍ਰਾਜੈਕਟ ਦੀ ਨਿਰੰਤਰ ਨਿਗਰਾਨੀ ਕੀਤੀ ਜਾਵੇਗੀ।

 

Related posts

ਸੀ ਪੀ ਆਈ ਐੱਮ ਪੰਜਾਬ ਵੱਲੋਂ ਡਰਾਇਵਰਾਂ ਦੀ ਹੜਤਾਲ ਦਾ ਸਮਰਥਨ

punjabusernewssite

ਉਮੀਦਵਾਰਾਂ ਦੇ ਐਲਾਨ ਕਰਨ ‘ਚ ਭਾਜਪਾ ਪਿਛੜੀ

punjabusernewssite

ਭਾਕਿਯੂ (ਏਕਤਾ-ਉਗਰਾਹਾਂ) ਵੱਲੋਂ ਬਿਜਲੀ ਦੀ ਕਿੱਲਤ ਅਤੇ ਧਰਤੀ ਹੇਠਲੇ ਪਾਣੀ ਦੀ ਡਿੱਗਦੀ ਸਤਹ ਦੇ ਤਸੱਲੀਬਖ਼ਸ਼ ਹੱਲ ਲੱਭਣ ਦੀ ਲੋੜ ਉੱਤੇ ਜ਼ੋਰ

punjabusernewssite