ਪੰਜਾਬ ਸਰਕਾਰ ਜਲਦ ਹੀ 111 ਬਾਗਬਾਨੀ ਵਿਕਾਸ ਅਫ਼ਸਰਾਂ ਦੀ ਕਰੇਗੀ ਭਰਤੀ: ਮੋਹਿੰਦਰ ਭਗਤ

Date:

spot_img

Chandigarh News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ 111 ਬਾਗਬਾਨੀ ਵਿਕਾਸ ਅਫ਼ਸਰਾਂ (ਐਚ.ਡੀ.ਓਜ਼) ਦੀ ਭਰਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਰਾਜ ਸਰਕਾਰ ਨੇ ਇਸ ਫੈਸਲੇ ਨਾਲ ਸੂਬੇ ਵਿੱਚ ਬਾਗਬਾਨੀ ਖੇਤਰ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਚੁੱਕਿਆ ਹੈ। ਇਸ ਪਹਿਲਕਦਮੀ ਦਾ ਉਦੇਸ਼ ਬਾਗਬਾਨੀ ਖੇਤਰ ਦਾ ਸਮੁੱਚਾ ਵਿਕਾਸ ਕਰਨਾ, ਕਿਸਾਨਾਂ ਨੂੰ ਸਹਿਯੋਗ ਦੇਣਾ ਅਤੇ ਸੂਬੇ ਵਿੱਚ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨਾ ਹੈ।ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਇਨ੍ਹਾਂ ਬਾਗਬਾਨੀ ਵਿਕਾਸ ਅਫਸਰਾਂ ਦੀਆਂ 111 ਅਸਾਮੀਆਂ ਦੀ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਵੱਲੋਂ ਤੇਜ਼ਾਬ ਪੀੜਤਾਂ ਲਈ ਵਿੱਤੀ ਸਹਾਇਤਾ 8000 ਰੁਪਏ ਤੋਂ ਵਧਾ ਕੇ 10,000 ਰੁਪਏ ਕੀਤੀ

ਉਨ੍ਹਾਂ ਸੀਨੀਅਰ ਅਧਿਕਾਰੀਆਂ ਨੂੰ ਚੋਣ ਪ੍ਰਕਿਰਿਆ ਜਲਦ ਤੋਂ ਜਲਦ ਸ਼ੁਰੂ ਕਰਨ ਲਈ ਲੋੜੀਂਦੇ ਵੇਰਵੇ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਨੂੰ ਭੇਜਣ ਦੀ ਹਦਾਇਤ ਕੀਤੀ ਹੈ।ਮੰਤਰੀ ਨੇ ਕਿਹਾ ਕਿ ਬਾਗਬਾਨੀ ਵਿਕਾਸ ਅਫਸਰਾਂ ਦੀ ਭਰਤੀ ਕਿਸਾਨਾਂ ਨੂੰ ਤਕਨੀਕੀ ਮੁਹਾਰਤ, ਆਧੁਨਿਕ ਖੇਤੀਬਾੜੀ ਅਭਿਆਸਾਂ ਅਤੇ ਬਿਹਤਰ ਸਹਾਇਤਾ ਸੇਵਾਵਾਂ ਪ੍ਰਦਾਨ ਕਰਕੇ ਬਾਗਬਾਨੀ ਖੇਤਰ ਦੇ ਵਿਕਾਸ ਵਿੱਚ ਅਹਿਮ ਯੋਗਦਾਨ ਪਾਵੇਗੀ।ਉਨ੍ਹਾਂ ਕਿਹਾ ਕਿ ਇਨ੍ਹਾਂ ਅਧਿਕਾਰੀਆਂ ਦੀ ਭਰਤੀ ਨਾਲ ਸੂਬੇ ਦੇ ਖੇਤੀਬਾੜੀ ਅਰਥਚਾਰੇ ‘ਤੇ ਦੂਰਗਾਮੀ ਪ੍ਰਭਾਵ ਪੈਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ  ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਦੇ ਛੇ ਲੱਖ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਵੱਡਾ ਤੋਹਫ਼ਾ

ਇਹਨਾਂ ਸਿਖਲਾਈ ਪ੍ਰਾਪਤ ਪੇਸ਼ੇਵਰਾਂ ਦੀ ਸਹਾਇਤਾ ਨਾਲ, ਕਿਸਾਨਾਂ ਨੂੰ ਫਸਲ ਪ੍ਰਬੰਧਨ, ਜੈਵਿਕ ਖੇਤੀ ਅਤੇ ਉੱਨਤ ਕਾਸ਼ਤ ਤਕਨੀਕਾਂ ਵਿੱਚ ਬਿਹਤਰ ਮਦਦ ਮਿਲੇਗੀ, ਜਿਸ ਨਾਲ ਕਿਸਾਨਾਂ ਦੀ ਉਤਪਾਦਕਤਾ ਅਤੇ ਆਮਦਨ ਵਿੱਚ ਵਾਧਾ ਹੋਵੇਗਾ। ਇਸ ਤੋਂ ਇਲਾਵਾ, ਇਹ ਪਹਿਲਕਦਮੀ ਵੱਖ-ਵੱਖ ਸਰਕਾਰੀ ਯੋਜਨਾਵਾਂ ਨੂੰ ਲਾਗੂ ਕਰਨ ਵਿੱਚ ਸਹਾਇਤਾ ਕਰੇਗੀ ਅਤੇ ਪੰਜਾਬ ਭਰ ਵਿੱਚ ਬਾਗਬਾਨੀ ਗਤੀਵਿਧੀਆਂ ਦੇ ਵਿਸਥਾਰ ਨੂੰ ਉਤਸ਼ਾਹਿਤ ਕਰੇਗੀ।ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਖੇਤੀਬਾੜੀ ਅਤੇ ਬਾਗਬਾਨੀ ਖੇਤਰ ਨੂੰ ਹੋਰ ਮਜ਼ਬੂਤ ਕਰਨ ਅਤੇ ਸੂਬੇ ਭਰ ਵਿੱਚ ਸਥਾਈ ਵਿਕਾਸ ਅਤੇ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਲਈ ਵਚਨਬੱਧ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ watsapp number +91 94642-76483 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

Vigilance Bureau ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Barnala News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...

Guru Kashi University ਦੇ ਨਿਊਜ਼ ਲੈਟਰ ਅਤੇ ਵਿਦਿਆਰਥੀ ਮੈਗਜ਼ੀਨ ਦੇ ਪੋਸਟਰ ਰੀਲੀਜ਼

Talwandi Sabo News: Guru Kashi University (ਗੁਰੂ ਕਾਸ਼ੀ ਯੂਨੀਵਰਸਿਟੀ)...

MRSPTU ਵੱਲੋਂ ਵਿਸ਼ਵ ਖੁਰਾਕ ਦਿਵਸ ਮੌਕੇ ਮਾਹਿਰ ਭਾਸ਼ਣ ਅਤੇ ‘ਬਿਨਾਂ ਅੱਗ ਦੇ ਭੋਜਨ ਤਿਆਰ ਕਰਨ’ ਦੇ ਮੁਕਾਬਲੇ ਕਰਵਾਏ

Bathinda News: MRSPTU; ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ...

Bathinda ‘ਚ ਵਾਪਰਿਆਂ ਵੱਡਾ ਰੇਲ ਹਾਦਸਾ; ਰਾਮਪੁਰਾ ‘ਚ ਪਟੜੀ ਤੋਂ ਲੱਥੇ ਡੱਬੇ

Bathinda News: Bathinda 'ਚ ਸ਼ੁੱਕਰਵਾਰ ਨੂੰ ਇੱਕ ਵੱਡਾ ਰੇਲ...