ਪੰਜਾਬ ਸਰਕਾਰ ਜਲਦ ਕਰੇਗੀ 300 ਵੈਟਰਨਰੀ ਅਫ਼ਸਰਾਂ ਦੀ ਭਰਤੀ:ਗੁਰਮੀਤ ਸਿੰਘ ਖੁੱਡੀਆਂ

Date:

spot_img

ਚੰਡੀਗੜ੍ਹ, 14 ਜੂਨ:ਸੂਬੇ ਵਿੱਚ ਪਸ਼ੂ ਧਨ ਦੇ ਸਿਹਤ ਸੰਭਾਲ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 300 ਵੈਟਰਨਰੀ ਅਫ਼ਸਰਾਂ ਦੀ ਭਰਤੀ ਕੀਤੀ ਜਾਵੇਗੀ। ਇਹ ਜਾਣਕਾਰੀ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦਿੱਤੀ।ਇੱਥੇ ਆਪਣੇ ਦਫ਼ਤਰ ਵਿਖੇ ਵਿਭਾਗ ਵੱਲੋਂ ਚਲਾਏ ਜਾ ਰਹੇ ਵੱਖ ਵੱਖ ਪ੍ਰੋਜੈਕਟਾਂ ਦਾ ਜਾਇਜ਼ਾ ਲੈਂਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਨੇ ਵੈਟਰਨਰੀ ਅਫ਼ਸਰਾਂ ਦੀਆਂ ਪੋਸਟਾਂ ਲਈ ਭਰਤੀ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਹੈ।

ਲੋਕ ਸਭਾ ਲਈ ਚੁਣੇ ਗਏ ਚਾਰ ਵਿਧਾਇਕਾਂ ਵਿਚੋਂ ਤਿੰਨ ਨੇ ਦਿੱਤੇ ਅਸਤੀਫ਼ੇ,ਇੱਕ ਮੰਤਰੀ ਦਾ ਅਸਤੀਫ਼ਾ ਬਾਕੀ

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ ਦੋ ਸਾਲਾਂ ਵਿੱਚ 326 ਵੈਟਰਨਰੀ ਅਫਸਰਾਂ ਅਤੇ 536 ਵੈਟਰਨਰੀ ਇੰਸਪੈਕਟਰਾਂ ਦੀ ਭਰਤੀ ਕੀਤੀ ਹੈ।ਉਨ੍ਹਾਂ ਦੱਸਿਆ ਕਿ ਪਸ਼ੂ ਹਸਪਤਾਲਾਂ ਵਿੱਚ ਦਵਾਈਆਂ ਅਤੇ ਉਪਕਰਨਾਂ ਦੀ ਖਰੀਦ ਲਈ 93 ਕਰੋੜ ਰੁਪਏ ਦੀ ਕਾਰਜ ਯੋਜਨਾ ਭਾਰਤ ਸਰਕਾਰ ਨੂੰ ਸੌਂਪੀ ਗਈ ਹੈ।ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਮੂੰਹਖੁਰ ਅਤੇ ਗਲਘੋਟੂ (ਹੈਮੋਰੈਜਿਕ ਸੈਪਟੀਸੀਮੀਆ) ਵਿਰੁੱਧ ਚਲਾਈ ਜਾ ਰਹੀ ਟੀਕਾਕਰਨ ਮੁਹਿੰਮ ਨੂੰ 30 ਜੂਨ, 2024 ਤੱਕ ਮੁਕੰਮਲ ਕਰਨ ਦੇ ਵੀ ਨਿਰਦੇਸ਼ ਦਿੱਤੇ।

 

spot_img
spot_img

Share post:

Popular

More like this
Related

KCC धारकों को 50,000 रुपये तक का व्यक्तिगत दुर्घटना बीमा कवर

👉लगभग 5 लाख किसान क्रेडिट कार्ड धारक होंगे लाभान्वित Haryana...