spot_img

ਪੰਜਾਬ ਸਰਕਾਰ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਲਿਖਿਆ ਪੱਤਰ…

Date:

spot_img

Chandigarh News: Punjab Government; ਪੰਜਾਬ ਵਿਚ ਸ਼੍ਰੀ ਗੁਰੂ ਗਰੰਥ ਸਾਹਿਬ ਦੀਆਂ ਬੇਅਦਬੀਆਂ ਨੂੰ ਰੋਕਣ ਲਈ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ ਸੈਸ਼ਨ ਸੱਦ ਕੇ ਬਣਾਏ ਗਏ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026’ ਉੱਪਰ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਗਾਏ ਉਜ਼ਰਾਂ ਸਬੰਧੀ ਪੰਜਾਬ ਸਰਕਾਰ ਨੇ ਜਥੇਦਾਰ ਨੂੰ ਪੱਤਰ ਲਿਖਿਆ ਹੈ। ਇਸ ਪੱਤਰ ਰਾਹੀਂ ਪੰਜਾਬ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ ਮਸਲੇ ਦੇ ਹੱਲ ਲਈ ਬਣਾਈ ਸੱਤ ਮੈਂਬਰੀ ਕਮੇਟੀ ਦੇ ਗਠਨ ਬਾਰੇ ਸੂਚਿਤ ਕੀਤਾ ਹੈ। ਪੱਤਰ ਮੁਤਾਬਕ ਇਹ ਕਮੇਟੀ ਐਕਟ ਵਿੱਚ ਪ੍ਰਸਤਾਵਿਤ ਸੋਧਾਂ ‘ਤੇ ਸਹਿਮਤੀ ਬਣਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਕਮੇਟੀ ਨਾਲ ਮੀਟਿੰਗਾਂ ਕਰੇਗੀ।

ਇਹ ਵੀ ਪੜ੍ਹੋ 👉ਕਾਂਗਰਸ ‘ਚ ਉਥਲ-ਪੁਥਲ ਦੀ ਚਰਚਾ; ਕਈ ਆਗੂ ਹੋਏ ਸਰਗਰਮ!

ਦੋਵਾਂ ਕਮੇਟੀਆਂ ਵਿਚਕਾਰ ਤਾਲਮੇਲ ਬਣਾਉਣ ਲਈ, ਪੰਜਾਬ ਸਰਕਾਰ ਨੇ ਪੀਸੀਐਸ ਅਧਿਕਾਰੀ ਹਰਜੀਤ ਸਿੰਘ ਸੰਧੂ ਨੂੰ ਨੋਡਲ ਅਫਸਰ ਨਿਯੁਕਤ ਕੀਤਾ ਹੈ। ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪ੍ਰਾਪਤ ਸੁਝਾਵਾਂ ਅਤੇ ਮਾਰਗਦਰਸ਼ਨ ‘ਤੇ ਸਤਿਕਾਰ ਨਾਲ ਵਿਚਾਰ ਕਰ ਰਹੀ ਹੈ।ਪੰਜਾਬ ਸਰਕਾਰ ਵੱਲੋਂ ਬਣਾਈ ਗਈ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਕਮੇਟੀ ਨਾਲ ਵਿਚਾਰ-ਵਟਾਂਦਰਾ ਅਤੇ ਤਾਲਮੇਲ ਕਰੇਗੀ। ਪੱਤਰ ਮੁਤਾਬਕ ਸਾਰੇ ਸੁਝਾਵਾਂ ਅਤੇ ਵਿਚਾਰਾਂ ਨੂੰ ਧਿਆਨ ਵਿੱਚ ਰੱਖ ਕੇ ਮਾਮਲੇ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

Popular

More like this
Related

ਕਾਂਗਰਸ ‘ਚ ਉਥਲ-ਪੁਥਲ ਦੀ ਚਰਚਾ; ਕਈ ਆਗੂ ਹੋਏ ਸਰਗਰਮ!

Punjab News : ਪੰਜਾਬ ਕਾਂਗਰਸ ਵਿਚ ਉਥਲ-ਪੁਥਲ ਦੀ ਚਰਚਾ...

ਅੱਜ ਮੁੜ ਹੋਵੇਗੀ ਔਰਤਾਂ ਦੇ ਫੋਨ ‘ਚ ਟੂੰ-ਟੂੰ, ਖਾਤਿਆਂ ‘ਚ ਆਉਣਗੇ 3000 ਤੇ 4500 ਰੁਪਏ

Punjab News : ਪੰਜਾਬ ਦੀਆਂ ਕਰੀਬ ਲੱਖਾਂ ਔਰਤਾਂ ਦੇ...