ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਨੂੰ ਮਿਲ ਰਿਹਾ ਹੈ ਭਰਵਾਂ ਹੁੰਗਾਰਾ-ਵਿਧਾਇਕ ਡਾ. ਵਿਜੈ ਸਿੰਗਲਾ

Date:

spot_img

👉ਪਿੰਡ ਖਿੱਲਣ ਅਤੇ ਚਕੇਰੀਆਂ ਵਿਖੇ ਨਸ਼ਾ ਰੋਕੂ ਰੱਖਿਆ ਕਮੇਟੀਆਂ ਅਤੇ ਲੋਕਾਂ ਨਾਲ ਕੀਤੀ ਮੀਟਿੰਗ
Mansa News: ਪੰਜਾਬ ਸਰਕਾਰ ਵੱਲੋਂ ਵਿੱਢੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਜਿਸ ਸਦਕਾ ਜਿੱਥੇ ਲੋਕ ਸਰਕਾਰ ਦੇ ਇਸ ਉਪਰਾਲੇ ਦੀ ਪ੍ਰਸ਼ੰਸਾ ਕਰ ਰਹੇ ਹਨ, ਉਥੇ ਹੀ ਨੌਜਵਾਨਾਂ ਨੂੰ ਨਸ਼ਿਆਂ ਦੇ ਭੈੜੇ ਪ੍ਰਭਾਵਾਂ ਤੋਂ ਜਾਣੂ ਕਰਵਾਕੇ ਉਨ੍ਹਾਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕਰ ਰਹੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਅੱਜ ਪਿੰਡ ਖਿੱਲਣ ਅਤੇ ਚਕੇਰੀਆਂ ਵਿਖੇ ਨਸ਼ਾ ਰੋਕੂ ਰੱਖਿਆ ਕਮੇਟੀਆਂ ਅਤੇ ਪਿੰਡ ਦੇ ਵਸਨੀਕਾਂ ਨਾਲ ਮੀਟਿੰਗ ਦੌਰਾਨ ਕੀਤਾ।

ਇਹ ਵੀ ਪੜ੍ਹੋ  ਹੁਣ ਪੰਜਾਬ ਤੇ ਹਰਿਆਣਾ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਜਾਂਚ ਸ਼ੁਰੂ

ਵਿਧਾਇਕ ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਚਲਾਈ ਇਸ ਮੁਹਿੰਮ ਵਿੱਚ ਲੋਕ ਖੁੱਲ੍ਹ ਕੇ ਨਸ਼ਿਆਂ ਵਿਰੁੱਧ ਆਵਾਜ਼ ਉਠਾ ਰਹੇ ਹਨ ਅਤੇ ਸਰਕਾਰ ਦੀ ਇਸ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਵਿੱਚ ਆਪਣਾ ਯੋਗਦਾਨ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਆਪਣੇ ਜ਼ਿਲ੍ਹੇ ਅਤੇ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਨਸ਼ਿਆਂ ਦੇ ਸਿਹਤ ਤੇ ਪੈਂਦੇ ਮਾੜੇ ਪ੍ਰਭਾਵਾਂ ਤੋਂ ਲਗਾਤਾਰ ਲੋਕਾਂ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ, ਉਥੇ ਹੀ ਨਸ਼ਾ ਛੱਡ ਚੁੱਕੇ ਲੋਕਾਂ ਦੇ ਮੁੜ ਵਸੇਬੇ ਸਬੰਧੀ ਲਗਾਤਾਰ ਉਪਰਾਲੇ ਕੀਤਾ ਜਾ ਰਹੇ ਹਨ।

ਇਹ ਵੀ ਪੜ੍ਹੋ  ਜਾਸੂਸੀ ਦਾ ਮਾਮਲਾ; ਯੂਟਿਊਬਰ ਜਯੋਤੀ ਮਲਹੋਤਰਾ ਦਾ ਪੁਲਿਸ ਨੂੰ ਮੁੜ ਮਿਲਿਆ 4 ਦਿਨਾਂ ਦਾ ਰਿਮਾਂਡ

ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਨਾਲ ਜੰਗੀ ਪੱਧਰ ਤੇ ਲੜਾਈ ਲੜੀ ਜਾਰੀ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਜਲਦ ਹੀ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੇ ਸੁਪਨੇ ਨੂੰ ਪੂਰਾ ਕੀਤਾ ਜਾਵੇਗਾ। ਉਨ੍ਹਾਂ ਮੌਜੂਦਾ ਨੂੰ ਅਪੀਲ ਕੀਤੀ ਕਿ ਜੇਕਰ ਤੁਹਾਡੇ ਆਲੇ ਦੁਆਲੇ ਕੋਈ ਵੀ ਵਿਅਕਤੀ ਨਸ਼ਿਆਂ ਦੀ ਗ੍ਰਿਫ਼ਤ ਵਿੱਚ ਹੈ, ਤਾਂ ਉਸ ਨੂੰ ਨੇੜੇ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਭਰਤੀ ਕਰਵਾਕੇ ਉਨ੍ਹਾਂ ਦਾ ਯੋਗ ਇਲਾਜ਼ ਕਰਵਾਉਣ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

35 ਫੁੱਟ ਉੱਚੇ ਰਾਵਣ ਦੇ ਦਹਿਨ ਨਾਲ ਬੁਰਾਈ ’ਤੇ ਨੇਕੀ ਦੀ ਜਿੱਤ ਦਾ ਸੰਦੇਸ਼, ਦੁਸਹਿਰਾ ਦੇਖਣ ਲਈ ਉਮੜਿਆ ਲੋਕਾਂ ਦਾ ਸੈਲਾਬ

👉ਫੇਜ਼-1 ਮੋਹਾਲੀ ਵਿੱਚ ਧੂਮਧਾਮ ਨਾਲ ਮਨਾਇਆ ਗਿਆ ਦੁਸਹਿਰਾ, ਰਾਵਣ...