ਮੁੱਖ ਮੰਤਰੀ ਵਲੋਂ ਖੇਡਾਂ ਅਤੇ ਨਸ਼ਾ-ਵਿਰੋਧੀ ਮੁਹਿੰਮ ਨੂੰ ਜੋੜ ਕੇ ਅਗਲੇ ਵਿੱਤੀ ਸਾਲ ਵਿੱਚ ਵਿਸ਼ਾਲ ਬਜਟ ਰੱਖਣ ਦਾ ਐਲਾਨ
ਚੰਡੀਗੜ੍ਹ, 4 ਫਰਵਰੀ: ਪੰਜਾਬ ਸਰਕਾਰ ਨੇ ਅੱਜ ਇੱਕ ਵੱਡਾ ਫੈਸਲਾ ਲੈਂਦਿਆਂ 11 ਅੰਤਰਰਾਸਟਰੀ ਖਿਡਾਰੀਆਂ ਨੂੰ ਪੀ.ਸੀ.ਐਸ. ਅਤੇ ਪੀ.ਪੀ.ਐਸ. ਦੀਆਂ ਅਸਾਮੀਆਂ ਲਈ ਨਿਯੁਕਤੀ ਪੱਤਰ ਸੌਂਪੇ ਹਨ। ਇਸ ਸਬੰਧ ਵਿਚ ਅੱਜ ਹੋਏ ਇੱਕ ਸਮਾਗਮ ਦੌਰਾਨ ਹਾਕੀ ਦੇ 9, ਕ੍ਰਿਕਟ ਦੇ ਇਕ ਅਤੇ ਸ਼ਾਟ ਪੁੱਟ ਦੇ ਇਕ ਖਿਡਾਰੀ ਸਮੇਤ 11 ਖਿਡਾਰੀਆਂ ਨੂੰ ਡੀਐਸਪੀ ਅਤੇ ਐਸਡੀਐਮ ਦੀ ਨੌਕਰੀਦਾ ਤੋਹਫ਼ਾ ਦਿੱਤਾ ਗਿਆ। ਇੰਨ੍ਹਾਂ ਖਿਡਾਰੀਆਂ ਵਿਚ ਪੀ.ਪੀ.ਐਸ. ਨਿਯੁਕਤ ਹੋਣ ਵਾਲਿਆਂ ਵਿੱਚ ਹਰਮਨਪ੍ਰੀਤ ਸਿੰਘ, ਮਨਦੀਪ ਸਿੰਘ, ਵਰੁਣ ਕੁਮਾਰ, ਸ਼ਮਸ਼ੇਰ ਸਿੰਘ ਅਤੇ ਦਿਲਪ੍ਰੀਤ ਸਿੰਘ (ਹਾਕੀ ਤੋਂ) ਅਤੇ ਹਰਮਨਪ੍ਰੀਤ ਕੌਰ (ਕ੍ਰਿਕਟ) ਅਤੇ ਤੇਜਿੰਦਰ ਤੂਰ (ਸ਼ਾਟ ਪੁੱਟ) ਸ਼ਾਮਲ ਹਨ। ਇਸੇ ਤਰ੍ਹਾਂ ਚਾਰ ਹਾਕੀ ਖਿਡਾਰੀਆਂ ਰੁਪਿੰਦਰਪਾਲ ਸਿੰਘ, ਸਿਮਰਨਜੀਤ ਸਿੰਘ, ਹਾਰਦਿਕ ਸਿੰਘ ਅਤੇ ਗੁਰਜੰਟ ਸਿੰਘ ਨੂੰ ਪੀ.ਸੀ.ਐਸ. ਨਿਯੁਕਤ ਕੀਤਾ ਗਿਆ ਹੈ।
“ਕਿਉਂ ਆਪਣੇ ਹੁਏ ਪਰਾਏ”, ਨਵਜੋਤ ਸਿੱਧੂ ਖਿਲਾਫ਼ ਹਾਈਕਮਾਂਡ ਲਵੇਗੀ ਐਕਸ਼ਨ?
ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਪਰਵਾਸ ਨੂੰ ਪੁੱਠਾ ਗੇੜ ਆਉਣ ਦੀ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਹੋ ਚੁੱਕੀ ਹੈ ਕਿਉਂਕਿ ਵਿਦੇਸ਼ਾਂ ਵਿੱਚ ਵਸੇ ਨੌਜਵਾਨ ਪੰਜਾਬ ਵਿੱਚ ਸਰਕਾਰੀ ਨੌਕਰੀਆਂ ਪ੍ਰਾਪਤ ਕਰਨ ਲਈ ਵਾਪਸ ਆ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਦੀ ਪਹਿਲਕਦਮੀ ਨਾਲ ਖੇਡਾਂ ਦੇ ਖੇਤਰ ਵਿੱਚ ਵੀ ਇਹੀ ‘ਉਲਟਾ ਰੁਝਾਨ’ ਸ਼ੁਰੂ ਹੋ ਜਾਵੇਗਾ ਕਿਉਂਕਿ ਦੂਜੇ ਸੂਬਿਆਂ ਦੇ ਖਿਡਾਰੀ ਪੰਜਾਬ ਸਰਕਾਰ ਦਾ ਹਿੱਸਾ ਬਣਨ ਲਈ ਤਿਆਰ ਹੋਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਹਰ ਖੇਤਰ ਵਿੱਚ ਦੇਸ਼ ਭਰ ਵਿੱਚ ਮੋਹਰੀ ਸੂਬਾ ਬਣੇਗਾ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਨਾ ਸਿਰਫ਼ ਦੇਸ਼ ਦਾ ਅੰਨਦਾਤਾ ਹੋਣ ਦਾ ਮਾਣ ਹਾਸਲ ਹੈ, ਸਗੋਂ ਇਹ ਦੇਸ਼ ਵਿੱਚ ਉੱਘੇ ਖਿਡਾਰੀ ਵੀ ਪੈਦਾ ਕਰਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ, ਦੇਸ਼ ਦੀ ਖੜਗ ਭੁਜਾ ਰਿਹਾ ਹੈ ਕਿਉਂਕਿ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਪੰਜਾਬ ਦੇ ਸੂਰਬੀਰ ਪੁੱਤਰਾਂ ਵੱਲੋਂ ਕੀਤੀ ਜਾਂਦੀ ਹੈ।ਉਨ੍ਹਾਂ ਕਿਹਾ ਕਿ ਇਹ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਪੰਜਾਬੀਆਂ ਨੇ ਕੌਮੀ ਆਜ਼ਾਦੀ ਸੰਘਰਸ਼ ਵਿੱਚ ਮੋਹਰੀ ਭੂਮਿਕਾ ਨਿਭਾਈ ਹੈ। ਮੁੱਖ ਮੰਤਰੀ ਨੇ ਦੁਹਰਾਇਆ ਕਿ ਜਿਸ ਤਰ੍ਹਾਂ ਮਹਾਨ ਸ਼ਹੀਦਾਂ ਨੂੰ ਭਾਰਤ ਰਤਨ ਪੁਰਸਕਾਰ ਦੇਣ ਨਾਲ ਇਸ ਪੁਰਸਕਾਰ ਦਾ ਮਾਣ ਵਧਦਾ ਹੈ, ਉਸੇ ਤਰ੍ਹਾਂ ਸੂਬਾ ਸਰਕਾਰ ਖਿਡਾਰੀਆਂ ਨੂੰ ਸਨਮਾਨਿਤ ਕਰਨ ਲਈ ਵਚਨਬੱਧ ਹੈ।
ਪੰਜਾਬ ਸਰਕਾਰ ਦਾ ਨਵਾਂ ਫੈਸਲਾ: ਹੁਣ ਸਿਰਫ਼ ਖੂਨ ਦੇ ਰਿਸ਼ਤੇ ’ਚ ਹੀ ਮੁਫ਼ਤ ਹੋਵੇਗੀ ਪਾਵਰ ਆਫ਼ ਅਟਾਰਨੀ
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਖੇਡਾਂ ਅਤੇ ਨਸ਼ਾ ਵਿਰੋਧੀ ਮੁਹਿੰਮ ਨੂੰ ਆਪਸ ਵਿੱਚ ਜੋੜੇਗੀ, ਜਿਸ ਲਈ ਅਗਲੇ ਵਿੱਤੀ ਵਰ੍ਹੇ ਤੋਂ ਵੱਡਾ ਬਜਟ ਰੱਖਿਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਭਲੀਭਾਂਤ ਜਾਣਦੇ ਹਨ ਕਿ ‘ਵਿਹਲਾ ਦਿਮਾਗ ਸ਼ੈਤਾਨ ਦਾ ਘਰ ਹੁੰਦਾ ਹੈ’, ਇਸ ਲਈ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਉਹ ਕੰਮ ਵਿਚ ਰੁੱਝੇ ਰਹਿਣ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵਿੱਚ ਹਰ ਸਾਲ 2100 ਅਸਾਮੀਆਂ ਦੀ ਰੈਗੂਲਰ ਭਰਤੀ ਲਈ ਇਸ਼ਤਿਹਾਰ ਦਿੱਤਾ ਜਾਂਦਾ ਹੈ, ਜਿਸ ਨਾਲ ਨੌਜਵਾਨ ਸਖ਼ਤ ਮਿਹਨਤ ਕਰਨ ਅਤੇ ਪੁਲਿਸ ਵਿੱਚ ਅਫ਼ਸਰ ਬਣਨ ਲਈ ਪ੍ਰੇਰਿਤ ਹੁੰਦੇ ਹਨ।ਇਸ ਤੋਂ ਪਹਿਲਾਂ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮੁੱਖ ਮੰਤਰੀ ਦੇ ਇਸ ਨਿਵੇਕਲੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਉਭਰਦੇ ਖਿਡਾਰੀਆਂ ਨੂੰ ਵੀ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕਰੇਗਾ।ਇਸ ਦੌਰਾਨ ਖਿਡਾਰੀਆਂ ਨੇ ਮੁੱਖ ਮੰਤਰੀ ਦਾ ਇਸ ਉਪਰਾਲੇ ਲਈ ਧੰਨਵਾਦ ਵੀ ਕੀਤਾ।
Share the post "ਖਿਡਾਰੀਆਂ ਨੂੰ ਪੰਜਾਬ ਸਰਕਾਰ ਦਾ ਵੱਡਾ ਤੋਹਫ਼ਾ: 7 ਨੂੰ ਪੀਪੀਐਸ ਤੇ 4 ਨੂੰ ਪੀਸੀਐਸ ਬਣਾਇਆ"