Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਚੰਡੀਗੜ੍ਹ

ਪੰਜਾਬ ਸਰਕਾਰ ਦਾ ਵੱਡਾ ਉਪਰਾਲਾ: ਹੁਣ ਫ਼ੌਜ ਤੇ ਪੁਲਿਸ ਭਰਤੀ ਲਈ ਲੜਕੀਆਂ ਲਈ ਵੀ ਕਪੂਰਥਲਾ ’ਚ ਬਣੇਗਾ ਸੀ-ਪਾਈਟ ਕੈਂਪ

6 Views

ਰੋਜ਼ਗਾਰ ਉਤਪਤੀ ਮੰਤਰੀ ਦੀ ਪ੍ਰਧਾਨਗੀ ਵਿੱਚ ਹੋਈ ਸੀ-ਪਾਈਟ ਦੇ ਐਗਜ਼ੀਕਿਊਟਵ ਬੋਰਡ ਦੀ 33ਵੀਂ ਮੀਟਿੰਗ
ਚੰਡੀਗੜ੍ਹ, 11 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਹਥਿਆਰਬੰਦ ਬਲਾਂ ਵਿੱਚ ਭਰਤੀ ਹੋਣ ਦੀਆਂ ਚਾਹਵਾਨ ਸੂਬੇ ਦੀਆਂ ਲੜਕੀਆਂ ਲਈ ਅਹਿਮ ਪਹਿਲਕਦਮੀ ਕਰਦਿਆਂ ਕਪੂਰਥਲਾ ਵਿਖੇ ਵਿਸ਼ੇਸ਼ ਤੌਰ ‘ਤੇ ਲੜਕੀਆਂ ਲਈ ਸੈਂਟਰ ਫਾਰ ਟਰੇਨਿੰਗ ਐਂਡ ਇੰਪਲਾਇਮੈਂਟ ਆਫ਼ ਪੰਜਾਬ ਯੂਥ (ਸੀ-ਪਾਈਟ) ਕੈਂਪ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਇਸ ਕੈਂਪ ਨੂੰ ਮਹਿਲਾ ਸਟਾਫ਼ ਵੱਲੋਂ ਹੀ ਚਲਾਇਆ ਜਾਵੇਗਾ। ਇਹ ਫੈਸਲਾ ਸੋਮਵਾਰ ਨੂੰ ਪੰਜਾਬ ਦੇ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਦੀ ਪ੍ਰਧਾਨਗੀ ਹੇਠ ਹੋਈ ਸੀ-ਪਾਈਟ ਦੇ ਐਗਜ਼ੀਕਿਊਟਵ ਬੋਰਡ ਦੀ 33ਵੀਂ ਮੀਟਿੰਗ ਵਿੱਚ ਲਿਆ ਗਿਆ।

‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਰਾਹੀਂ ਲੋਕਾਂ ਨੂੰ 43 ਨਾਗਰਿਕ ਕੇਂਦਰਿਤ ਸੇਵਾਵਾਂ ਉਨ੍ਹਾਂ ਦੀਆਂ ਬਰੂਹਾਂ ’ਤੇ ਪ੍ਰਦਾਨ ਕਰਨ ਦੀ ਹੋਈ ਸੁਰੂਆਤ

ਇਸ ਦੌਰਾਨ ਸ੍ਰੀ ਅਰੋੜਾ ਨੇ ਦੱਸਿਆ ਕਿ ਕਪੂਰਥਲਾ ਜ਼ਿਲ੍ਹੇ ਵਿੱਚ ਥੇਹ ਕਾਂਝਲਾ ਵਿਖੇ ਸਥਿਤ ਮੌਜੂਦਾ ਸੀ-ਪਾਈਟ ਕੈਂਪ ਨੂੰ ਲੜਕੀਆਂ ਦੇ ਕੈਂਪ ਵਿੱਚ ਤਬਦੀਲ ਕੀਤਾ ਜਾਵੇਗਾ, ਜਿੱਥੇ ਉਨ੍ਹਾਂ ਨੂੰ ਹਥਿਆਰਬੰਦ ਬਲਾਂ, ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀ.ਏ.ਪੀ.ਐਫ.) ਅਤੇ ਪੰਜਾਬ ਪੁਲਿਸ ਵਿੱਚ ਭਰਤੀ ਹੋਣ ਲਈ ਸਿਖਲਾਈ ਦਿੱਤੀ ਜਾਵੇਗੀ। ਇਸ ਤੋਂ ਪਹਿਲਾਂ ਇਸ ਸੀ-ਪਾਈਟ ਕੈਂਪ ਵਿੱਚ ਸਿਰਫ਼ ਲੜਕਿਆਂ ਨੂੰ ਹੀ ਸਿਖਲਾਈ ਦਿੱਤੀ ਜਾ ਰਹੀ ਸੀ।ਉਨ੍ਹਾਂ ਦੱਸਿਆ ਕਿ ਸੀ-ਪਾਈਟ ਵੱਲੋਂ ਹਥਿਆਰਬੰਦ ਬਲਾਂ ਵਿੱਚ ਅਫ਼ਸਰ ਵਜੋਂ ਭਰਤੀ ਹੋਣ ਲਈ ਐਨ.ਡੀ.ਏ. ਜਾਂ ਸੀ.ਡੀ.ਐਸ. ਦੀ ਲਿਖਤੀ ਪ੍ਰੀਖਿਆ ਪਾਸ ਕਰਨ ਵਾਲੇ ਪੰਜਾਬ ਦੇ ਨੌਜਵਾਨਾਂ ਲਈ ਸਰਵਿਸ ਸਿਲੈਕਸ਼ਨ ਬੋਰਡ (ਐਸ.ਐਸ.ਬੀ.) ਦੀ ਟਰੇਨਿੰਗ ਦਾ ਪ੍ਰਬੰਧ ਵੀ ਕੀਤਾ ਜਾਵੇਗਾ।

ਜੌੜਾਮਾਜਰਾ ਨੇ ਬੀ.ਬੀ.ਐਮ.ਬੀ ਅਧਿਕਾਰੀਆਂ ਤੋਂ ਡੈਮਾਂ ਵਿੱਚ ਚੱਲ ਰਹੇ ਜਲ ਪ੍ਰਾਜੈਕਟਾਂ ਬਾਰੇ ਲਿਆ ਜਾਇਜ਼ਾ

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਨੌਜਵਾਨਾਂ ਲਈ ਸਕਿਊਰਿਟੀ ਅਤੇ ਫਾਇਰ-ਫਾਈਟਿੰਗ ਦੀ ਸਿਖਲਾਈ ਸ਼ੁਰੂ ਕਰਨ ਤੋਂ ਇਲਾਵਾ ਆਰਮਡ ਸਕਿਊਰਿਟੀ ਟਰੇਨਿੰਗ ਦੇਣ ਦਾ ਵੀ ਫੈਸਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸੂਬੇ ਦੇ ਸੀ-ਪਾਈਟ ਕੈਂਪਾਂ ਵਿੱਚ ਨੌਜਵਾਨਾਂ ਲਈ ਡਰਾਈਵਿੰਗ ਸਿਖਲਾਈ, ਜੇ.ਸੀ.ਬੀ./ਪੋਕਲੇਨ ਅਤੇ ਡਰੋਨ ਨੂੰ ਅਪਰੇਟ ਕਰਨ ਦੀ ਸਿਖਲਾਈ ਵੀ ਸ਼ੁਰੂ ਕੀਤੀ ਜਾਵੇਗੀ। ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਸ੍ਰੀਮਤੀ ਜਸਪ੍ਰੀਤ ਤਲਵਾੜ, ਡਾਇਰੈਕਟਰ ਮਿਸ ਅੰਮ੍ਰਿਤ ਸਿੰਘ, ਡਾਇਰੈਕਟਰ ਜਨਰਲ ਸੀ-ਪਾਈਟ ਮੇਜਰ ਜਨਰਲ (ਸੇਵਾਮੁਕਤ) ਰਾਮਬੀਰ ਸਿੰਘ ਮਾਨ ਅਤੇ ਹੋਰ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

 

Related posts

ਪੰਜਾਬ ਵਿਧਾਨ ਸਭਾ ਦਾ ਸਮੁੱਚਾ ਕੰਮ ਕਾਜ ਪੂਰਨ ਤੌਰ ‘ਤੇ ਡਿਜ਼ੀਟਲ ਅਤੇ ਪੇਪਰਲੈੱਸ ਤਰੀਕੇ ਨਾਲ ਹੋਵੇਗਾ: ਸਪੀਕਰ ਸੰਧਵਾਂ

punjabusernewssite

ਪੰਜਾਬ ਵਿਧਾਨ ਸਭਾ ਦਾ ਸੱਤਵਾਂ ਸੈਸ਼ਨ 2 ਤੋਂ 4 ਸਤੰਬਰ ਤੱਕ, ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਮੀਟਿੰਗ ’ਚ ਦਿੱਤੀ ਪ੍ਰਵਾਨਗੀ

punjabusernewssite

Big News: ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ, ਉਮੀਦਵਾਰ ਨੇ ਕੀਤਾ ਚੋਣ ਲੜਣ ਤੋਂ ਇੰਨਕਾਰ

punjabusernewssite