Punjab News:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਕਦਮ ਚੁੱਕ ਰਹੀ ਹੈ, ਅਤੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਸਹੂਲਤਾਂ ਅਤੇ ਭਲਾਈ ’ਤੇ ਵੀ ਖਾਸ ਧਿਆਨ ਦੇ ਰਹੀ ਹੈ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਔਰਤਾਂ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿੱਚ ਵੱਖ-ਵੱਖ ਆਂਗਣਵਾੜੀ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ ਦੌਰਾਨ ਦਿੱਤੀ।ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਜਲਦੀ ਹੀ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਸਮਾਰਟਫੋਨ ਦੇਵੇਗੀ, ਤਾਂ ਜੋ ਆਂਗਣਵਾੜੀ ਪੱਧਰ ’ਤੇ ਕੰਮ ਹੋਰ ਵੀ ਵਧੀਆ ਅਤੇ ਪਾਰਦਰਸ਼ੀ ਢੰਗ ਨਾਲ ਹੋ ਸਕੇ। ਇਸ ਦੇ ਨਾਲ ਹੀ ਸਰਕਾਰ ਤਨਖਾਹ ਵਿੱਚ ਵਾਧਾ, ਮੋਬਾਈਲ ਭੱਤੇ ਵਿੱਚ ਵਾਧਾ ਅਤੇ ਹੋਰ ਮੰਗਾਂ ’ਤੇ ਵੀ ਗੰਭੀਰਤਾ ਨਾਲ ਵਿਚਾਰ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜਾਇਜ਼ ਮੰਗਾਂ ਦਾ ਜਲਦੀ ਹੱਲ ਕੀਤਾ ਜਾਵੇਗਾ, ਤਾਂ ਜੋ ਆਂਗਣਵਾੜੀ ਵਰਕਰ ਅਤੇ ਹੈਲਪਰ ਹੋਰ ਵੀ ਜੋਸ਼ ਅਤੇ ਲਗਨ ਨਾਲ ਸੇਵਾ ਦੇਣ ਲਈ ਪ੍ਰੇਰਿਤ ਹੋਣ।
ਇਹ ਵੀ ਪੜ੍ਹੋ ਪੰਜਾਬ ਸਰਕਾਰ ਦਾ ‘ਹਰ ਪਿੰਡ ਖੇਡ ਮੈਦਾਨ’ ਮਿਸ਼ਨ: 3,100 ਅਤਿ-ਆਧੁਨਿਕ ਗ੍ਰਾਊਂਡਾਂ ਨਾਲ ਪਿੰਡ-ਪਿੰਡ ਵਿੱਚ ਆਏਗੀ ਖੇਡ ਕ੍ਰਾਂਤੀ
ਕੈਬਨਿਟ ਮੰਤਰੀ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਵੱਖ-ਵੱਖ ਮੰਗਾਂ ਨੂੰ ਬਹੁਤ ਧਿਆਨ ਨਾਲ ਸੁਣਿਆ ਗਿਆ ਹੈ। ਜਿਹੜੀਆਂ ਮੰਗਾਂ ਦਾ ਹੱਲ ਵਿਭਾਗੀ ਪੱਧਰ ’ਤੇ ਹੋ ਸਕਦਾ ਹੈ, ਉਨ੍ਹਾਂ ਨੂੰ ਜਲਦੀ ਪੂਰਾ ਕੀਤਾ ਜਾਵੇਗਾ, ਜਦੋਂ ਕਿ ਜਿਨ੍ਹਾਂ ਮੁੱਦਿਆਂ ’ਤੇ ਫੈਸਲਾ ਸਰਕਾਰ ਪੱਧਰ ’ਤੇ ਲੈਣਾ ਹੈ, ਉਨ੍ਹਾਂ ਦੀ ਪ੍ਰਕਿਰਿਆ ਜਲਦੀ ਸ਼ੁਰੂ ਕੀਤੀ ਜਾਵੇਗੀ।ਡਾ. ਬਲਜੀਤ ਕੌਰ ਨੇ ਇਹ ਵੀ ਦੱਸਿਆ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਰਤੀ ਪ੍ਰਕਿਰਿਆ ਜਲਦੀ ਪੂਰੀ ਕੀਤੀ ਜਾਵੇਗੀ, ਤਾਂ ਜੋ ਸਾਰੀਆਂ ਖਾਲੀ ਥਾਵਾਂ ਭਰੀਆਂ ਜਾ ਸਕਣ ਅਤੇ ਸੇਵਾਵਾਂ ਦੀ ਗੁਣਵੱਤਾ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕੇ।ਇਸ ਮੌਕੇ ’ਤੇ ਆਂਗਣਵਾੜੀ ਯੂਨੀਅਨਾਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਮੰਤਰੀ ਡਾ. ਬਲਜੀਤ ਕੌਰ ਦਾ ਖਾਸ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਵਰਕਰਾਂ ਅਤੇ ਹੈਲਪਰਾਂ ਦੀਆਂ ਕਈ ਜ਼ਰੂਰੀ ਮੰਗਾਂ — ਜਿਵੇਂ ਕਿ ਪਿਛਲੇ ਮਹੀਨਿਆਂ ਦੀ ਤਨਖਾਹ ਬਕਾਇਆ ਜਾਰੀ ਕਰਨਾ, ਭਰਤੀ ਪ੍ਰਕਿਰਿਆ ਸ਼ੁਰੂ ਕਰਨਾ, ਅਤੇ ਮੌਤ ਜਾਂ ਗੰਭੀਰ ਬੀਮਾਰੀ ਦੀ ਹਾਲਤ ਵਿੱਚ ਪਰਿਵਾਰਕ ਮੈਂਬਰਾਂ ਨੂੰ ਨੌਕਰੀ ਦੇਣ ਲਈ ਨਿਯਮਾਂ ਵਿੱਚ ਤਬਦੀਲੀ ਵਰਗੀਆਂ ਮੰਗਾਂ ਨੂੰ ਸਕਾਰਾਤਮਕ ਢੰਗ ਨਾਲ ਮੰਨਿਆ ਹੈ।
ਇਹ ਵੀ ਪੜ੍ਹੋ CIA Incharge ਦੀ ਡਿਊਟੀ ‘ਚ ਵਿਘਨ ਪਾਉਣ ਦੇ ਦੋਸ਼ਾਂ ਹੇਠ Police ਨੇ ਅਕਾਲੀ ਦਲ ਦੇ IT Wing ਦੇ ਮੁਖੀ ਨੂੰ ਕੀਤਾ ਗ੍ਰਿਫਤਾਰ
ਡਾ. ਬਲਜੀਤ ਕੌਰ ਨੇ ਕਿਹਾ ਕਿ ਔਰਤਾਂ ਅਤੇ ਬਾਲ ਵਿਕਾਸ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਵਿੱਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭੂਮਿਕਾ ਬਹੁਤ ਜ਼ਰੂਰੀ ਹੈ, ਅਤੇ ਸਰਕਾਰ ਉਨ੍ਹਾਂ ਦੇ ਹੱਕਾਂ ਤੇ ਸਹੂਲਤਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ।ਇਸ ਮੌਕੇ ’ਤੇ ਸਮਾਜਿਕ ਸੁਰੱਖਿਆ, ਔਰਤਾਂ ਅਤੇ ਬਾਲ ਵਿਕਾਸ ਵਿਭਾਗ ਦੇ ਵਾਧੂ ਮੁੱਖ ਸਕੱਤਰ ਵਿਕਾਸ ਪ੍ਰਤਾਪ, ਡਾਇਰੈਕਟਰ ਸ਼ੇਨਾ ਅਗਰਵਾਲ, ਉਪ ਡਾਇਰੈਕਟਰ ਅਮਰਜੀਤ ਸਿੰਘ, ਸੁਖਦੀਪ ਸਿੰਘ ਅਤੇ ਵਿਭਾਗ ਦੇ ਹੋਰ ਅਧਿਕਾਰੀ ਖਾਸ ਤੌਰ ’ਤੇ ਹਾਜ਼ਰ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













