ਹਰਦੀਪ ਸਿੱਧੂ
ਮਾਨਸਾ, 14 ਫਰਵਰੀ : ਪੰਜਾਬ ਸਰਕਾਰ ਵੱਲ੍ਹੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਦੇਖ-ਰੇਖ ਹੇਠ ਆਈ ਸਿੱਖਿਆ ਕ੍ਰਾਂਤੀ ਨੇ ਰਾਜ ਦੇ ਸਰਕਾਰੀ ਸਕੂਲਾਂ ਦਾ ਮੁਹਾਂਦਰਾ ਬਦਲਕੇ ਰੱਖ ਦਿੱਤਾ ਹੈ,ਜਿਸ ਕਰਕੇ ਇਥੇ ਪੜ੍ਹਨ ਵਾਲੇ ਵਿਦਿਆਰਥੀਆਂ ਦਾ ਹੁਣ ਭਵਿੱਖ ਸੁਨਹਿਰੀ ਹੋਵੇਗਾ।ਇਸ ਗੱਲ ਦਾ ਪ੍ਰਗਟਾਵਾ ਮਾਨਸਾ ਹਲਕੇ ਦੇ ਵਿਧਾਇਕ ਡਾ.ਵਿਜੈ ਸਿੰਗਲਾ ਨੇ ਦਾਖਲਾ ਵੈਨ ਨੂੰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਲਈ ਰਵਾਨਾ ਕਰਦਿਆਂ ਕੀਤਾ। ਡਾ ਸਿੰਗਲਾ ਨੇ ਕਿਹਾ ਕਿ ਸਿੱਖਿਆ ਕ੍ਰਾਂਤੀ ਬਾਰੇ ਵੱਧ ਤੋ ਵੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਮਾਨਸਾ ਜ਼ਿਲ੍ਹੇ ਦੇ ਪਿੰਡਾਂ,ਸ਼ਹਿਰਾਂ ਵਿੱਚ ਚਾਰ ਦਿਨ ਦਾਖਲਾ ਵੈਨ ਰਾਹੀਂ ਪ੍ਰਚਾਰ ਕਰਦਿਆਂ ਵਿਦਿਆਰਥੀਆਂ, ਮਾਪਿਆਂ ਨੂੰ ਦਾਖਲਿਆਂ ਸਬੰਧੀ ਉਤਸ਼ਾਹਿਤ ਕੀਤਾ ਜਾਵੇਗਾ।
ਕਿਸਾਨ ਧਰਨੇ ਦੌਰਾਨ ਜ਼ਖਮੀ ਹੋਏ ਵਿਅਕਤੀਆਂ ਦਾ ਸਾਰਾ ਖਰਚਾ ਪੰਜਾਬ ਸਰਕਾਰ ਚੁੱਕੇਗੀ
ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਮਿਲ ਰਹੀਆਂ ਅਧੁਨਿਕ ਸਹੂਲਤਾਂ ਨਾਲ ਵਿਦਿਆਰਥੀਆਂ ਹੁਣ ਸਮੇਂ ਦੇ ਹਾਣੀ ਬਣਨਗੇ ਅਤੇ ਵਿਦੇਸ਼ਾਂ ਵਿੱਚ ਜਾਣ ਦੀ ਥਾਂ ਉਹ ਆਪਣੇ ਸੂਬੇ ਅੰਦਰ ਹੀ ਨੌਕਰੀਆਂ ਦੇ ਕਾਬਲ ਬਣ ਸਕਣਗੇ।ਉਨ੍ਹਾਂ ਨੇ ਸਰਕਾਰੀ ਸਕੂਲਾਂ ਵਿੱਚ ਦਾਖਲਿਆਂ ਲਈ ਟੋਲ ਫਰੀ ਨੰ 1800-180-2139 ਵੀ ਜਾਰੀ ਕੀਤਾ। ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਐਲੀਮੈਂਟਰੀ ਮੇਵਾ ਸਿੰਘ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਨੇ ਸਿੱਖਿਆ ਦੇ ਖੇਤਰ ਵਿਚ ਵੱਡੇ ਮੁਕਾਮ ਹਾਸਲ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਭਰ ਵਿਚ ਹੋਰ ਸੂਬਿਆਂ ਵਿੱਚ ਸਿੱਖਿਆ ਦੇ ਖੇਤਰ ਵਿਚ ਰੋਡ ਮਾਡਲ ਬਣ ਗਿਆ ਹੈ।
ਵਿਧਾਇਕ ਗਿੱਲ ਵੱਲੋਂ ਜ਼ਿਲ੍ਹੇ ਚ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਮੁਹਿੰਮ ਦਾ ਆਗਾਜ਼
ਸਰਕਾਰੀ ਸਕੂਲਾਂ ਦੀ ਸਥਿਤੀ ਵਿੱਚ ਦਹਾਕਿਆਂ ਬਾਅਦ ਚੋਖਾ ਸੁਧਾਰ ਹੋਇਆ ਹੈ। ਇਸ ਮੌਕੇ ਡਿਪਟੀ ਡੀਈਓ ਗੁਰਲਾਭ ਸਿੰਘ, ਪ੍ਰਿੰਸੀਪਲ ਵਿਜੈ ਕੁਮਾਰ ਮਿੱਢਾ,ਜ਼ਿਲ੍ਹਾ ਸਹਾਇਕ ਪ੍ਰੋਜੈਕਟ ਕੋਆਰਡੀਨੇਟਰ ਹਰੀਸ਼ ਕੁਮਾਰ, ਸਮਾਰਟ ਕੋਆਰਡੀਨੇਟਰ ਅਕਬਰ ਸਿੰਘ,ਜ਼ਿਲ੍ਹਾ ਲੇਖਾਕਾਰ ਅਨੁਰਾਧਾ,ਲੈਕਚਰਾਰ ਗੁਰਪ੍ਰੀਤ ਕੌਰ,ਰਾਮਨਾਥ ਧੀਰਾ, ਬਲਜਿੰਦਰ ਕਣਕਵਾਲੀਆਂ, ਗਗਨਦੀਪ ਸ਼ਰਮਾ, ਸੁਖਪਾਲ ਸ਼ਰਮਾ,ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਅੰਮ੍ਰਿਤਪਾਲ ਸਿੰਘ,ਡੀ.ਐੱਮ ਅਮਰੀਕ ਸਿੰਘ,ਲੈਕਚਰਾਰ ਡਾ ਸੁਸ਼ੀਲ ਕੁਮਾਰ ਹਾਜ਼ਰ ਸਨ।
Share the post "ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਨੇ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ:ਵਿਧਾਇਕ ਡਾ.ਵਿਜੈ ਸਿੰਗਲਾ"