WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਮੁਲਾਜ਼ਮ ਮੰਚ

ਪੰਜਾਬ ਦੇ ਪਾਵਰਕਾਮ ਮੁਲਾਜਮਾਂ ਨੂੰ ਪੰਜਾਬ ਸਰਕਾਰ ਦਾ ਤੋਹਫ਼ਾ: ਸ਼ੁਰੂਆਤੀ ਤਨਖਾਹ ਵਿੱਚ ਕੀਤਾ ਵਾਧਾ

ਚੰਡੀਗੜ੍ਹ, 16 ਫਰਵਰੀ: ਪੰਜਾਬ ਸਰਕਾਰ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਮੁਲਾਜ਼ਮਾਂ ਦੀ ਸ਼ੁਰੂਆਤੀ ਤਨਖਾਹ ਦੇ ਸਕੇਲ ਵਿੱਚ ਅਹਿਮ ਵਾਧੇ ਕਰਨ ਦਾ ਐਲਾਨ ਕੀਤਾ ਹੈ। ਇਸ ਲੜੀ ਹੇਠ, ਜੂਨੀਅਰ ਇੰਜੀਨੀਅਰਾਂ ਦੀ ਸ਼ੁਰੂਆਤੀ ਤਨਖਾਹ 17,450 ਰੁਪਏ ਤੋਂ ਵਧਾ ਕੇ 19,260 ਰੁਪਏ ਕਰ ਦਿੱਤੀ ਗਈ ਹੈ। ਇਹ ਐਲਾਨ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਪੀ.ਐੱਸ.ਪੀ.ਸੀ.ਐੱਲ. ਦੇ ਮੁਲਾਜ਼ਮਾਂ ਵੱਲੋਂ ਆਪਣੇ ਤਨਖਾਹ ਦੇ ਸਕੇਲ ਨੂੰ ਪੰਜਾਬ ਸਰਕਾਰ ਦੇ ਹੋਰਨਾਂ ਕਰਮਚਾਰੀਆ ਦੇ ਬਰਾਬਰ ਕਰਨ ਸਬੰਧੀ ਲਗਾਤਾਰ ਕੀਤੀ ਜਾ ਰਹੀ ਮੰਗ ਦੇ ਜਵਾਬ ਵਿੱਚ ਕੀਤਾ। ਉਨ੍ਹਾਂ ਦੱਸਿਆ ਕਿ ਪੀ.ਐਸ.ਪੀ.ਸੀ.ਐਲ ਵੱਲੋਂ ਸੋਧੇ ਹੋਏ ਤਨਖਾਹ ਦੇ ਸਕੇਲ ਸਬੰਧੀ ਸਰਕੂਲਰ ਜਾਰੀ ਕਰ ਦਿੱਤਾ ਗਿਆ ਹੈ।

ਵਿੱਤ ਮੰਤਰੀ ਚੀਮਾ ਵੱਲੋਂ ਨਾਬਾਰਡ ਦਾ ‘ਸਟੇਟ ਫੋਕਸ ਪੇਪਰ’ ਜਾਰੀ

ਉਨ੍ਹਾਂ ਕਿਹਾ ਕਿ ਡਿਵੀਜ਼ਨਲ ਸੁਪਰਡੈਂਟ ਅਕਾਊਂਟਸ, ਰੈਵੇਨਿਊ ਅਕਾਊਂਟੈਂਟ ਆਦਿ ਸ਼੍ਰੇਣੀ ਗਰੁੱਪ 14 ਤੋਂ 16 ਵਿੱਚ ਰੱਖੇ ਗਏ ਹਨ ਅਤੇ ਉਨ੍ਹਾਂ ਦੀ ਸ਼ੁਰੂਆਤੀ ਤਨਖਾਹ 17,960 ਰੁਪਏ ਤੋਂ ਵਧਾ ਕੇ 19,260 ਰੁਪਏ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ, ਸੁਪਰਡੈਂਟ ਗ੍ਰੇਡ-2, ਪੀ.ਏ., ਐਸ.ਏ.ਐਸ. ਅਕਾਉਂਟਸ ਆਦਿ ਨੂੰ ਗਰੁੱਪ 15 ਤੋਂ 17 ਵਿੱਚ ਰੱਖਿਆ ਗਿਆ ਹੈ, ਜਿਨ੍ਹਾਂ ਦੀ ਸ਼ੁਰੂਆਤੀ ਤਨਖਾਹ 18,690 ਰੁਪਏ ਤੋਂ ਵਧਾ ਕੇ 19,260 ਰੁਪਏ ਕਰ ਦਿੱਤੀ ਗਈ ਹੈ।ਇਸ ਮੌਕੇ ਮੰਤਰੀ ਹਰਭਜਨ ਸਿੰਘ ਈਟੀਓ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧਤਾ ਦੀ ਦੁਹਰਾਇਆ। ਇਸ ਮੌਕੇ ਪੀ.ਐਸ.ਪੀ.ਸੀ.ਐਲ ਦੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਮੁੱਖ ਮੰਤਰੀ ਅਤੇ ਬਿਜਲੀ ਮੰਤਰੀ ਵੱਲੋਂ ਉਹਨਾਂ ਦੀਆਂ ਦਿੱਕਤਾਂ ਨੂੰ ਦੂਰ ਕਰਨ ਹਿੱਤ ਤੁਰੰਤ ਅਮਲ ਵਿੱਚ ਲਿਆਂਦੀ ਗਈ ਕਾਰਵਾਈ ਲਈ ਦਿਲੋਂ ਧੰਨਵਾਦ ਕਰਦੇ ਹਨ।

 

Related posts

ਮਹੀਨਾਂ ਲੰਘਣ ਦੇ ਬਾਵਜੂਦ ਤਨਖ਼ਾਹਾਂ ਜਾਰੀ ਨਾ ਹੋਣ ਦੇ ਰੋਸ਼ ’ਚ ਪੀਆਰਟੀਸੀ ਕਾਮਿਆਂ ਨੇ ਕੀਤਾ ਸ਼ਹਿਰ ਜਾਮ

punjabusernewssite

ਮੁੱਖ ਮੰਤਰੀ ਵੱਲੋਂ ਸਰਕਾਰੀ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ, 6 ਫੀਸਦੀ ਮਹਿੰਗਾਈ ਭੱਤੇ ਦੀ ਬਕਾਇਆ ਕਿਸ਼ਤ ਜਾਰੀ

punjabusernewssite

ਲਾਲਜੀਤ ਸਿੰਘ ਭੁੱਲਰ ਵੱਲੋਂ ਪੰਜਾਬ ਰੋਡਵੇਜ਼/ਪੀ.ਆਰ.ਟੀ.ਸੀ. ਦੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ’ਚ ਇਕਸਾਰਤਾ ਲਿਆਉਣ ਅਤੇ ਬਣਦਾ ਵਾਧਾ ਲਾਗੂ ਕਰਨ ਸਬੰਧੀ ਕਾਰਵਾਈ ਤੇਜ਼ ਕਰਨ ਦੇ ਹੁਕਮ

punjabusernewssite