spot_img

ਪੰਜਾਬ ਦੇ ਰਾਜਪਾਲ ਵੱਲੋਂ ਲੋਕਾਂ ਨੂੰ ਵਿਸਾਖੀ ਦੀ ਵਧਾਈ

Date:

spot_img

Chandigarh News:ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ, ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਵਿਸਾਖੀ ਦੀ ਪੂਰਵ ਸੰਧਿਆ ‘ਤੇ ਦੇਸ਼-ਵਿਦੇਸ਼ ਵਿੱਚ ਵਸਦੇ ਸਾਰੇ ਪੰਜਾਬੀਆਂ ਨੂੰ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।ਆਪਣੇ ਸੰਦੇਸ਼ ਵਿੱਚ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਵਿਸਾਖੀ ਦਾ ਤਿਉਹਾਰ ਕਈ ਪੱਖਾਂ ਤੋਂ ਮਹੱਤਵਪੂਰਨ ਹੈ। ਇਹ ਤਿਉਹਾਰ ਹਾੜੀ ਦੀ ਫ਼ਸਲ ਦੇ ਪੱਕਣ ਪ੍ਰਤੀਕ ਹੈ, ਜਦੋਂ ਕਿਸਾਨਾਂ ਨੂੰ ਆਪਣੇ ਖੂਨ-ਪਸੀਨੇ ਦੀ ਕਮਾਈ ਦਾ ਫਲ ਮਿਲਦਾ ਹੈ ਅਤੇ ਉਹ ਖੁਸ਼ੀ ਨਾਲ ਇਸ ਤਿਉਹਾਰ ਨੂੰ ਮਨਾਉਂਦੇ ਹਨ।ਰਾਜਪਾਲ ਨੇ ਅੱਗੇ ਦੱਸਿਆ ਕਿ ਇਸ ਸ਼ੁਭ ਅਵਸਰ ਸਿੱਖ ਧਰਮ ਦੇ ਸ਼ਾਨਾਮੱਤੇ ਇਤਿਹਾਸ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ,

ਇਹ ਵੀ ਪੜ੍ਹੋ  ਮੁੱਖ ਮੰਤਰੀ ਮਾਨ ਅੱਜ ਲੁਧਿਆਣਾ ’ਚ, ਕਿਸਾਨਾਂ ਨਾਲ ਫ਼ਸਲਾਂ ਸਬੰਧੀ ਕਰਨਗੇ ਚਰਚਾ

ਕਿਉਂਕਿ ਇਸ ਦਿਨ ਸੰਨ 1699 ਵਿੱਚ ਸਿੱਖਾਂ ਦੇ 10ਵੇਂ ਗੁਰੂ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਮੁਗਲਾਂ ਦੇ ਜ਼ੁਲਮ ਵਿਰੁੱਧ ਲੜਨ ਅਤੇ ਮਨੁੱਖੀ ਤੇ ਧਾਰਮਿਕ ਕਦਰਾਂ-ਕੀਮਤਾਂ ਦੀ ਰਾਖੀ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ ‘ਖਾਲਸਾ ਪੰਥ’ ਦੀ ਸਥਾਪਨਾ ਕੀਤੀ ਸੀ ਅਤੇ ਇਸ ਉਦੇਸ਼ ਲਈ ਉਨ੍ਹਾਂ ਨੇ ਆਪਣਾ ਪੂਰਾ ਪਰਿਵਾਰ ਕੁਰਬਾਨ ਕਰ ਦਿੱਤਾ ਸੀ।ਸ੍ਰੀ ਕਟਾਰੀਆ ਨੇ ਅੱਗੇ ਕਿਹਾ ਕਿ ਇਹ ਦਿਨ ਸੰਨ 1919 ਵਿੱਚ ਸਾਡੀ ਆਜ਼ਾਦੀ ਦੀ ਲਹਿਰ ਵਿੱਚ ਇੱਕ ਮਹੱਤਵਪੂਰਨ ਮੋੜ ਸੀ ਕਿਉਂਕਿ ਇਸ ਦਿਨ ਅੰਮ੍ਰਿਤਸਰ ਦੇ ਜਲ੍ਹਿਆਂਵਾਲਾ ਬਾਗ ਵਿੱਚ ਦੇਸ਼ ਦੀ ਆਜ਼ਾਦੀ ਲਈ ਸੰਘਰਸ਼ ਕਰਦਿਆਂ ਕਈ ਲੋਕਾਂ ਨੇ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ ਸਨ। ਇਸ ਕਤਲੇਆਮ ਨੇ ਆਜ਼ਾਦੀ ਦੀ ਲਹਿਰ ਨੂੰ ਇੱਕ ਨਵਾਂ ਮੋੜ ਦਿੱਤਾ।ਰਾਜਪਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਤਿਉਹਾਰ ਨੂੰ ਜਾਤ, ਨਸਲ, ਰੰਗ ਅਤੇ ਧਰਮ ਦੇ ਭੇਦਭਾਵ ਤੋਂ ਉੱਪਰ ਉੱਠ ਕੇ ਆਪਸੀ ਸਦਭਾਵਨਾ, ਸਮਾਜਿਕ ਅਤੇ ਰਾਸ਼ਟਰੀ ਏਕਤਾ ਦੀ ਭਾਵਨਾ ਨਾਲ ਇਕਜੁੱਟ ਹੋ ਕੇ ਮਨਾਉਣ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

spot_img

Share post:

Popular

More like this
Related

“All Is Well” ਕਹਿਣ ਵਾਲੀ ਸਾਬਕਾ ਮਹਿਲਾ SHO ਨੌਕਰੀਓ ਬਰਖਾਸਤ

Moga News : ਪਿਛਲੇ ਕਈ ਦਿਨਾਂ ਤੋਂ ਚਰਚਾ ਵਿਚ...

FM Harpal Singh Cheema ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ

 👉ਪੀ.ਐੱਸ.ਪੀ.ਸੀ.ਐੱਲ. ਮੈਨੇਜਮੈਂਟ ਨੂੰ ਆਗਾਮੀ ਬੋਰਡ ਆਫ਼ ਡਾਇਰੈਕਟਰਜ਼ ਮੀਟਿੰਗ ਵਿੱਚ...