Monday, February 2, 2026

ਪੰਜਾਬ ਦੇ ਰਾਜਪਾਲ ਵੱਲੋਂ ਮਹਾਂਵੀਰ ਜਯੰਤੀ ਮੌਕੇ ਲੋਕਾਂ ਨੂੰ ਵਧਾਈ

Date:

spot_img

Chandigarh News:ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਭਗਵਾਨ ਮਹਾਂਵੀਰ ਦੇ ਜਨਮ ਦਿਵਸ, ਮਹਾਵੀਰ ਜਯੰਤੀ ਦੇ ਸ਼ੁਭ ਮੌਕੇ ‘ਤੇ ਪੰਜਾਬ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।ਆਪਣੇ ਸੰਦੇਸ਼ ਵਿੱਚ ਸ੍ਰੀ ਕਟਾਰੀਆ ਨੇ ਕਿਹਾ ਕਿ ਭਗਵਾਨ ਮਹਾਵੀਰ ਅਹਿੰਸਾ, ਸ਼ਾਂਤੀ ਅਤੇ ਸਦਭਾਵਨਾ ਦੇ ਪੈਰੋਕਾਰ ਸਨ, ਅਤੇ ਅਹਿੰਸਾ, ਵਿਸ਼ਵਵਿਆਪੀ ਭਾਈਚਾਰੇ, ਦਇਆ ਅਤੇ ਬਲੀਦਾਨ ਦੀ ਭਾਵਨਾ ਦੇ ਪ੍ਰਤੀਕ ਸਨ।

ਇਹ ਵੀ ਪੜ੍ਹੋ  ਵਿਜੀਲੈਂਸ ਬਿਊਰੋ ਨੇ 3000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ASI ਨੂੰ ਕੀਤਾ ਗ੍ਰਿਫ਼ਤਾਰ

ਭਗਵਾਨ ਮਹਾਵੀਰ ਵੱਲੋਂ ਆਪਣੇ ਜੀਵਨ ਦੌਰਾਨ ਪ੍ਰਚਾਰ ਕੀਤੇ ਅਤੇ ਅਪਣਾਏ ਗਏ ਉੱਤਮ ਸਿਧਾਂਤ ਸਾਡੇ ਸੱਭਿਆਚਾਰ ਦੀ ਇਕਜੁੱਟਤਾ ਨੂੰ ਦਰਸਾਉਂਦੇ ਹਨ ਅਤੇ ਇੱਕ ਨੇਕ, ਪਵਿੱਤਰ ਅਤੇ ਉਦੇਸ਼ਪੂਰਨ ਜੀਵਨ ਜੀਉਣ ਵਿੱਚ ਸਾਡੀ ਅਗਵਾਈ ਕਰਦੇ ਹਨ।ਇਹ ਸਿੱਖਿਆਵਾਂ ਅੱਜ ਦੇ ਗੁੰਝਲਦਾਰ ਅਤੇ ਭੌਤਿਕਵਾਦੀ ਸੰਸਾਰ ਵਿੱਚ ਹੋਰ ਵੀ ਜ਼ਿਆਦਾ ਪ੍ਰਸੰਗਿਕਤਾ ਰੱਖਦੀਆਂ ਹਨ ਅਤੇ ਪ੍ਰੇਰਨਾ ਸਰੋਤ ਵਜੋਂ ਕੰਮ ਕਰਦੀਆਂ ਹਨ।ਰਾਜਪਾਲ ਨੇ ਆਸ ਪ੍ਰਗਟਾਈ ਕਿ ਸਾਰੇ ਭਾਈਚਾਰਿਆਂ ਦੇ ਲੋਕ ਆਪਸੀ ਪਿਆਰ ਦੇ ਬੰਧਨ ਨੂੰ ਹੋਰ ਮਜ਼ਬੂਤ ਕਰਨ ਅਤੇ ਮਨੁੱਖਤਾ ਦੀ ਭਲਾਈ ਪ੍ਰਤੀ ਸਮਰਪਿਤ ਹੋ ਕੇ ਕੰਮ ਕਰਨ ਦੇ ਨਵੇਂ ਸੰਕਲਪ ਨਾਲ ਇਸ ਸ਼ੁਭ ਮੌਕੇ ਨੂੰ ਸਮੂਹਿਕ ਤੌਰ ‘ਤੇ ਇਕਜੁੱਟ ਹੋ ਕੇ ਮਨਾਉਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

Share post:

spot_img

Popular

More like this
Related

Bathinda ‘ਚ ਨੌਜਵਾਨ ਇੰਸਪੈਕਟਰ ਨੇ ਗੋ+ਲੀ ਮਾਰ ਕੇ ਕੀਤੀ ਖੁਦ+ਕਸ਼ੀ; ਇਹ ਸਨ ਕਾਰਨ

Bathinda News: Bathinda ਸ਼ਹਿਰ 'ਚ ਵਾਪਰੀ ਇੱਕ ਦੁਖਦਾਈ ਘਟਨਾ...