ਪੰਜਾਬ ਦੇ ਰਾਜਪਾਲ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਲੋਕਾਂ ਨੂੰ ਵਧਾਈ

Date:

spot_img

Punjab News: ਸਿੱਖ ਧਰਮ ਦੇ ਸੰਸਥਾਪਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਪੰਜਾਬ ਅਤੇ ਚੰਡੀਗੜ੍ਹ ਵਾਸੀਆਂ ਨੂੰ ਵਧਾਈਆਂ ਦਿੰਦਿਆਂ ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਨਾ ਸਿਰਫ਼ ਸਿੱਖਾਂ ਦੇ ਪਹਿਲੇ ਗੁਰੂ ਸਨ, ਸਗੋਂ ਸਮੁੱਚੇ ਵਿਸ਼ਵ ਦੇ ‘ਗੁਰੂ’ ਵੀ ਸਨ। ਉਹ ਸਾਰੀ ਮਨੁੱਖਤਾ ਦੀ ਭਲਾਈ ਲਈ ਚਿੰਤਿਤ ਸਨ ਅਤੇ ਉਨ੍ਹਾਂ ਨੇ ਸਾਰੇ ਧਰਮਾਂ ਤੇ ਜਾਤਾਂ ਨੂੰ ਬਰਾਬਰ ਮੰਨਿਆ। ਗੁਰੂ ਨਾਨਕ ਦੇਵ ਨੇ ਔਰਤਾਂ ਦੇ ਸਸ਼ਕਤੀਕਰਨ ਅਤੇ ਉਨ੍ਹਾਂ ਦੇ ਸਤਿਕਾਰ ‘ਤੇ ਵੀ ਜ਼ੋਰ ਦਿੱਤਾ।ਗੁਰੂ ਨਾਨਕ ਦੇਵ ਜੀ ਵੱਲੋਂ ਦਿੱਤੀਆਂ ਗਈਆਂ ਸਭ ਤੋਂ ਪ੍ਰਸਿੱਧ ਸਿੱਖਿਆਵਾਂ ਵਿੱਚ ਦੱਸਿਆ ਗਿਆ ਹੈ ਕਿ ਪਰਮਾਤਮਾ ਸਿਰਫ਼ ਇੱਕ ਹੈ ਅਤੇ ਹਰੇਕ ਮਨੁੱਖ ਬਿਨਾਂ ਕਿਸੇ ਰਸਮਾਂ ਜਾਂ ਪੁਜਾਰੀਆਂ ਦੇ ਪਰਮਾਤਮਾ ਤੱਕ ਸਿੱਧੀ ਪਹੁੰਚ ਕਰ ਸਕਦਾ ਹੈ। ਉਨ੍ਹਾਂ ਦੀਆਂ ਸਮਾਜਿਕ ਸਿੱਖਿਆਵਾਂ ਵਿੱਚ ਜਾਤ-ਪਾਤ ਦੀ ਨਿੰਦਾ ਕੀਤੀ ਗਈ ਅਤੇ ਸਿਖਾਇਆ ਗਿਆ ਕਿ ਹਰ ਵਿਅਕਤੀ, ਭਾਵੇਂ ਉਹ ਕਿਸੇ ਵੀ ਜਾਤ ਜਾਂ ਲਿੰਗ ਦਾ ਹੋਵੇ, ਬਰਾਬਰ ਹੈ। ਸਰਬੱਤ ਦਾ ਭਲਾ (ਸਭਨਾਂ ਦੀ ਭਲਾਈ) ਦੀ ਅਰਦਾਸ ਕਰਨ ਵਾਲਾ ਉਨ੍ਹਾਂ ਦਾ ਫਲਸਫਾ ਅਤੇ ਉਨ੍ਹਾਂ ਦਾ ਸੰਦੇਸ਼ ਸਾਰੀਆਂ ਸਰਹੱਦਾਂ ਪਾਰ ਕਰਕੇ ਵਿਸ਼ਵ ਭਰ ਲਈ ਢੁਕਵਾਂ ਹੈ।ਰਾਜਪਾਲ ਨੇ ਲੋਕਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦੀ ਪਾਲਣਾ ਕਰਨ ਅਤੇ ਮਨੁੱਖਤਾ ਦੀ ਸੇਵਾ ਵਿੱਚ ਧਾਰਮਿਕਤਾ ਦੇ ਮਾਰਗ ‘ਤੇ ਚੱਲਣ ਲਈ ਪ੍ਰੇਰਨਾ ਲੈਂਦੇ ਰਹਿਣ ਦਾ ਸੱਦਾ ਦਿੱਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

ਭਾਈ ਜਗਤਾਰ ਸਿੰਘ ਹਵਾਰਾ ਨੇ ਜੇਲ੍ਹ ‘ਚੋਂ ਅੰਮ੍ਰਿਤਪਾਲ ਲਈ ਭੇਜੀ ਚਿੱਠੀ!

Punjab News : ਇੱਕ ਪਾਸੇ ਦਾਦੀ ਜੀ ਦੇ ਵਿਛੋੜੇ...

ਰਾਜ ਪੱਧਰੀ ਖੇਡਾਂ ਦੇ ਛੇਵੇਂ ਦਿਨ ਹਾਕੀ ਦੇ ਮੁਕਾਬਲਿਆਂ ’ਚ ਖਿਡਾਰੀਆਂ ਨੇ ਦਿਖਾਏ ਜੌਹਰ

Bathinda News:ਖੇਡਾਂ ਵਤਨ ਪੰਜਾਬ ਦੀਆਂ ਰਾਜ ਪੱਧਰੀ ਖੇਡਾਂ ਦੇ...