ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਪੰਜਾਬ ਘੋੜਸਵਾਰੀ ਮੇਲਾ-3 ਦੇ ਦੂਜੇ ਦਿਨ ਪੱਲਣਪੁਰ ਵਿਖੇ ਸ਼ਿਰਕਤ

Date:

spot_img

 👉ਘੋੜਿਆਂ ਦੀ ਇਤਿਹਾਸਕ ਅਤੇ ਸੱਭਿਆਚਾਰਕ ਮਹੱਤਤਾ ਉਜਾਗਰ ਕੀਤੀ; ਘੋੜਸਵਾਰੀ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਦੇ ਉਪਰਾਲੇ ਦੀ ਕੀਤੀ ਸ਼ਲਾਘਾ
SAS Nagar News:ਪੰਜਾਬ ਦੇ ਰਾਜਪਾਲ ਅਤੇ ਕੇਂਦਰੀ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਪੱਲਣਪੁਰ, ਨਿਊ ਚੰਡੀਗੜ੍ਹ ਵਿਖੇ ਚੱਲ ਰਹੇ ਤਿੰਨ ਰੋਜ਼ਾ ਪੰਜਾਬ ਘੋੜਸਵਾਰੀ ਮੇਲਾ-3 ਦੇ ਦੂਜੇ ਦਿਨ ਸ਼ਿਰਕਤ ਕੀਤੀ।ਆਪਣੀ ਫੇਰੀ ਦੌਰਾਨ ਰਾਜਪਾਲ ਨੇ ਟੈਂਟ ਪੈਗਿੰਗ ਦੇ ਮੁਕਾਬਲੇ ਦੇਖੇ ਅਤੇ ਜਿਊਰੀ ਦੇ ਮੈਂਬਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਘੋੜਸਵਾਰਾਂ ਵੱਲੋਂ ਘੋੜਸਵਾਰੀ ਦੇ ਬੇਮਿਸਾਲ ਹੁਨਰ, ਸਟੀਕਤਾ, ਕੌਸ਼ਲ ਅਤੇ ਖੇਡ ਭਾਵਨਾ ਦੇ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ।ਮੇਲੇ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਕਟਾਰੀਆ ਨੇ ਭਾਰਤ ਦੀ ਵਿਰਾਸਤ ਵਿੱਚ ਘੋੜਿਆਂ ਦੀ ਇਤਿਹਾਸਕ ਅਤੇ ਸੱਭਿਆਚਾਰਕ ਮਹੱਤਤਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਘੋੜਿਆਂ ਨੇ ਯੁੱਧਾਂ ਵਿੱਚ ਅਹਿਮ ਭੂਮਿਕਾ ਨਿਭਾਈ ਹੈ ਅਤੇ ਇਹ ਸੂਰਬੀਰਤਾ, ਵਫ਼ਾਦਾਰੀ ਤੇ ਹੌਸਲੇ ਦੇ ਪ੍ਰਤੀਕ ਰਹੇ ਹਨ।

ਇਹ ਵੀ ਪੜ੍ਹੋ 👉ਮਾਨ ਸਰਕਾਰ ਅਧੀਨ 2 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ, ਅਮਨ ਅਰੋੜਾ ਨੇ ਨਿਵੇਸ਼ਕਾਂ ਲਈ ਉਦਯੋਗਿਕ ਖੇਤਰ ਵਿੱਚ ਕੀਤੇ ਗਏ ਵਿਆਪਕ ਸੁਧਾਰਾਂ ਨੂੰ ਦਿੱਤਾ ਸਿਹਰਾ

ਮਹਾਰਾਣਾ ਪ੍ਰਤਾਪ ਅਤੇ ਉਨ੍ਹਾਂ ਦੇ ਘੋੜੇ ਚੇਤਕ ਦੀ ਇਤਿਹਾਸਕ ਸਾਂਝ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਅਜਿਹੀਆਂ ਇਤਿਹਾਸਕ ਗਾਥਾਵਾਂ ਭਾਰਤੀ ਸੱਭਿਆਚਾਰਕ ਚੇਤਨਾ ਵਿੱਚ ਘੋੜਿਆਂ ਦੇ ਵਿਸ਼ੇਸ਼ ਸਥਾਨ ਨੂੰ ਦਰਸਾਉਂਦੀਆਂ ਹਨ।ਰਾਜਪਾਲ ਨੇ ਕਿਹਾ ਕਿ ਘੋੜਸਵਾਰੀ ਦੀਆਂ ਖੇਡਾਂ ਸਰੀਰਕ ਤੰਦਰੁਸਤੀ, ਮਾਨਸਿਕ ਮਜ਼ਬੂਤੀ, ਅਨੁਸ਼ਾਸਨ ਅਤੇ ਹੌਂਸਲੇ ਦੇ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਪਾਉਂਦੀਆਂ ਹਨ। ਉਨ੍ਹਾਂ ਨੌਜਵਾਨਾਂ ਨੂੰ ਅਜਿਹੀਆਂ ਖੇਡਾਂ ਨਾਲ ਜੁੜਨ ਲਈ ਉਤਸ਼ਾਹਿਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ, ਜੋ ਆਤਮ-ਵਿਸ਼ਵਾਸ, ਦ੍ਰਿੜ੍ਹ ਇਰਾਦੇ ਅਤੇ ਉੱਤਮਤਾ ਦੀ ਭਾਵਨਾ ਨੂੰ ਵਿਕਸਤ ਕਰਦੀਆਂ ਹਨ।ਪੰਜਾਬ ਸਰਕਾਰ ਵੱਲੋਂ ਇਸ ਮੇਲੇ ਦੇ ਆਯੋਜਨ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਘੋੜਸਵਾਰੀ ਕਲੱਬਾਂ, ਭਾਰਤੀ ਫੌਜ, ਸੈਨਿਕ ਸਕੂਲਾਂ ਅਤੇ ਪੁਲਿਸ ਬਲਾਂ ਦੇ ਯੋਗਦਾਨ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਸੰਸਥਾਵਾਂ ਦੇਸੀ ਘੋੜਿਆਂ ਦੀਆਂ ਨਸਲਾਂ ਦੀ ਸੰਭਾਲ ਅਤੇ ਦੇਸ਼ ਦੀਆਂ ਘੋੜਸਵਾਰੀ ਪਰੰਪਰਾਵਾਂ ਨੂੰ ਕਾਇਮ ਰੱਖਣ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ।

ਇਹ ਵੀ ਪੜ੍ਹੋ 👉ਲੁਧਿਆਣਾ ਦੇ ਲਾਡੋਵਾਲ ਵਿਖੇ 7 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਹੋਵੇਗਾ ਬਾਗਬਾਨੀ ਵਿਕਾਸ ਕੇਂਦਰ : ਮੋਹਿੰਦਰ ਭਗਤ

ਉਨ੍ਹਾਂ ਕਿਹਾ ਕਿ ਘੋੜਸਵਾਰੀ ਦੀਆਂ ਖੇਡਾਂ ਲਈ ਵੱਡੇ ਵਿੱਤੀ ਸਰੋਤਾਂ ਅਤੇ ਵਿਸ਼ੇਸ਼ ਸਹੂਲਤਾਂ ਦੀ ਲੋੜ ਹੁੰਦੀ ਹੈ, ਜਿਸ ਕਾਰਨ ਹਥਿਆਰਬੰਦ ਸੈਨਾਵਾਂ ਅਤੇ ਸਥਾਪਿਤ ਸੰਸਥਾਵਾਂ ਤੋਂ ਬਾਹਰਲੇ ਵਿਅਕਤੀਆਂ ਲਈ ਇਸ ਖੇਡ ਵਿੱਚ ਹਿੱਸਾ ਲੈਣਾ ਚੁਣੌਤੀਪੂਰਨ ਹੋ ਸਕਦਾ ਹੈ। ਇਸ ਸੰਦਰਭ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਘੋੜਸਵਾਰੀ ਮੇਲੇ ਵਰਗੇ ਮੰਚ ਉੱਭਰਦੇ ਨੌਜਵਾਨਾਂ ਅਤੇ ਨਵੇਂ ਘੋੜਸਵਾਰਾਂ ਨੂੰ ਇਸ ਖੇਡ ਨਾਲ ਜੁੜਨ, ਆਪਣਾ ਹੁਨਰ ਨਿਖਾਰਨ ਅਤੇ ਅੱਗੇ ਵਧਣ ਦੇ ਕੀਮਤੀ ਮੌਕੇ ਪ੍ਰਦਾਨ ਕਰਦੇ ਹਨ।ਇਸ ਮੌਕੇ ਡਿਪਟੀ ਕਮਿਸ਼ਨਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀ ਅਦਿੱਤਿਆ ਡਚਲਵਾਲ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਸੋਨਮ ਚੌਧਰੀ, ਐੱਸ.ਡੀ.ਐੱਮ. ਖਰੜ ਸ੍ਰੀ ਗੁਰਮੀਤ ਸਿੰਘ, ਐੱਸ.ਪੀ. (ਦਿਹਾਤੀ) ਸ੍ਰੀ ਜਸਪਿੰਦਰ ਸਿੰਘ ਗਿੱਲ, ਡੀ.ਐੱਸ.ਪੀ. ਮੁੱਲਾਂਪੁਰ ਸ੍ਰੀ ਹਰਕੀਰਤ ਸਿੰਘ ਅਤੇ ਮੇਲੇ ਦੇ ਸਲਾਹਕਾਰ ਸ੍ਰੀ ਦੀਪਇੰਦਰ ਸਿੰਘ ਬਰਾੜ ਤੇ ਸ੍ਰੀ ਹਰਜਿੰਦਰ ਸਿੰਘ ਢਿੱਲੋਂ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

ਪੰਜਾਬ ਦੇ ਦੋ ਸਪੂਤ ਭਾਰਤੀ ਜਲ ਸੈਨਾ ਵਿੱਚ ਅਫ਼ਸਰ ਬਣੇ;ਅਮਨ ਅਰੋੜਾ ਨੇ ਨਵ-ਨਿਯੁਕਤ ਅਧਿਕਾਰੀਆਂ ਨੂੰ ਦਿੱਤੀ ਵਧਾਈ

👉ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਆਈਐਨਏ ਏਝੀਮਾਲਾ ਵਿਖੇ 'ਪਾਸਿੰਗ ਆਊਟ...

SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਧਿਕਾਰੀਆਂ ਨਾਲ ਕੀਤੀ ਇਕੱਤਰਤਾ

👉ਛੇਵੀਂ ਵਾਰ ਮੁੜ ਪ੍ਰਧਾਨ ਬਣਨ ਮਗਰੋਂ ਦਫ਼ਤਰ ਪੁੱਜੇ ਐਡਵੋਕੇਟ...

संत कबीर कुटीर पर मुख्यमंत्री नायब सिंह सैनी ने महात्मा ज्योतिबा फुले की पुण्यतिथि पर अर्पित की पुष्पांजलि

👉महात्मा ज्योतिबा फुले ने अपना संपूर्ण जीवन सामाजिक कुरीतियों...