ਪੰਜਾਬ ਦੇ ਰਾਜਪਾਲ ਨੇ ਪਦਮ ਸ੍ਰੀ ਭਾਈ ਹਰਜਿੰਦਰ ਸਿੰਘ (ਸ੍ਰੀਨਗਰ ਵਾਲੇ) ਨੂੰ ਰਾਜ ਭਵਨ ਵਿਖੇ ਕੀਤਾ ਸਨਮਾਨਿਤ

0
59

Chandigarh News:ਪਦਮ ਸ੍ਰੀ ਅਵਾਰਡੀ ਅਤੇ ਉੱਘੇ ਹਜ਼ੂਰੀ ਰਾਗੀ ਭਾਈ ਹਰਜਿੰਦਰ ਸਿੰਘ (ਸ੍ਰੀਨਗਰ ਵਾਲੇ) ਨੂੰ ਪੰਜਾਬ ਦੇ ਮਾਨਯੋਗ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਰਾਜ ਭਵਨ, ਚੰਡੀਗੜ੍ਹ ਵਿਖੇ ਹੋਈ ਇੱਕ ਵਿਸ਼ੇਸ਼ ਮੁਲਾਕਾਤ ਦੌਰਾਨ ਸਨਮਾਨਿਤ ਕੀਤਾ।ਭਾਈ ਹਰਜਿੰਦਰ ਸਿੰਘ ਜਿਨ੍ਹਾਂ ਨੂੰ ਹਾਲ ਹੀ ਵਿੱਚ ਭਾਰਤ ਦੇ ਮਾਣਯੋਗ ਰਾਸ਼ਟਰਪਤੀ ਵੱਲੋਂ ਗੁਰਬਾਣੀ ਕੀਰਤਨ ਦੀ ਅਧਿਆਤਮਿਕ ਅਤੇ ਸੰਗੀਤਕ ਪਰੰਪਰਾ ਵਿੱਚ ਸ਼ਾਨਦਾਰ ਯੋਗਦਾਨ ਲਈ ਵੱਕਾਰੀ ਪਦਮ ਸ੍ਰੀ ਨਾਲ ਸਨਮਾਨਿਤ ਕੀਤਾ ਗਿਆ ਹੈ, ਨੂੰ ਰਾਜਪਾਲ ਕਟਾਰੀਆ ਨੇ ਨਿੱਘੀ ਵਧਾਈ ਦਿੱਤੀ।

ਇਹ ਵੀ ਪੜ੍ਹੋ  ਪੰਜਾਬੀ ਗਾਇਕ ਗੁਰਦਾਸ ਮਾਨ ਦੇ ਭਰਾ ਗੁਰਪੰਥ ਮਾਨ ਦਾ ਹੋਇਆ ਅੰਤਿਮ ਸੰਸਕਾਰ

ਰਾਜਪਾਲ ਨੇ ਭਾਈ ਸਾਹਿਬ ਦੇ ਪਵਿੱਤਰ ਗੁਰਬਾਣੀ ਕੀਰਤਨ ਪ੍ਰਤੀ ਅਟੁੱਟ ਸਮਰਪਣ ਦੀ ਪ੍ਰਸ਼ੰਸਾ ਕੀਤੀ ਅਤੇ ਇਸ ਪੁਰਸਕਾਰ ਨੂੰ ਸਿੱਖ ਭਗਤੀ ਸੰਗੀਤ ਪ੍ਰਤੀ ਉਨ੍ਹਾਂ ਦੀ ਜੀਵਨ ਭਰ ਦੀ ਸੇਵਾ ਦੀ ਅਸਲ ਮਾਨਤਾ ਦੱਸਿਆ। ਉਨ੍ਹਾਂ ਕਿਹਾ, “ਭਾਈ ਹਰਜਿੰਦਰ ਸਿੰਘ ਦੀ ਸੁਰੀਲੀ ਆਵਾਜ਼ ਅਤੇ ਅਧਿਆਤਮਿਕ ਡੂੰਘਾਈ ਨੇ ਦੁਨੀਆ ਭਰ ਵਿੱਚ ਸੰਗਤਾਂ ਦੇ ਦਿਲਾਂ ਨੂੰ ਛੂਹ ਲਿਆ ਹੈ, ਲੱਖਾਂ ਲੋਕਾਂ ਨੂੰ ਸਿੱਖ ਧਰਮ ਵਿੱਚ ਦਰਜ ਸਦੀਵੀ ਕਦਰਾਂ-ਕੀਮਤਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਹੈ।”ਉਨ੍ਹਾਂ ਅੱਗੇ ਕਿਹਾ ਕਿ ਭਾਈ ਹਰਜਿੰਦਰ ਸਿੰਘ ਸ਼ਰਧਾ ਅਤੇ ਪਰੰਪਰਾ ਦੇ ਇੱਕ ਚਾਨਣ ਮੁਨਾਰੇ ਬਣ ਗਏ ਹਨ, ਜਿਨ੍ਹਾਂ ਦੀਆਂ ਰੂਹਾਨੀ ਪੇਸ਼ਕਾਰੀਆਂ ਵਿਸ਼ਵ ਪੱਧਰ ‘ਤੇ ਗੁਰਦੁਆਰਿਆਂ ਵਿੱਚ ਗੂੰਜਦੀਆਂ ਰਹਿੰਦੀਆਂ ਹਨ ਅਤੇ ਸ਼ਾਂਤੀ, ਅਧਿਆਤਮਿਕਤਾ ਤੇ ਸੱਭਿਆਚਾਰਕ ਸਦਭਾਵਨਾ ਨੂੰ ਉਤਸ਼ਾਹਿਤ ਕਰਦੀਆਂ ਹਨ।

ਇਹ ਵੀ ਪੜ੍ਹੋ  ਪੰਜਾਬੀ ਗਾਇਕ ਗੁਰਦਾਸ ਮਾਨ ਦੇ ਭਰਾ ਗੁਰਪੰਥ ਮਾਨ ਦਾ ਹੋਇਆ ਅੰਤਿਮ ਸੰਸਕਾਰ

ਰਾਜਪਾਲ ਨੇ ਅੱਗੇ ਕਿਹਾ, “ਉਨ੍ਹਾਂ ਦੀ ਮਾਨਤਾ ਨਾ ਸਿਰਫ਼ ਪੰਜਾਬ ਲਈ ਮਾਣ ਵਾਲਾ ਪਲ ਹੈ, ਸਗੋਂ ਸਮੁੱਚੇ ਭਾਰਤੀ ਅਧਿਆਤਮਿਕ ਸੰਗੀਤ ਭਾਈਚਾਰੇ ਲਈ ਇੱਕ ਜਸ਼ਨ ਵੀ ਹੈ।”ਇਸ ਮੌਕੇ, ਰਾਜਪਾਲ ਨੇ ਪੰਜਾਬ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਵੱਲੋਂ ਲਿਖੀ “ਗੁਰੂ ਤੇਗ ਬਹਾਦਰ ਸਾਹਿਬ ਦੀ ਅਧਿਆਤਮਿਕ ਯਾਤਰਾ” ਸਿਰਲੇਖ ਵਾਲਾ ਇੱਕ ਚਿੱਤਰਕਾਰੀ ਬਰੋਸ਼ਰ ਵੀ ਜਾਰੀ ਕੀਤਾ। ਇਹ ਬਰੋਸ਼ਰ ਨੌਵੇਂ ਸਿੱਖ ਗੁਰੂ ਸਾਹਿਬ ਦੀਆਂ ਅਧਿਆਤਮਿਕ ਸਿੱਖਿਆਵਾਂ ਅਤੇ ਵਿਰਾਸਤ ਨੂੰ ਪੇਸ਼ ਕਰਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here