Punjab Govt ਵੱਲੋਂ ਐਸ.ਸੀ. ਬਹੁਲ 3,763 ਪਿੰਡਾਂ ਨੂੰ ‘ਆਦਰਸ਼ ਪਿੰਡ’ ਬਣਾਉਣ ਲਈ ਵੱਡੀ ਪਹਿਲ; ਵਿਕਾਸ ਕਾਰਜਾਂ ਲਈ 201 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

Date:

spot_img

👉40 ਫੀਸਦੀ ਜਾਂ ਇਸ ਤੋਂ ਵੱਧ ਅਨੁਸੂਚਿਤ ਜਾਤੀ ਆਬਾਦੀ ਵਾਲੇ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਮਿਲੇਗੀ ਤੇਜ਼ੀ
👉ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਰ ਪਿੰਡ ਅਤੇ ਹਰ ਪਰਿਵਾਰ ਤੱਕ ਪਹੁੰਚਾਇਆ ਜਾ ਰਿਹਾ ਹੈ ਬਰਾਬਰ ਵਿਕਾਸ ਦਾ ਲਾਭ
👉ਸਾਫ਼-ਸੁਥਰੇ ਪਿੰਡ, ਰੌਸ਼ਨ ਗਲੀਆਂ, ਮਜ਼ਬੂਤ ਆਂਗਣਵਾੜੀ ਕੇਂਦਰ ਅਤੇ ਬਿਹਤਰ ਸਫ਼ਾਈ ਸਹੂਲਤਾਂ ਨਾਲ ਬਦਲੇਗੀ ਪੇਂਡੂ ਜੀਵਨ ਦੀ ਤਸਵੀਰ
Punjab News:ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਅਨੁਸੂਚਿਤ ਜਾਤੀ (ਐਸ.ਸੀ.) ਬਹੁਲ 3,763 ਪਿੰਡਾਂ ਨੂੰ ‘ਆਦਰਸ਼ ਪਿੰਡ’ ਵਜੋਂ ਵਿਕਸਤ ਕਰਨ ਲਈ ਵੱਡੀ ਪਹਿਲ ਕੀਤੀ ਗਈ ਹੈ। ਇਸ ਉਪਰਾਲੇ ਦਾ ਉਦੇਸ਼ ਪੇਂਡੂ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ, ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਵਿਕਾਸ ਦੇ ਲਾਭ ਹਰ ਵਰਗ ਤੱਕ ਪਹੁੰਚਾਉਣਾ ਹੈ।ਡਾ. ਬਲਜੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਇਸ ਪਹਿਲ ਤਹਿਤ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ 201 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ  Punjab Police ਦੀ ਚਰਚਿਤ ਮਹਿਲਾ Inspector 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੀ ਗੰਨਮੈਂਨ ਸਮੇਤ ਗ੍ਰਿਫਤਾਰ

ਉਨ੍ਹਾਂ ਕਿਹਾ ਕਿ ਇਹ ਰਾਸ਼ੀ 40 ਫੀਸਦੀ ਜਾਂ ਇਸ ਤੋਂ ਵੱਧ ਅਨੁਸੂਚਿਤ ਜਾਤੀ (SC) ਆਬਾਦੀ ਵਾਲੇ ਪਿੰਡਾਂ ਵਿੱਚ ਮੁੱਢਲੇ ਢਾਂਚੇ ਦੇ ਵਿਕਾਸ ਕਾਰਜਾਂ ਨੂੰ ਤੇਜ਼ ਕਰਨ ਲਈ ਵਰਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਚੁਣੇ ਗਏ ਸਾਰੇ 3,763 ਪਿੰਡਾਂ ਦੇ ਸੰਪੂਰਨ ਵਿਕਾਸ ਲਈ ਲੋੜ ਅਨੁਸਾਰ ਹੋਰ ਫੰਡ ਵੀ ਪੜਾਅਵਾਰ ਜਾਰੀ ਕੀਤੇ ਜਾਣਗੇ।ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਅਜਿਹਾ ਸੂਬਾ ਸਿਰਜਣਾ ਹੈ, ਜਿੱਥੇ ਵਿਕਾਸ ਦੀ ਰੌਸ਼ਨੀ ਹਰ ਪਿੰਡ ਅਤੇ ਹਰ ਘਰ ਤੱਕ ਪਹੁੰਚੇ। ਉਨ੍ਹਾਂ ਕਿਹਾ ਕਿ ਸਰਕਾਰ ਸਮਾਜਿਕ ਨਿਆਂ, ਬਰਾਬਰੀ ਅਤੇ ਸਰਬਪੱਖੀ ਵਿਕਾਸ ਦੇ ਸੰਕਲਪ ਨੂੰ ਅਮਲੀ ਰੂਪ ਦਿੰਦਿਆਂ ਪੇਂਡੂ ਖੇਤਰਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ।ਡਾ. ਬਲਜੀਤ ਕੌਰ ਨੇ ਦੱਸਿਆ ਕਿ ਜਾਰੀ ਕੀਤੀ ਗਈ ਰਾਸ਼ੀ ਨਾਲ ਪਿੰਡਾਂ ਵਿੱਚ ਠੋਸ ਅਤੇ ਤਰਲ ਕੂੜਾ ਪ੍ਰਬੰਧਨ ਪ੍ਰਣਾਲੀ, ਸੋਲਰ ਸਟਰੀਟ ਲਾਈਟਾਂ, ਆਂਗਣਵਾੜੀ ਕੇਂਦਰਾਂ ਦੀ ਮਜ਼ਬੂਤੀ ਅਤੇ ਟਾਇਲਟ ਸਹੂਲਤਾਂ ਦੇ ਨਿਰਮਾਣ ਵਰਗੇ ਮਹੱਤਵਪੂਰਨ ਵਿਕਾਸ ਕਾਰਜ ਕਰਵਾਏ ਜਾਣਗੇ। ਇਨ੍ਹਾਂ ਉਪਰਾਲਿਆਂ ਨਾਲ ਪਿੰਡਾਂ ਵਿੱਚ ਸਫ਼ਾਈ, ਵਾਤਾਵਰਣ ਸੁਧਾਰ, ਸੁਰੱਖਿਅਤ ਮਾਹੌਲ ਅਤੇ ਬਿਹਤਰ ਜਨਤਕ ਸਹੂਲਤਾਂ ਯਕੀਨੀ ਬਣਾਉਣ ਵਿੱਚ ਮਦਦ ਮਿਲੇਗੀ।

ਇਹ ਵੀ ਪੜ੍ਹੋ  Chief Minister Bhagwant Mann ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਬਾਰੇ 7 ਮੈਂਬਰੀ ਕੋਆਰਡੀਨੇਸ਼ਨ ਕਮੇਟੀ ਦੀ ਮੀਟਿੰਗ ਬੁਲਾਈ

ਉਨ੍ਹਾਂ ਕਿਹਾ ਕਿ ਇਹ ਪਹਿਲ ਸਿਰਫ਼ ਵਿਕਾਸ ਕਾਰਜਾਂ ਤੱਕ ਸੀਮਤ ਨਹੀਂ ਹੈ, ਸਗੋਂ ਪਿੰਡਾਂ ਵਿੱਚ ਰਹਿਣ ਵਾਲੇ ਬੱਚਿਆਂ, ਮਹਿਲਾਵਾਂ, ਬਜ਼ੁਰਗਾਂ ਅਤੇ ਹਰ ਪਰਿਵਾਰ ਲਈ ਬਿਹਤਰ ਜੀਵਨ ਪੱਧਰ, ਸਨਮਾਨ ਅਤੇ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਵੱਲ ਇੱਕ ਅਹਿਮ ਕਦਮ ਹੈ। ਇਹ ਉਪਰਾਲਾ ਪੇਂਡੂ ਭਾਈਚਾਰਿਆਂ ਨੂੰ ਮਜ਼ਬੂਤ ਕਰਕੇ ਪਿੰਡਾਂ ਨੂੰ ਸਾਫ਼-ਸੁਥਰਾ, ਆਧੁਨਿਕ ਅਤੇ ਵਿਕਾਸ ਪੱਖੋਂ ਆਤਮ-ਨਿਰਭਰ ਬਣਾਉਣ ਵਿੱਚ ਸਹਾਇਕ ਹੋਵੇਗਾ।ਕੈਬਨਿਟ ਮੰਤਰੀ ਨੇ ਕਿਹਾ ਕਿ 201 ਕਰੋੜ ਰੁਪਏ ਦੀ ਜਾਰੀ ਰਾਸ਼ੀ ਇਸ ਵੱਡੀ ਵਿਕਾਸ ਯੋਜਨਾ ਦਾ ਪਹਿਲਾ ਪੜਾਅ ਹੈ। ਪੰਜਾਬ ਸਰਕਾਰ ਵੱਲੋਂ ਆਉਣ ਵਾਲੇ ਸਮੇਂ ਵਿੱਚ ਪੜਾਅਵਾਰ ਢੰਗ ਨਾਲ ਹੋਰ ਵਿੱਤੀ ਸਹਾਇਤਾ ਜਾਰੀ ਕਰਕੇ ਸਾਰੇ ਚੁਣੇ ਗਏ ਪਿੰਡਾਂ ਨੂੰ ਆਦਰਸ਼ ਪਿੰਡਾਂ ਵਜੋਂ ਵਿਕਸਤ ਕੀਤਾ ਜਾਵੇਗਾ।ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜਿਕ ਨਿਆਂ, ਲੋਕ-ਪੱਖੀ ਸ਼ਾਸਨ ਅਤੇ ਸਮਾਵੇਸ਼ੀ ਵਿਕਾਸ ਦੇ ਆਪਣੇ ਸੰਕਲਪ ਨੂੰ ਪੂਰੀ ਦ੍ਰਿੜ੍ਹਤਾ ਨਾਲ ਅੱਗੇ ਵਧਾ ਰਹੀ ਹੈ, ਤਾਂ ਜੋ ਪੰਜਾਬ ਦਾ ਹਰ ਪਿੰਡ ਤਰੱਕੀ ਅਤੇ ਖੁਸ਼ਹਾਲੀ ਦੀ ਯਾਤਰਾ ਵਿੱਚ ਬਰਾਬਰ ਦਾ ਭਾਗੀਦਾਰ ਬਣ ਸਕੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related