Punjab Govt ਨੇ ਸਵਾ ਮਹੀਨੇ ‘ਚ ਮੁੜ ਬਦਲਿਆ ਵਿਜੀਲੈਂਸ ਦਾ DGP

0
255
+2

Chandigarh News: ਕਰੀਬ ਸਵਾ ਮਹੀਨਾ ਪਹਿਲਾਂ ਪੰਜਾਬ ਸਰਕਾਰ ਵੱਲੋਂ ਵਿਜੀਲੈਂਸ ਬਿਊਰੋ ਦੇ ਨਵੇਂ ਲਾਏ ਗਏ ਚੀਫ ਡਾਇਰੈਕਟਰ ਜੀ. ਨਾਗੇਸ਼ਵਰ ਰਾਉ ਨੂੰ ਅੱਜ ਬੁੱਧਵਾਰ ਨੂੰ ਅਚਾਨਕ ਬਦਲ ਦਿੱਤਾ ਗਿਆ ਹੈ। ਉਹਨਾਂ ਦੀ ਥਾਂ ‘ਤੇ ਏਡੀਜੀਪੀ ਲਾਅ ਐਂਡ ਆਰਡਰ ਸੁਰਿੰਦਰ ਪਾਲ ਸਿੰਘ ਪਰਮਾਰ ਨੂੰ ਹੁਣ ਵਿਜੀਲੈਂਸ ਬਿਊਰੋ ਦੀ ਜਿੰਮੇਵਾਰੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ  ਪੰਜਾਬ ਬਜ਼ਟ; ਪਿੰਡਾਂ ਦੇ ਵਿਕਾਸ ਲਈ ਮਾਨ ਸਰਕਾਰ ਨੇ ਖੋਲਿਆ ਵਿਕਾਸ ਕਾਰਜ਼ਾਂ ਦਾ ਪਿਟਾਰਾ

ਪੰਜਾਬ ਸਰਕਾਰ ਵੱਲੋਂ ਅੱਜ ਕੀਤੀਆਂ ਬਦਲੀਆਂ ਵਿੱਚ ਸਿਰਫ਼ ਵਿਜੀਲੈਂਸ ਦੇ ਡੀਜੀਪੀ ਨੂੰ ਹੀ ਬਦਲਿਆ ਗਿਆ ਹੈ। ਜਿਕਰਯੋਗ ਹੈ ਕਿ ਨਾਗੇਸ਼ਵਰ ਰਾਓ ਵੱਲੋਂ ਹਾਲੇ ਕੋਈ ਕੁਝ ਦਿਨ ਪਹਿਲਾਂ ਹੀ ਆਪਣੀ ਨਵੀਂ ਟੀਮ ਦਾ ਗਠਨ ਕੀਤਾ ਗਿਆ ਸੀ। ਪ੍ਰੰਤੂ ਅਚਨਚੇਤ ਉਹਨਾਂ ਦੀ ਬਦਲੀ ਕਾਰਨ ਚਰਚਾ ਛਿੜੀ ਹੋਈ ਹੈ। ਗੌਰਤਲਬ ਹੈ ਕਿ ਇਸ ਤੋਂ ਪਹਿਲਾਂ 17 ਫਰਵਰੀ ਨੂੰ ਡੀਜੀਪੀ ਵਰਿੰਦਰ ਕੁਮਾਰ ਨੂੰ ਵੀ ਬਦਲ ਦਿੱਤਾ ਗਿਆ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

+2

LEAVE A REPLY

Please enter your comment!
Please enter your name here