👉ਮੰਤਰੀ ਅਮਨ ਅਰੋੜਾ ਵੱਲੋਂ ਬਿਜਲੀ ਨਿਰਯਾਤ ਕਰਨ ਬਦਲੇ 24 ਕਿਸਾਨਾਂ ਨੂੰ 3.08 ਲੱਖ ਰੁਪਏ ਦੀ ਪ੍ਰੋਤਸਾਹਨ ਰਾਸ਼ੀ ਵੰਡੀ
👉ਅੱਠ ਮਹੀਨੇ ਪਹਿਲਾਂ ਪਿੰਡ ਚਾਉਕੇ ਦੇ 24 ਕਿਸਾਨਾਂ ਨੇ ਲਗਾਏ ਸਨ ਸੂਰਜੀ ਊਰਜਾ ਨਾਲ ਚੱਲਣ ਵਾਲੇ ਸਿਸਟਮ, ਵਾਧੂ ਬਿਜਲੀ ਪੀ.ਐੱਸ.ਪੀ.ਸੀ.ਐੱਲ. ਨੂੰ ਵੇਚੀ
Rampura News:Punjab Govt ਸੂਰਜੀ ਊਰਜਾ ਰਾਹੀਂ ਸਾਫ਼-ਸੁਥਰੀ ਊਰਜਾ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਵਚਨਬੱਧ ਹੈ। ਇਸੇ ਤਹਿਤ ਪਿੰਡ ਚਾਉਕੇ, ਰਾਮਪੁਰਾ ਫੂਲ ਵਿਖੇ ਚਲਾਏ ਜਾ ਰਹੇ ਆਪਣੀ ਕਿਸਮ ਦੇ ਵਿਲੱਖਣ ਪ੍ਰੋਜੈਕਟ ਹੇਠ ਅੱਜ 24 ਕਿਸਾਨਾਂ ਨੂੰ ਬਿਜਲੀ ਨਿਰਯਾਤ ਕਰਨ ਬਦਲੇ ਕੁੱਲ 3.08 ਲੱਖ ਰੁਪਏ ਦੀ ਪ੍ਰੋਤਸਾਹਨ ਰਾਸ਼ੀ ਵੰਡੀ ਗਈ।ਇਹ ਪ੍ਰਗਟਾਵਾ ਪੰਜਾਬ ਸਰਕਾਰ ਦੇ ਨਵਿਆਉਣਯੋਗ ਊਰਜਾ ਮੰਤਰੀ ਸ੍ਰੀ ਅਮਨ ਅਰੋੜਾ ਨੇ ਪ੍ਰੋਤਸਾਹਨ ਰਾਸ਼ੀ ਵੰਡਣ ਸਬੰਧੀ ਕਰਵਾਏ ਗਏ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕੀਤਾ।ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਅੱਠ ਮਹੀਨੇ ਪਹਿਲਾਂ ਪੀ.ਐੱਸ.ਪੀ.ਸੀ.ਐੱਲ. ਦੇ ਚਾਉਕੇ ਸਥਿਤ ਪੀਰਕੋਟ ਫੀਡਰ ਨੂੰ ਇਸ ਪ੍ਰੋਜੈਕਟ ਲਈ ਚੁਣਿਆ ਗਿਆ ਸੀ
ਇਹ ਵੀ ਪੜ੍ਹੋ 👉ਪੰਜਾਬ ਦੇ ਦੋ ਸਪੂਤ ਭਾਰਤੀ ਜਲ ਸੈਨਾ ਵਿੱਚ ਅਫ਼ਸਰ ਬਣੇ;ਅਮਨ ਅਰੋੜਾ ਨੇ ਨਵ-ਨਿਯੁਕਤ ਅਧਿਕਾਰੀਆਂ ਨੂੰ ਦਿੱਤੀ ਵਧਾਈ
ਜਿਸ ਤਹਿਤ 24 ਕਿਸਾਨਾਂ ਨੇ ਖੇਤਾਂ ਦੀ ਸਿੰਚਾਈ ਲਈ ਵਰਤੇ ਜਾਂਦੇ ਮੋਟਰ ਪੰਪਾਂ ‘ਤੇ 10 ਹਾਰਸ ਪਾਵਰ ਤੋਂ 20 ਹਾਰਸ ਪਾਵਰ ਤੱਕ ਦੇ ਸੂਰਜੀ ਊਰਜਾ ਪਲਾਂਟ ਲਗਾਏ ਸਨ। ਇਨ੍ਹਾਂ ਕਿਸਾਨਾਂ ਨੂੰ 90 ਫ਼ੀਸਦੀ ਸਬਸਿਡੀ ਦਿੱਤੀ ਗਈ ਸੀ।ਉਨ੍ਹਾਂ ਦੱਸਿਆ ਕਿ ਇਨ੍ਹਾਂ ਸੂਰਜੀ ਊਰਜਾ ਪਲਾਂਟਾਂ ਰਾਹੀਂ ਪੈਦਾ ਹੋਣ ਵਾਲੀ ਬਿਜਲੀ ਨਾਲ ਕਿਸਾਨਾਂ ਦੇ ਮੋਟਰ ਪੰਪ ਚੱਲਦੇ ਹਨ ਅਤੇ ਖੇਤਾਂ ਦੀ ਸਿੰਚਾਈ ਹੁੰਦੀ ਹੈ, ਜਦਕਿ ਬਚੀ ਹੋਈ ਵਾਧੂ ਬਿਜਲੀ ਕਿਸਾਨਾਂ ਵੱਲੋਂ 2.50 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਪੀ.ਐੱਸ.ਪੀ.ਸੀ.ਐੱਲ. ਨੂੰ ਵੇਚੀ ਜਾਂਦੀ ਹੈ। ਇਸ ਦੇ ਬਦਲੇ ਅੱਜ ਇਨ੍ਹਾਂ ਕਿਸਾਨਾਂ ਨੂੰ ਕੁੱਲ 3.08 ਲੱਖ ਰੁਪਏ ਦੀ ਪ੍ਰੋਤਸਾਹਨ ਰਾਸ਼ੀ ਦਿੱਤੀ ਗਈ ਹੈ।ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਨਾਲ ਜਿੱਥੇ ਕਿਸਾਨ ਸਾਫ਼-ਸੁਥਰੀ ਊਰਜਾ ਪੈਦਾ ਕਰ ਰਹੇ ਹਨ, ਉੱਥੇ ਹੀ ਵਾਧੂ ਬਿਜਲੀ ਵੇਚ ਕੇ ਚੰਗੀ ਆਮਦਨ ਵੀ ਪ੍ਰਾਪਤ ਕਰ ਰਹੇ ਹਨ।
ਉਨ੍ਹਾਂ ਹੋਰਨਾਂ ਕਿਸਾਨਾਂ ਨੂੰ ਵੀ ਇਸ ਪਹਿਲਕਦਮੀ ਤੋਂ ਪ੍ਰੇਰਨਾ ਲੈਣ ਅਤੇ ਸੂਰਜੀ ਊਰਜਾ ਪਲਾਂਟ ਲਗਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਨ੍ਹਾਂ ਪਲਾਂਟਾਂ ਲਈ 90 ਫ਼ੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ।ਪ੍ਰੋਤਸਾਹਨ ਰਾਸ਼ੀ ਪ੍ਰਾਪਤ ਕਰਨ ਵਾਲੇ 24 ਕਿਸਾਨਾਂ ਵਿੱਚ ਕੁਲਵਿੰਦਰ ਸਿੰਘ, ਬਲਦੀਪ ਸਿੰਘ, ਪਰਮਜੀਤ ਸਿੰਘ, ਨਛੱਤਰ ਸਿੰਘ, ਦਰਸ਼ਨਾ ਦੇਵੀ, ਪਵਨ ਕੁਮਾਰ, ਰਾਮ ਸਿੰਘ, ਬਲਵੀਰ ਸਿੰਘ, ਗੁਰਮੇਲ ਸਿੰਘ, ਸਾਧੂ ਰਾਮ, ਭਗਤ ਰਾਮ, ਹਰਪਾਲ ਸਿੰਘ, ਜੁਗਰਾਜ ਸਿੰਘ, ਗੁਰਚੇਤਨ ਸਿੰਘ, ਨਿਰਭੈ ਸਿੰਘ, ਗੁਰਤੇਜ ਸਿੰਘ, ਗੁਰਕਿਰਪਾਲ ਸਿੰਘ, ਹਰਬੰਸ ਸਿੰਘ, ਦਰਬਾਰਾ ਸਿੰਘ, ਗੁਰਮੀਤ ਕੌਰ, ਨਿਰਮਲ ਸਿੰਘ, ਹਰਕੇਸ਼ ਸਿੰਘ ਅਤੇ ਗੁਰਚਰਨ ਸਿੰਘ ਸ਼ਾਮਲ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਮੌੜ ਮੰਡੀ ਸੁਖਬੀਰ ਸਿੰਘ ਮਾਈਸਰਖਾਨਾ, ਵਿਧਾਇਕ ਬਲਕਾਰ ਸਿੰਘ, ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਅਤੇ ਹੋਰ ਪਤਵੰਤੇ ਹਾਜ਼ਰ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













