spot_img

Punjab Govt ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ

Date:

spot_img

Chandigarh News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਨਿਰੰਤਰ ਯਤਨਸ਼ੀਲ ਹੈ। ਇਸ ਸਬੰਧ ਵਿੱਚ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਚੰਡੀਗੜ੍ਹ ਵਿਖੇ ਵਿਭਾਗ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਕੇ ਸਾਬਕਾ ਸੈਨਿਕਾਂ ਨਾਲ ਸਬੰਧਤ ਮਾਮਲਿਆਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ।

ਇਹ ਵੀ ਪੜ੍ਹੋ 👉Dr. Balbir Singh ਨੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ ਸਰਕਾਰ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸਮੀਖਿਆ ਕਰਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਬਕਾ ਸੈਨਿਕਾਂ ਨਾਲ ਸਬੰਧਤ ਸਾਰੇ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਤੇ ਸਹੂਲਤਾਂ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ।

ਇਹ ਵੀ ਪੜ੍ਹੋ 👉Amritsar ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਕੈਬਨਿਟ ਮੰਤਰੀ ਨੇ ਕਿਹਾ ਕਿ ਸਾਬਕਾ ਸੈਨਿਕਾਂ ਨੇ ਦੇਸ਼ ਦੀ ਰਾਖੀ ਲਈ ਆਪਣਾ ਜੀਵਨ ਸਮਰਪਿਤ ਕੀਤਾ ਹੈ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨਾ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਬਕਾ ਸੈਨਿਕਾਂ ਲਈ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪਹੁੰਚਣਾ ਯਕੀਨੀ ਬਣਾਇਆ ਜਾਵੇ।ਇਸ ਮੌਕੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸੁਮੇਰ ਸਿੰਘ ਗੁਰਜਰ, ਡਾਇਰੈਕਟਰ ਰੱਖਿਆ ਸੇਵਾਵਾਂ ਭਲਾਈ ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ ਅਤੇ ਪੈਸਕੋ ਦੇ ਡਾਇਰੈਕਟਰ ਮੇਜਰ ਜਨਰਲ ਹਰਮਨਦੀਪ ਸਿੰਘ (ਸੇਵਾਮੁਕਤ) ਵੀ ਹਾਜ਼ਰ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

Popular

More like this
Related

ਨਸ਼ਿਆਂ ਦੇ ਖਾਤਮੇ ਲਈ ਸ਼ਾਹ ਵੱਲੋਂ ਦਿੱਤੀ 2029 ਤੱਕ ਦੀ ਡੈੱਡਲਾਈਨ ’ਤੇ ਵੜਿੰਗ ਨੇ ਚੁੱਕੇ ਸਵਾਲ

👉ਕਿਹਾ-ਇਹ ਡੁੱਬ ਰਹੇ ਬੈਂਕ ਦਾ ਬਹੁਤ ਲੰਮੀ ਤਾਰੀਖ ਵਾਲਾ...

Haryana ਦੀ ਪੇਪਰਲੇਸ ਪ੍ਰੋਪਰਟੀ ਰਜਿਸਟ੍ਰੇਸ਼ਨ ਦਾ ਵੱਡਾ ਅਸਰ ਹੋਇਆ – ਡਾ. ਸੁਮਿਤਾ ਮਿਸ਼ਰਾ

👉6.5 ਲੱਖ ਰਜਿਸਟ੍ਰੀਆਂ, ਪੰਜ ਦਿਨਾਂ ਵਿੱਚ ਮਨਜ਼ੂਰੀ ਅਤੇ ਸਟਾਂਪ...