Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਮੁਲਾਜ਼ਮ ਮੰਚ

ਪੰਜਾਬ ਸਰਕਾਰ ਨੇ ਪਨਬੱਸ ਮੁਲਾਜ਼ਮਾਂ ਦੇ ਬਕਾਏ ਅਤੇ ਤਿਉਹਾਰ ਦੇ ਐਡਵਾਂਸ ਦੀ ਸਮੇਂ ਸਿਰ ਵੰਡ ਯਕੀਨੀ ਬਣਾਈ: ਲਾਲਜੀਤ ਸਿੰਘ ਭੁੱਲਰ

36 Views

ਕੈਬਨਿਟ ਮੰਤਰੀ ਵੱਲੋਂ 4,000 ਤੋਂ ਵੱਧ ਠੇਕਾ ਆਧਾਰਤ ਅਤੇ ਆਊਟਸੋਰਸ ਕਰਮਚਾਰੀਆਂ ਨੂੰ ਤਿਉਹਾਰ ਦੇ ਐਡਵਾਂਸ ਵਜੋਂ ਪ੍ਰਤੀ ਮੁਲਾਜ਼ਮ 10,000 ਰੁਪਏ ਦੇਣ ਦਾ ਐਲਾਨ
ਚੰਡੀਗੜ੍ਹ, 26 ਅਕਤੂਬਰ:ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਇਥੇ ਦੱਸਿਆ ਕਿ ਸੂਬਾ ਸਰਕਾਰ ਨੇ ਪਨਬੱਸ ਕਰਮਚਾਰੀਆਂ ਨੂੰ ਉਨ੍ਹਾਂ ਦੇ ਬਕਾਏ ਅਤੇ ਤਿਉਹਾਰ ਦੇ ਐਡਵਾਂਸ ਦੀ ਸਮੇਂ ਸਿਰ ਵੰਡ ਨੂੰ ਯਕੀਨੀ ਬਣਾਇਆ ਹੈ ਅਤੇ 3,189 ਕਰਮਚਾਰੀਆਂ ਨੂੰ ਸਾਲਾਨਾ ਵਾਧੇ ਦੇ ਬਕਾਏ ਦੀ ਪਹਿਲੀ ਕਿਸ਼ਤ ਵਜੋਂ 1.15 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ।ਟਰਾਂਸਪੋਰਟ ਮੰਤਰੀ ਨੇ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਅਤੇ ਕਰਮਚਾਰੀਆਂ ਦੀਆਂ ਵਿੱਤੀ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰ ਵੱਲੋਂ ਠੋਸ ਕਦਮ ਚੁੱਕੇ ਜਾ ਰਹੇ ਹਨ।

ਇਹ ਵੀ ਪੜ੍ਹੋ:Big News: ਜਮੀਨ ਮੁਆਵਜ਼ੇ ਘੁਟਾਲੇ ’ਚ ਵਿਜੀਲੈਂਸ ਵੱਲੋਂ ਵੀਆਈਪੀ ਜ਼ਿਲ੍ਹੇ ’ਚ ਤੈਨਾਤ ਏਡੀਸੀ ਗ੍ਰਿਫਤਾਰ

ਕੈਬਨਿਟ ਮੰਤਰੀ ਨੇ ਦੱਸਿਆ ਕਿ ਪਨਬੱਸ ਨੇ ਠੇਕਾ ਆਧਾਰਤ ਅਤੇ ਆਊਟਸੋਰਸ ਕਰਮਚਾਰੀਆਂ ਲਈ ਅਕਤੂਬਰ 2022 ਤੋਂ ਅਗਸਤ 2023 ਤੱਕ ਦੇ 5 ਫ਼ੀਸਦੀ ਸਾਲਾਨਾ ਵਾਧੇ ਦੇ ਬਕਾਏ ਦੀ ਵੰਡ ਨੂੰ ਮਨਜ਼ੂਰੀ ਦੇ ਦਿੱਤੀ ਹੈ।ਉਨ੍ਹਾਂ ਦੱਸਿਆ ਕਿ ਕਰਮਚਾਰੀਆਂ ਦੇ ਬਕਾਏ ਦੀ ਇਹ ਵੰਡ ਤਿੰਨ ਪੜਾਵਾਂ ਵਿੱਚ ਕੀਤੀ ਜਾਵੇਗੀ, ਜਿਸ ਤਹਿਤ ਲਗਭਗ 1.15 ਕਰੋੜ ਰੁਪਏ ਦੀ ਕਿਸ਼ਤ 3,189 ਕਰਮਚਾਰੀਆਂ ਨੂੰ ਜਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਬਾਕੀ ਦੀਆਂ ਕਿਸ਼ਤਾਂ ਲਈ ਜਨਵਰੀ ਅਤੇ ਮਾਰਚ 2025 ਦੀ ਸਮਾਂ-ਸੀਮਾ ਨਿਰਧਾਰਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਤੰਬਰ 2023 ਤੋਂ ਬਾਅਦ ਕਰਮਚਾਰੀਆਂ ਦੀਆਂ ਵਧੀਆਂ ਹੋਈਆਂ ਤਨਖ਼ਾਹਾਂ ਨਿਰਧਾਰਤ ਸਮਾਂ-ਸੀਮਾ ਅੰਦਰ ਜਾਰੀ ਕੀਤੀਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ:ਬਠਿੰਡਾ ’ਚ ਚੱਲਦੀ ਟਰੇਨ ਬਣੀ ਅੱ.ਗ ਦਾ ਗੋ+ਲਾ,ਜਾਂਚ ਸ਼ੁਰੂ

ਸ. ਭੁੱਲਰ ਨੇ ਦੱਸਿਆ ਕਿ ਕਰਮਚਾਰੀਆਂ ਦੀ ਭਲਾਈ ਹਿੱਤ ਇੱਕ ਹੋਰ ਪਹਿਲਕਦਮੀ ਤਹਿਤ ਸਰਕਾਰ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਪਨਬੱਸ ਨੇ ਆਪਣੇ ਲਗਭਗ 4,052 ਆਊਟਸੋਰਸ ਅਤੇ ਠੇਕਾ ਆਧਾਰਤ ਕਰਮਚਾਰੀਆਂ ਨੂੰ ਤਿਉਹਾਰ ਦੇ ਐਡਵਾਂਸ ਵਜੋਂ 10,000 ਰੁਪਏ ਪ੍ਰਤੀ ਮੁਲਾਜ਼ਮ ਦੇਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਹ ਐਡਵਾਂਸ ਉਨ੍ਹਾਂ ਦੀ ਅਕਤੂਬਰ 2024 ਦੀ ਤਨਖ਼ਾਹ ਵਿੱਚੋਂ ਦਿੱਤਾ ਜਾਵੇਗਾ ਅਤੇ ਬਾਅਦ ਵਿੱਚ ਉਸੇ ਮਹੀਨੇ ਦੀ ਤਨਖ਼ਾਹ ਵਿੱਚੋਂ ਇਸ ਨੂੰ ਐਡਜਸਟ ਕਰ ਲਿਆ ਜਾਵੇਗਾ।ਟਰਾਂਸਪੋਰਟ ਮੰਤਰੀ ਨੇ ਕਰਮਚਾਰੀਆਂ ਦੀ ਭਲਾਈ ਲਈ ਮਾਨ ਸਰਕਾਰ ਵੱਲੋਂ ਕੀਤੇ ਜਾ ਰਹੇ ਠੋਸ ਯਤਨਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਹ ਪਹਿਲਕਦਮੀਆਂ ਕਰਮਚਾਰੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਕੀਤੀਆਂ ਗਈਆਂ ਹਨ।

 

Related posts

ਫੌਜ ਤੇ ਪੰਜਾਬ ਪੁਲਿਸ ਚ ਭਰਤੀ ਹੋਣ ਦੇ ਚਾਹਵਾਨ ਲੜਕਿਆਂ ਨੂੰ ਕਾਲਝਰਾਣੀ ਕੈਂਪ ’ਚ ਦਿੱਤੀ ਜਾਵੇਗੀ ਮੁਫਤ ਸਿਖਲਾਈ

punjabusernewssite

ਲਹਿਰਾ ਥਰਮਲ ਦੇ ਠੇਕਾ ਮੁਲਾਜ਼ਮਾਂ ਨੇ ਅਗਲੇ ਸੰਘਰਸ਼ਾਂ ਦੀ ਤਿਆਰੀ ਵਜੋਂ ਕੀਤੀ ਰੈਲੀ

punjabusernewssite

ਠੇਕਾ ਮੁਲਾਜ਼ਮ ਆਗੂਆਂ ਨੇ ਜ਼ਿਲਾ ਪ੍ਰਸ਼ਾਸਨ ਨੂੰ ਸੌਂਪਿਆ ਸੰਘਰਸ਼ ਸੰਬੰਧੀ ਨੋਟਿਸ

punjabusernewssite