Punjab Govt ਵੱਲੋਂ ਐਸ.ਸੀ. ਵਿਦਿਆਰਥੀਆਂ ਲਈ ਪੜ੍ਹਾਈ ਦਾ ਸਹਾਰਾ ਹੋਰ ਮਜ਼ਬੂਤ; ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ₹53.30 ਕਰੋੜ ਜਾਰੀ ਤੇ ਪ੍ਰਸਤਾਵਿਤ: ਡਾ. ਬਲਜੀਤ ਕੌਰ

Date:

spot_img

👉ਸਾਲ 2025-26 ਦੌਰਾਨ 94,092 ਬੱਚਿਆਂ ਨੂੰ ਮਿਲਿਆ ਫਾਇਦਾ; 2026-27 ਵਿੱਚ 1.17 ਲੱਖ ਵਿਦਿਆਰਥੀਆਂ ਲਈ ₹40 ਕਰੋੜ ਦਾ ਬਜਟ ਰੱਖਣ ਦੀ ਤਜਵੀਜ਼
👉ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਹਰ ਬੱਚੇ ਨੂੰ ਪੜ੍ਹਨ ਤੇ ਅੱਗੇ ਵਧਣ ਦਾ ਬਰਾਬਰ ਮੌਕਾ ਦੇਣ ਲਈ ਵਚਨਬੱਧ
Punjab News:ਸੂਬੇ ਦੇ ਹਰ ਬੱਚੇ ਤੱਕ ਚੰਗੀ ਸਿੱਖਿਆ ਪਹੁੰਚਾਉਣ ਦੀ ਆਪਣੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਜ਼ੀਫਾ ਯੋਜਨਾਵਾਂ ਨੂੰ ਹੋਰ ਮਜ਼ਬੂਤ ਕਰ ਰਹੀ ਹੈ ਤਾਂ ਜੋ ਗਰੀਬੀ ਕਾਰਨ ਕਿਸੇ ਵੀ ਅਨੁਸੂਚਿਤ ਜਾਤੀ (ਐਸ.ਸੀ.) ਦੇ ਬੱਚੇ ਦੀ ਪੜ੍ਹਾਈ ਨਾ ਛੁੱਟੇ।

ਇਹ ਵੀ ਪੜ੍ਹੋ  ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਪੰਜਾਬ ਨੂੰ ਦੇਸ਼ ਦਾ ਖੇਡ ਹੱਬ ਬਣਾਵਾਂਗੇ

ਹੋਰ ਜਾਣਕਾਰੀ ਸਾਂਝੀ ਕਰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਐਸ.ਸੀ. ਵਿਦਿਆਰਥੀਆਂ ਲਈ ਚਲਾਈ ਜਾ ਰਹੀ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਪੰਜਾਬ ਸਰਕਾਰ ਨੇ ਵਿੱਤੀ ਸਾਲ 2025-26 ਦੌਰਾਨ 94,092 ਵਿਦਿਆਰਥੀਆਂ ਲਈ ₹13.30 ਕਰੋੜ ਰੁਪਏ ਜਾਰੀ ਕੀਤੇ ਹਨ। ਇਸ ਤੋਂ ਇਲਾਵਾ, ਅਗਲੇ ਵਿੱਤੀ ਸਾਲ 2026-27 ਲਈ 1,17,142 ਬੱਚਿਆਂ ਨੂੰ ਫਾਇਦਾ ਪਹੁੰਚਾਉਣ ਵਾਸਤੇ ₹40 ਕਰੋੜ ਰੁਪਏ ਦਾ ਬਜਟ ਪ੍ਰਸਤਾਵਿਤ ਕੀਤਾ ਗਿਆ ਹੈ, ਤਾਂ ਜੋ ਸਕੂਲ ਪੱਧਰ ‘ਤੇ ਬੱਚਿਆਂ ਦੀ ਪੜ੍ਹਾਈ ਬਿਨਾਂ ਕਿਸੇ ਰੁਕਾਵਟ ਦੇ ਚੱਲਦੀ ਰਹੇ।ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਕੀਮ ਦੀ ਬਦੌਲਤ ਆਰਥਿਕ ਤੌਰ ‘ਤੇ ਕਮਜ਼ੋਰ ਐਸ.ਸੀ. ਪਰਿਵਾਰਾਂ ਦੇ ਹਜ਼ਾਰਾਂ ਬੱਚੇ ਬਿਨਾਂ ਕਿਸੇ ਵਿੱਤੀ ਬੋਝ ਦੇ ਆਪਣੀ ਪੜ੍ਹਾਈ ਜਾਰੀ ਰੱਖ ਰਹੇ ਹਨ।

ਇਹ ਵੀ ਪੜ੍ਹੋ  CM Bhagwant Mann ਦਾ ਵੱਡਾ ਐਲਾਨ; ਐਚ.ਆਰ.-2 ਰੋਡ ਹੁਣ ‘ਸ਼ਹੀਦ ਕਰਨਲ ਮਨਪ੍ਰੀਤ ਸਿੰਘ ਮਾਰਗ’ ਦੇ ਨਾਂ ਨਾਲ ਜਾਣੀ ਜਾਵੇਗੀ

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਿੱਖਿਆ ਹੀ ਸਮਾਜਿਕ ਸੁਧਾਰ ਦੀ ਸਭ ਤੋਂ ਮਜ਼ਬੂਤ ਨੀਂਹ ਹੈ ਅਤੇ ਇਹ ਹਰ ਬੱਚੇ ਨੂੰ ਬਰਾਬਰ ਦੇ ਮੌਕੇ ਦਵਾਉਣ ਵਿੱਚ ਅਹਿਮ ਰੋਲ ਅਦਾ ਕਰਦੀ ਹੈ।ਡਾ. ਬਲਜੀਤ ਕੌਰ ਨੇ ਆਖਿਆ ਕਿ ਪੰਜਾਬ ਸਰਕਾਰ ਪਿਛੜੇ ਵਰਗਾਂ ਦੇ ਲੋਕਾਂ ਨੂੰ ਉੱਪਰ ਚੁੱਕਣ ਲਈ ਸਿੱਖਿਆ ਅਤੇ ਮਨੁੱਖੀ ਵਿਕਾਸ ‘ਤੇ ਖਾਸ ਧਿਆਨ ਦੇ ਰਹੀ ਹੈ। ਐਸ.ਸੀ. ਵਿਦਿਆਰਥੀਆਂ ਲਈ ਸਿੱਖਿਆ ਦੇ ਰਾਹ ਖੋਲ੍ਹਣਾ ‘ਰੰਗਲਾ ਪੰਜਾਬ’ ਬਣਾਉਣ ਵੱਲ ਇੱਕ ਬਹੁਤ ਵੱਡਾ ਕਦਮ ਹੈ।ਸਰਕਾਰ ਦੇ ਅਗਲੇ ਪਲਾਨ ਬਾਰੇ ਗੱਲ ਕਰਦਿਆਂ ਮੰਤਰੀ ਨੇ ਕਿਹਾ ਕਿ ਵਿਭਾਗ ਵਜ਼ੀਫਾ ਸਕੀਮ ਨੂੰ ਸਮੇਂ ਸਿਰ ਲਾਗੂ ਕਰਨ, ਹੱਕਦਾਰ ਪਰਿਵਾਰਾਂ ਤੱਕ ਜਾਣਕਾਰੀ ਪਹੁੰਚਾਉਣ ਅਤੇ ਪੈਸੇ ਸਿੱਧੇ ਖਾਤਿਆਂ ਵਿੱਚ ਭੇਜਣ ਦਾ ਕੰਮ ਪੂਰੀ ਮੁਸਤੈਦੀ ਨਾਲ ਕਰੇਗਾ ਤਾਂ ਜੋ ਕਿਸੇ ਵੀ ਲੋੜਵੰਦ ਬੱਚੇ ਨੂੰ ਮਦਦ ਮਿਲਣ ਵਿੱਚ ਦੇਰੀ ਨਾ ਹੋਵੇ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਨੌਜਵਾਨਾਂ ਦਾ ਭਵਿੱਖ ਉੱਜਵਲ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

ਏਸ਼ੀਅਨ ਚੈਂਪੀਅਨਜ਼ ਟਰਾਫੀ 2026 – ਦੂਜਾ ਦਿਨ; ਭਾਰਤ, ਜਾਪਾਨ ਅਤੇ ਮਲੇਸ਼ੀਆ ਨੇ ਹਾਸਲ ਕੀਤੀ ਜਿੱਤ

ਏਸ਼ੀਅਨ ਚੈਂਪੀਅਨਜ਼ ਟਰਾਫੀ 2026 - ਦੂਜਾ ਦਿਨ; ਭਾਰਤ, ਜਾਪਾਨ...

Punjab Police ਦੇ DSP ਦੀਆਂ ਹੋਈਆਂ ਬਦਲੀਆਂ, ਦੇਖੋ list…

Punjab News: Punjab Police ਦੇ ਵਿਚ ਅੱਜ DSP ਦੇ...

ਜ਼ਿਲ੍ਹਾ ਪੁਲਿਸ ਦੁਕਾਨਦਾਰਾਂ ਤੇ ਵਪਾਰੀਆਂ ਨੂੰ ਸੁਰੱਖਿਅਤ ਮਾਹੌਲ ਦੇਣ ਲਈ ਵਚਨਬੱਧ : ਵੈਭਵ ਚੌਧਰੀ

👉ਤਿਓਹਾਰੀ ਸੀਜ਼ਨ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਵੱਲੋਂ ਗਸ਼ਤ ਵਧਾਈ...

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਤੇ ਚੌਧਰੀ ਸ਼ਿਆਮ ਲਾਲ ਗੁੱਜਰ ਬੀਜੇਪੀ ‘ਚ ਸ਼ਾਮਲ

👉ਸ਼੍ਰੋਮਣੀ ਅਕਾਲੀ ਦਲ ਬੀਸੀ ਵਿੰਗ ਦੇ ਪ੍ਰਧਾਨ ਨੇ ਸੈਂਕੜੇ...