Thursday, April 16, 2026
spot_img
spot_img

Punjab Govt ਨੇ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਡਾਕਟਰਾਂ ਨੂੰ ਸਨਮਾਨਿਤ ਕਰਨ ਲਈ ਲਿਆਂਦੀ ਨਵੇਕਲੀ ਨੀਤੀ

Date:

spot_img

👉ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹਰ ਸਾਲ ਡਾਕਟਰਾਂ ਦਾ ਮਨੋਬਲ ਵਧਾਉਣ ਲਈ ਸ਼ਾਨਦਾਰ ਸੇਵਾ ਨਿਭਾਉਣ ਵਾਲੇ 60 ਡਾਕਟਰਾਂ ਨੂੰ ਕਰਨਗੇ ਸਨਮਾਨਿਤ
👉ਪੁਰਸਕਾਰ ਪ੍ਰਾਪਤ ਕਰਨ ਵਾਲਿਆਂ ਨੂੰ ਮਿਲੇਗਾ ਸਨਮਾਨ ਸਰਟੀਫਿਕੇਟ ਅਤੇ ਰਾਜ ਸਿਹਤ ਸਨਮਾਨ ਬੋਰਡ ਉੱਤੇ ਸਥਾਈ ਤੌਰ `ਤੇ ਲਿਖਿਆ ਜਾਵੇਗਾ ਐਵਾਰਡੀ ਦਾ ਨਾਮ : ਸਿਹਤ ਮੰਤਰੀ ਡਾ. ਬਲਬੀਰ ਸਿੰਘ

Chandigarh News: health news; ਸਿਹਤ ਸੰਭਾਲ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਡਾਕਟਰੀ ਪੇਸ਼ੇਵਰਾਂ ਦੀਆਂ ਅਣਥੱਕ ਸੇਵਾਵਾਂ ਨੂੰ ਮਾਨਤਾ ਦੇਣ ਲਈ ਇੱਕ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾਕਟਰਾਂ ਦਾ ਸਨਮਾਨ ਕਰਨ ਲਈ ਆਪਣੀ ਕਿਸਮ ਦੀ ਪਹਿਲੀ ਨੀਤੀ ਪੇਸ਼ ਕੀਤੀ ਹੈ। ਇਹ ਐਲਾਨ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਕੀਤਾ।ਸੰਸਥਾਗਤ, ਪਾਰਦਰਸ਼ੀ ਅਤੇ ਯੋਗਤਾ-ਅਧਾਰਤ ਪ੍ਰਣਾਲੀ ਵਰਗੀਆਂ ਵਿਸ਼ੇਸ਼ਤਾਵਾਂ ਵਾਲੀ ਇਹ ਨੀਤੀ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਦੁਆਰਾ ਲਾਗੂ ਕੀਤੀ ਜਾਵੇਗੀ, ਜਿਸ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਿੱਜੀ ਤੌਰ `ਤੇ ਸੂਬਾ ਪੱਧਰੀ ਸਮਾਗਮ ਵਿੱਚ ਪੁਰਸਕਾਰ ਪ੍ਰਦਾਨ ਕਰਨਗੇ। ਇਹ ਉਪਰਾਲਾ ਪੰਜਾਬ ਦੀਆਂ ਸਿਹਤ ਸੇਵਾਵਾਂ ਦੀ ਰੀੜ੍ਹ ਮੰਨੇ ਜਾਂਦੇ ਡਾਕਟਰਾਂ ਦੇ ਯੋਗਦਾਨ ਨੂੰ ਮਾਨਤਾ ਦੇਣ ਲਈ ਸੂਬੇ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਇਹ ਵੀ ਪੜ੍ਹੋ punjab cabinet meeting; ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਪੰਜਾਬ ਵਿੱਚ ਕਾਰੋਬਾਰ ਨੂੰ ਹੁਲਾਰਾ ਦੇਣ ਲਈ ਕਈ ਅਹਿਮ ਪਹਿਲਕਦਮੀਆਂ ਉੱਤੇ ਮੋਹਰ

ਪ੍ਰੈਸ ਕਾਨਫਰੰਸ ਦੌਰਾਨ ਇਸ ਪਹਿਲਕਦਮੀ ਬਾਰੇ ਦੱਸਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਸਾਲ 60 ਡਾਕਟਰਾਂ ਨੂੰ ਇਸ ਨਵੀਂ ਨੀਤੀ ਤਹਿਤ ਸਨਮਾਨਿਤ ਕਰੇਗੀ ਤਾਂ ਜੋ ਡਾਕਟਰੀ ਪੇਸ਼ੇਵਰਾਂ ਦੇ ਮਨੋਬਲ ਅਤੇ ਉਨ੍ਹਾਂ ਦੀ ਮਾਨਵਤਾਵਾਦੀ ਸੇਵਾ ਪ੍ਰਤੀ ਵਚਨਬੱਧਤਾ ਨੂੰ ਹੋਰ ਉਤਸ਼ਾਹਿਤ ਕੀਤਾ ਜਾ ਸਕੇ।ਉਨ੍ਹਾਂ ਕਿਹਾ ਕਿ ਇਹ ਪੁਰਸਕਾਰ ਚਾਰ ਸ਼੍ਰੇਣੀਆਂ ਤਹਿਤ ਦਿੱਤੇ ਜਾਣਗੇ,ਜਿਨ੍ਹਾਂ ਵਿੱਚ ਰਾਜ ਪੱਧਰੀ ਸਰਵੋਤਮ ਡਾਕਟਰ ਪੁਰਸਕਾਰ, ਜਿ਼ਲ੍ਹਾ ਪੱਧਰੀ ਐਕਸੀਲੈਂਸ ਐਵਾਰਡ, ਨਵੀਨਤਾ ਜਾਂ ਜਨਤਕ ਸਿਹਤ ਲੀਡਰਸਿ਼ਪ ਲਈ ਵਿਸ਼ੇਸ਼ ਮਾਨਤਾ ਅਤੇ ਨਿੱਜੀ ਖੇਤਰ ਵਿੱਚ ਜਨਤਕ ਸੇਵਾ ਲਈ ਵਿਸ਼ੇਸ਼ ਮਾਨਤਾ ਸ਼ਾਮਲ ਹੈ। ਹਰੇਕ ਐਵਾਰਡੀ ਨੂੰ ਮੁੱਖ ਮੰਤਰੀ ਜਾਂ ਸਿਹਤ ਮੰਤਰੀ, ਪੰਜਾਬ ਵੱਲੋਂ ਸਨਮਾਨ ਸਰਟੀਫਿਕੇਟ ਦਿੱਤਾ ਜਾਵੇਗਾ ਅਤੇ ਐਵਾਰਡੀ ਦਾ ਨਾਂ ਰਾਜ ਸਿਹਤ ਸਨਮਾਨ ਬੋਰਡ `ਤੇ ਸਥਾਈ ਤੌਰ `ਤੇ ਲਿਖਿਆ ਜਾਵੇਗਾ ,ਜਿਸ ਨੂੰ ਡਿਜੀਟਲ ਰੂਪ ਵਿੱਚ ਸਰਕਾਰੀ ਹਸਪਤਾਲਾਂ ਵਿੱਚ ਪ੍ਰਮੁੱਖਤਾ ਨਾਲ ਪ੍ਰਦਰਸਿ਼ਤ ਕੀਤਾ ਜਾਵੇਗਾ।ਡਾ. ਬਲਬੀਰ ਸਿੰਘ ਨੇ ਕਿਹਾ, “ਡਾਕਟਰ ਜਨਤਕ ਸਿਹਤ ਦੇ ਰਾਖੇ ਹਨ , ਜੋ ਕੋਵਿਡ-19 ਤੋਂ ਲੈ ਕੇ ਹੜ੍ਹਾਂ ਤੱਕ ਸੰਕਟ ਦੀ ਹਰ ਘੜੀ ਦੌਰਾਨ ਪੰਜਾਬ ਦੇ ਲੋਕਾਂ ਲਈ ਡੱਟ ਕੇ ਖੜ੍ਹੇ ਹਨ।

ਇਹ ਵੀ ਪੜ੍ਹੋ ਪੰਜਾਬ ਵੱਲੋਂ ਪੁਰਾਣੇ ਕਰ ਬਕਾਇਆਂ ਦੇ ਨਿਪਟਾਰੇ ਲਈ ਫਾਈਨਲ ਯਕਮੁਸ਼ਤ ਨਿਪਟਾਰਾ ਯੋਜਨਾ ਪੇਸ਼: ਹਰਪਾਲ ਸਿੰਘ ਚੀਮਾ

ਇਹ ਨੀਤੀ ਸਾਡੀ ਸਰਕਾਰ ਵੱਲੋਂ ਡਾਕਟਰੀ ਪੇਸ਼ੇਵਰਾਂ ਦੀ ਸੇਵਾ ਨੂੰ ਮਾਨਤਾ ਦੇਣ ਅਤੇ ਉਨ੍ਹਾਂ ਨੂੰ ਇਸੇ ਤਰ੍ਹਾਂ ਸਮਰਪਣ ਅਤੇ ਹਲੀਮੀ ਨਾਲ ਅਗਵਾਈ ਕਰਦੇ ਰਹਿਣ ਲਈ ਉਤਸ਼ਾਹਿਤ ਕਰਨ ਦੇ ਸੰਕਲਪ ਨੂੰ ਦਰਸਾਉਂਦੀ ਹੈ।”ਅੱਜ ਲਗਭਗ 6,000 ਡਾਕਟਰ ਆਮ ਆਦਮੀ ਕਲੀਨਿਕਾਂ, ਪੇਂਡੂ ਅਤੇ ਸ਼ਹਿਰੀ ਪ੍ਰਾਇਮਰੀ ਸਿਹਤ ਕੇਂਦਰਾਂ, ਕਮਿਊਨਿਟੀ ਸਿਹਤ ਕੇਂਦਰਾਂ, ਸਬ-ਡਿਵੀਜ਼ਨਲ ਅਤੇ ਜਿ਼ਲ੍ਹਾ ਹਸਪਤਾਲਾਂ, ਸਰਕਾਰੀ ਮੈਡੀਕਲ ਕਾਲਜਾਂ ਅਤੇ ਆਊਟਰੀਚ ਪ੍ਰੋਗਰਾਮਾਂ ਵਿੱਚ ਸੇਵਾ ਨਿਭਾ ਰਹੇ ਹਨ। ਸਿਹਤ ਸੰਭਾਲ ਨਾਲ ਜੁੜੇ ਇਹ ਸਾਰੇ ਪੇਸ਼ੇਵਰ ਪੰਜਾਬ ਵਿੱਚ ਦੂਰ-ਦੁਰਾਡੇ ਵਸਦੀ ਆਬਾਦੀ ਸਮੇਤ ਸੂਬੇ ਦੇ ਹਰ ਕੋਨੇ ਤੱਕ ਮਿਆਰੀ ਸਿਹਤ ਸਹੂਲਤਾਂ ਦੀ ਪਹੰੁਚ ਨੂੰ ਯਕੀਨੀ ਬਣਾਉਂਦੇ ਹਨ।ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 2022 ਤੋਂ ਹੁਣ ਤੱਕ ਕੁੱਲ 934 ਡਾਕਟਰਾਂ ਦੀ ਭਰਤੀ ਕੀਤੀ ਹੈ – ਜੋ ਕਿ ਸੂਬੇ ਦੇ ਪੇਂਡੂ ਅਤੇ ਸ਼ਹਿਰੀ ਪ੍ਰਾਇਮਰੀ ਸਿਹਤ ਕੇਂਦਰਾਂ, ਕਮਿਊਨਿਟੀ ਸਿਹਤ ਕੇਂਦਰਾਂ, ਸਬ ਡਿਵੀਜ਼ਨਲ ਅਤੇ ਜਿ਼ਲ੍ਹਾ ਹਸਪਤਾਲਾਂ ਵਿੱਚ ਤਾਇਨਾਤ 3,831 ਮੈਡੀਕਲ ਅਫਸਰਾਂ ਅਤੇ ਮਾਹਿਰਾਂ ਦੀ ਮੌਜੂਦਾ ਤਾਕਤ ਦਾ ਲਗਭਗ 25ਫੀਸਦ ਹੈ। ਉਨ੍ਹਾਂ ਪੁਸ਼ਟੀ ਕੀਤੀ ਕਿ ਡਾਕਟਰੀ ਸੇਵਾਵਾਂ ਨੂੰ ਮਜ਼ਬੂਤ ਕਰਨ ਦਾ ਕੰਮ ਜਾਰੀ ਹੈ ਅਤੇ ਅਗਲੇ ਇੱਕ ਤੋਂ ਦੋ ਮਹੀਨਿਆਂ ਵਿੱਚ ਹੋਰ ਡਾਕਟਰਾਂ ਦੇ ਸੂਬੇ ਦੀ ਸਿਹਤ ਫੋਰਸ ਵਿੱਚ ਸ਼ਾਮਲ ਹੋਣ ਦੀ ਆਸ ਹੈ।

ਇਹ ਵੀ ਪੜ੍ਹੋ Punjab ਦੇ Mohali ਵਿਚ NIA ਦੀ ਬਣੇਗੀ ਵਿਸ਼ੇਸ ਅਦਾਲਤ, ਪੰਜਾਬ ਸਰਕਾਰ ਨੇ ਦਿੱਤੀ ਮੰਨਜੂਰੀ

ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਡਾਕਟਰ ਸਿਹਤ ਸੰਭਾਲ ਪ੍ਰਦਾਨ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ, ਜਿਸ ਵਿੱਚ ਓਪੀਡੀਜ਼, ਆਈਪੀਡੀਜ਼, ਸਰਜਰੀਆਂ ਅਤੇ ਐਮਰਜੈਂਸੀ ਪ੍ਰਬੰਧਨ ਤੋਂ ਲੈ ਕੇ ਟੀਕਾਕਰਨ, ਮਾਂ ਤੇ ਬੱਚੇ ਦੀ ਸਿਹਤ ਅਤੇ ਬਿਮਾਰੀ ਨਿਯੰਤਰਣ ਵਰਗੇ ਰੋਕਥਾਮ ਪ੍ਰੋਗਰਾਮ ਸ਼ਾਮਲ ਹਨ। ਇਸ ਤੋਂ ਇਲਾਵਾ ਡਾਕਟਰ ਮੈਡੀਕਲ ਖੋਜ, ਸਿਖਲਾਈ ਅਤੇ ਨਵੀਨਤਾਵਾਂ ਵਿੱਚ ਵੀ ਸਰਗਰਮੀ ਨਾਲ ਯੋਗਦਾਨ ਪਾ ਰਹੇ ਹਨ ਜੋ ਸੂਬੇ ਦੀ ਸਿਹਤ ਸੰਭਾਲ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਂਦੇ ਹਨ।ਡਾ. ਬਲਬੀਰ ਸਿੰਘ ਨੇ ਅੱਗੇ ਦੱਸਿਆ ਕਿ ਇਸੇ ਤਰਜ਼ `ਤੇ ਸਿਹਤ ਵਿਭਾਗ ਵਿੱਚ ਮੋਹਰੀ ਕਤਾਰ `ਚ ਕੰਮ ਕਰ ਰਹੀਆਂ ਆਸ਼ਾ ਵਰਕਰਾਂ, ਨਰਸਾਂ ਅਤੇ ਹੋਰ ਸਟਾਫ਼ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ।ਇਹ ਪਹਿਲਕਦਮੀ ਪੰਜਾਬ ਸਰਕਾਰ ਦੀ ਡਾਕਟਰਾਂ ਦੇ ਅਣਥੱਕ ਯੋਗਦਾਨ ਨੂੰ ਸਨਮਾਨਿਤ ਕਰਨ, ਉਨ੍ਹਾਂ ਨੂੰ ਬਿਹਤਰੀਨ ਸੇਵਾਵਾਂ ਨੂੰ ਇਸੇ ਤਰ੍ਹਾਂ ਜਾਰੀ ਰੱਖਣ ਲਈ ਪ੍ਰੇਰਿਤ ਕਰਨ ਅਤੇ ਪੰਜਾਬ ਦੇ ਲੋਕਾਂ ਲਈ ਇੱਕ ਮਜ਼ਬੂਤ ਅਤੇ ਜਵਾਬਦੇਹ ਸਿਹਤ ਸੰਭਾਲ ਪ੍ਰਣਾਲੀ ਸਥਾਪਤ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਅੰਮ੍ਰਿਤਸਰ ਵਿੱਚ ਨੌਜਵਾਨ ਦਾ ਗੋਲੀਆਂ ਮਾਰ ਕੇ ਕ+ਤ+ਲ

Amritsar News:ਬੀਤੀ ਰਾਤ ਜਿਲਾ ਅੰਮ੍ਰਿਤਸਰ ਦੇ ਪਿੰਡ ਭੁੱਲਰ ਵਿੱਚ...

SSD Girls College ਵੱਲੋਂ ਸਿਹਤ ਸੰਬੰਧੀ ਮੁੱਦਿਆਂ ‘ਤੇ ਇੱਕ ਵਿਸ਼ੇਸ਼ ਗਿਆਨ ਲੈਕਚਰ ਦਾ ਆਯੋਜਨ

Bathinda News: SSD Girls College ਵੱਲੋਂ ਪ੍ਰਿੰਸੀਪਲ ਡਾ. ਨੀਰੂ...

Punjab Police ਨੂੰ ਮਿਲੀ ਵੱਡੀ ਸਫ਼ਲਤਾ; 4 ਹੈਂਡ ਗ੍ਰਨੇਡ ਅਤੇ 2 ਵਿਦੇਸ਼ੀ ਪਿਸਤੌਲਾਂ ਸਮੇਤ 1 ਕਾਬੂ

👉ਚੰਡੀਗੜ੍ਹ ਭਾਜਪਾ ਦਫ਼ਤਰ 'ਤੇ ਹੋਏ ਗ੍ਰਨੇਡ ਹਮਲੇ ਦੇ ਨਾਲ...

CM Bhagwant Mann ਅੱਜ ਬਟਾਲਾ ਦੇ ਲੋਕਾਂ ਨੂੰ ਦੇਣਗੇ ਵੱਡਾ ਤੋਹਫ਼ਾ !

Chandigarh News: CM Bhagwant Mann (ਮੁੱਖ ਮੰਤਰੀ ਭਗਵੰਤ ਮਾਨ)...