👉ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਜਮ ਜਥੇਬੰਦੀਆਂ ਦੇ ਆਗੂਆਂ ਦੀ ਹੋਈ ਮੀਟਿੰਗ ਵਿਚ ਬਣੀ ਸਹਿਮਤੀ
👉ਅਗਲੇ ਮਹੀਨੇ ਦੀ ਤਨਖਾਹ ਨਾਲ 4 ਫ਼ੀਸਦੀ ਵਾਧੇ ਦੀ ਪਹਿਲੀ ਕਿਸ਼ਤ ਮਿਲੇਗੀ
Chandigarh News : Punjab ਦੇ ਮੁਲਾਜ਼ਮਾਂ ਨੂੰ ਆਪ ਸਰਕਾਰ ਨੇ ਵੱਡਾ ਤੋਹਫ਼ਾ ਦਿੰਦਿਆਂ 8 ਫ਼ੀਸਦੀ DA ਦਾ ਵਧਾਰਾ ਦੇਣ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਮੁਲਾਜਮ ਜਥੇਬੰਦੀਆਂ ਦੇ ਆਗੂਆਂ ਦੀ ਹੋਈ ਮੀਟਿੰਗ ਵਿਚ ਲਿਆ ਗਿਆ। ਮੀਟਿੰਗ ਵਿਚ ਇਹ ਵੀ ਸਹਿਮਤੀ ਬਣੀ ਕਿ 4 ਫ਼ੀਸਦੀ ਡੀਏ ਦੀ ਪਹਿਲੀ ਕਿਸ਼ਤ ਅਗਤੂਬਰ ਮਹੀਨੇ ਦੀ ਤਨਖਾਹ ਦੇ ਨਾਲ ਦਿੱਤਾ ਜਾਵੇਗਾ ਤੇ ਅਗਲੀ ਕਿਸ਼ਤ ਨਵੰਬਰ ਮਹੀਨੇ ਵਿਚ ਦਿੱਤੀ ਜਾਵੇਗੀ। ਇਸਤੋਂ ਇਲਾਵਾ ਮੀਟਿੰਗ ਵਿਚ ਮੁਲਾਜ਼ਮਾਂ ਦੀਆਂ ਹੋਰਨਾਂ ਮੰਗਾਂ ‘ਤੇ ਵੀ ਚਰਚਾ ਹੋਈ ਅਤੇ ਮੁੱਖ ਮੰਤਰੀ ਨੇ ਭਰੋਸਾ ਦਿਵਾਇਆ ਕਿ ਅਗਲੀ ਮੀਟਿੰਗ 15 ਦਿਨਾਂ ਦੇ ਵਿਚ ਹੋਵੇਗੀ। ਮੀਟਿੰਗ ਤੋਂ ਬਾਅਦ, ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮੁਲਾਜ਼ਮਾਂ ਆਗੂਆਂ ਦੀ ਮੌਜੂਦਗੀ ਵਿਚ ਇੱਕ ਪ੍ਰੈਸ ਕਾਨਫਰੰਸ ਕਰਕੇ ਇਸਦੇ ਬਾਰੇ ਜਾਣਕਾਰੀ ਦਿੱਤੀ ਗਈ।
ਇਹ ਵੀ ਪੜ੍ਹੋ 👉AAP ਨੇ 2027 ਦੀਆਂ ਚੋਣਾਂ ਲਈ ਖਿੱਚੀ ਤਿਆਰੀ; 20 ਸਤੰਬਰ ਤੋਂ ਪੰਜਾਬ ਵਿੱਚ ਸ਼ੁਰੂ ਹੋਵੇਗੀ ਡੋਰ-ਟੁ-ਡੋਰ ਮੁਹਿੰਮ: ਮਨੀਸ਼ ਸਿਸੋਦੀਆ
ਅਮਨ ਅਰੋੜਾ ਨੇ ਦਸਿਆ ਕਿ ਪੰਜਾਬ ਦੇ ਮੁਲਾਜ਼ਮਾਂ ਨੂੰ ਹੁਣ 50% ਡੀਏ ਮਿਲੇਗਾ, ਜੋ ਇਸ ਮਹੀਨੇ ਉਨ੍ਹਾਂ ਦੀਆਂ ਤਨਖਾਹਾਂ ਦੇ ਨਾਲ ਦਿੱਤਾ ਜਾਵੇਗਾ।8% ਡੀਏ ਦੇਣ ਨਾਲ ਸਰਕਾਰ ‘ਤੇ ਲਗਭਗ ₹248 ਕਰੋੜ ਦਾ ਵਾਧੂ ਬੋਝ ਪਵੇਗਾ। ਅਮਨ ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਦੌਰਾਨ ਕਰਮਚਾਰੀਆਂ ਦੀਆਂ ਸਾਰੀਆਂ ਮੰਗਾਂ ਨੂੰ ਵਿਸਥਾਰ ਨਾਲ ਸੁਣਿਆ। ਉਨ੍ਹਾਂ ਕਿਹਾ ਕਿ 99% ਮੁੱਦੇ ਪਿਛਲੀਆਂ ਸਰਕਾਰਾਂ ਤੋਂ ਹਨ। ਕਰਮਚਾਰੀਆਂ ਨਾਲ ਮੀਟਿੰਗਾਂ ਜਾਰੀ ਰਹਿਣਗੀਆਂ ਅਤੇ ਮੁੱਖ ਮੰਤਰੀ ਨਾਲ ਇੱਕ ਹੋਰ ਮੀਟਿੰਗ ਲਗਭਗ ਦੋ ਹਫ਼ਤਿਆਂ ਵਿੱਚ ਹੋਵੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਵਿਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਪਾਰਟੀ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਤੋਂ ਇਲਾਵਾ ਪੈਨਸ਼ਨਰਾਂ ਦਾ ਸਾਂਝਾ ਮੋਰਚਾ, ਯੂਨਾਈਟਿਡ ਇੰਪਲਾਈਜ਼ ਫੋਰਮ, ਪੰਜਾਬ ਸਕੱਤਰੇਤ ਐਸੋਸੀਏਸ਼ਨ, ਅਤੇ ਪੰਜਾਬ ਸਿਵਲ ਸਕੱਤਰੇਤ ਅਫਸਰ ਐਸੋਸੀਏਸ਼ਨ (ਸੇਵਾਮੁਕਤ) ਸਮੇਤ ਵੱਖ-ਵੱਖ ਸੰਗਠਨਾਂ ਦੇ ਕਰੀਬ ਇੱਕ ਦਰਜ਼ਨ ਆਗੂ ਮੌਜੂਦ ਸਨ।
ਇਹ ਵੀ ਪੜ੍ਹੋ 👉Amritsar ‘ਚ ਡਿਊਟੀ ‘ਤੇ ਤੈਨਾਤ Punjab Police ਦੇ ASI ਦਾ ਗੋ/ਲੀ/ਆਂ ਮਾਰ ਕੇ ਕ*ਤ*ਲ
ਊਧਰ, ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ‘ਤੇ ਲਿਖਿਆ, ‘‘ਅੱਜ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਨਾਲ ਬਹੁਤ ਹੀ ਸਕਾਰਾਤਮਕ ਮੀਟਿੰਗ ਹੋਈ… ਮੁਲਾਜ਼ਮ ਸਾਡੇ ਪਰਿਵਾਰ ਦਾ ਅਹਿਮ ਹਿੱਸਾ ਹਨ, ਜਿਨ੍ਹਾਂ ਦੀ ਭਲਾਈ ਲਈ ਅਸੀਂ ਤੁਰੰਤ 8% ਮਹਿੰਗਾਈ ਭੱਤਾ (DA) ਵਧਾਉਣ ਦਾ ਫੈਸਲਾ ਲਿਆ ਹੈ… ਇਹ ਵਾਧਾ ਅਕਤੂਬਰ ਦੀ ਤਨਖਾਹ ਨਾਲ ਮਿਲਣਾ ਸ਼ੁਰੂ ਹੋਵੇਗਾ…ਪਿਛਲੀਆਂ ਸਰਕਾਰਾਂ ਦੇ ਸਮੇਂ ਤੋਂ ਲਟਕਦੇ ਆ ਰਹੇ ਮਸਲਿਆਂ ਜਿਵੇਂ OPS, ਪ੍ਰੋਬੇਸ਼ਨ ਪੀਰੀਅਡ ਦੀ ਤਨਖਾਹ ਅਤੇ ਆਸ਼ਾ/ਮਿਡ-ਡੇ-ਮੀਲ ਵਰਕਰਾਂ ਦੇ ਮੁੱਦਿਆਂ ‘ਤੇ ਵੀ ਵਿਚਾਰ ਕੀਤਾ ਗਿਆ… ਇਹਨਾਂ ਪੁਰਾਣੇ ਮਸਲਿਆਂ ਦੇ ਪੱਕੇ ਹੱਲ ਲਈ ਅਕਤੂਬਰ ਦੇ ਪਹਿਲੇ ਹਫ਼ਤੇ ਮੁੜ ਮੀਟਿੰਗ ਕਰਾਂਗੇ…ਸਾਡੀ ਸਰਕਾਰ ਅਤੇ ਮੁਲਾਜ਼ਮਾਂ ਵਿਚਕਾਰ ਕੋਈ ਦੂਰੀ ਨਹੀਂ ਹੈ, ਹਰ ਮਸਲੇ ਦਾ ਹੱਲ ਆਪਸੀ ਗੱਲਬਾਤ ਰਾਹੀਂ ਕੱਢਾਂਗੇ… ਪੰਜਾਬ ਦੀ ਤਰੱਕੀ ਲਈ ਅਸੀਂ ਸਾਰੇ ਰਲ-ਮਿਲ ਕੇ ਕੰਮ ਕਰਦੇ ਰਹਾਂਗੇ ਅਤੇ ‘ਰੰਗਲਾ ਪੰਜਾਬ’ ਸਿਰਜਾਂਗੇ…”
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




