Punjab Govt ਦੇ ਸੁਹਿਰਦ ਯਤਨ ਪੇਂਡੂ ਵਿਕਾਸ ਨੂੰ ਦੇ ਰਹੇ ਹਨ ਵੱਡਾ ਹੁਲਾਰਾ: ਤਰੁਨਪ੍ਰੀਤ ਸਿੰਘ ਸੌਂਦ

Date:

spot_img

👉ਵੀਬੀ-ਜੀ ਰਾਮ ਜੀ ਅਧੀਨ 1.88 ਲੱਖ ਤੋਂ ਵੱਧ ਦਿਹਾੜੀਆਂ ਪੈਦਾ ਕਰਕੇ ਲਾਭਪਾਤਰੀ ਪਰਿਵਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ: ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ
👉ਕੇਂਦਰ ਵੱਲੋਂ ਰਾਜਾਂ ‘ਤੇ ਵਾਧੂ ਬੋਝ ਪਾਏ ਜਾਣ ਦੇ ਬਾਵਜੂਦ ਪੰਜਾਬ ਸਰਕਾਰ ਵੀਬੀ-ਜੀ ਰਾਮ ਜੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰ ਰਹੀ: ਸੌਂਦ

Chandigarh News: Punjab Govt; ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ ਵਿੱਚ ਪੇਂਡੂ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਲਗਾਤਾਰ ਸੁਹਿਰਦ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ‘ਵਿਕਸਿਤ ਭਾਰਤ-ਗਾਰੰਟੀ ਫਾਰ ਰੋਜ਼ਗਾਰ ਅਤੇ ਆਜੀਵਿਕਾ ਮਿਸ਼ਨ (ਗ੍ਰਾਮੀਣ)’ (ਵੀਬੀ-ਜੀ ਰਾਮ ਜੀ) ਸਕੀਮ ਅਧੀਨ ਵੀ ਪੰਜਾਬ ਦੇ ਪਿੰਡਾਂ ਵਿੱਚ ਵੱਡੇ ਪੱਧਰ ‘ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।ਕੈਬਨਿਟ ਮੰਤਰੀ ਨੇ ਦੱਸਿਆ ਕਿ 1 ਜੁਲਾਈ, 2026 ਤੋਂ ਲੈ ਕੇ ਹੁਣ ਤੱਕ ਇਸ ਸਕੀਮ ਅਧੀਨ 1.88 ਲੱਖ ਤੋਂ ਵੱਧ ਦਿਹਾੜੀਆਂ ਪੈਦਾ ਕੀਤੀਆਂ ਗਈਆਂ ਹਨ ਜਿਸ ਨਾਲ ਰਜਿਸਟਰਡ ਲਾਭਪਾਤਰੀ ਪਰਿਵਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਡੀ ਸਰਕਾਰ ਪੇਂਡੂ ਖੇਤਰਾਂ ਦੇ ਲੋੜਵੰਦ ਪਰਿਵਾਰਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇਣ ਲਈ ਇਸ ਸਕੀਮ ਤਹਿਤ ਨਵੇਂ ਲਾਭਪਾਤਰੀਆਂ ਨੂੰ ਵੀ ਸ਼ਾਮਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਪਹਿਲਕਦਮੀਆਂ ਦਾ ਉਦੇਸ਼ ਪੇਂਡੂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ, ਪੇਂਡੂ ਪਰਿਵਾਰਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਅਤੇ ਪਿੰਡਾਂ ਵਿੱਚ ਟਿਕਾਊ ਵਿਕਾਸ ਨੂੰ ਉਤਸ਼ਾਹਿਤ ਕਰਨਾ ਹੈ।

ਇਹ ਵੀ ਪੜ੍ਹੋ 👉Bhagwant Mann govt ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕਰ ਰਹੀ ਦੂਰ

ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਨੇ ਕਿਹਾ ਕਿ ਹਾਲਾਂਕਿ ਕੇਂਦਰ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਨਵੀਂ ਸਕੀਮ ਨੇ ਸੂਬਿਆਂ ‘ਤੇ ਵਾਧੂ ਬੋਝ ਪਾਇਆ ਹੈ, ਪਰ ਪੰਜਾਬ ਸਰਕਾਰ ਇਸ ਨੂੰ ਪ੍ਰਭਾਵਸ਼ਾਲੀ ਅਤੇ ਸੁਚੱਜੇ ਢੰਗ ਨਾਲ ਲਾਗੂ ਕਰ ਰਹੀ ਹੈ ਤਾਂ ਜੋ ਪੇਂਡੂ ਵਿਕਾਸ ਕਾਰਜ ਬਿਨਾਂ ਰੁਕਾਵਟ ਜਾਰੀ ਰਹਿਣ ਅਤੇ ਇਸ ਦਾ ਲਾਭ ਜ਼ਮੀਨੀ ਪੱਧਰ ‘ਤੇ ਲੋਕਾਂ ਤੱਕ ਪਹੁੰਚ ਸਕੇ।ਉਨ੍ਹਾਂ ਕਿਹਾ ਕਿ ਵੀਬੀ-ਜੀ ਰਾਮ ਜੀ ਸਕੀਮ ਅਧੀਨ ਲਾਭਪਾਤਰੀਆਂ ਦੀਆਂ ਉਜਰਤਾਂ ਸਮੇਂ ਸਿਰ ਜਾਰੀ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਕਾਮਿਆਂ ਨੂੰ ਉਨ੍ਹਾਂ ਦੀ ਬਣਦੀ ਉਜਰਤ ਬਿਨਾਂ ਕਿਸੇ ਬੇਲੋੜੀ ਦੇਰੀ ਦੇ ਸਮੇਂ ਸਿਰ ਮਿਲੇ। ਉਨ੍ਹਾਂ ਕਿਹਾ ਕਿ ਪਾਰਦਰਸ਼ੀ ਅਤੇ ਕੁਸ਼ਲ ਪ੍ਰਸ਼ਾਸਨ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਵਿਭਾਗ ਵੱਲੋਂ ਅਦਾਇਗੀ ਪ੍ਰਕਿਰਿਆ ਦੀ ਵੀ ਨੇੜਿਓਂ ਨਿਗਰਾਨੀ ਕੀਤੀ ਜਾ ਰਹੀ ਹੈ।ਸ. ਸੌਂਦ ਨੇ ਦੱਸਿਆ ਕਿ ਇਸ ਸਕੀਮ ਤਹਿਤ ਵੱਡੇ ਪੱਧਰ ‘ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜਿਨ੍ਹਾਂ ਵਿੱਚ ਛੱਪੜਾਂ ਦੀ ਮੁਰੰਮਤ ਅਤੇ ਨਵੀਨੀਕਰਨ, ਪਾਰਕਾਂ ਦਾ ਵਿਕਾਸ, ਪੌਦੇ ਲਾਉਣ ਦੀ ਮੁਹਿੰਮ, ਜਲ ਸੰਭਾਲ, ਜਲ ਸਰੋਤਾਂ ਦਾ ਵਿਕਾਸ, ਗਲੀਆਂ ਤੇ ਨਾਲੀਆਂ ਦੀ ਉਸਾਰੀ ਅਤੇ ਨਵੀਨੀਕਰਨ, ਸੜਕਾਂ ਨਾਲ ਸਬੰਧਤ ਕੰਮ ਅਤੇ ਹੋਰ ਸਾਂਝੀਆਂ ਸੰਪਤੀਆਂ ਵਿਕਸਿਤ ਕਰਨਾ ਸ਼ਾਮਲ ਹੈ।

ਇਹ ਵੀ ਪੜ੍ਹੋ 👉Gurdaspur Police ਵੱਲੋਂ ਨਾਮੀਂ ਗੈਂਗਸਟਰ ਸਮੇਤ ਪੰਜ ਬਦਮਾਸ਼ ਕਾਬੂ; ਛੇ ਪਿਸਤੌਲ ਬਰਾਮਦ

ਉਨ੍ਹਾਂ ਕਿਹਾ ਕਿ ਇਹ ਕਾਰਜ ਨਾ ਸਿਰਫ਼ ਪੇਂਡੂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰ ਰਹੇ ਹਨ, ਸਗੋਂ ਪਿੰਡ ਵਾਸੀਆਂ ਨੂੰ ਉਨ੍ਹਾਂ ਦੇ ਆਪਣੇ ਪਿੰਡਾਂ ਵਿੱਚ ਹੀ ਰੋਜ਼ਗਾਰ ਦੇ ਮੌਕੇ ਵੀ ਪ੍ਰਦਾਨ ਕਰ ਰਹੇ ਹਨ, ਜਿਸ ਨਾਲ ਰੋਜ਼ਗਾਰ ਦੀ ਭਾਲ ਵਿੱਚ ਬਾਹਰ ਜਾਣ ਦੀ ਲੋੜ ਲਗਾਤਾਰ ਘਟਾਈ ਜਾ ਰਹੀ ਹੈ।ਕੈਬਨਿਟ ਮੰਤਰੀ ਨੇ ਕਿਹਾ ਕਿ ਜ਼ਮੀਨੀ ਪੱਧਰ ‘ਤੇ ਸਕੀਮ ਵਿੱਚ ਪਾਰਦਰਸ਼ਤਾ, ਇਸਦੇ ਪ੍ਰਭਾਵਸ਼ਾਲੀ ਪ੍ਰਬੰਧਨ ਅਤੇ ਸਹੀ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ ਵਿਭਾਗੀ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ, ਪਾਰਦਰਸ਼ਤਾ ਅਤੇ ਸਮੇਂ ਸਿਰ ਮੁਕੰਮਲ ਹੋਣ ਨੂੰ ਯਕੀਨੀ ਬਣਾਉਣ ਲਈ ਨਿਯਮਤ ਤੌਰ ‘ਤੇ ਨਿਗਰਾਨੀ ਕੀਤੀ ਜਾ ਰਹੀ ਹੈ।ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਵਿੱਚ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਨਾਲ-ਨਾਲ ਬਿਹਤਰ ਬੁਨਿਆਦੀ ਢਾਂਚਾ ਅਤੇ ਨਾਗਰਿਕ ਸਹੂਲਤਾਂ ਉਪਲਬਧ ਕਰਵਾ ਕੇ ਪਿੰਡਾਂ ਨੂੰ ਮਜ਼ਬੂਤ, ਹਰਿਆ-ਭਰਿਆ ਅਤੇ ਵਧੇਰੇ ਖ਼ੁਸ਼ਹਾਲ ਬਣਾਉਣ ਲਈ ਵਚਨਬੱਧ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੀਬੀ-ਜੀ ਰਾਮ ਜੀ ਸਕੀਮ ਦਾ ਸੁਚੱਜੇ ਢੰਗ ਨਾਲ ਲਾਗੂਕਰਨ ਪੇਂਡੂ ਆਰਥਿਕਤਾ ਨੂੰ ਹੋਰ ਹੁਲਾਰਾ ਦੇਵੇਗਾ ਅਤੇ ਪੰਜਾਬ ਦੇ ਪਿੰਡਾਂ ਨੂੰ ਵਧੇਰੇ ਵਿਕਸਤ, ਆਤਮ-ਨਿਰਭਰ ਅਤੇ ਟਿਕਾਊ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

मुख्यमंत्री नायब सिंह सैनी ने गुजरात के मुख्यमंत्री भूपेंद्र पटेल से की मुलाकात

👉दोनों राज्यों के बीच आपसी तालमेल और सहयोग बढ़ाने...

CM Bhagwant Singh Mann ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀਆਂ ਟੀਮਾਂ ਦਾ ਨਿੱਘਾ ਸਵਾਗਤ

ਪੰਜਾਬ ਦਾ ਦਿਲ ਅਤੇ ਦਰਵਾਜ਼ੇ ਉਨ੍ਹਾਂ ਲਈ ਹਮੇਸ਼ਾ ਖੁੱਲ੍ਹੇ...

1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

👉ਸਾਡੀ ਸਰਕਾਰ ਦੀ ਨੀਅਤ ਸਾਫ਼, ਅਸੀਂ ਲੋਕਾਂ ਦਾ ਪੈਸਾ...