👉7 ਲੱਖ ਦੇ ਕਰੀਬ ਔਰਤਾਂ ਨੂੰ ਮਿਲਿਆ ਸਮਾਜਿਕ ਸੁਰੱਖਿਆ ਦਾ ਸਹਾਰਾ; ਮੁਸ਼ਕਲ ਹਾਲਾਤਾਂ ਵਿੱਚ ਜੀਵਨ ਬਤੀਤ ਕਰ ਰਹੀਆਂ ਔਰਤਾਂ ਲਈ ਸੂਬਾ ਸਰਕਾਰ ਬਣੀ ਆਸ ਦੀ ਕਿਰਨ
Chandigarh News: Punjab Govt; ਪੰਜਾਬ ਸਰਕਾਰ ਵੱਲੋਂ ਸਮਾਜਿਕ ਸੁਰੱਖਿਆ ਦੇ ਖੇਤਰ ਵਿੱਚ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਵਿੱਤੀ ਸਹਾਇਤਾ ਸਕੀਮ ਤਹਿਤ ਹੁਣ ਤੱਕ ਕਰੀਬ 729 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ, ਜਿਸ ਦਾ ਲਾਭ ਕਰੀਬ 7 ਲੱਖ ਯੋਗ ਔਰਤਾਂ ਨੂੰ ਮਿਲ ਰਿਹਾ ਹੈ।ਡਾ. ਬਲਜੀਤ ਕੌਰ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਸਿਰਫ਼ ਆਰਥਿਕ ਸਹਾਇਤਾ ਦੇਣਾ ਨਹੀਂ, ਸਗੋਂ ਅਜਿਹੀਆਂ ਔਰਤਾਂ ਨੂੰ ਸਨਮਾਨ, ਸੁਰੱਖਿਆ ਅਤੇ ਆਤਮ-ਵਿਸ਼ਵਾਸ ਨਾਲ ਜੀਵਨ ਬਤੀਤ ਕਰਨ ਲਈ ਮਜ਼ਬੂਤ ਸਹਾਰਾ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਹਰ ਔਰਤ ਨੂੰ ਮਾਣ-ਸਨਮਾਨ ਨਾਲ ਜੀਵਨ ਜਿਊਣ ਦਾ ਅਧਿਕਾਰ ਹੈ ਅਤੇ ਪੰਜਾਬ ਸਰਕਾਰ ਇਸ ਦਿਸ਼ਾ ਵਿੱਚ ਲਗਾਤਾਰ ਯਤਨਸ਼ੀਲ ਹੈ।
ਇਹ ਵੀ ਪੜ੍ਹੋ 👉ਦੱਖਣੀ ਕੋਰੀਆਈ ਪੁਰਸ਼ ਹਾਕੀ ਟੀਮ ਦਾ ਮੋਹਾਲੀ ਹਵਾਈ ਅੱਡੇ ‘ਤੇ ਢੋਲ, ਭੰਗੜੇ ਅਤੇ ਫੁਲਕਾਰੀਆਂ ਨਾਲ ਨਿੱਘਾ ਸਵਾਗਤ
ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ ਦੌਰਾਨ ਇਸ ਯੋਜਨਾ ਲਈ ਕਰੀਬ 1300 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ, ਜੋ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਔਰਤਾਂ ਅਤੇ ਕਮਜ਼ੋਰ ਵਰਗਾਂ ਦੀ ਭਲਾਈ ਪ੍ਰਤੀ ਦ੍ਰਿੜ੍ਹ ਵਚਨਬੱਧਤਾ ਨੂੰ ਦਰਸਾਉਂਦਾ ਹੈ।ਯੋਜਨਾ ਦੇ ਯੋਗਤਾ ਮਾਪਦੰਡਾਂ ਬਾਰੇ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ 58 ਸਾਲ ਤੋਂ ਘੱਟ ਉਮਰ ਦੀਆਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਅਤੇ 30 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਅਣਵਿਆਹੀਆਂ ਔਰਤਾਂ ਇਸ ਯੋਜਨਾ ਦਾ ਲਾਭ ਲੈ ਸਕਦੀਆਂ ਹਨ। ਇਸ ਲਈ ਬਿਨੈਕਾਰ ਦਾ ਪੰਜਾਬ ਦਾ ਵਸਨੀਕ ਹੋਣਾ ਅਤੇ ਪਰਿਵਾਰ ਦੀ ਸਾਲਾਨਾ ਆਮਦਨ 60,000 ਰੁਪਏ ਜਾਂ ਇਸ ਤੋਂ ਘੱਟ ਹੋਣਾ ਲਾਜ਼ਮੀ ਹੈ।
ਇਹ ਵੀ ਪੜ੍ਹੋ 👉‘War on Gangsters’ ਮੁਹਿੰਮ ਦਾ 278ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 209 ਕਾਬੂ
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਕੋਈ ਵੀ ਯੋਗ ਔਰਤ ਸਰਕਾਰੀ ਭਲਾਈ ਯੋਜਨਾਵਾਂ ਦੇ ਲਾਭ ਤੋਂ ਵਾਂਝੀ ਨਾ ਰਹੇ। ਇਸ ਲਈ ਵਿਭਾਗ ਵੱਲੋਂ ਜਾਗਰੂਕਤਾ ਮੁਹਿੰਮਾਂ ਅਤੇ ਜ਼ਮੀਨੀ ਪੱਧਰ ’ਤੇ ਪਹੁੰਚ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ।ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਯੋਗ ਲਾਭਪਾਤਰੀਆਂ ਦੀ ਪਛਾਣ ਕਰਕੇ ਉਨ੍ਹਾਂ ਤੱਕ ਯੋਜਨਾ ਦਾ ਲਾਭ ਪਹੁੰਚਾਇਆ ਜਾਵੇ, ਅਰਜ਼ੀਆਂ ਦਾ ਨਿਪਟਾਰਾ ਪਾਰਦਰਸ਼ੀ ਢੰਗ ਨਾਲ ਅਤੇ ਸਮੇਂ ਸਿਰ ਕੀਤਾ ਜਾਵੇ ਅਤੇ ਖਾਸ ਤੌਰ ’ਤੇ ਪੇਂਡੂ ਤੇ ਦੂਰ-ਦੁਰਾਡੇ ਖੇਤਰਾਂ ਦੀਆਂ ਔਰਤਾਂ ਨੂੰ ਇਸ ਯੋਜਨਾ ਬਾਰੇ ਜਾਣਕਾਰੀ ਦਿੱਤੀ ਜਾਵੇ।ਮੰਤਰੀ ਨੇ ਪੰਚਾਇਤਾਂ, ਚੁਣੇ ਹੋਏ ਨੁਮਾਇੰਦਿਆਂ, ਆਂਗਣਵਾੜੀ ਵਰਕਰਾਂ ਅਤੇ ਸਮਾਜਿਕ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਇਲਾਕਿਆਂ ਦੀਆਂ ਯੋਗ ਔਰਤਾਂ ਨੂੰ ਇਸ ਯੋਜਨਾ ਨਾਲ ਜੋੜਨ ਵਿੱਚ ਸਹਿਯੋਗ ਕਰਨ ਤਾਂ ਜੋ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦਾ ਲਾਭ ਆਖਰੀ ਕਤਾਰ ਵਿੱਚ ਖੜ੍ਹੀ ਔਰਤ ਤੱਕ ਪਹੁੰਚ ਸਕੇ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।



