Friday, April 24, 2026
spot_img
spot_img

Punjab Govt ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਹੀਨੇ ਵਿੱਚ ਦੋ ਮਿਲਣੀਆਂ ਕਰੇਗੀ: ਡਾ. ਰਵਜੋਤ ਸਿੰਘ

Date:

spot_img

👉ਹਰ ਮਹੀਨੇ ਦੇ ਦੂਜੇ ਬੁੱਧਵਾਰ ਨੂੰ ਆਨਲਾਈਨ ਮਿਲਣੀ ਅਤੇ ਮਹੀਨੇ ‘ਚ ਇੱਕ ਵਾਰ ਡਵੀਜ਼ਨ ਅਨੁਸਾਰ ਹੋਵੇਗੀ ਮਿਲਣੀ
Chandigarh News:ਪੰਜਾਬ ਸਰਕਾਰ ਨੇ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਲਈ ਮਹੱਤਵਪੂਰਨ ਕਦਮ ਚੁੱਕਦੇ ਹੋਏ ਮਹੀਨੇ ਵਿੱਚ ਦੋ ਐਨ.ਆਰ.ਆਈ. ਮਿਲਣੀਆਂ ਕਰਨ ਦਾ ਫ਼ੈਸਲਾ ਕੀਤਾ ਹੈ।ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਉਪਰੰਤ ਇਹ ਜਾਣਕਾਰੀ ਦਿੰਦਿਆਂ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਹਰ ਮਹੀਨੇ ਦੇ ਦੂਜੇ ਬੁੱਧਵਾਰ ਨੂੰ ਆਨਲਾਈਨ ਮਿਲਣੀ ਕਰਵਾਈ ਜਾਵੇਗੀ, ਜਦਕਿ ਮਹੀਨੇ ਵਿੱਚ ਇੱਕ ਵਾਰ ਡਵੀਜ਼ਨ ਅਨੁਸਾਰ ਭੌਤਿਕ/ਫਿਜ਼ੀਕਲ ਮਿਲਣੀ ਹੋਵੇਗੀ।

ਇਹ ਵੀ ਪੜ੍ਹੋ  Bhagwant Singh Mann Govt ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕਦ-ਰਹਿਤ ਇਲਾਜ, ਨਿਊਰੋਲੋਜੀਕਲ ਐਮਰਜੈਂਸੀ ਦੌਰਾਨ ਤੁਰੰਤ ਸਿਹਤ ਸਹੂਲਤਾਂ ਬਣਾ ਰਿਹੈ ਯਕੀਨੀ

ਐਨ.ਆਰ.ਆਈ. ਮੰਤਰੀ ਨੇ ਦੱਸਿਆ ਕਿ ਇਹ ਮਿਲਣੀਆਂ ਮਾਲਵਾ-1, ਮਾਲਵਾ-2, ਮਾਝਾ ਅਤੇ ਦੁਆਬਾ ਡਵੀਜ਼ਨਾਂ ਅਨੁਸਾਰ ਆਯੋਜਿਤ ਕੀਤੀਆਂ ਜਾਣਗੀਆਂ, ਤਾਂ ਜੋ ਹਰ ਖੇਤਰ ਦੇ ਐਨ.ਆਰ.ਆਈ. ਪੰਜਾਬੀਆਂ ਨੂੰ ਆਪਣੀਆਂ ਸਮੱਸਿਆਵਾਂ ਦਰਜ ਕਰਵਾਉਣ ਅਤੇ ਉਨ੍ਹਾਂ ਦਾ ਹੱਲ ਕਰਨ ਦੀ ਲਈ ਸੁਵਿਧਾ ਪ੍ਰਾਪਤ ਹੋ ਸਕੇ।ਉਨ੍ਹਾਂ ਦੱਸਿਆ ਕਿ ਆਨਲਾਈਨ ਮਿਲਣੀ ਲਈ ਦਰਖਾਸਤਾਂ ਹਰ ਮਹੀਨੇ ਨਿਰਧਾਰਤ ਮਿਤੀ ਤੋਂ ਤਿੰਨ ਦਿਨ ਪਹਿਲਾਂ ਤੱਕ ਸਵੀਕਾਰ ਕੀਤੀਆਂ ਜਾਣਗੀਆਂ ਅਤੇ ਮਿਲਣੀ ਵਾਲੇ ਦਿਨ ਉਨ੍ਹਾਂ ਦਾ ਨਿਪਟਾਰਾ ਕੀਤਾ ਜਾਵੇਗਾ।ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਉਪਰਾਲੇ ਦਾ ਮੁੱਖ ਉਦੇਸ਼ ਐਨ.ਆਰ.ਆਈ. ਪੰਜਾਬੀਆਂ ਨਾਲ ਸਿੱਧਾ ਸੰਪਰਕ ਕਾਇਮ ਕਰਨਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨਾ ਹੈ।

ਇਹ ਵੀ ਪੜ੍ਹੋ  Gurmeet Singh Khudiyan ਨੇ ਪੰਜਾਬ ਮੰਡੀ ਬੋਰਡ ਵਿੱਚ ਅੱਠ ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਸੌਂਪੇ

ਇਸ ਮੌਕੇ ਐਨ.ਆਰ.ਆਈ. ਮਾਮਲਿਆਂ ਦੇ ਸਕੱਤਰ ਵੀ.ਐਨ. ਜਾਡੇ, ਜਲੰਧਰ ਦੇ ਡਵੀਜ਼ਨਲ ਕਮਿਸ਼ਨਰ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਸ਼੍ਰੀ ਰਾਮਵੀਰ, ਸਪੈਸ਼ਲ ਸਕੱਤਰ ਐਨ.ਆਰ.ਆਈ. ਮਾਮਲੇ ਮਿਸਿਜ਼ ਅਮਨਦੀਪ ਕੌਰ, ਏਡੀਜੀਪੀ ਐਨ.ਆਰ.ਆਈ. ਮਾਮਲੇ ਸ਼੍ਰੀ ਆਰ.ਕੇ. ਜੈਸਵਾਲ ਅਤੇ ਏਆਈਜੀ ਸ਼੍ਰੀ ਅਜਿੰਦਰ ਸਿੰਘ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Share post:

spot_img
spot_img

Popular

More like this
Related

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵੀਡੀਓ ਕਾਨਫ੍ਰੈਂਸਿੰਗ ਰਾਹੀਂ ਕੀਤੀ ਨੀਂਟ (ਯੂਜੀ) ਪ੍ਰੀਖਿਆ ਦੀ ਤਿਆਰੀਆਂ ਦੀ ਸਮੀਖਿਆ

👉ਪ੍ਰੀਖਿਆ ਸ਼ਾਂਤੀਪੂਰਣ ਅਤੇ ਪਾਰਦਰਸ਼ੀ ਢੰਗ ਨਾਲ ਸਪੰਨ ਕਰਵਾਉਣ ਯਕੀਨੀ...