👉ਆਂਗਣਵਾੜੀ ਯੂਨੀਅਨਾਂ ਨਾਲ ਸਕਰਾਤਮਕ ਸੰਵਾਦ ਨੇ ਮਾਨ ਸਰਕਾਰ ਦੀ ਮੁਲਾਜ਼ਮ-ਪੱਖੀ ਕਾਰਜਸ਼ੈਲੀ ਨੂੰ ਕੀਤਾ ਹੋਰ ਮਜ਼ਬੂਤ
chandigarh News:ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਪ੍ਰਤੀ ਆਪਣੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਵੱਖ-ਵੱਖ ਆਂਗਣਵਾੜੀ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਸੇਵਾ ਅਤੇ ਭਲਾਈ ਨਾਲ ਸਬੰਧਤ ਮੰਗਾਂ ਦਾ ਪਾਰਦਰਸ਼ੀ, ਸਮਾਂ-ਬੱਧ ਢੰਗ ਨਾਲ ਪਹਿਲ ਦੇ ਆਧਾਰ ‘ਤੇ ਨਿਪਟਾਰਾ ਕੀਤਾ ਜਾਵੇਗਾ।ਪੰਜਾਬ ਭਵਨ ਵਿਖੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਹੱਕਾਂ ਅਤੇ ਹਿਤਾਂ ਦੀ ਸੁਰੱਖਿਆ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਾਲ-ਨਾਲ ਸੂਬੇ ਵਿੱਚ ਇਸਤਰੀ ਅਤੇ ਬਾਲ ਵਿਕਾਸ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਮਜ਼ਬੂਤ ਬਣਾਉਣ ਲਈ ਵੀ ਲਗਾਤਾਰ ਯਤਨ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ 👉Bhagwant Mann Govt ਨੇ ਪਿੜਾਈ ਸੀਜ਼ਨ 2026-27 ਲਈ ਗੰਨੇ ਦਾ ਭਾਅ ਵਧਾ ਕੇ 431 ਪ੍ਰਤੀ ਕੁਇੰਟਲ ਕੀਤਾ; ਦੇਸ਼ ਵਿੱਚ ਸਭ ਤੋਂ ਵੱਧ ਕੀਮਤ
ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਫੋਰਸ ਜ਼ਮੀਨੀ ਪੱਧਰ ‘ਤੇ ਪ੍ਰਭਾਵਸ਼ਾਲੀ ਸੇਵਾਵਾਂ ਦੀ ਡਿਲੀਵਰੀ ਅਤੇ ਸਿਹਤਮੰਦ, ਸਮਾਵੇਸ਼ੀ ਤੇ ਰੰਗਲੇ ਪੰਜਾਬ ਦੀ ਸਿਰਜਣਾ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ।ਕੈਬਨਿਟ ਮੰਤਰੀ ਨੇ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਦਿਆਂ ਉਨ੍ਹਾਂ ਦੀਆਂ ਮੰਗਾਂ, ਸੁਝਾਵਾਂ ਅਤੇ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ। ਉਨ੍ਹਾਂ ਭਰੋਸਾ ਦਿੱਤਾ ਕਿ ਵਿਭਾਗ ਦੇ ਅਧਿਕਾਰ ਖੇਤਰ ਅਧੀਨ ਆਉਣ ਵਾਲੇ ਸਾਰੇ ਮਾਮਲਿਆਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇਗਾ, ਜਦਕਿ ਨੀਤੀਗਤ ਫੈਸਲਿਆਂ ਨਾਲ ਸਬੰਧਤ ਮਾਮਲਿਆਂ ਨੂੰ ਸਮਰੱਥ ਅਥਾਰਟੀ ਦੇ ਧਿਆਨ ਵਿੱਚ ਲਿਆ ਕੇ ਜਲਦ ਹੱਲ ਕਰਵਾਉਣ ਲਈ ਯਤਨ ਕੀਤੇ ਜਾਣਗੇ।ਡਾ. ਬਲਜੀਤ ਕੌਰ ਨੇ ਕਿਹਾ ਕਿ ਆਂਗਣਵਾੜੀ ਵਰਕਰ ਅਤੇ ਹੈਲਪਰ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਨਾਲ ਸਬੰਧਤ ਯੋਜਨਾਵਾਂ ਦੀ ਰੀੜ੍ਹ ਦੀ ਹੱਡੀ ਹਨ ਅਤੇ ਮਾਵਾਂ ਤੇ ਬੱਚਿਆਂ ਦੀ ਸਿਹਤ, ਪੋਸ਼ਣ ਅਤੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਵਿੱਚ ਅਹਿਮ ਯੋਗਦਾਨ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੀਆਂ ਸੇਵਾਵਾਂ ਦਾ ਪੂਰਾ ਸਨਮਾਨ ਕਰਦੀ ਹੈ ਅਤੇ ਉਨ੍ਹਾਂ ਨੂੰ ਸੁਰੱਖਿਅਤ, ਸਨਮਾਨਜਨਕ, ਸਹਿਯੋਗੀ ਅਤੇ ਪ੍ਰਗਤੀਸ਼ੀਲ ਕਾਰਜ ਮਾਹੌਲ ਪ੍ਰਦਾਨ ਕਰਨ ਲਈ ਦ੍ਰਿੜ੍ਹ ਵਚਨਬੱਧ ਹੈ।
ਇਹ ਵੀ ਪੜ੍ਹੋ 👉ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ; ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ ਪੱਤਰ
ਕੈਬਨਿਟ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਰੀਆਂ ਜਾਇਜ਼ ਮੰਗਾਂ ਅਤੇ ਮਾਮਲਿਆਂ ਦੀ ਸਮੇਂ ਸਿਰ ਜਾਂਚ ਯਕੀਨੀ ਬਣਾਈ ਜਾਵੇ, ਯੂਨੀਅਨਾਂ ਨਾਲ ਨਿਰੰਤਰ ਤਾਲਮੇਲ ਬਣਾਈ ਰੱਖਿਆ ਜਾਵੇ ਅਤੇ ਉਨ੍ਹਾਂ ਦੇ ਪ੍ਰਭਾਵਸ਼ਾਲੀ ਨਿਪਟਾਰੇ ਲਈ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।ਮੀਟਿੰਗ ਉਸਾਰੂ ਅਤੇ ਸਕਾਰਾਤਮਕ ਮਾਹੌਲ ਵਿੱਚ ਸੰਪੰਨ ਹੋਈ, ਜੋ ਪਾਰਦਰਸ਼ੀ ਪ੍ਰਸ਼ਾਸਨ, ਨਿਰੰਤਰ ਸੰਵਾਦ ਅਤੇ ਸਮਾਜਿਕ ਸੁਰੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਵਿਚਾਰ-ਵਟਾਂਦਰੇ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਲੋਕ-ਪੱਖੀ, ਜਵਾਬਦੇਹ ਅਤੇ ਪ੍ਰਗਤੀਸ਼ੀਲ ਸ਼ਾਸਨ ਰਾਹੀਂ ਰੰਗਲੇ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨ ਦੇ ਸਰਕਾਰ ਦੇ ਸੰਕਲਪ ਨੂੰ ਹੋਰ ਮਜ਼ਬੂਤੀ ਪ੍ਰਦਾਨ ਕੀਤੀ।ਇਸ ਮੌਕੇ ਮੀਟਿੰਗ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਗੁਰਕਿਰਤ ਕ੍ਰਿਪਾਲ ਸਿੰਘ, ਡਾਇਰੈਕਟਰ ਡਾ. ਸ਼ੇਨਾ ਅਗਰਵਾਲ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













