Chandigarh News:ਪਿਛਲੇ ਕੁੱਝ ਦਿਨਾਂ ਤੋਂ ਐਕਸ਼ਨ ਮੋਡ ਵਿਚ ਦਿਖ਼ਾਈ ਦੇ ਰਹੀ ਪੰਜਾਬ ਸਰਕਾਰ ਦੀਆਂ ਹਿਦਾਇਤਾਂ ’ਤੇ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਭ੍ਰਿਸ਼ਟਾਚਾਰ ਵਿਰੁੱਧ ਵੱਡਾ ਐਕਸ਼ਨ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਭ੍ਰਿਸ਼ਟਾਚਾਰ ਮਾਮਲਿਆਂ ਵਿੱਚ ਸ਼ਾਮਲ 52 ਪੁਲਿਸ ਮੁਲਾਜਮਾਂ ਤੇ ਅਧਿਕਾਰੀ ਨੂੰ ਹੁਣ ਘਰ ਤੋਰ ਦਿੱਤਾ ਹੈ ਭਾਵ ਉਨ੍ਹਾਂ ਦੀ ਨੌਕਰੀ ਤੋਂ ਬਰਖ਼ਾਸਤਗੀ ਕਰ ਦਿੱਤੀ ਗਈ ਹੈ। ਇੰਨ੍ਹਾਂ ਵਿਚ ਕਾਂਸਟੇਬਲ ਤੋਂ ਲੈ ਕੇ ਇੰਸਪੈਕਟਰ ਰੈਂਕ ਤੱਕ ਦੇ ਕਰਮਚਾਰੀ ਸ਼ਾਮਲ ਹਨ। ਬੁਧਵਾਰ ਨੂੰ ਇਸਦਾ ਖ਼ੁਲਾਸਾ ਖ਼ੁਦ ਡੀਜੀਪੀ ਗੌਰਵ ਯਾਦਵ ਨੇ ਕਰਦਿਆਂ ਕਿਹਾ ਕਿ ਭ੍ਰਿਸ਼ਟਾਚਾਰ ਵਿਰੁਧ ਜੀਰੋ ਟਾਲਰੈਂਸ ਦੀ ਨੀਤੀ ਅਪਣਾਈ ਜਾ ਰਹੀ ਹੈ ਤੇ ਗਲਤ ਕੰਮ ਕਰਨ ਵਾਲਿਆਂ ਨੂੰ ਬਖਸਿਆ ਨਹੀਂ ਜਾਵੇਗਾ। ਉਨ੍ਹਾਂ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਮੰਨਿਆ ਕਿ ਪਿਛਲੇ ਤਿੰਨ ਸਾਲਾਂ ਵਿਚ 400 ਦੇ ਕਰੀਬ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁਧ ਵੱਖ ਵੱਖ ਦੋਸ਼ਾਂ ਹੇਠ ਪਰਚੇ ਦਰਜ਼ ਕੀਤੇ ਗਏ ਹਨ। ਇਸਤੋਂ ਇਲਾਵਾ ਪਿਛਲੇ ਦਿਨਾਂ ਵਿੱਚ 10 ਡੀਐਸਪੀ ਅਤੇ 8 ਐਸਪੀ ਨੂੰ ਮੁਅੱਤਲ ਕੀਤਾ ਜਾ ਚੁੱਕਾ ਹੈ।
ਇਹ ਵੀ ਪੜ੍ਹੋ ਮੁੱਖ ਮੰਤਰੀ ਦਾ ‘ਮਿਸ਼ਨ ਰੋਜ਼ਗਾਰ’ ਜਾਰੀ, ਪਿਛਲੇ 35 ਮਹੀਨਿਆਂ ਵਿੱਚ 50,892 ਨੌਜਵਾਨਾਂ ਨੂੰ ਦਿੱਤੀਆਂ ਨੌਕਰੀਆਂ
ਗੌਰਤਲਬ ਹੈ ਕਿ ਦੋ ਦਿਨ ਪਹਿਲਾਂ ਪੰਜਾਬ ਸਰਕਾਰ ਮੁਕਤਸਰ ਦੇ ਡਿਪਟੀ ਕਮਿਸ਼ਨਰ ਨੂੰ ਭ੍ਰਿਸਟਾਚਾਰ ਦੇ ਦੋਸ਼ਾਂ ਹੇਠ ਮੁਅੱਤਲ ਕਰ ਦਿੱਤਾ ਸੀ ਅਤੇ ਨਾਲ ਹੀ ਪੰਜਾਬ ਵਿਜੀਲੈਂਸ ਬਿਊਰੋ ਦੇ ਮੁਖੀ ਨੂੰ ਵੀ ਹਟਾਉਂਦਿਆਂ ਏਡੀਜੀਪੀ ਨਾਗੇਸ਼ਵਰ ਰਾਓ ਨੂੰ ਇਹ ਜਿੰਮੇਵਾਰੀ ਦਿੱਤੀ ਹੈ। ਇੰਨ੍ਹਾਂ ਐਕਸ਼ਨਾਂ ਤੋਂ ਸਪੱਸ਼ਟ ਹੈ ਕਿ ਪੰਜਾਬ ਸਰਕਾਰ ਹੁਣ ਭ੍ਰਿਸਟਾਚਾਰ ਦੇ ਮਾਮਲੇ ਵਿਚ ਆਰ ਪਾਰ ਦੀ ਲੜਾਈ ਲੜਣ ਦੇ ਮੂਡ ਵਿਚ ਹੈ। ਇਸਦੀ ਕਮਾਂਡ ਖੁਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੰਭਾਲ ਰਹੇ ਹਨ। ਉਧਰ ਪ੍ਰੈਸ ਕਾਨਫਰੰਸ ਦੌਰਾਨ ਡੀਜੀਪੀ ਸ਼੍ਰੀ ਯਾਦਵ ਨੇ ਇਹ ਵੀ ਦਸਿਆ ਕਿ ਪੰਜਾਬ ਪੁਲਿਸ ਵੱਲੋਂ ਸਿਟੀਜ਼ਨ ਫਰੈਂਡਲੀ ਸਿਸਟਮ ਲਾਗੂ ਕੀਤਾ ਗਿਆ ਹੈ। ਜਿਸਦੇ ਤਹਿਤ ਪਹਿਲਾਂ ਤੋਂ ਹੀ ਪੁਲਿਸ ਵਿਭਾਗ ਨਾਲ ਸਬੰਧਤ ਆਨਲਾਈਨ ਮੁਹੱਈਆ ਕਰਵਾਈਆਂ ਜਾ ਰਹੀਆਂ 43 ਸੇਵਾਵਾਂ ਨੂੰ ਵਧਾ ਕੇ 60 ਸੇਵਾਵਾਂ ਸ਼ਾਮਲ ਕੀਤੀਆਂ ਜਾ ਰਹੀਆਂ ਹਨ ਤਾਂ ਲੋਕਾਂ ਨੂੰ ਸੈਂਟਰ ਜਾਂ ਘਰ ਬੈਠੇ ਹੀ ਇਨ੍ਹਾਂ ਸੇਵਾਵਾਂ ਦਾ ਲਾਭ ਲੈ ਸਕਣ।
ਇਹ ਵੀ ਪੜ੍ਹੋ ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚਲ ਰਹੇ ਨਸ਼ਾ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 10 ਕਿਲੋ ਹੈਰੋਇਨ ਸਮੇਤ ਇੱਕ ਵਿਅਕਤੀ ਕਾਬੂ
ਇਸਤੋਂ ਇਲਾਵਾ ਪੰਜਾਬ ਪੁਲਿਸ ਵੀ ਦਿੱਲੀ ਪੁਲਿਸ ਵਾਂਗ ਹੁਣ ਮੋਟਰ ਵਾਹਨ ਚੋਰੀ ਦੀ ਈ-ਐਫਆਈਆਰ ਪ੍ਰਣਾਲੀ ਸ਼ੁਰੂ ਕਰਨ ਜਾ ਰਹੀ ਹੈ। ਜਿਸਦੇ ਤਹਿਤ ਇੱਕ ਰਾਜ ਪੱਧਰੀ ਈ-ਪੁਲਿਸ ਸਟੇਸ਼ਨ ਨੂੰ ਸੂਚਿਤ ਕੀਤਾ ਜਾਵੇਗਾ। ਜਿੱਥੋਂ ਵਾਹਨ ਚੋਰੀ ਦੀਆਂ ਸ਼ਿਕਾਇਤਾਂ ਸਬੰਧਤ ਥਾਣੇਦਾਰ ਅਤੇ ਪੀੜਤ ਧਿਰ ਕੋਲ ਪਹੁੰਚਾਈਆਂ ਗਈਆਂ। ਉ੍ਹਨਾਂ ਇਹ ਵੀ ਦਸਿਆ ਕਿ ਪੰਜਾਬ ਪੁਲਿਸ ਨੇ ਇੰਡੀਆ ਪੁਲਿਸ ਫਾਊਂਡੇਸ਼ਨ ਨਾਲ ਇੱਕ ਐਮਓਯੂ ’ਤੇ ਦਸਤਖਤ ਕੀਤੇ ਹਨ। ਇਸ ਤਹਿਤ ਤਿੰਨ ਜ਼ਿਲਿ੍ਹਆਂ ਰੋਪੜ, ਮੋਹਾਲੀ ਅਤੇ ਫਤਿਹਗੜ੍ਹ ਸਾਹਿਬ ਵਿੱਚ ਇੱਕ ਪਾਇਲਟ ਪ੍ਰੋਜੈਕਟ ਸ਼ੁਰੂ ਕੀਤਾ ਹੈ। ਇਸ ਵਿੱਚ ਪੁਲਿਸ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਦਾ ਆਡਿਟ ਹੋਵੇਗਾ। ਇਸ ਵਿੱਚ ਸ਼ਿਕਾਇਤਾਂ ਦੇ ਨਿਪਟਾਰੇ, ਪੁਲੀਸ ਦੇ ਵਿਹਾਰ ਅਤੇ ਸੇਵਾਵਾਂ ਵਿੱਚ ਸੁਧਾਰ ਲਈ ਸੁਝਾਅ ਦਿੱਤੇ ਜਾਣਗੇ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "Punjab Govt ਦਾ ਵੱਡਾ Action;ਭ੍ਰਿਸਟਾਚਾਰ ’ਚ ਲਿਪਤ 52 ਪੁਲਿਸ ਮੁਲਾਜਮਾਂ ਤੇ ਅਧਿਕਾਰੀਆਂ ਨੂੰ ਘਰ ਤੋਰਿਆ"