WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਵਪਾਰ

ਪੰਜਾਬ ਨੇ 16ਵੇਂ ਵਿੱਤ ਕਮਿਸ਼ਨ ਨੂੰ ਕੀਤੀ ਪੇਂਡੂ ਵਿਕਾਸ ਦੇ ਫੰਡਾਂ ’ਚ ਵਾਧੇ ਦੀ ਮੰਗ

ਚੰਡੀਗੜ੍ਹ, 22 ਜੁਲਾਈ:ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ 16ਵੇਂ ਵਿੱਤ ਕਮਿਸ਼ਨ ਨਾਲ ਮੀਟਿੰਗ ਦੌਰਾਨ ਸੂਬੇ ਵਿੱਚ ਪੇਂਡੂ ਸਥਾਨਕ ਇਕਾਈਆਂ ਦੇ ਵਿਕਾਸ ਲਈ ਫੰਡਾਂ ਵਿੱਚ ਵਾਧਾ ਕਰਨ ਦੀ ਮੰਗ ਕੀਤੀ ਹੈ।ਮੀਟਿੰਗ ਦੌਰਾਨ ਦਿੱਤੀ ਪੇਸ਼ਕਾਰੀ ਵਿੱਚ ਵਿਭਾਗ ਨੇ ਆਪਣੇ ਮੁੱਖ ਤਰਜੀਹੀ ਖੇਤਰਾਂ ਨੂੰ ਉਜਾਗਰ ਕੀਤਾ, ਜਿਸ ਵਿੱਚ ਧਰਤੀ ਹੇਠਲੇ ਪਾਣੀ ਨੂੰ ਰੀਚਾਰਜ ਕਰਨ, ਗੰਦੇ ਪਾਣੀ ਦਾ ਪ੍ਰਬੰਧਨ, ਠੋਸ ਰਹਿੰਦ-ਖੂੰਹਦ ਪ੍ਰਬੰਧਨ, ਸਥਾਈ ਊਰਜਾ ਅਤੇ ਸਾਂਝੀਆਂ ਜਾਇਦਾਦਾਂ ਦੀ ਸਾਂਭ-ਸੰਭਾਲ ਕਰਨਾ ਸ਼ਾਮਲ ਹੈ।

ਏਮਜ਼ ਬਠਿੰਡਾ ਅਤੇ ਬਾਬਾ ਫਰੀਦ ਯੂਨੀਵਰਸਿਟੀ ਨੇ ਪੰਜਾਬ ਵਿੱਚ ਸਿਹਤ ਸੰਭਾਲ ਈਕੋਸਿਸਟਮ ਨੂੰ ਵਧਾਉਣ ਲਈ ਹੱਥ ਮਿਲਾਇਆ

ਇਹਨਾਂ ਪਹਿਲਕਦਮੀਆਂ ਦਾ ਉਦੇਸ਼ ਪੰਜਾਬ ਵਿੱਚ ਪੇਂਡੂ ਭਾਈਚਾਰੇ ਲਈ ਮਜ਼ਬੂਤ ਅਤੇ ਟਿਕਾਊ ਵਿਕਾਸ ਨੂੰ ਯਕੀਨੀ ਬਣਾਉਣਾ, ਰਾਸ਼ਟਰੀ ਅਤੇ ਅੰਤਰਰਾਸ਼ਟਰੀ ਸਥਿਰਤਾ ਦੇ ਟੀਚਿਆਂ (ਐਸਡੀਜੀ ਤੇ ਨੈੱਟ ਜ਼ੀਰੋ) ਦੀ ਸੇਧ ਅਨੁਸਾਰ ਪੇਂਡੂ ਜੀਵਨ ਦੀ ਗੁਣਵੱਤਾ ਵਿੱਚ ਸੁਧਾਰ ਕਰਨਾ ਹੈ।ਸੂਬੇ ਦਾ ਪੱਖ ਰੱਖਿਦਆਂ ਪੇਂਡੂ ਵਿਕਾਸ ਅਤੇ ਪੰਚਾਇਤਾਂ ਦੇ ਵਧੀਕ ਮੁੱਖ ਸਕੱਤਰ ਆਲੋਕ ਸ਼ੇਖਰ ਨੇ 16ਵੇਂ ਵਿੱਤ ਕਮਿਸ਼ਨ ਨੂੰ 10,000 ਕਰੋੜ ਰੁਪਏ ਦੇ ਵਾਧੂ ਫੰਡ ਪ੍ਰਦਾਨ ਕਰਨ ਦੀ ਬੇਨਤੀ ਕੀਤੀ , ਜਿਸ ਵਿੱਚ 8,000 ਕਰੋੜ ਰੁਪਏ ਟਾਈਡ ਫੰਡ ਵਜੋਂ ਅਤੇ 2,000 ਕਰੋੜ ਰੁਪਏ ਅਨਟਾਈਡ ਗ੍ਰਾਂਟਾਂ ਵਜੋਂ ਸ਼ਾਮਲ ਹਨ, ਜਿਸ ਨਾਲ ਵਿਭਾਗ ਦੀਆਂ ਅਹਿਮ ਪਹਿਲਕਦਮੀਆਂ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਵਿੱਚ ਮਦਦ ਮਿਲੇਗੀ।

ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਮੁੱਖ ਮੰਤਰੀ ਨੇ ਵਿੱਤ ਕਮਿਸ਼ਨ ਤੋਂ ਕੀਤੀ ਵਿਸ਼ੇਸ਼ ਪੈਕੇਜ ਦੀ ਮੰਗ

ਇਹ ਫੰਡਿੰਗ ਪੰਜਾਬ ਵਿੱਚ ਦਿਹਾਤੀ ਖੇਤਰਾਂ ਦੇ ਟਿਕਾਊ ਵਿਕਾਸ ਲਈ ਸਹਾਇਕ ਸਿੱਧ ਹੋਵੇਗੀ ਅਤੇ ਵਿਭਾਗ ਨੂੰ ਵਿੱਤ ਕਮਿਸ਼ਨ ਤੋਂ ਸਕਾਰਾਤਮਕ ਹੁੰਗਾਰੇ ਦੀ ਆਸ ਹੈ।ਵਿੱਤ ਕਮਿਸ਼ਨ ਟੀਮ ਦੇ ਮੈਂਬਰਾਂ ਨਾਲ ਗੱਲਬਾਤ ਦੌਰਾਨ ਪਿੰਡ ਮਾਣਕ ਖਾਨਾ (ਬਠਿੰਡਾ) ਦੀ ਸਾਬਕਾ ਸਰਪੰਚ ਸ਼ੁਸ਼ਾਨਦੀਪ ਕੌਰ ਸਿੱਧੂ, ਪਿੰਡ ਛੀਨਾ (ਗੁਰਦਾਸਪੁਰ) ਦੇ ਸਾਬਕਾ ਸਰਪੰਚ ਪੰਥਪ੍ਰੀਤ ਸਿੰਘ ਅਤੇ ਪਿੰਡ ਚਾਹੜ (ਸੰਗਰੂਰ) ਦੇ ਸਾਬਕਾ ਸਰਪੰਚ ਪ੍ਰੀਤਮ ਸਿੰਘ ਨੇ ਜ਼ਮੀਨੀ ਪੱਧਰ ਦੀਆਂ ਚੁਣੌਤੀਆਂ ਬਾਰੇ ਵਿਚਾਰ ਸਾਂਝੇ ਕੀਤੇ ਅਤੇ ਇਨ੍ਹਾਂ ਦੇ ਸੁਚਾਰੂ ਹੱਲਾਂ ਲਈ ਵਿੱਤ ਕਮਿਸ਼ਨ ਤੋਂ ਮਦਦ ਲਈ ਬੇਨਤੀ ਕੀਤੀ।

 

Related posts

ਖੁਸ਼ਖਬਰ: ਬਠਿੰਡਾ ਤੋਂ ਹੁਣ ਦਿੱਲੀ ਲਈ ਹਫਤੇ ਵਿੱਚ ਪੰਜ ਦਿਨ ਉੱਡਣਗੇ ਜਹਾਜ਼

punjabusernewssite

ਮੁੱਖ ਮੰਤਰੀ ਦੇ ਸੁਹਿਰਦ ਯਤਨਾਂ ਸਦਕਾ ਹੁਣ ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ ਬੀ.ਐਮ.ਡਬਲਿਊ. ਦੇ ਪਾਰਟਸ

punjabusernewssite

ਪੰਜਾਬ ਸਵਰਨਕਾਰ ਸੰਘ ਦੀ ਹੋਈ ਮੀਟਿੰਗ ਵਿਚ ਹੋਈਆਂ ਅਹਿਮ ਵਿਚਾਰਾਂ

punjabusernewssite