Friday, May 1, 2026
spot_img
spot_img

ਪੰਜਾਬ ਨੇ ਜੰਮੂ ਅਤੇ ਕਸ਼ਮੀਰ ਦੀ ਤਰਜ਼ ‘ਤੇ 16ਵੇਂ ਵਿੱਤ ਕਮਿਸ਼ਨ ਤੋਂ ਮੰਗਿਆ ਵਿਸ਼ੇਸ਼ ਉਦਯੋਗਿਕ ਪੈਕੇਜ਼

Date:

spot_img

ਅੰਮ੍ਰਿਤਸਰ, 23 ਜੁਲਾਈ:ਪੰਜਾਬ ਨੇ 16ਵੇਂ ਵਿੱਤ ਕਮਿਸ਼ਨ ਅੱਗੇ ਆਪਣੇ ਕੇਸ ਨੂੰ ਬਾਖੂਬੀ ਢੰਗ ਨਾਲ ਰੱਖਦਿਆਂ ਸੂਬੇ ਦੇ ਸਰਹੱਦੀ ਜ਼ਿਲਿ੍ਹਆਂ ਵਿੱਚ ਵੱਡੇ ਪੱਧਰ ‘ਤੇ ਉਦਯੋਗਿਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਜੰਮੂ ਅਤੇ ਕਸ਼ਮੀਰ ਦੀ ਤਰਜ਼ ‘ਤੇ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ ਹੈ ਤਾਂ ਜੋ ਪੰਜਾਬ ਤੋਂ ਬਾਹਰਲੇ ਸੂਬਿਆਂ ਵਿੱਚ ਪੂੰਜੀ ਦੇ ਪਲਾਇਨ (ਫਲਾਈਟ ਕੈਪੀਟਲ) ਨੂੰ ਨੱਥ ਪਾਈ ਜਾ ਸਕੇ। ਅੱਜ ਇੱਥੇ 16ਵੇਂ ਵਿੱਤੀ ਕਮਿਸ਼ਨ ਦੇ ਚੇਅਰਮੈਨ ਅਰਵਿੰਦ ਪਨਗੜੀਆ ਅੱਗੇ ਆਪਣਾ ਕੇਸ ਰੱਖਦਿਆਂ ਵਧੀਕ ਮੁੱਖ ਸਕੱਤਰ (ਉਦਯੋਗ ਅਤੇ ਵਣਜ) ਤੇਜਵੀਰ ਸਿੰਘ ਨੇ ਪੰਜਾਬ ਦੇ ਅਨੁਕੂਲ ਉਦਯੋਗਿਕ ਮਾਹੌਲ ਦਾ ਹਵਾਲਾ ਦਿੰਦਿਆਂ ਉਦਯੋਗਿਕ ਖੇਤਰ ਵਿੱਚ ਤੇਜ਼ੀ ਨਾਲ ਵਿਕਾਸ ਨੂੰ ਯਕੀਨੀ ਬਣਾਉਣ ਲਈ ਕਮਿਸ਼ਨ ਤੋਂ ਲੋੜੀਂਦੇ ਸਹਿਯੋਗ ਦੀ ਲੋੜ ‘ਤੇ ਜ਼ੋਰ ਦਿੱਤਾ। ਦੱਸਣਯੋਗ ਹੈ ਕਿ ਪੇਸ਼ ਕੀਤੇ ਗਏ ਕੇਸ ਵਿੱਚ ਅਟਾਰੀ-ਵਾਹਗਾ ਬਾਰਡਰ ’ਤੇ ਵਪਾਰਕ ਪਾਬੰਦੀ ਕਾਰਨ ਹੋਏ ਆਰਥਿਕ ਨੁਕਸਾਨ ਨੂੰ ਘਟਾਉਣ ਲਈ ਯਕਮੁਸ਼ਤ ਮੁਆਵਜ਼ੇ ਦੀ ਮੰਗ ਰੱਖਣ ਦੇ ਨਾਲ-ਨਾਲ ਲਾਂਘੇ ਦੇ ਮੁੜ ਖੁੱਲ੍ਹਣ ਤੱਕ ਸਾਲਾਨਾ ਮੁਆਵਜ਼ੇ ਦੀ ਮੰਗ ਵੀ ਕੀਤੀ ਗਈ।

 

ਇਸ ਤੋਂ ਇਲਾਵਾ ਖੇਤੀਬਾੜੀ ਉਤਪਾਦਾਂ ਅਤੇ ਬਾਸਮਤੀ ਚੌਲਾਂ ਦੀ ਬਰਾਮਦ ਨੂੰ ਵਧਾਉਣ ਲਈ ਇੱਕ ਸਮਰਪਿਤ ਵਿਸ਼ੇਸ਼ ਆਰਥਿਕ ਨਿਰਯਾਤ ਜ਼ੋਨ ਦੀ ਵੀ ਮੰਗ ਕੀਤੀ ਗਈ।ਉਦਯੋਗਿਕ ਖੇਤਰ ਨੂੰ ਪੈਰਾਂ ਸਿਰ ਕਰਨ ਲਈ ਉਦਯੋਗਾਂ ਖਾਸ ਕਰਕੇ ਸਰਹੱਦੀ ਜ਼ਿਲਿ੍ਹਆਂ ਵਿੱਚ ਲੌਜਿਸਟਿਕਸ ਦੀ ਉੱਚ ਲਾਗਤ ਨੂੰ ਪੂਰਾ ਕਰਨ ਲਈ ਮਾਲ ਭਾੜੇ ਦੀ ਸਬਸਿਡੀ ਦੀ ਮੰਗ ਵੀ ਕੀਤੀ। ਇਸੇ ਤਰ੍ਹਾਂ ਖੇਤੀਬਾੜੀ ਸੈਕਟਰ ਵਿੱਚ ਫ਼ਸਲੀ ਵਿਭਿੰਨਤਾ, ਮੁਕਾਬਲੇਬਾਜ਼ੀ ਅਤੇ ਰੁਜ਼ਗਾਰ ਦੇ ਮੌਕਿਆਂ ਨੂੰ ਉਤਸ਼ਾਹਿਤ ਕਰਨ ਲਈ ਇੱਕ ਉਤਪਾਦਨ-ਲਿੰਕਡ ਇੰਸੈਂਟਿਵ (ਪੀ.ਐਲ.ਆਈ.) ਸਕੀਮ, ਉਦਯੋਗਿਕ ਵਿਕਾਸ, ਮੁਕਾਬਲੇਬਾਜ਼ੀ ਅਤੇ ਆਧੁਨਿਕੀਕਰਨ ਨੂੰ ਉਤਸ਼ਾਹਿਤ ਕਰਨ ਲਈ ਮਿਆਦੀ ਕਰਜ਼ਿਆਂ ਅਤੇ ਚਲੰਤ ਪੂੰਜੀ ’ਤੇ ਸਬਸਿਡੀ ਵਾਲੀਆਂ ਵਿਆਜ ਦਰਾਂ ਦੀ ਵੀ ਮੰਗ ਕੀਤੀ ਗਈ। ਇਸ ਦੇ ਨਾਲ ਹੀ ਸਰਹੱਦੀ ਉਦਯੋਗ ਨੂੰ ਸਹਾਰਾ ਦੇਣ ਲਈ ਪਹਾੜੀ ਰਾਜਾਂ ਦੀ ਤਰਜ਼ ‘ਤੇ ਵਿਸ਼ੇਸ਼ ਕਰ ਲਾਭਾਂ ਦੀ ਵੀ ਮੰਗ ਕੀਤੀ ਗਈ।ਇਸ ਮੌਕੇ ਵੱਖ-ਵੱਖ ਸੈਕਟਰਾਂ ਦੇ ਉਦਯੋਗਪਤੀਆਂ ਨੇ ਕਮਿਸ਼ਨ ਨੂੰ ਸੂਬੇ ਦੀਆਂ ਐੱਮ.ਐੱਸ.ਐੱਮ.ਈਜ਼ ਨੂੰ ਹੁਲਾਰਾ ਦੇਣ ਲਈ ਰਿਆਇਤਾਂ ਪ੍ਰਦਾਨ ਕਰਨ ਦੀ ਲੋੜ ਤੋਂ ਜਾਣੂ ਕਰਵਾਇਆ।

ਪੰਜਾਬ ਦੇ ਵਿੱਤ ਮੰਤਰੀ ਨੇ ਕੇਂਦਰੀ ਬਜਟ ਨੂੰ ਪੂਰੀ ਤਰ੍ਹਾਂ ਨਿਰਾਸ਼ਾਜਨਕ ਦੱਸਿਆ

ਮੈਸਰਜ਼ ਸਾਵੀ ਇੰਟਰਨੈਸ਼ਨਲ ਜਲੰਧਰ ਦੇ ਡਾਇਰੈਕਟਰ ਮੁਕਿਲ ਵਰਮਾ ਨੇ ਖੇਡ ਉਦਯੋਗ ਨੂੰ ਹੁਲਾਰਾ ਦੇਣ ਦੀ ਲੋੜ ’ਤੇ ਚਾਨਣਾ ਪਾਇਆ ਕਿਉਂਕਿ ਸਾਡਾ ਗੁਆਂਢੀ ਦੇਸ਼ ਖੇਡ ਵਸਤਾਂ ਦੇ ਨਿਰਯਾਤ ਵਿੱਚ ਬਹੁਤ ਅੱਗੇ ਹੈ।ਇਸ ਮੌਕੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਐਨ ਆਰ ਆਈ ਮਾਮਲੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਬਿਜਲੀ ਮੰਤਰੀ ਹਰਭਜਨ ਸਿੰਘ ਈਟੀਉ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਸ਼੍ਰੀ ਅਰਵਿੰਦ ਪਨਗੜੀਆ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਘਨਸ਼ਿਆਮ ਥੋਰੀ, ਸੀ.ਈ.ਓ. ਇਨਵੈਸਟ ਪੰਜਾਬ ਅਤੇ ਡਾਇਰੈਕਟਰ ਉਦਯੋਗ ਤੇ ਵਣਜ ਡੀ.ਪੀ.ਐਸ .ਖਰਬੰਦਾ, ਸੀ.ਆਈ.ਆਈ. ਪੰਜਾਬ ਦੇ ਚੇਅਰਮੈਨ ਅਭਿਸ਼ੇਕ ਗੁਪਤਾ, ਪੀ.ਐਚ.ਡੀ.ਸੀ.ਸੀ.ਆਈ. ਪੰਜਾਬ ਦੇ ਰੀਜ਼ਨਲ ਚੇਅਰਮੈਨ ਆਰ.ਐਸ. ਸਚਦੇਵਾ, ਚੇਅਰਮੈਨ ਮੈਸਰਜ਼ ਪੀ.ਐਚ.ਡੀ.ਸੀ.ਸੀ.ਆਈ.

ਵਿਜੀਲੈਂਸ ਨੇ ਪੀ.ਐਸ.ਆਈ.ਈ.ਸੀ. ਪਲਾਟ ਅਲਾਟਮੈਂਟ ਘੁਟਾਲੇ ’ਚ ਸ਼ਾਮਲ SDO ਨੂੰ ਕੀਤਾ ਗ੍ਰਿਫਤਾਰ

ਪੰਜਾਬ ਕਰਨ ਗਿਲਹੋਤਰਾ, ਫੈਡਰੇਸ਼ਨ ਆਫ ਇੰਡੀਆ ਐਕਸਪੋਰਟ ਆਰਗੇਨਾਈਜ਼ੇਸ਼ਨ ਦੇ ਪ੍ਰਧਾਨ ਅਤੇ ਵਿਕਟਰ ਟੂਲਜ਼ ਐਂਡ ਫਾਰਗਿੰਗਜ਼ ਜਲੰਧਰ ਦੇ ਡਾਇਰੈਕਟਰ ਅਸ਼ਵਨੀ ਕੁਮਾਰ ਵਿਕਟਰ, ਸਪੋਰਟਸ ਗੁਡਜ਼ ਮੈਨੂਫੈਕਚਰਰ ਐਂਡ ਐਕਸਪੋਰਟਰਜ਼ ਐਸੋਸੀਏਸ਼ਨ ਜਲੰਧਰ ਦੇ ਜਨਰਲ ਸਕੱਤਰ, ਮੈਸਰਜ਼ ਸਾਵੀ ਇੰਟਰਨੈਸ਼ਨਲ ਜਲੰਧਰ ਮੁਕਿਲ ਵਰਮਾ, ਪ੍ਰਿੰਟਿੰਗ ਅਤੇ ਪ੍ਰੋਸੈਸਿੰਗ ਐਸੋਸੀਏਸ਼ਨ ਅੰਮ੍ਰਿਤਸਰ ਦੇ ਪ੍ਰਧਾਨ ਕ੍ਰਿਸ਼ਨ ਸ਼ਰਮਾ, ਪੰਜਾਬ ਰਾਈਸ ਮਿਲਰਜ਼ ਐਂਡ ਐਕਸਪੋਰਟਰਜ਼ ਐਸੋਸੀਏਸ਼ਨ ਅੰਮ੍ਰਿਤਸਰ ਦੇ ਪ੍ਰਧਾਨ ਅਸ਼ੋਕ ਕੁਮਾਰ ਸੇਠੀ, ਅਰਵਿੰਦਰ ਪਾਲ ਸਿੰਘ (ਲਾਲ ਕਿਲਾ), ਵਿੱਤ ਸਕੱਤਰ ਸੀਆਈਸੀਯੂ ਲੁਧਿਆਣਾ ਅਜੈ ਭਾਰਤੀ, ਹੋਟਲ ਐਂਡ ਰੈਸਟੋਰੈਂਟ ਐਸੋਸੀਏਸ਼ਨ ਅੰਮ੍ਰਿਤਸਰ ਦੇ ਪ੍ਰਧਾਨ ਅਰਵਿੰਦ ਪਾਲ ਸਿੰਘ ਚੱਠਾ, ਪੰਜਾਬ ਪ੍ਰਦੇਸ਼ ਵਪਾਰ ਮੰਡਲ (ਰਜਿ.) ਅੰਮ੍ਰਿਤਸਰ ਦੇ ਪ੍ਰਧਾਨ ਪਿਆਰਾ ਲਾਲ ਸੇਠ, ਬਾਲ ਕਲਾਂ ਵੈਲਫੇਅਰ ਐਸੋਸੀਏਸ਼ਨ ਅੰਮ੍ਰਿਤਸਰ ਦੇ ਪ੍ਰਧਾਨ ਸੰਦੀਪ ਖੋਸਲਾ, ਫੋਕਲ ਪੁਆਇੰਟ ਇੰਡਸਟਰੀਅਲ ਵੈਲਫੇਅਰ ਐਸੋਸੀਏਸ਼ਨ ਅੰਮ੍ਰਿਤਸਰ ਦੇ ਪ੍ਰਧਾਨ ਕਮਲ ਡਲਮੀਆ, ਸੰਗਰੂਰ ਇੰਡਸਟਰੀਅਲ ਚੈਂਬਰ ਆਫ ਕਾਮਰਸ ਦੇ ਪ੍ਰਧਾਨ ਘਨਸ਼ਿਆਮ ਕਾਂਸਲ, ਮੈਸਰਜ਼ ਸੁਖਜੀਤ ਸਟਾਰਚ ਫਗਵਾੜਾ ਦੇ ਐਮ.ਡੀ., ਮੈਸਰਜ਼ ਗੰਗਾ ਐਕਰੋਵੂਲ ਲੁਧਿਆਣਾ ਦੇ ਐਮ.ਡੀ. ਅਮਿਤ ਥਾਪਰ ਅਤੇ ਮੈਸਰਜ਼ ਵਰਧਮਾਨ ਗਰੁੱਪ ਦੇ ਚੇਅਰਮੈਨ ਸਚਿਤ ਜੈਨ ਸ਼ਾਮਲ ਸਨ।

 

Share post:

spot_img

Popular

More like this
Related

Chandigarh News : ਅਸਥਾਈ ਤੌਰ ‘ਤੇ ਰੋਕੀ ਗਈ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਕਾਰਵਾਈ

Chandigarh News : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ...

Chandigarh News : ‘ਮਜ਼ਦੂਰ ਦਿਵਸ’ ਮੌਕੇ ਵਿਸ਼ੇਸ਼ ਸੈਸ਼ਨ ਨੂੰ ਵੜਿੰਗ ਨੇ ਬਹੁਤ ਦੇਰੀ ਨਾਲ ਚੁੱਕਿਆ ਕਦਮ

Chandigarh News : ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ...

Punjab ਦੇ ਮਸ਼ਹੂਰ ਢਾਬੇ ‘ਤੇ ਤੜਕਸਾਰ ਚੱਲੀਆਂ ਗੋ/ਲੀ/ਆਂ; ਪੁਲਿਸ ਵੱਲੋਂ ਜਾਂਚ ਸ਼ੁਰੂ

Nabha News: Punjab ਦੇ ਇੱਕ ਮਸ਼ਹੂਰ ਢਾਬੇ ‘ਤੇ ਤੜਕਸਾਰ...

‘India’s Strongest Man’ AAP ਵਿਚ ਹੋਇਆ ਸ਼ਾਮਲ, CM ਦੇ OSD ਨੇ ਕੀਤਾ ਸਵਾਗਤ

Chandigarh  News: 'India's Strongest Man';  ਪੰਜਾਬ ਦੇ ਨੌਜਵਾਨਾਂ ਲਈ...