ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਰਕਾਰੀ ਸਿਹਤ ਸੰਸਥਾਵਾਂ ‘ਚ ਬਿਜਲੀ ਅਤੇ ਫਾਇਰ ਸੇਫ਼ਟੀ ਸਹੂਲਤਾਂ ਦਾ ਆਡਿਟ ਕਰਵਾਉਣ ਦੇ ਹੁਕਮ

Date:

spot_img

👉ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਡਾ. ਬਲਬੀਰ ਸਿੰਘ ਨੇ ਸਿਹਤ ਅਤੇ ਮੈਡੀਕਲ ਸਿੱਖਿਆ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਦੀ ਉੱਚ ਪੱਧਰੀ ਮੀਟਿੰਗ ਬੁਲਾਈ
👉ਫਾਇਰ ਸੇਫ਼ਟੀ ਸਹੂਲਤਾਂ ਦਾ ਆਡਿਟ ਅਤੇ ਅੱਗ ਬੁਝਾਊ ਉਪਕਰਨਾਂ ਦੀ ਉਪਲਬਧਤਾ ਦੇ ਵੀ ਦਿੱਤੇ ਹੁਕਮ
ਚੰਡੀਗੜ੍ਹ, 27 ਜਨਵਰੀ:ਸਰਕਾਰੀ ਸਿਹਤ ਸਹੂਲਤਾਂ ਵਿਖੇ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਦੀ ਪਾਲਣਾ ਤਹਿਤ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸੂਬੇ ਭਰ ਦੇ ਸਾਰੇ ਮੈਡੀਕਲ ਕਾਲਜਾਂ, ਸਿਵਲ ਹਸਪਤਾਲਾਂ, ਸਬ-ਡਵੀਜ਼ਨਲ ਹਸਪਤਾਲਾਂ ਅਤੇ ਬਲਾਕ ਪੱਧਰ ਦੇ ਹਸਪਤਾਲਾਂ ਵਿੱਚ ਬਿਜਲੀ ਸਪਲਾਈ ਅਤੇ ਫਾਇਰ ਸੇਫਟੀ ਦਾ ਆਡਿਟ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।ਸਿਹਤ ਮੰਤਰੀ ਸਿਵਲ ਹਸਪਤਾਲਾਂ ਦੇ ਸਾਰੇ ਸਿਵਲ ਸਰਜਨਾਂ ਅਤੇ ਮੈਡੀਕਲ ਕਾਲਜਾਂ ਦੇ ਮੈਡੀਕਲ ਸੁਪਰਡੈਂਟਾਂ ਨਾਲ ਇੱਕ ਉੱਚ-ਪੱਧਰੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ।

ਇਹ ਵੀ ਪੜ੍ਹੋ ‘ਬੁੱਢੇ ਦਰਿਆ ਨੂੰ ਮੁੜ ਸੁਰਜੀਤ ਕਰਨ ਦਾ ਪ੍ਰੋਜੈਕਟ’: ਮੰਤਰੀ ਡਾ. ਰਵਜੋਤ ਸਿੰਘ ਅਤੇ MP ਸੀਚੇਵਾਲ ਨੇ ਡੇਅਰੀ ਮਾਲਕਾਂ ਨਾਲ ਕੀਤੀ ਮੁਲਾਕਾਤ

ਮੀਟਿੰਗ ਵਿੱਚ ਪ੍ਰਸ਼ਾਸਨਿਕ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਕੁਮਾਰ ਰਾਹੁਲ, ਸਕੱਤਰ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ.) ਰਵੀ ਭਗਤ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ (ਪੀ.ਐਚ.ਐਸ.ਸੀ.) ਦੇ ਮੈਨੇਜਿੰਗ ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ, ਸੀ.ਐਮ.ਡੀ. ਪੀਐਸਪੀਸੀਐਲ ਇੰਜੀਨੀਅਰ ਬਲਦੇਵ ਸਿੰਘ ਸਰਾਂ, ਡਾਇਰੈਕਟਰ ਸਿਹਤ ਡਾ. ਹਿਤਿੰਦਰ ਕੌਰ ਅਤੇ ਡਾਇਰੈਕਟਰ ਖੋਜ ਤੇ ਮੈਡੀਕਲ ਸਿੱਖਿਆ ਡਾ. ਅਵਨੀਸ਼ ਕੁਮਾਰ ਵੀ ਸ਼ਾਮਲ ਸਨ।ਸਿਹਤ ਮੰਤਰੀ ਵੱਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਬਿਜਲੀ ਬੰਦ ਹੋਣ ਦੀ ਸਥਿਤੀ ਵਿੱਚ ਸਾਰੀਆਂ ਮਹੱਤਵਪੂਰਨ ਦੇਖਭਾਲ ਇਕਾਈਆਂ, ਜਿਨ੍ਹਾਂ ਵਿੱਚ ਆਪ੍ਰੇਸ਼ਨ ਥੀਏਟਰ, ਲੇਬਰ ਰੂਮ, ਐਮਰਜੈਂਸੀ, ਐਸਐਨਸੀਯੂਜ਼ ਅਤੇ ਐਨਆਈਸੀਯੂਜ਼ ਸ਼ਾਮਲ ਹਨ, ਵਿੱਚ ਘੱਟੋ-ਘੱਟ 30 ਮਿੰਟਾਂ ਦਾ ਯੂਪੀਐਸ ਪਾਵਰ ਬੈਕਅੱਪ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ ਸਾਰੀਆਂ ਸਿਹਤ ਸਹੂਲਤਾਂ ਵਿਖੇ ਡੀਜ਼ਲ ਦੀ ਲੋੜੀਂਦੀ ਸਪਲਾਈ ਦੇ ਨਾਲ ਇੱਕ ਪੂਰੀ ਤਰ੍ਹਾਂ ਕਾਰਜਸ਼ੀਲ ਜਨਰੇਟਰ ਸੈੱਟ ਮੌਜੂਦ ਹੋਣਾ ਚਾਹੀਦਾ ਹੈ।ਡਾ. ਬਲਬੀਰ ਸਿੰਘ ਨੇ ਜ਼ਿਲ੍ਹਾ, ਸਬ-ਡਿਵੀਜ਼ਨ ਅਤੇ ਬਲਾਕ ਪੱਧਰ ਦੇ ਹਸਪਤਾਲਾਂ ਸਮੇਤ ਸਾਰੇ ਪੱਧਰਾਂ ‘ਤੇ ਕਮੇਟੀਆਂ ਦਾ ਗਠਨ ਕਰਨ ਦੇ ਹੁਕਮ ਵੀ ਜਾਰੀ ਕੀਤੇ।ਉਕਤ ਕਮੇਟੀਆਂ, ਜਿਨ੍ਹਾਂ ਵਿੱਚ ਸਿਹਤ ਵਿਭਾਗ/ਮੈਡੀਕਲ ਕਾਲਜ, ਪੀਐਸਪੀਸੀਐਲ, ਅਤੇ ਪੀਡਬਲਿਊਡੀ-ਇਲੈਕਟ੍ਰੀਕਲ ਦੇ ਨੁਮਾਇੰਦੇ ਸ਼ਾਮਲ ਹੋਣਗੇ, ਸਾਰੀਆਂ ਸਿਹਤ ਸਹੂਲਤਾਂ ਵਿਖੇ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਜ਼ਿੰਮੇਵਾਰ ਹੋਣਗੀਆਂ।

ਇਹ ਵੀ ਪੜ੍ਹੋ  ਸੌਂਦ ਦੀ ਅਗਵਾਈ ਹੇਠ ਫਤਹਿਗੜ੍ਹ ਸਾਹਿਬ ਸਥਿਤ ਜਹਾਜ਼ ਹਵੇਲੀ ਦੀ ਮੁੜ ਬਹਾਲੀ ਅਤੇ ਸਾਂਭ ਸੰਭਾਲ ਲਈ ਉੱਚ ਪੱਧਰੀ ਮੀਟਿੰਗ

ਕਮੇਟੀ ਦੇ ਮੈਂਬਰ ਇੱਕ ਦੂਜੇ ਨਾਲ ਤਾਲਮੇਲ ਕਰਦਿਆਂ ਸਿਹਤ ਸਹੂਲਤ ਵਿਖੇ ਉਪਲਬਧ ਯੂਪੀਐਸ ਅਤੇ ਹੋਰ ਪਾਵਰ ਬੈਕਅੱਪ ਪ੍ਰਣਾਲੀਆਂ ਦੀ ਕਾਰਜਸ਼ੀਲਤਾ ਬਾਰੇ ਰਿਪੋਰਟ ਦੇਣਗੇ। ਉਨ੍ਹਾਂ ਅੱਗੇ ਕਿਹਾ ਕਿ ਇਹ ਕਮੇਟੀਆਂ ਆਪੋ-ਆਪਣੇ ਸਬੰਧਤ ਹਸਪਤਾਲਾਂ ਦਾ ਸਮੇਂ-ਸਮੇਂ ‘ਤੇ ਦੌਰਾ ਕਰਕੇ ਇਹ ਯਕੀਨੀ ਬਣਾਉਣਗੀਆਂ ਕਿ ਉਥੇ ਬਿਜਲੀ ਬੈਕਅੱਪ ਅਤੇ ਪੂਰੀ ਤਰ੍ਹਾਂ ਕਾਰਜਸ਼ੀਲ ਜਰਨੇਟਰ ਸੈੱਟ ਦੀ ਸਹੂਲਤ ਮੌਜੂਦ ਹੈ।ਸਿਹਤ ਮੰਤਰੀ ਨੇ ਸਾਰੇ ਸਿਵਲ ਸਰਜਨਾਂ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਕਿ ਬਿਜਲੀ ਕੱਟ ਲੱਗਣ ਦੀ ਸਥਿਤੀ ਵਿੱਚ ਬੈਕਅੱਪ ਬਿਜਲੀ ਸਪਲਾਈ ਤੁਰੰਤ ਸ਼ੁਰੂ ਕੀਤੀ ਜਾਵੇ ਤਾਂ ਜੋ ਮਹੱਤਵਪੂਰਨ ਦੇਖਭਾਲ ਸੇਵਾਵਾਂ ਪ੍ਰਦਾਨ ਕਰਨ ਵਿੱਚ ਕੋਈ ਦਿੱਕਤ ਦਰਪੇਸ਼ ਨਾ ਆਵੇ। ਉਨ੍ਹਾਂ ਅੱਗੇ ਕਿਹਾ ਕਿ ਇਸ ਉਦੇਸ਼ ਲਈ ਬੈਕਅੱਪ ਬਿਜਲੀ ਸਪਲਾਈ ਚਾਲੂ ਕਰਨ ਵਾਲੇ ਵਿਅਕਤੀ ਨਾਲ ਸੰਪਰਕ ਲਈ ਢੁਕਵੀਂ ਸੰਚਾਰ ਪ੍ਰਣਾਲੀ ਵੀ ਸਥਾਪਤ ਕੀਤੀ ਜਾਣੀ ਚਾਹੀਦੀ ਹੈ।ਉਨ੍ਹਾਂ ਨੇ ਬਿਜਲੀ ਬੰਦ ਹੋਣ ਦੀ ਕਿਸੇ ਵੀ ਸਥਿਤੀ ਵਿੱਚ ਤੁਰੰਤ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਉਪਰੋਕਤ ਕਮੇਟੀਆਂ ਦੇ ਸਾਰੇ ਮੈਂਬਰਾਂ ਦਾ ਇੱਕ ਵਟਸਐਪ ਗਰੁੱਪ ਬਣਾਉਣ ਦੇ ਵੀ ਆਦੇਸ਼ ਵੀ ਦਿੱਤੇ।ਸਿਹਤ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਫੌਰੀ ਢੰਗ ਨਾਲ ਫਾਇਰ ਸੇਫਟੀ ਆਡਿਟ ਕਰਵਾਉਣ ਅਤੇ ਸਿਹਤ ਸਹੂਲਤਾਂ ਖਾਸ ਕਰਕੇ ਸਾਰੀਆਂ ਮਹੱਤਵਪੂਰਨ ਦੇਖਭਾਲ ਇਕਾਈਆਂ ਵਿੱਚ ਅੱਗ ਬੁਝਾਊ ਉਪਕਰਨਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

spot_img
spot_img

Share post:

Popular

More like this
Related

सूरजकुंड दिवाली मेले से स्वदेशी उत्पादों और कारीगरों को मिल रहा नया बाजारः मुख्यमंत्री नायब सिंह सैनी

👉कहा, स्थानीय उत्पादों को अपनाना ‘आत्मनिर्भर भारत’ और ‘वोकल...

ਯੁੱਧ ਨਸ਼ਿਆਂ ਵਿਰੁੱਧ: ਸਿਵਲ ਤੇ ਪੁਲਿਸ ਟੀਮਾਂ ਵੱਲੋਂ ਨਸ਼ਿਆਂ ਦੇ ਹੌਟਸਪੌਟ ਪਿੰਡਾਂ ਦੀ ਲਗਾਤਾਰ ਨਿਗਰਾਨੀ

👉ਡਿਪਟੀ ਕਮਿਸ਼ਨਰ ਤੇ ਐੱਸਐੱਸਪੀ ਵੱਲੋਂ ਹੌਟਸਪੌਟ ਪਿੰਡਾਂ ਵਿੱਚ ਚੱਲ...

CM Bhagwant Mann ਨੂੰ ਲਾਹੌਰ ਆਉਣ ਦਾ ਮਿਲਿਆ ਸੱਦਾ, ਪਰ ਨਾਂ ਜਾਣ ਦਸਿਆ ਇਹ ਕਾਰਨ…

Chandigarh News: CM Bhagwant Mann; ਪੰਜਾਬ ਦੇ ਮੁੱਖ ਮੰਤਰੀ...

CM Bhagwant Mann ਨੇ ਕਸਟਮ ਵਿਭਾਗ ਦੀ ਕਾਰਵਾਈ ਨੂੰ ਦਸਿਆ ਬਦਲਾਖੋਰੀ ਦੀ ਨੀਤੀ

Chandigarh News: CM Bhagwant Mann; ਪਿਛਲੇ ਦਿਨੀਂ ਆਪਣੇ ਪ੍ਰਵਾਰ...