Thursday, April 16, 2026
spot_img
spot_img

ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ;ਭਗਵੰਤ ਸਿੰਘ ਮਾਨ ਸਰਕਾਰ ਨੇ ਆਪਣੇ ਵਾਅਦੇ ਕੀਤੇ ਪੂਰੇ:ਕੁਲਵੰਤ ਸਿੰਘ

Date:

spot_img

👉ਬਾਕਰਪੁਰ ਸਕੂਲ ਵਿੱਚ 9.50 ਲੱਖ ਦੀ ਲਾਗਤ ਨਾਲ ਬਣੇ ਕਮਰੇ ਦਾ ਉਦਘਾਟਨ
SAS Nagar News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਅਤੇ ਗਰੰਟੀਆਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਇਹ ਗੱਲ ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਬਾਕਰਪੁਰ ਵਿਖੇ ਗੌਰਮੈਂਟ ਸੀਨੀਅਰ ਸੈਕੰਡਰੀ ਸਕੂਲ ਵਿੱਚ ਲਗਭਗ 9.50 ਲੱਖ ਰੁਪਏ ਦੀ ਲਾਗਤ ਨਾਲ ਬਣੇ ਨਵੇਂ ਕਮਰੇ ਦੇ ਉਦਘਾਟਨ ਮੌਕੇ ਕਹੀ।ਉਨ੍ਹਾਂ ਕਿਹਾ ਕਿ ਸਿੱਖਿਆ ਖੇਤਰ ਵਿੱਚ ਆਈ ਕ੍ਰਾਂਤੀ ਕਾਰਨ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਸੂਰਤ ਤੇ ਸਹੂਲਤਾਂ ਵਿੱਚ ਵੱਡਾ ਸੁਧਾਰ ਆਇਆ ਹੈ। ਹੁਣ ਮਾਪੇ ਵੀ ਪ੍ਰਾਈਵੇਟ ਸਕੂਲਾਂ ਦੀ ਥਾਂ ਆਪਣੇ ਬੱਚਿਆਂ ਦਾ ਦਾਖਲਾ ਸਰਕਾਰੀ ਸਕੂਲਾਂ ਵਿੱਚ ਕਰਵਾਉਣ ਨੂੰ ਤਰਜੀਹ ਦੇ ਰਹੇ ਹਨ, ਜੋ ਕਿ ਸਰਕਾਰ ਦੀਆਂ ਨੀਤੀਆਂ ‘ਤੇ ਲੋਕਾਂ ਦੇ ਵਧਦੇ ਭਰੋਸੇ ਨੂੰ ਦਰਸਾਉਂਦਾ ਹੈ।

ਇਹ ਵੀ ਪੜ੍ਹੋ  ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

ਵਿਧਾਇਕ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਖੇਤਰ ਵਿੱਚ ਵੀ ਮਹੱਤਵਪੂਰਨ ਕਦਮ ਚੁੱਕਦੇ ਹੋਏ ਮੁਹੱਲਾ ਕਲੀਨਿਕ ਖੋਲ੍ਹੇ ਗਏ ਹਨ, ਜਿੱਥੇ ਲੋਕਾਂ ਨੂੰ ਮੁਫ਼ਤ ਇਲਾਜ, ਟੈਸਟ ਅਤੇ ਦਵਾਈਆਂ ਦੀ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ। ਇਸ ਨਾਲ ਲੱਖਾਂ ਲੋਕ ਰੋਜ਼ਾਨਾ ਲਾਭ ਪ੍ਰਾਪਤ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮਹਿਲਾਵਾਂ ਲਈ 1000 ਅਤੇ 1500 ਰੁਪਏ ਦੀ ਆਰਥਿਕ ਸਹਾਇਤਾ ਵਾਲੀਆਂ ਯੋਜਨਾਵਾਂ ਵੀ ਸ਼ੁਰੂ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ, ਸਕੂਲਾਂ ਵਿੱਚ ਅਧਿਆਪਕਾਂ ਅਤੇ ਹੋਰ ਲੋੜੀਂਦੇ ਸਟਾਫ ਦੀ ਭਰਤੀ ਕਰਕੇ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕੀਤਾ ਗਿਆ ਹੈ।ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਪਿੰਡ ਬਾਕਰਪੁਰ ਦੇ ਇਸ ਸਕੂਲ ਦੀ ਇਮਾਰਤ ਨੂੰ ਜਲਦੀ ਹੀ ਰੀ-ਡਿਜ਼ਾਇਨ ਕਰਕੇ ਆਧੁਨਿਕ ਸੁਵਿਧਾਵਾਂ ਨਾਲ ਨਵੀਂ ਇਮਾਰਤ ਵਿੱਚ ਤਬਦੀਲ ਕੀਤਾ ਜਾਵੇਗਾ।

ਇਹ ਵੀ ਪੜ੍ਹੋ  Vigilance Bureau ਨੇ ਕਾਨੂੰਗੋ ਨੂੰ 33000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਖੁਦ ਸਕੂਲਾਂ ਅਤੇ ਕਾਲਜਾਂ ਦੇ ਦੌਰੇ ਕਰਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਸੰਵਾਦ ਕੀਤਾ ਜਾਂਦਾ ਹੈ, ਜਿਸ ਨਾਲ ਸਿੱਖਿਆ ਸੰਸਥਾਵਾਂ ਦੀਆਂ ਲੋੜਾਂ ਨੂੰ ਤੁਰੰਤ ਪੂਰਾ ਕੀਤਾ ਜਾ ਰਿਹਾ ਹੈ।ਉਨ੍ਹਾਂ ਭਰੋਸਾ ਜਤਾਇਆ ਕਿ ਆਉਣ ਵਾਲੇ ਸਮੇਂ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਉੱਚ ਸਿੱਖਿਆ ਅਤੇ ਮੁਕਾਬਲੇ ਵਿੱਚ ਅੱਗੇ ਰਹਿਣਗੇ।ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ ਗਿੰਨੀ ਦੁੱਗਲ, ਪ੍ਰਿੰਸੀਪਲ ਸੁਨੀਤਾ ਰਾਣੀ, ਡਾ. ਕੁਲਦੀਪ ਸਿੰਘ (ਹਲਕਾ ਕੋਆਰਡੀਨੇਟਰ ਬੀ ਸੀ ਵਿੰਗ), ਸੁਖਵਿੰਦਰ ਸਿੰਘ ਸੁੱਖਾ ਸਰਪੰਚ ਬਾਕਰਪੁਰ, ਸੁਰਜੀਤ ਸਿੰਘ, ਅਵਤਾਰ ਸਿੰਘ ਮੌਲੀ ਬੈਦਵਾਣ, ਰਾਜਵੀਰ ਕੌਰ ਬਾਲਕ ਪ੍ਰਧਾਨ, ਕਰਮਜੀਤ ਕੁਮਾਰ ਬਿੱਟੂ ਸਰਪੰਚ, ਅਵਤਾਰ ਸਿੰਘ ਮਟਰਾ, ਲੱਕੀ ਬਾਕਰਪੁਰ ਅਤੇ ਜਸਪਾਲ ਸਿੰਘ ਮਟੋਰ ਸਮੇਤ ਹੋਰ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...