Sunday, May 3, 2026
spot_img
spot_img

264 ਮੈਗਾਵਾਟ ਸਮਰੱਥਾ ਵਾਲੇ 66 ਸੋਲਰ ਪਾਵਰ ਪਲਾਂਟ ਸਥਾਪਤ ਕਰਨ ‘ਤੇ ਵਿਚਾਰ ਕਰ ਰਿਹੈ ਪੰਜਾਬ

Date:

spot_img

ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਹਰਭਜਨ ਸਿੰਘ ਈ ਟੀ.ਓ. ਵੱਲੋਂ ਵੱਕਾਰੀ ਗਰੀਨ ਊਰਜਾ ਪ੍ਰਾਜੈਕਟ ਬਾਰੇ ਵਿਚਾਰ-ਵਟਾਂਦਰਾ

ਇਸ ਪ੍ਰਾਜੈਕਟ ਨਾਲ ਸਾਲਾਨਾ ਲਗਭਗ 390 ਐਮ.ਯੂ. ਬਿਜਲੀ ਪੈਦਾ ਹੋਣ ਦੀ ਸੰਭਾਵਨਾ

ਪੰਜਾਬ ਵਿੱਚ 1056 ਕਰੋੜ ਰੁਪਏ ਦਾ ਨਿਵੇਸ਼ ਆਉਣ ਦੀ ਉਮੀਦ: ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ

ਚੰਡੀਗੜ੍ਹ, 7 ਅਗਸਤ: ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਰਵਾਇਤੀ ਈਂਧਨ ‘ਤੇ ਨਿਰਭਰਤਾ ਅਤੇ ਬਿਜਲੀ ਸਬਸਿਡੀ ਦੇ ਬੋਝ ਨੂੰ ਘਟਾਉਣ ਤੋਂ ਇਲਾਵਾ ਪੰਜਾਬ ਨੂੰ ਸਾਫ਼-ਸੁਥਰੀ ਊਰਜਾ ਦੇ ਉਤਪਾਦਨ ਵਿੱਚ ਮੋਹਰੀ ਸੂਬਾ ਬਣਾਉਣ ਲਈ ਰਾਜ ਸਰਕਾਰ 4 ਮੈਗਾਵਾਟ ਦੀ ਸਮਰੱਥਾ ਵਾਲੇ 66 ਸੂਰਜੀ ਊਰਜਾ ਪਲਾਂਟ (ਕੁੱਲ 264 ਮੈਗਾਵਾਟ ਸਮਰੱਥਾ) ਸਥਾਪਤ ਕਰਨ ‘ਤੇ ਵਿਚਾਰ ਕਰ ਰਹੀ ਹੈ। ਸ੍ਰੀ ਅਮਨ ਅਰੋੜਾ, ਜਿਨ੍ਹਾਂ ਨਾਲ ਬਿਜਲੀ ਮੰਤਰੀ ਸ੍ਰੀ ਹਰਭਜਨ ਸਿੰਘ ਈ.ਟੀ.ਓ ਵੀ ਮੌਜੂਦ ਸਨ, ਨੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਬਿਜਲੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਇਸ ਵੱਕਾਰੀ ਪ੍ਰਾਜੈਕਟ ਬਾਰੇ ਵਿਚਾਰ-ਵਟਾਂਦਰਾ ਕੀਤਾ।

ਪੰਜਾਬ ਦੇ 10 ਜਿਲ੍ਹਿਆਂ ਵਿੱਚ ਸਿੱਖਿਆ ਵਿਭਾਗ ਸਥਾਪਿਤ ਕਰੇਗਾ ਇੰਨਡੋਰ ਸ਼ੂਟਿੰਗ ਰੇਜਾਂ: ਹਰਜੋਤ ਸਿੰਘ ਬੈਂਸ 

ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਸ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ‘ਤੇ ਸਾਲਾਨਾ ਲਗਭਗ 390 ਮਿਲੀਅਨ ਯੂਨਿਟ ਬਿਜਲੀ ਪੈਦਾ ਹੋਣ ਦੀ ਉਮੀਦ ਹੈ। ਇਸ ਪ੍ਰਾਜੈਕਟ ਤਹਿਤ ਫੀਡਰ ਪੱਧਰੀ ਸੋਲਰਾਈਜ਼ੇਸ਼ਨ ਨੂੰ ਲਾਗੂ ਕਰਨ ਨਾਲ ਤਕਰੀਬਨ 136 ਕਰੋੜ ਰੁਪਏ ਦੀ ਸਾਲਾਨਾ ਬੱਚਤ ਹੋਣ ਦਾ ਅਨੁਮਾਨ ਹੈ। ਉਨ੍ਹਾਂ ਦੱਸਿਆ ਕਿ ਇਹ ਕਦਮ ਸੂਬੇ ਵਿੱਚ ਲਗਭਗ 1,056 ਕਰੋੜ ਰੁਪਏ ਦਾ ਨਿਵੇਸ਼ ਲਿਆਵੇਗਾ, ਜਿਸ ਨਾਲ ਗੈਰ-ਰਵਾਇਤੀ ਊਰਜਾ ਖੇਤਰ ਵਿੱਚ ਹੁਨਰਮੰਦ ਅਤੇ ਆਪਣੇ ਹੁਨਰ ਨੂੰ ਨਿਖਾਰਨ ਵਿੱਚ ਲੱਗੇ ਵਿਅਕਤੀਆਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ। ਇਸ ਨਾਲ ਖੇਤੀਬਾੜੀ ਉਤਪਾਦਨ ਵਧਣ ਦੇ ਨਾਲ-ਨਾਲ ਸੂਬੇ ਦੀ ਪੇਂਡੂ ਆਰਥਿਕਤਾ ਨੂੰ ਵੀ ਹੁਲਾਰਾ ਮਿਲੇਗਾ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਨਾਂ ਇਕ ਹੋਰ ਪ੍ਰਾਪਤੀ ਜੁੜੀ

ਇਸ ਮੀਟਿੰਗ ਵਿੱਚ ਪੰਜਾਬ ਵਿਕਾਸ ਕਮਿਸ਼ਨ ਦੇ ਵਾਈਸ-ਚੇਅਰਪਰਸਨ ਸੀਮਾ ਬਾਂਸਲ, ਸਕੱਤਰ ਬਿਜਲੀ ਵਿਭਾਗ ਸ੍ਰੀ ਰਾਹੁਲ ਤਿਵਾੜੀ, ਸਕੱਤਰ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਸ੍ਰੀ ਰਵੀ ਭਗਤ, ਪਾਵਰਕਾਮ ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਇੰਜਨੀਅਰ ਬਲਦੇਵ ਸਿੰਘ ਸਰਾਂ, ਪੰਜਾਬ ਵਿਕਾਸ ਕਮਿਸ਼ਨ ਦੇ ਮੈਂਬਰ ਸ੍ਰੀ ਸ਼ੌਕਤ ਰੌਏ, ਡਾਇਰੈਕਟਰ ਪੇਡਾ ਸ੍ਰੀ ਐਮ.ਪੀ.ਸਿੰਘ ਅਤੇ ਦੋਵਾਂ ਵਿਭਾਗਾਂ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Share post:

spot_img

Popular

More like this
Related

‘ਜੁਗਨੂੰ’ ਨੂੰ ਮਿਲੀ ਪੁਲਿਸ ਦੀ ਕਲੀਨ ਚਿੱਟ; ਮਾਂ ਨੇ ਪਾਈ ਭਾਵੁਕ ਪੋਸਟ!

Mansa News: Sidhu Moosewala Murder Case; ਪੰਜਾਬ ਦੇ ਨਾਮਵਾਰ...

ਹਫ਼ਤਾ ਪਹਿਲਾਂ ਲਾਪਤਾ ਹੋਏ Faridkot ਦੇ ਨੌਜਵਾਨ ਦੀ ਨਹਿਰ ਵਿਚੋਂ ਲਾਸ਼ ਮਿਲੀ

Faridkot News: Faridkot ਜ਼ਿਲ੍ਹੇ ਨਾਲ ਸਬੰਧਤ ਇੱਕ ਨੌਜਵਾਨ ਦੀ...

Canada ‘ਚ Kapil Sharma ਦੇ ਕੈਫ਼ੇ ਨੇੜੇ ਮੁੜ ਗੋ/ਲੀ.ਬਾਰੀ; ਇਸ ਗਰੂੱਪ ਨੇ ਲਈ ਜਿੰਮੇਵਾਰੀ!

Canada News: Canada 'ਚ Kapil Sharma (ਕਾਮੇਡੀਅਨ ਕਪਿਲ ਸ਼ਰਮਾ)...