ਕੇਂਦਰੀ ਪੂਲ ਵਿੱਚੋਂ ਪੰਜਾਬ ਨੂੰ ਆਪਣੇ ਹਿੱਸੇ ਨਾਲੋਂ 1,051 ਮੈਗਾਵਾਟ ਬਿਜਲੀ ਘੱਟ ਮਿਲ ਰਹੀ ਹੈ: ਤਰੁਨਪ੍ਰੀਤ ਸਿੰਘ ਸੌਂਦ

Date:

spot_img

👉ਕੇਂਦਰ ਸਰਕਾਰ, ਸੈਂਟਰਲ ਪਾਵਰ ਪੂਲ ਵਿੱਚੋਂ ਪੰਜਾਬ ਨੂੰ ਉਸਦਾ ਬਣਦਾ ਪੂਰਾ ਹਿੱਸਾ ਤੁਰੰਤ ਜਾਰੀ ਕਰਨਾ ਯਕੀਨੀ ਬਣਾਵੇ: ਸੌਂਦ
👉ਪੰਜਾਬ ਸਰਕਾਰ ਦੇ ਥਰਮਲ ਪਲਾਂਟਾਂ ਵਿੱਚ ਕੋਲੇ ਦੀ ਕੋਈ ਕਮੀ ਨਹੀਂ; ਪਛਵਾੜਾ ਖਾਣ ਕੋਲੇ ਦੀ ਲੋੜੀਂਦੀ ਉਪਲਬਧਤਾ ਨੂੰ ਬਣਾ ਰਹੀ ਯਕੀਨੀ: ਤਰੁਨਪ੍ਰੀਤ ਸਿੰਘ ਸੌਂਦ
👉ਤਲਵੰਡੀ ਸਾਬੋ ਅਤੇ ਰਾਜਪੁਰਾ ਵਿਚਲੇ ਪ੍ਰਾਈਵੇਟ ਥਰਮਲ ਪਲਾਂਟਾਂ ਵਿੱਚ ਕੋਲੇ ਦੀ ਘਾਟ ਕੋਲ ਇੰਡੀਆ ਨਾਲ ਸਬੰਧਤ: ਤਰੁਨਪ੍ਰੀਤ ਸਿੰਘ ਸੌਂਦ
👉ਪੀ.ਐਸ.ਪੀ.ਸੀ.ਐਲ. ਦੀ ਟੀਮ ਨੇ ਤਕਨੀਕੀ ਖ਼ਰਾਬੀ ਵਾਲਾ ਇੱਕ ਯੂਨਿਟ ਕਰਵਾਇਆ ਚਾਲੂ; ਬਾਕੀ ਯੂਨਿਟਾਂ ਨੂੰ ਵੀ ਜਲਦ ਚਾਲੂ

Chandigarh News : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਸੂਬੇ ਦੇ ਲੋਕਾਂ ਨੂੰ ਬਿਜਲੀ ਦੀ ਮੌਜੂਦਾ ਸਥਿਤੀ ਬਾਰੇ ਜਾਣੂ ਕਰਵਾਉਂਦਿਆਂ ਦੱਸਿਆ ਕਿ ਪੰਜਾਬ ਨੂੰ ਇਸ ਸਮੇਂ ਕੇਂਦਰੀ ਪਾਵਰ ਪੂਲ ਵਿੱਚੋਂ ਆਪਣੇ ਹਿੱਸੇ ਦੇ ਮੁਕਾਬਲੇ 1,051 ਮੈਗਾਵਾਟ ਬਿਜਲੀ ਘੱਟ ਮਿਲ ਰਹੀ ਹੈ।ਪੰਜਾਬ ਦੇ ਖੇਤੀਬਾੜੀ ਸੈਕਟਰ ਲਈ ਨਿਰਵਿਘਨ ਬਿਜਲੀ ਸਪਲਾਈ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ, “ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ ਅਤੇ ਸਾਡੇ ਕਿਸਾਨਾਂ ਤੇ ਸੂਬੇ ਦੀ ਆਰਥਿਕਤਾ ਲਈ ਢੁਕਵੀਂ ਅਤੇ ਨਿਰਵਿਘਨ ਬਿਜਲੀ ਸਪਲਾਈ ਬੇਹੱਦ ਜ਼ਰੂਰੀ ਹੈ, ਜਿਸ ਕਰਕੇ ਕੇਂਦਰ ਨੂੰ ਸੈਂਟਰਲ ਪਾਵਰ ਪੂਲ ਵਿੱਚੋਂ ਪੰਜਾਬ ਨੂੰ ਉਸ ਦਾ ਬਣਦਾ ਹਿੱਸਾ ਤੁਰੰਤ ਜਾਰੀ ਕਰਨਾ ਚਾਹੀਦਾ ਹੈ।”

ਇਹ ਵੀ ਪੜ੍ਹੋ 👉MLA Dinesh Chadha ਨੇ ਹਿਮਾਚਲ ਦੇ ਉਦਯੋਗਿਕ ਪ੍ਰਦੂਸ਼ਣ ਤੋਂ ਪੰਜਾਬ ਦੀ ਜੀਵਨ ਰੇਖਾ ਸਤਲੁਜ ਨੂੰ ਖ਼ਤਰੇ ਦਾ ਕੀਤਾ ਪਰਦਾਫਾਸ਼

ਬਿਜਲੀ ਮੰਤਰੀ ਨੇ ਜਾਣਕਾਰੀ ਦਿੱਤੀ ਕਿ ਉਨ੍ਹਾਂ ਨੇ ਕੇਂਦਰੀ ਬਿਜਲੀ ਮੰਤਰੀ ਨੂੰ ਲਿਖਤੀ ਪੱਤਰ ਰਾਹੀਂ ਵੀ ਅਪੀਲ ਕੀਤੀ ਹੈ ਕਿ ਉਹ ਪੰਜਾਬ ਨੂੰ ਕੇਂਦਰੀ ਪਾਵਰ ਪੂਲ ਵਿੱਚੋਂ ਉਸ ਦਾ ਬਣਦਾ ਪੂਰਾ ਹਿੱਸਾ ਤੁਰੰਤ ਮਿਲਣਾ ਯਕੀਨੀ ਬਣਾਉਣ।ਕੋਲੇ ਦੀ ਘਾਟ ਸਬੰਧੀ ਝੂਠੀਆਂ ਅਫ਼ਵਾਹਾਂ ਨੂੰ ਸਿਰੇ ਤੋਂ ਨਕਾਰਦਿਆਂ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਦੇ ਥਰਮਲ ਪਾਵਰ ਪਲਾਂਟਾਂ ਵਿੱਚ ਕੋਲੇ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਅੱਗੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਹਿਰਦ ਯਤਨਾਂ ਸਦਕਾ ਪੰਜਾਬ ਨੇ ਪਛਵਾੜਾ ਕੋਲਾ ਖਾਣ ਨੂੰ ਪਹਿਲਾਂ ਹੀ ਚਾਲੂ ਕਰ ਲਿਆ ਗਿਆ ਸੀ, ਜਿਸ ਨਾਲ ਸਰਕਾਰੀ ਬਿਜਲੀ ਉਤਪਾਦਨ ਪਲਾਂਟਾਂ ਵਾਸਤੇ ਕੋਲੇ ਦੀ ਢੁਕਵੀਂ ਉਪਲਬਧਤਾ ਯਕੀਨੀ ਬਣੀ ਹੈ।”ਉਨ੍ਹਾਂ ਕਿਹਾ, “ਪੰਜਾਬ ਨੇ ਆਪਣੀ ਪਛਵਾੜਾ ਕੋਲਾ ਖਾਣ ਵਿੱਚੋਂ ਸਪਲਾਈ ਚਾਲੂ ਕੀਤੀ ਹੋਈ ਹੈ ਅਤੇ ਹੁਣ ਸਾਡੇ ਕੋਲ ਲੋੜੀਂਦਾ ਕੋਲਾ ਉਪਲਬਧ ਹੈ। ਉਨ੍ਹਾਂ ਕਿਹਾ ਕਿ ਅਸਲ ਮੁੱਦਾ ਪ੍ਰਾਈਵੇਟ ਥਰਮਲ ਪਾਵਰ ਪਲਾਂਟਾਂ ਨੂੰ ਕੋਲੇ ਦੀ ਸਪਲਾਈ ਦਾ ਹੈ, ਜਿਸ ਲਈ ਕੋਲ ਇੰਡੀਆ ਜ਼ਿੰਮੇਵਾਰ ਹੈ।”

ਇਹ ਵੀ ਪੜ੍ਹੋ 👉ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਗੇ ਦੱਸਿਆ ਕਿ ਤਲਵੰਡੀ ਸਾਬੋ ਅਤੇ ਰਾਜਪੁਰਾ ਦੇ ਨਿੱਜੀ ਥਰਮਲ ਪਾਵਰ ਪਲਾਂਟ ਕੋਲਾ ਸਪਲਾਈ ਨਾਲ ਸਬੰਧਤ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ, ਜੋ ਕੋਲ ਇੰਡੀਆ ਦਾ ਜ਼ਿੰਮਾ ਹੈ।ਬਿਜਲੀ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਵਿੱਚ 10 ਥਰਮਲ ਬਿਜਲੀ ਉਤਪਾਦਨ ਯੂਨਿਟ ਹਨ, ਜਿਨ੍ਹਾਂ ਵਿੱਚ ਲਹਿਰਾ ਮੁਹੱਬਤ ਅਤੇ ਰੋਪੜ ਵਿਖੇ ਚਾਰ-ਚਾਰ ਯੂਨਿਟ ਅਤੇ ਗੋਇੰਦਵਾਲ ਸਾਹਿਬ ਵਿਖੇ ਦੋ ਯੂਨਿਟ ਸ਼ਾਮਲ ਹਨ। ਇਨ੍ਹਾਂ ਤੋਂ ਇਲਾਵਾ ਤਲਵੰਡੀ ਸਾਬੋ ਅਤੇ ਰਾਜਪੁਰਾ ਥਰਮਲ ਪਾਵਰ ਪਲਾਂਟ ਪ੍ਰਾਈਵੇਟ ਕੰਪਨੀਆਂ ਵੱਲੋਂ ਚਲਾਏ ਜਾ ਰਹੇ ਹਨ।ਉਨ੍ਹਾਂ ਕਿਹਾ, “ਸਾਡੇ ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀਆਂ ਵੱਲੋਂ ਇੱਕ ਯੂਨਿਟ ਵਿੱਚ ਆਈ ਤਕਨੀਕੀ ਖ਼ਰਾਬੀ ਨੂੰ ਠੀਕ ਕਰ ਲਿਆ ਗਿਆ ਹੈ। ਸਾਡੀ ਸਰਕਾਰ ਅਤੇ ਪੀ.ਐਸ.ਪੀ.ਸੀ.ਐਲ. ਬਿਜਲੀ ਦੀ ਸਥਿਤੀ ‘ਤੇ ਲਗਾਤਾਰ ਨਜ਼ਰ ਰੱਖ ਰਹੇ ਹਨ ਅਤੇ ਭਰੋਸੇਯੋਗ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ।

ਇਹ ਵੀ ਪੜ੍ਹੋ 👉ਖੇਡਾਂ ਦੇ ਮੈਦਾਨਾਂ ਰਾਹੀਂ ਪੰਜਾਬ ਨੂੰ ਮੁੜ ਰੰਗਲਾ ਤੇ ਮਜ਼ਬੂਤ ਬਣਾ ਰਹੀ ਹੈ ਭਗਵੰਤ ਸਿੰਘ ਮਾਨ ਸਰਕਾਰ: ਕੁਲਵੰਤ ਸਿੰਘ

ਉਨ੍ਹਾਂ ਕਿਹਾ ਕਿ ਪ੍ਰਾਈਵੇਟ ਥਰਮਲ ਪਾਵਰ ਪਲਾਂਟਾਂ ਦੇ ਬਾਕੀ ਯੂਨਿਟਾਂ ਨੂੰ ਵੀ ਜਲਦ ਤੋਂ ਜਲਦ ਬਹਾਲ ਕਰਨ ਦੇ ਯਤਨ ਜਾਰੀ ਹਨ।”ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੁਹਰਾਇਆ ਕਿ ਸੂਬਾ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਅਤੇ ਖ਼ਾਸ ਕਰਕੇ ਵੱਧ ਮੰਗ ਵਾਲੇ ਸਮੇਂ ਦੌਰਾਨ ਲੋੜੀਂਦੀ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਵਚਨਬੱਧ ਹੈ।ਇਸ ਮੌਕੇ ਪੀ.ਐਸ.ਪੀ.ਸੀ.ਐਲ. ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ (ਸੀ.ਐਮ.ਡੀ.) ਡਾ. ਬਸੰਤ ਗਰਗ ਅਤੇ ਡਾਇਰੈਕਟਰ (ਉਤਪਾਦਨ) ਇੰਜੀ. ਪੁਨਰਦੀਪ ਸਿੰਘ ਬਰਾੜ ਵੀ ਹਾਜ਼ਰ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

MLA Dinesh Chadha ਨੇ ਹਿਮਾਚਲ ਦੇ ਉਦਯੋਗਿਕ ਪ੍ਰਦੂਸ਼ਣ ਤੋਂ ਪੰਜਾਬ ਦੀ ਜੀਵਨ ਰੇਖਾ ਸਤਲੁਜ ਨੂੰ ਖ਼ਤਰੇ ਦਾ ਕੀਤਾ ਪਰਦਾਫਾਸ਼

👉ਬੀਬੀਐਨ ਦਾ ਉਦਯੋਗਿਕ ਕੂੜਾ ਸਤਲੁਜ ਨੂੰ ਪ੍ਰਦੂਸ਼ਿਤ ਕਰ ਰਿਹਾ...

Punjab Currently Receiving 1,051 MW Less Power Than Its Share From Central Power Pool: Tarunpreet Singh Sond

        ਇਹ ਵੀ ਪੜ੍ਹੋ 👉 👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ...